ਪਿੰਡ ਠੱਟਾ ਨਵਾਂ ਦੇ ਮੂਲ ਨਿਵਾਸੀ ਸਾਹਿਬ ਸਿੰਘ ਥਿੰਦ, ਪ੍ਰਧਾਨ ਪ੍ਰੋ.ਮੋਹਨ ਸਿੰਘ ਫਾਊਂਡੇਸ਼ਨ ਕਨੇਡਾ, ਬੀਤੇ ਦਿਨੀਂ ਅਜੀਤ ਵੈਬ ਟੀ.ਵੀ. ਤੇ ਹੋਏ ਰੂ-ਬ-ਰੂ। Get link Facebook X Pinterest Email Other Apps April 08, 2015 https://www.youtube.com/watch?v=zQLnxz8Fzcg Get link Facebook X Pinterest Email Other Apps
ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ May 04, 2026 ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ 182ਵੇਂ ਸ਼ਹੀਦੀ ਜੋੜ ਮੇਲੇ 'ਸਤਾਈਆਂ' ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਂਕ ਕਪੂਰਥਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ, ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਹੱਲਾ ਸੰਤਪੁਰਾ ਤੋਂ ਪ੍ਰਾਰੰਭ ਹੋ ਕੇ ਪਿੰਡ ਭਗਤਪੁਰ, ਭਗਵਾਨਪੁਰ, ਝੁੱਗੀਆਂ ਗੁਲਾਮ, ਮਜਾਦਪੁਰ, ਕੁੱਲੀਆਂ, ਰੱਤਾ ਨੌ ਅਬਾਦ, ਕੋਲੀਆਂਵਾਲ, ਅੱਡਾ ਸਾਬੂਵਾਲ, ਦਰੀਏਵਾਲ, ਟੋਡਰਵਾਲ, ਨਵਾਂ ਠੱਟਾ, ਪੁਰਾਣਾ ਠੱਟਾ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚਿਆ। ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚਣ ’ਤੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਨਗਰ ਕੀਰਤਨ ਦੇ ਸਮਾਪਤੀ ਦੀ ਅਰਦਾਸ ਹੋਈ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਤੇ ਨਗਰ ਕੀਰਤਨ ਦੇ ਪ੍ਰਬੰਧਕਾਂ ਦਾ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਲੈ ਕੇ ਸਮਾਪਤੀ ਤੱਕ ਦੇ ਸਫਰ ਦੌਰਾਨ ਸਮੁੱਚੇ ਇਲਾਕੇ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ਨਿੱਘਾ ਸਵਾਗਤ ਕੀਤਾ ਗਿਆ ਤੇ ਨਗਰ ਕੀਰਤਨ ਦੀਆਂ ਸ... Read more
ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ July 02, 2026 ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਤੋਂ ਏ. ਸੀ., ਏ. ਸੀ. ਦੀਆਂ ਪਾਈਪਾਂ ਅਤੇ ਸੈਨੇਟਰੀ ਦਾ ਸਾਮਾਨ ਚੋਰੀ ਹੋਣ ਦੀ ਜਾਣਕਾਰੀ ਮਿਲੀ ਹੈ। ਜਾਣਕਾਰੀ ਦਿੰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਦੇ ਸੀ.ਐੱਚ.ਟੀ. ਰਾਮ ਸਿੰਘ ਨੇ ਦੱਸਿਆ ਕਿ ਛੁੱਟੀਆਂ ਤੋਂ ਬਾਅਦ ਅੱਜ ਜਦੋਂ ਸਕੂਲ ਖੁੱਲ੍ਹੇ ਤਾਂ ਤਿੰਨ ਕਮਰਿਆਂ ਵਿੱਚ ਲੱਗੇ ਏ.ਸੀ. ਚਲਾਏ ਤਾਂ ਕਮਰੇ ਠੰਢੇ ਨਾ ਹੋਣ ਤੇ ਜਦੋਂ ਉਨ੍ਹਾਂ ਨੂੰ ਸ਼ੱਕ ਪਿਆ ਤਾਂ ਕਮਰਿਆਂ ਦੀਆਂ ਛੱਤਾਂ ’ਤੇ ਜਾ ਕੇ ਦੇਖਿਆ। ਉੱਥੇ ਇੱਕ ਏ.ਸੀ.ਦਾ ਆਊਟ ਡੋਰ ਯੂਨਿਟ ਗ਼ਾਇਬ ਸੀ ਅਤੇ ਦੂਜੇ ਦੋਵਾਂ ਏ. ਸੀਜ਼ ਦੀਆਂ ਪਾਈਪਾਂ ਚੋਰੀ ਕੀਤੀਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਉਹ ਛੁੱਟੀਆਂ ਦੌਰਾਨ ਵੀ ਸਕੂਲ ਗੇੜਾ ਮਾਰਦੇ ਸਨ ਅਤੇ 20 ਜੂਨ ਤੱਕ ਸਭ ਠੀਕ ਸੀ। ਚੋਰੀ ਦੀ ਘਟਨਾ 20 ਤੋਂ 30 ਜੂਨ ਵਿਚਕਾਰ ਹੋਈ ਜਾਪਦੀ ਹੈ। ਇਸ ਮੌਕੇ ਸਕੂਲ ਸਟਾਫ ਮੈਂਬਰਾਂ ਅੰਜੂ ਬਾਲਾ, ਹਰਜੀਤ ਕੌਰ, ਕਮਲਪ੍ਰੀਤ ਕੌਰ ਅਤੇ ਹਰਵਿੰਦਰ ਸਿੰਘ ਟੋਡਰਵਾਲ ਨੇ ਦੱਸਿਆ ਕਿ ਸਕੂਲ ਵਿੱਚ ਪਿਛਲੇ ਸਾਲ ਤਿੰਨ ਏ. ਸੀ. ਲਾਉਣ ਦੀ ਸੇਵਾ ਸੀ.ਐੱਚ.ਟੀ. ਰਾਮ ਸਿੰਘ ਵੱਲੋਂ ਕੀਤੀ ਗਈ ਸੀ ਜਿਸ ਦੀ ਮਾਪਿਆਂ ਨੇ ਖੂਬ ਪ੍ਰਸੰਸਾ ਕੀਤੀ ਸੀ। ਉਨ੍ਹਾਂ ਦੱਸਿਆ ਕਿ ਏਸੀ ਚੋਰੀ ਹੋਣ ਨਾਲ ਬੱਚਿਆਂ ਦੇ ਮਾਪਿਆਂ ਵਿੱਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਤਰੁੰਤ ਚੋਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ। ਸਟਾਫ ਮੈਂਬਰਾਂ ਨੇ ਦੱਸਿਆ ਕਿ ਚੋਰੀ ਦੀ ਘਟਨਾ ਸੰਬ... Read more
ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ July 27, 2026 ਮਹਾਨ ਸ਼ਹੀਦ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜਾ 15 ਅਗਸਤ ਨੂੰ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਵਿਸ਼ਾਲ ਇਕੱਤਰਤਾ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਮੁੱਚੇ ਇਲਾਕੇ ਦੀਆਂ ਵੱਡੀ ਗਿਣਤੀ ਵਿੱਚਸੰਗਤਾਂ ਨੇ ਭਾਗ ਲਿਆ ਅਤੇ ਆਪੋ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਠੱਟਾ ਵਾਲਿਆਂ ਨੇ ਦੱਸਿਆ ਕਿ 13 ਅਗਸਤ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਮੇਤ ਜਪੁਜੀ ਸਾਹਿਬ ਜੀ ਦੇ ਪਾਠ ਪ੍ਰਾਰੰਭ ਹੋਣਗੇ ਅਤੇ 15 ਅਗਸਤ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ ਉਪਰੰਤ ਸੁੰਦਰ ਦੀਵਾਨ ਸਜਾਏ ਜਾਣਗੇ। ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਤ ਮਹਾਂਪੁਰਸ਼ ਅਤੇ ਹੋਰ ਸ਼ਖਸ਼ੀਅਤਾਂ ਸ਼ਿਰਕਤ ਕਰਨਗੀਆਂ। ਜਨਮ ਦਿਹਾੜੇ ਸਬੰਧੀ ਸਜਾਏ ਜਾ ਰਹੇ ਸੁੰਦਰ ਦੀਵਾਨ ਸਮਾਗਮ ਦੌਰਾਨ ਭਾਈ ਕੁਲਵੰਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ ਠੱਟਾ,ਭਾਈ ਗਗਨਦੀਪ ਸਿੰਘ ਕਥਾਵਾਚਕ ਪਟਨਾ ਸਾਹਿਬ, ਕਵੀ... Read more