ਸੰਤ ਬਾਬਾ ਜਗਤ ਸਿੰਘ ਜੀ ਦੀ 55ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਸਤਿਨਾਮ ਜੀ ਦੀ 25ਵੀਂ ਬਰਸੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਮਨਾਈ ਗਈ



ਸੰਤ ਬਾਬਾ ਜਗਤ ਸਿੰਘ ਜੀ ਦੀ 55ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਸਤਿਨਾਮ ਜੀ ਦੀ 25ਵੀਂ ਬਰਸੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਿਤੀ 29 ਮਈ 2012 ਦਿਨ ਮੰਗਲਵਾਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਈ ਗਈ। 29 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਚਰਨਜੀਤ ਸਿੰਘ ਚੰਨ ਦੇ ਕਵੀਸ਼ਰੀ ਜੱਥੇ, ਭਾਈ ਹਰਜਿੰਦਰ ਸਿੰਘ ਫੱਕਰ ਦੇ ਢਾਡੀ ਜਥੇ, ਭਾਈ ਰਣਧੀਰ ਸਿੰਘ ਦੇ ਕਵੀਸ਼ਰੀ ਜਥੇ, ਭਾਈ ਪਰਮਜੀਤ ਸਿੰਘ ਪੰਛੀ ਦੇ ਢਾਡੀ ਜਥੇ ਅਤੇ ਭਾਈ ਅਵਤਾਰ ਸਿੰਘ ਦੂਲੋਵਾਲ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਗੁਰਦੁਆਰਾ ਸਾਹਿਬ ਵਿਖੇ ਅੰਮਿ੍ਤ ਸੰਚਾਰ ਵੀ ਕਰਵਾਇਆ ਗਿਆ ਜਿਸ ਵਿੱਚ 50 ਪ੍ਰਾਣੀਆ ਨੇਂ ਅੰਮਿ੍ਤ ਪਾਣ ਕੀਤਾ। ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਿਆ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ, ਸਕੂਟਰਾਂ ਸਾਈਕਲਾਂ ਅਤੇ ਜੋੜਿਆਂ ਦੀ ਸੇਵਾ ਸਰਕਾਰੀ ਸਕੂਲ ਠੱਟਾ, ਟਿੱਬਾ ਅਤੇ ਸੈਦਪੁਰ ਦੇ ਵਿਦਿਆਰਥੀਆਂ ਅਤੇ ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਨੇ ਕੀਤੀ। ਬਰਸੀ ਦੀਆ ਤਸਵੀਰਾਂ ਵੈਬਸਾਈਟ ਤੇ ਉਪਲਭਦ ਹਨ। 

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ