ਅਕਾਲ ਚਲਾਣਾ ਮਾਤਾ ਭਜਨ ਕੌਰ ਪਤਨੀ ਸ. ਜੀਤ ਸਿੰਘ ਝੰਡ ਵਾਸੀ ਪਿੰਡ ਠੱਟਾ ਨਵਾਂ।



ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਭਜਨ ਕੌਰ ਪਤਨੀ ਸ. ਜੀਤ ਸਿੰਘ ਝੰਡ ਵਾਸੀ ਪਿੰਡ ਠੱਟਾ ਨਵਾਂ ਬੀਤੇ ਦਿਨੀਂ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦਾ ਅੰਤਿਮ ਸਸਕਾਰ ਕੱਲ੍ਹ ਬਾਅਦ ਦੁਪਹਿਰ 12 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ।

Previous Post Next Post