ਸੰਤ ਬਾਬਾ ਬੀਰ ਸਿੰਘ ਜੀ ਦਾ 178ਵਾਂ ਸਲਾਨਾ ਸ਼ਹੀਦ ਜੋੜ ਮੇਲਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ 178ਵੀਂ ਸਲਾਨਾ ਸ਼ਹੀਦੀ ਜੋੜ ਮੇਲਾ (27ਆਂ), ਮਿਤੀ 20 ਮਈ 2012 ਦਿਨ ਐਤਵਾਰ ਨੂੰ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਬੂਲਪੁਰ ਵਿਖੇ, ਹਰ ਸਾਲ ਦੀ ਤਰਾਂ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। 31 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਗਿਆਨੀ ਮੰਗਲ ਸਿੰਘ ਮਹਿਰਮ ਅਤੇ ਗਿਆਨੀ ਬਲਕਾਰ ਸਿੰਘ ਉੱਦਮੀ ਦੇ ਢਾਡੀ ਜੱਥੇ ਨੇ ਸੰਗਤਾਂ ਨੂੰ ਗੁਰੂ ਜੱਸ ਨਾਲ ਨਿਹਾਲ ਕੀਤਾ। ਉਪਰੰਤ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਅਖੰਡ ਪਾਠ ਸਾਹਿਬ ਰਖਵਾਉਣ ਵਾਲਿਆਂ ਅਤੇ ਸੇਵਾਦਾਰਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਕੀਤਾ। ਇਸ ਸਾਰੇ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਪਿੰਡ ਦੀ ਵੈਬਸਾਈਟ ਤੇ ਕੀਤਾ ਗਿਆ। ਸਮਾਗਮ ਦੀਆਂ ਤਸਵੀਰਾਂ ਪਿੰਡ ਦੀ ਵੈਬਸਾਈਟ ਤੇ ਉਪਲਭਦ ਹਨ। ਵੀਡਿਓ ਵੀ ਜਲਦ ਹੀ ਵੈਬਸਾਈਟ ਤੇ ਉਪਲਭਦ ਹੋ ਜਾਣਗੀਆਂ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ