ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦਾ 177ਵਾਂ ਸਲਾਨਾ ਸ਼ਹੀਦੀ ਜੋੜ ਮੇਲਾ (27ਆਂ), ਮਿਤੀ 10 ਮਈ 2010 ਦਿਨ ਮੰਗਲਵਾਰ ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ, ਹਰ ਸਾਲ ਦੀ ਤਰਾਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਵਿਚ 31 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ, ਜੋ ਮਿਤੀ 08-05-2011 ਤੋਂ 10-05-2011 ਤੱਕ ਚੱਲੀ, ਅਤੇ 31 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਮਿਤੀ 10-05-2011 ਤੋਂ 12-05-2011 ਤੱਕ ਚੱਲੀ। ਪ੍ਰਿੰਸੀਪਲ ਬਲਦੇਵ ਸਿੰਘ ਅੰਮਿ੍ਤਸਰ, ਭਾਈ ਸਤਿੰਦਰਪਾਲ ਸਿੰਘ ਅਤੇ ਭਾਈ ਮਹਿੰਦਰ ਸਿੰਘ ਕਪੂਰਥਲਾ ਵਾਲਿਆਂ ਦਾ ਕੀਰਤਨੀ ਜੱਥਾ, ਗਿਆਨੀ ਤਰਸੇਮ ਸਿੰਘ ਮੋਰਾਂ ਵਾਲੀ, ਗਿਆਨੀ ਜਰਨੈਲ ਸਿੰਘ ਤੂਫਾਨ, ਗਿਆਨੀ ਰਤਨ ਸਿੰਘ ਨਿਧੜਕ, ਗਿਆਨੀ ਹਰਜਿੰਦਰ ਸਿੰਘ ਫੱਕਰ ਦੇ ਢਾਡੀ ਜੱਥੇ, ਗਿਆਨੀ ਅਵਤਾਰ ਸਿੰਘ ਦੂਲੋਵਾਲ ਦਾ ਕਵੀਸ਼ਰੀ ਜੱਥਾ ਅਤੇ ਕਵੀ ਚੰਨਣ ਸਿੰਘ ਹਰਗੋਬਿੰਦਪੁਰੀ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਮੇਲੇ ਤੇ ਕਾਂਗਰਸ ਪਾਰਟੀ ਦੀ ਸਟੇਜ ਤੇ ਸ. ਰਵਨੀਤ ਸਿੰਘ ਬਿੱਟੂ, ਸ. ਜਸਬੀਰ ਸਿੰਘ ਐਮ.ਐਲ.ਏ., ਸ. ਲਾਲ ਸਿੰਘ, ਸ. ਸੁਖਪਾਲ ਸਿੰਘ ਖਹਿਰਾ, ਸ. ਨਵਤੇਜ ਸਿੰਘ ਚੀਮਾ, ਗਾਇਕ ਗੁਰਵਿੰਦਰ ਬਰਾੜ ਅਤੇ ਮਿਸ ਕਮਲਜੀਤ, ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਟੇਜ ਤੇ , ਸ. ਨਿਰਮਲ ਸਿੰਘ ਕਾਹਲੋਂ, ਸ. ਸੁਖਦੇਵ ਸਿੰਘ ਢੀਂਡਸਾ, ਸ੍ਰੀਮਤੀ ਪਰਮਜੀਤ ਕੌਰ ਗੁਲਸ਼ਨ, ਡਾ.ਰਤਨ ਸਿੰਘ ਅਜਨਾਲਾ, ਸ. ਬਿਕਰਮ ਸਿੰਘ ਮਜੀਠੀਆ, ਅਤੇ ਸੀ.ਪੀ.ਆਈ. ਦੀ ਸਟ...