ਸਿਡਨੀ ਦੇ ਗੁਰਦੁਆਰਾ ਸਾਹਿਬ ਗਲੈਨਵੁੱਡ (ਪਾਰਕਲੀ) ਵਿਖੇ ਭਾਈ ਚਰਨਜੀਤ ਸਿੰਘ ਕਰਤਾਰਪੁਰ ਵਾਲਿਆਂ ਦੇ ਜੱਥੇ ਨੂੰ ਵਿਦਾਇਗੀ।



ਸਿਡਨੀ ਦੇ ਗੁਰਦੁਆਰਾ ਸਾਹਿਬ ਗਲੈਨਵੁੱਡ (ਪਾਰਕਲੀ) ਵਿਖੇ ਪਿਛਲੇ 2 ਸਾਲਾਂ ਤੋਂ ਹਜ਼ੂਰੀ ਰਾਗੀ ਦੇ ਤੌਰ ‘ਤੇ ਕੀਰਤਨ ਦੀ ਸੇਵਾ ਨਿਭਾਅ ਰਹੇ ਭਾਈ ਚਰਨਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਮਨਜੀਤ ਸਿੰਘ ਅਤੇ ਸਿਮਰਜੀਤ ਸਿੰਘ ਦੇ ਜੱਥੇ ਨੂੰ ਗੁਰੂ ਘਰ ਦੀ ਕਮੇਟੀ ਵਲੋਂ ਨਿੱਘੀ ਵਿਦਾਇਗੀ ਦਿੱਤੀ ਗਈ। ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ‘ਚ ਦਿੱਤੀ ਵਿਦਾਇਗੀ ਮੌਕੇ ਸ਼ਾਮ ਦੇ ਦੀਵਾਨ ਸਜਾਏ ਗਏ। ਇਸ ਮੌਕੇ ‘ਤੇ ਚਰਨਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਆਸਟ੍ਰੇਲੀਅਨ ਸਿੱਖ ਐਸੋਸੀਏਸ਼ਨ ਅਤੇ ਸੰਗਤ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਭੇਂਟ ਕੀਤੇ ਗਏ। ਇਸ ਮੌਕੇ ਗੁਰੂ ਘਰ ਦੇ ਸੈਕਟਰੀ ਜਸਬੀਰ ਸਿੰਘ ਥਿੰਦ ਨੇ ਸਾਰਿਆਂ ਧੰਨਵਾਦ ਕੀਤਾ।

Previous Post Next Post