ਪਿੰਡ ਠੱਟਾ ਨਵਾਂ ਵਿਖੇ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਧਾਰਮਿਕ ਦੀਵਾਨ ਸਜਾਏ ਅਤੇ ਛਬੀਲ ਲਗਾਈ ਗਈ।



ਗੁਰਦੁਆਰਾ ਸਾਹਿਬ ਪਿੰਡ ਠੱਟਾ ਨਵਾਂ ਵਿਖੇ ਸ਼ਹੀਦਾਂ ਦੇ ਸਿਰਤਾਜ, ਸ਼ਾਂਤੀ ਦੇ ਪੁੰਜ, ਬਾਣੀ ਦੇ ਬੋਹਿਥ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿਛਲੇ ਦਿਨਾਂ ਤੋਂ ਰੋਜ਼ਾਨਾ ਹੋ ਰਹੇ ਸੁਖਮਨੀ ਸਾਹਿਬ ਜੀ ਦੇ ਸੰਗਤੀ ਰੂਪ ਵਿੱਚ ਪਾਠਾਂ ਦੀ ਲੜੀ ਅਤੇ ਪਰਸੋਂ ਰੋਜ਼ ਤੋਂ ਪ੍ਰਾਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਨਿਰਵਿਘਨਤਾ ਸਹਿਤ ਸਮਾਪਤੀ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਭਾਈ ਸਤਿੰਦਰਪਾਲ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਨੇ ਮਨੋਹਰ ਕੀਰਤਨ ਸਰਵਣ ਕਰਵਾਇਆ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦਾ ਬਿਰਤਾਂਤ ਸੁਣਾਇਆ। ਇਸ ਮੌਕੇ ਪਿੰਡ ਦੇ ਸਮੂਹ ਨੌਜਵਾਨਾਂ ਨੇ ਛੋਲੇ-ਕੜਾਹ ਪ੍ਰਸ਼ਾਦ ਤੇ ਠੰਢੇ ਮਿੱਠੇ ਜਲ ਦੀ ਛਬੀਲ ਵੀ ਲਗਾਈ।

Previous Post Next Post