Today’s Hukamnama from Gurdwara Sri Ber Sahib Ji Sultanpur Lodhi
Tuesday, 15th September 2026 (30 Bhaadon, Samvat 558 Nanakshahi) ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥ ਕੋਟਿ ਪਰਾਧ ਹਮਾਰੇ ਖੰਡਹੁ ਅਨਿਕ ਬਿਧੀ ਸਮਝਾਵਹੁ ॥ ਹਮ ਅਗਿਆਨ ਅਲਪ ਮਤਿ ਥੋਰੀ ਤੁਮ ਆਪਨ ਬਿਰਦੁ ਰਖਾਵਹੁ ॥੨॥ ਤੁਮਰੀ ਸਰਣਿ ਤੁਮਾਰੀ ਆਸਾ ਤੁਮ ਹੀ ਸਜਨ ਸੁਹੇਲੇ ॥ ਰਾਖਹੁ ਰਾਖਨਹਾਰ ਦਇਆਲਾ ਨਾਨਕ ਘਰ ਕੇ ਗੋਲੇ ॥੩॥੧੨॥ { ਪੰਨਾ 674} ਪਦਅਰਥ: ਪ੍ਰਤਿਪਾਲਕ = ਪਾਲਣ ਵਾਲੇ। ਨਾਇਕ = ਆਗੂ। ਨਿਮਖ = ਅੱਖ ਝਮਕਣ ਜਿਤਨਾ ਸਮਾ। ਤੁਮਰੇ ਧਾਰੇ = ਤੇਰੇ ਆਸਰੇ।੧। ਜਿਹਵਾ = ਜੀਭ। ਕਹੀਐ = ਬਿਆਨ ਕੀਤਾ ਜਾ ਸਕਦਾ ਹੈ। ਤੇਰੋ = ਤੇਰਾ। ਕਿਨ ਹੀ = ਕਿਨਿ ਹੀ, ਕਿਸੇ ਪਾਸੋਂ ਭੀ { ਲਫ਼ਜ਼ 'ਕਿਨਿ ' ਦੀ 'ਿ ' ਕ੍ਰਿਆ ਵਿਸ਼ੇਸ਼ਣ 'ਹੀ ' ਦੇ ਕਾਰਨ ਉੱਡ ਗਈ ਹੈ } । ਲਹੀਐ = ਲੱਭਿਆ ਜਾ ਸਕਦਾ।੧।ਰਹਾਉ। ਕੋਟਿ = ਕ੍ਰੋੜਾਂ। ਪਰਾਧ = ਅਪਰਾਧ। ਖੰਡਹੁ = ਨਾਸ ਕਰਦੇ ਹੋ। ਬਿਧਿ = ਤਰੀਕਾ। ਅਗਿਆਨ = ਗਿਆਨ = ਹੀਣ, ਆਤਮਕ ਜੀਵਨ ਦੀ ਸੂਝ ਤੋਂ ਸੱਖਣੇ। ਅਲਪ = ਥੋੜੀ, ਹੋਛੀ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ।੨। ਤੁਮਾਰੀ = ਤੇਰੀ ਹੀ। ਸੁਹੇਲੇ = ਸੁਖ ਦੇਣ ਵਾਲੇ। ਰਾਖਨਹਾਰ = ਰੱਖਿਆ ਕਰਨ ਦੀ ਸਮਰਥਾ ਵਾਲੇ! ਗੋਲ...