ਅਕਾਲ ਚਲਾਣਾ ਸ੍ਰੀਮਤੀ ਜਸਬੀਰ ਕੌਰ (60) ਪਤਨੀ ਸ. ਸੂਰਤ ਸਿੰਘ ਥਿੰਦ ਵਾਸੀ ਪਿੰਡ ਬੂਲਪੁਰ।



ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ੍ਰੀਮਤੀ ਜਸਬੀਰ ਕੌਰ (50) ਪਤਨੀ ਸ. ਸੂਰਤ ਸਿੰਘ ਥਿੰਦ ਵਾਸੀ ਪਿੰਡ ਬੂਲਪੁਰ, ਕੱਲ੍ਹ ਦੁਪਹਿਰ 12:00 ਵਜੇ ਗੰਭੀਰ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12 ਵਜੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਆਪ ਨਮਿੱਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 27 ਮਾਰਚ ਦਿਨ ਸ਼ੁੱਕਰਵਾਰ ਨੂੰ ਉਹਨਾਂ ਦੇ ਨਿਵਾਸ ਅਸਥਾਨ ਪਿੰਡ ਬੂਲਪੁਰ ਵਿਖੇ ਹੋਵੇਗੀ। ਸ੍ਰੀਮਤੀ ਜਸਬੀਰ ਕੌਰ ਦੇ ਅਕਾਲ ਚਲਾਣੇ ਤੇ ਕੋਆਪ੍ਰੇਟਿਵ ਸੁਸਾਇਟੀ ਦੀ ਸਮੂਹ ਪ੍ਰਬੰਧਕ ਕਮੇਟੀ ਅਤੇ ਸਟਾਫ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

Previous Post Next Post