ਮੁੱਖ ਅਧਿਆਪਕ ਨਰਿੰਦਰ ਸਿੰਘ ਨੂੰ ਸੇਵਾ ਮੁਕਤੀ ‘ਤੇ ਨਿੱਘੀ ਵਿਦਾਇਗੀ *



ਨਰਿੰਦਰ ਸਿੰਘ ਮੁੱਖ ਅਧਿਆਪਕ ਪ੍ਰਾਇਮਰੀ ਸਕੂਲ ਮੰਗੂਪੁਰ ਨੂੰ ਉਨ੍ਹਾਂ ਦੀ 58 ਸਾਲ ਦੀ ਸੇਵਾ ਪੂਰੀ ਹੋਣ ‘ਤੇ ਸਰਕਾਰੀ ਹਾਈ ਸਕੂਲ ਤੇ ਪ੍ਰਾਇਮਰੀ ਸਕੂਲ ਮੰਗੂਪੁਰ ਦੇ ਸਟਾਫ਼ ਵੱਲੋਂ ਸ਼ਾਨਦਾਰ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ। ਇਸ ਮੌਕੇ ਬੋਲਦਿਆਂ ਬੁਲਾਰਿਆਂ ਕਿਹਾ ਕਿ ਨਰਿੰਦਰ ਸਿੰਘ ਨੇ ਆਪਣੇ ਅਧਿਆਪਕ ਕਿੱਤੇ ਨਾਲ ਪੂਰਾ ਇਨਸਾਫ ਕਰਦਿਆਂ ਬੱਚਿਆਂ ਨੂੰ ਪੂਰੀ ਤਨਦੇਹੀ ਨਾਲ ਪੜਾਇਆ। ਸਿੱਖਿਆ ਵਿਭਾਗ ਵਿੱਚ ਉਹਨਾਂ ਨੇ ਆਪਣੀ ਡਿਊਟੀ ਨਿਭਾਉਂਦਿਆਂ ਬੱਚਿਆਂ ਨਾਲ ਪੂਰਾ ਇਨਸਾਫ ਕੀਤਾ। ਇਸ ਤੋਂ ਪਹਿਲਾਂ ਉਹਨਾਂ ਨੂੰ ਸੈਂਟਰ ਟਿੱਬਾ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਵੀ ਸੈਦਪੁਰ ਵਿਖੇ ਸਨਮਾਨ ਕੀਤਾ। ਇਸ ਮੌਕੇ ‘ਤੇ ਸਰਕਾਰੀ ਹਾਈ ਸਕੂਲ ਦੇ ਬੱਚਿਆਂ ਵੱਲੋਂ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਛੋਟੇ ਭਰਾ ਬਲਵਿੰਦਰ ਸਿੰਘ ਡੀ.ਐੱਸ.ਪੀ. ਮੋਹਾਲੀ, ਪਰਮਜੀਤ ਸਿੰਘ ਇੰਸਪੈਕਟਰ ਵੇਅਰ ਹਾਊਸ, ਮੁੱਖ ਅਧਿਆਪਕ ਰਾਜਬੀਰ ਸਿੰਘ ਅਮਰਕੋਟ, ਚਮਨ ਲਾਲ, ਜਸਬੀਰ ਸਿੰਘ, ਸੁਖਦੇਵ ਸਿੰਘ, ਜਸਵੀਰ ਸਿੰਘ ਬਲਾਕ ਅਫਸਰ ਜੰਗਲਾਤ ਵਿਭਾਗ, ਸਿਮਰਨਜੀਤ ਸਿੰਘ ਮੋਮੀ, ਸੁਖਵਿੰਦਰ ਸਿੰਘ ਸਰਪੰਚ ਮੰਗੂਪੁਰ, ਗੁਰਚਰਨ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਟਿੱਬਾ, ਸੁਰਜੀਤ ਸਿੰਘ ਸੈਦਪੁਰ, ਸੁਖਦੇਵ ਸਿੰਘ, ਗੁਰਭੇਜ ਸਿੰਘ, ਪ੍ਰਭਜੀਤ ਕੌਰ, ਨਿੱਧੀ ਮੈਡਮ, ਜੋਗਿੰਦਰ ਸਿੰਘ ਅਮਾਨੀਪੁਰ, ਸੁਖਦੇਵ ਸਿੰਘ, ਜਗਜੀਤ ਸਿੰਘ, ਲਾਭ ਸਿੰਘ, ਹਰਭਜਨ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਅਕਾਲ ਚਲਾਣਾ ਪ੍ਰੋ਼. (ਡਾ.) ਬਲਬੀਰ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ