ਮੰਗਲਵਾਰ 23 ਸਤੰਬਰ 2014 (ਮੁਤਾਬਿਕ 8 ਅੱਸੂ ਸੰਮਤ 546 ਨਾਨਕਸ਼ਾਹੀ)



ਧਨਾਸਰੀ ਮਹਲਾ ੩ ॥ ਹਰਿ ਨਾਮੁ ਧਨੁ ਨਿਰਮਲੁ ਅਤਿ ਅਪਾਰਾ ॥ ਗੁਰ ਕੈ ਸਬਦਿ ਭਰੇ ਭੰਡਾਰਾ ॥ ਨਾਮ ਧਨ ਬਿਨੁ ਹੋਰ ਸਭ ਬਿਖੁ ਜਾਣੁ ॥ ਮਾਇਆ ਮੋਹਿ ਜਲੈ ਅਭਿਮਾਨੁ ॥੧॥ ਗੁਰਮੁਖਿ ਹਰਿ ਰਸੁ ਚਾਖੈ ਕੋਇ ॥ ਤਿਸੁ ਸਦਾ ਅਨੰਦੁ ਹੋਵੈ ਦਿਨੁ ਰਾਤੀ ਪੂਰੈ ਭਾਗਿ ਪਰਾਪਤਿ ਹੋਇ ॥ ਰਹਾਉ ॥ ਸਬਦੁ ਦੀਪਕੁ ਵਰਤੈ ਤਿਹੁ ਲੋਇ ॥ ਜੋ ਚਾਖੈ ਸੋ ਨਿਰਮਲੁ ਹੋਇ ॥ ਨਿਰਮਲ ਨਾਮਿ ਹਉਮੈ ਮਲੁ ਧੋਇ ॥ ਸਾਚੀ ਭਗਤਿ ਸਦਾ ਸੁਖੁ ਹੋਇ ॥੨॥ ਜਿਨਿ ਹਰਿ ਰਸੁ ਚਾਖਿਆ ਸੋ ਹਰਿ ਜਨੁ ਲੋਗੁ ॥ ਤਿਸੁ ਸਦਾ ਹਰਖੁ ਨਾਹੀ ਕਦੇ ਸੋਗੁ ॥ ਆਪਿ ਮੁਕਤੁ ਅਵਰਾ ਮੁਕਤੁ ਕਰਾਵੈ ॥ ਹਰਿ ਨਾਮੁ ਜਪੈ ਹਰਿ ਤੇ ਸੁਖੁ ਪਾਵੈ ॥੩॥ ਬਿਨੁ ਸਤਿਗੁਰ ਸਭ ਮੁਈ ਬਿਲਲਾਇ ॥ ਅਨਦਿਨੁ ਦਾਝਹਿ ਸਾਤਿ ਨ ਪਾਇ ॥ ਸਤਿਗੁਰੁ ਮਿਲੈ ਸਭੁ ਤ੍ਰਿਸਨ ਬੁਝਾਏ ॥ ਨਾਨਕ ਨਾਮਿ ਸਾਂਤਿ ਸੁਖੁ ਪਾਏ ॥੪॥੨॥ {ਅੰਗ 664}

ਪਦਅਰਥ: ਨਿਰਮਲੁਪਵਿਤ੍ਰ। ਅਪਾਰਾਬੇਅੰਤਕਦੇ ਨਾਹ ਮੁੱਕਣ ਵਾਲਾ। ਕੈ ਸਬਦਿਦੇ ਸ਼ਬਦ ਦੀ ਰਾਹੀਂ। ਭੰਡਾਰਾਖ਼ਜ਼ਾਨੇ। ਬਿਖੁਜ਼ਹਰ (ਜੋ ਆਤਮਕ ਮੌਤ ਲੈ ਆਉਂਦਾ ਹੈ)। ਜਾਣੁਸਮਝ। ਮੋਹਿਮੋਹ ਵਿਚ। ਅਭਿਮਾਨੁਅਹੰਕਾਰ।੧।

ਗੁਰਮੁਖਿਗੁਰੂ ਦੀ ਸਰਨ ਪੈ ਕੇ। ਕੋਇਜੇਹੜਾ ਕੋਈ। ਭਾਗਿਕਿਸਮਤ ਨਾਲ।ਰਹਾਉ।

ਦੀਪਕੁਦੀਵਾ। ਵਰਤੈਕੰਮ ਕਰਦਾ ਹੈਚਾਨਣ ਦੇਂਦਾ ਹੈ। ਤਿਹੁ ਲੋਇਤਿੰਨਾਂ ਲੋਕਾਂ ਵਿਚ। ਨਾਮਿਨਾਮ ਦੀ ਰਾਹੀਂ। ਮਲੁਮੈਲ। ਧੋਇਧੋ ਲੈਂਦਾ ਹੈ। ਸਾਚੀਸਦਾ ਕਾਇਮ ਰਹਿਣ ਵਾਲੀ।੨।

ਜਿਨਿਜਿਸ (ਮਨੁੱਖਨੇ। ਹਰਿ ਜਨੁਹਰੀ ਦਾ ਸੇਵਕ। ਹਰਖੁਖ਼ੁਸ਼ੀ। ਸੋਗੁਗ਼ਮ। ਮੁਕਤੁ—(ਦੁੱਖਾਂ ਵਿਕਾਰਾਂ ਤੋਂਆਜ਼ਾਦ। ਅਵਰਾਹੋਰਨਾਂ ਨੂੰ। ਤੇਤੋਂਪਾਸੋਂ।੩।

ਸਭਸਾਰੀ ਲੁਕਾਈ। ਮੁਈਆਤਮਕ ਮੌਤੇ ਮਰ ਗਈ। ਬਿਲਲਾਇਵਿਲਕ ਕੇਦੁੱਖੀ ਹੋ ਕੇ। ਅਨਦਿਨੁਹਰ ਰੋਜ਼ਹਰ ਵੇਲੇ। ਦਾਝਹਿਸਾੜਦੇ ਹਨ। ਸਾਤਿਸ਼ਾਂਤੀ। ਨ ਪਾਇਨਹੀਂ ਪ੍ਰਾਪਤ ਕਰਦਾ। ਸਭਸਾਰੀ। ਨਾਮਿਨਾਮ ਵਿਚ (ਜੁੜ ਕੇ)੪।

ਅਰਥ: ਹੇ ਭਾਈਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਦਾ ਹੈਉਸ ਨੂੰ ਦਿਨ ਰਾਤ ਹਰ ਵੇਲੇ ਆਤਮਕ ਆਨੰਦ ਮਿਲਿਆ ਰਹਿੰਦਾ ਹੈ। (ਪਰ ਇਹ ਹਰਿਨਾਮਰਸਪੂਰੀ ਕਿਸਮਤਿ ਨਾਲ ਹੀ ਮਿਲਦਾ ਹੈ।ਰਹਾਉ।

ਹੇ ਭਾਈਪਰਮਾਤਮਾ ਦਾ ਨਾਮ ਪਵਿੱਤਰ ਧਨ ਹੈਕਦੇ ਨਾਹ ਮੁੱਕਣ ਵਾਲਾ ਧਨ ਹੈ। ਗੁਰੂ ਦੇ ਸ਼ਬਦ ਵਿਚ (ਜੁੜਿਆਂ ਮਨੁੱਖ ਦੇ ਅੰਦਰ ਇਸ ਧਨ ਦੇਖ਼ਜ਼ਾਨੇ ਭਰ ਜਾਂਦੇ ਹਨ। ਹੇ ਭਾਈਹਰਿਨਾਮਧਨ ਤੋਂ ਬਿਨਾ ਹੋਰ(ਦੁਨੀਆ ਵਾਲਾ ਧਨਸਾਰਾ ਜ਼ਹਰ ਸਮਝ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ)। (ਦੁਨੀਆ ਵਾਲਾ ਧਨਅਹੰਕਾਰ ਪੈਦਾ ਕਰਦਾ ਹੈ (ਦੁਨੀਆ ਵਾਲੇ ਧਨ ਨੂੰ ਇਕੱਠਾ ਕਰਨ ਵਾਲਾ ਮਨੁੱਖਮਾਇਆ ਦੇ ਮੋਹ ਵਿਚ ਸੜਦਾ ਰਹਿੰਦਾ ਹੈ।੧।

ਹੇ ਭਾਈਗੁਰੂ ਦਾ ਸ਼ਬਦ (ਮਾਨੋਦੀਵਾ (ਹੈਜੋਸਾਰੇ ਸੰਸਾਰ ਵਿਚ ਚਾਨਣ ਕਰਦਾ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਚੱਖਦਾ ਹੈਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। (ਗੁਰੂ ਦੇ ਸ਼ਬਦ ਦੀ ਰਾਹੀਂਪਵਿਤ੍ਰ ਹਰਿਨਾਮ ਵਿਚ (ਜੁੜ ਕੇ ਮਨੁੱਖ ਆਪਣੇ ਅੰਦਰੋਂਹਉਮੈ ਦੀ ਮੈਲ ਧੋ ਲੈਂਦਾ ਹੈ। ਸਦਾਥਿਰ ਪ੍ਰਭੂ ਦੀ ਭਗਤੀ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।੨।

ਹੇ ਭਾਈਜਿਸ ਮਨੁੱਖ ਨੇ ਪਰਮਾਤਮਾ ਦਾ ਨਾਮਰਸ ਚੱਖ ਲਿਆਉਹ ਪਰਮਾਤਮਾ ਦਾ ਦਾਸ ਬਣ ਗਿਆ। ਉਸ ਨੂੰ ਸਦਾ ਆਨੰਦ ਪ੍ਰਾਪਤ ਰਹਿੰਦਾ ਹੈਉਸ ਨੂੰ ਕੋਈ ਗ਼ਮ ਨਹੀਂ ਵਿਆਪਦਾ। ਉਹ ਮਨੁੱਖ ਆਪ (ਦੁੱਖਾਂ ਵਿਕਾਰਾਂ ਤੋਂਬਚਿਆ ਰਹਿੰਦਾ ਹੈਹੋਰਨਾਂ ਨੂੰ ਭੀ ਬਚਾ ਲੈਂਦਾ ਹੈ। ਉਹ (ਵਡਭਾਗੀਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈਤੇਪਰਮਾਤਮਾ ਪਾਸੋਂ ਸੁਖ ਹਾਸਲ ਕਰਦਾ ਹੈ।੩।

ਹੇ ਭਾਈਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰੀ ਲੋਕਾਈ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲੈਂਦੀ ਹੈ। (ਗੁਰੂ ਤੋਂ ਵਿਛੁੜ ਕੇ ਮਨੁੱਖਹਰ ਵੇਲੇ (ਮਾਇਆ ਦੇ ਮੋਹ ਵਿਚਸੜਦੇ ਰਹਿੰਦੇ ਹਨ। (ਗੁਰੂ ਦੀ ਸਰਨ ਤੋਂ ਬਿਨਾ ਮਨੁੱਖਸ਼ਾਂਤੀ ਹਾਸਲ ਨਹੀਂ ਕਰ ਸਕਦਾ। ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈਗੁਰੂ ਉਸ ਦੀ ਸਾਰੀ (ਮਾਇਆ ਦੀਤ੍ਰੇਹ ਮਿਟਾ ਦੇਂਦਾ ਹੈ। ਹੇ ਨਾਨਕਉਹ ਮਨੁੱਖ ਹਰਿਨਾਮ ਵਿਚ ਟਿਕ ਕੇ ਸ਼ਾਂਤੀ ਤੇ ਆਨੰਦ ਹਾਸਲ ਕਰ ਲੈਂਦਾ ਹੈ।੪।੨।

Previous Post Next Post