ਸ਼ੁੱਕਰਵਾਰ 8 ਮਈ 2015 (25 ਵੈਸਾਖ ਸੰਮਤ 547 ਨਾਨਕਸ਼ਾਹੀ)



ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥੧॥ ਗੁਰ ਕੇ ਚਰਣ ਊਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਥਾਈ ॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਢੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥੨॥੧੪॥੭੮॥ {ਅੰਗ 628}

ਅਰਥ: ਹੇ ਭਾਈਮੈਂ (ਆਪਣੇਗੁਰੂ ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ ਹੀਮੈਂ (ਆਪਣੇਹਰੇਕ ਸਾਹ ਦੇ ਨਾਲ ਦਿਨ ਰਾਤ (ਉਸ ਪਰਮਾਤਮਾ ਨੂੰਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ।ਰਹਾਉ। ਹੇ ਭਾਈਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ ਦੀਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ। (ਹੇ ਭਾਈਪ੍ਰਭੂਆਪਣੇ ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ)ਪ੍ਰਭੂ ਹਰੇਕ ਸਰੀਰ ਵਿਚ (ਆਪ ਹੀਬਚਨ ਬੋਲ ਰਿਹਾ ਹੈ।੧। (ਹੇ ਭਾਈਗੁਰੂ ਦੀ ਕਿਰਪਾ ਨਾਲਪਰਮਾਤਮਾ ਆਪ ਮਦਦਗਾਰ ਬਣਦਾ ਹੈ (ਗੁਰੂ ਦੀ ਮੇਹਰ ਨਾਲਸਦਾਥਿਰ ਰਹਿਣ ਵਾਲੇ ਪ੍ਰਭੂ ਦੀ ਸਦਾਥਿਰ ਰਹਿਣ ਵਾਲੀ ਸਿਫ਼ਤਿ ਸਾਲਾਹ ਦੀ ਦਾਤਿ ਮਿਲਦੀ ਹੈ। ਹੇ ਨਾਨਕ! (ਆਖ-) ਹੇ ਪ੍ਰਭੂ! (ਗੁਰੂ ਦੀ ਕਿਰਪਾ ਨਾਲਤੇਰੀ ਸਰਨ ਪਿਆਂ ਤੇਰੀ ਭਗਤੀ ਤੇਰੀ ਸਿਫ਼ਤਿਸਾਲਾਹ ਪ੍ਰਾਪਤ ਹੁੰਦੀ ਹੈ।੨।੧੪।੭੮।

ਵਾਹਿਗੁਰੂ ਜੀ ਕਾ ਖਾਲਸਾ। ਵਾਹਿਗੁਰੂ ਜੀ ਕੀ ਫਤਹਿ॥
for more details, please visit www.thatta.in
ਪੰਜਾਬ ਦੇ ਕਿਸੇ ਪਿੰਡ ਦੀ ਪੰਜਾਬੀ ਭਾਸ਼ਾ ਵਿੱਚ ਬਣੀ ਹੋਈ ਪਹਿਲੀ ਵੈਬਸਾਈਟ।

Previous Post Next Post