ਬੀ.ਐਸ.ਟੀ.ਸੀਨੀਅਰ ਸੈਕੰਡਰੀ ਸਕੂਲ ਸੂਜੋ ਕਾਲੀਆ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ।



ਬੀ.ਐਸ.ਟੀ.ਸੀਨੀਅਰ ਸੈਕੰਡਰੀ ਸਕੂਲ ਸੂਜੋ ਕਾਲੀਆ ਦਾ ਦਸਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼ਾਨਦਾਰ ਰਿਹਾ। ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਨੇਜਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਾਲ ਵਿਦਿਆਰਥੀ ਬਹੁਤ ਹੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ। ਦਮਨਪ੍ਰੀਤ ਸਿੰਘ ਸਪੁੱਤਰ ਸ.ਸੁੱਚਾ ਸਿੰਘ ਵਾਸੀ ਪਿੰਡ ਦਰੀਏਵਾਲ ਨੇ 79% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ, ਰਮਨਦੀਪ ਕੌਰ ਸਪੁੱਤਰੀ ਸ.ਹਰਮਿੰਦਰ ਸਿੰਘ ਵਾਸੀ ਪਿੰਡ ਠੱਟਾ ਨਵਾਂ ਨੇ 75% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਦੂਸਰਾ ਸਥਾਨ ਅਤੇ ਪ੍ਰਭਜੋਤ ਕੌਰ ਸਪੁੱਤਰੀ ਸ. ਅਨੋਖ ਸਿੰਘ ਵਾਸੀ ਪਿੰਡ ਹੁਸੈਨਪੁਰ ਦੂਲ੍ਹੋ ਵਾਲ ਨੇ 73% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।


Previous Post Next Post