ਅਕਾਲ ਚਲਾਣਾ ਮਾਤਾ ਮਹਿੰਦਰ ਕੌਰ ਪਤਨੀ ਸਵ. ਸਾਧੂ ਸਿੰਘ ਮਾੜ੍ਹਾ ਵਾਸੀ ਪਿੰਡ ਠੱਟਾ ਨਵਾਂ।

ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਮਹਿੰਦਰ ਕੌਰ ਪਤਨੀ ਸਵ. ਸਾਧੂ ਸਿੰਘ ਮਾੜ੍ਹਾ ਵਾਸੀ ਪਿੰਡ ਠੱਟਾ ਨਵਾਂ ਮਿਤੀ 26 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 4:30 ਵਜੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਮਿਤੀ 26 ਫਰਵਰੀ 2016 ਦਿਨ ਨੂੰ ਬਾਅਦ ਦੁਪਹਿਰ 3 ਵਜੇ ਸ਼ਮਸ਼ਾਨ ਘਾਟ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਮਾਤਾ ਮਹਿੰਦਰ ਕੌਰ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿਤੀ 2 ਮਾਰਚ 2016 ਦਿਨ ਬੁੱਧਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਹੋਵੇਗਾ।

Post a Comment

Previous Post Next Post