ਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ, ਸਮੂਹ ਨਗਰ ਨਿਵਾਸੀ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਹਰ ਸਾਲਸ਼ਹੀਦ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਠੱਟਾ ਪੁਰਾਣਾ, ਸਮੂਹ ਨਗਰ ਨਿਵਾਸੀ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਪਿੰਡ ਠੱਟਾ ਪੁਰਾਣਾ ਵਿਖੇ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ਼ਹੀਦ ਦੇ ਸਮਾਰਕ ਤੇ ਸਵੇਰੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਢਾਡੀ ਮੇਜਰ ਸਿੰਘ ਖਾਲਸਾ ਨੇ ਸ਼ਹੀਦ ਊਧਮ ਸਿੰਘ ਦੇ ਜੀਵਨ ਤੇ ਚਾਨਣਾ ਪਾਇਆ। ਉਪਰੰਤ ਇਲਾਕੇ ਭਰ ਤੋਂ ਆਈਆਂ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਫੁੱਲ ਮਾਲਾਵਾਂ ਪਹਿਣਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਕਲੱਬ ਦੇ ਅਹੁਦੇਦਾਰਾਂ ਵੱਲੋਂ ਸਹਿਯੋਗੀ ਸੱਜਣਾਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।
ਪਿੰਡ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।
Thatta Shehar Nagina
0
Tags
ਤਾਜ਼ਾ ਖਬਰਾਂ

Post a Comment