ਪਿੰਡ ਠੱਟਾ ਨਵਾਂ ਦੇ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਕਾਰਜ ਸ਼ੁਰੂ।



ਪਿੰਡ ਠੱਟਾ ਨਵਾਂ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦਾ ਕਾਰਜ ਸ਼ੁਰੂ ਕਰਨ ਲਈ ਅੱਜ ਗੁਰਦੁਆਰਾ ਸਾਹਿਬ ਵਿੱਚ ਸੰਤ ਬਾਬਾ ਗੁਰਚਰਨ ਸਿੰਘ ਜੀ ਵੱਲੋਂ ਜੁਗੋ-ਜੁਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁਖ ਅਰਦਾਸ ਉਪਰੰਤ ਪੁਰਾਣੀ ਇਮਾਰਤ ਨੂੰ ਉਦੇੜ੍ਹਨਾ ਸ਼ੁਰੂ ਕਰ ਦਿੱਤਾ ਗਿਆ। ਪੁਰਾਣੀ ਇਮਾਰਤ ਨੂੰ ਉਦੇੜ੍ਹ ਕੇ ਨਕਸ਼ੇ ਮੁਤਾਬਿਕ ਬਹੁਤ ਹੀ ਆਧੁਨਿਕ ਤਰੀਕੇ ਨਾਲ ਨਵੀਂ ਇਮਾਰਤ ਤਿਆਰ ਕਰਵਾਈ ਜਾਵੇਗੀ। ਸੰਤ ਬਾਬਾ ਗੁਰਚਰਨ ਸਿੰਘ ਜੀ, ਗਰਾਮ ਪੰਚਾਇਤ ਠੱਟਾ ਨਵਾਂ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਆਪ ਸਭ ਨੂੰ ਬੇਨਤੀ ਹੈ ਕਿ ਧਰਮ ਦੇ ਇਸ ਸ਼ੁੱਭ ਕਾਰਜ ਵਿੱਚ ਤਨ, ਮਨ ਅਤੇ ਧਨ ਨਾਲ ਵਧ-ਚੜ੍ਹ ਕੇ ਹਿੱਸਾ ਪਾਓ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਇਸ ਮੋਕੇ ਹੋਰਨਾਂ ਤੋਂ ਇਲਾਵਾ ਸੰਤ ਬਾਬਾ ਗੁਰਚਰਨ ਸਿੰਘ ਜੀ, ਬਾਬਾ ਬਲਵਿੰਦਰ ਸਿੰਘ ਯੂ.ਪੀ. ਵਾਲੇ, ਇੰਦਰਜੀਤ ਸਿੰਘ ਬਜਾਜ, ਮਾਸਟਰ ਜੋਗਿੰਦਰ ਸਿੰਘ, ਮਾਸਟਰ ਪ੍ਰੀਤਮ ਸਿੰਘ, ਬਿਕਰਮ ਸਿੰਘ ਮੈਂਬਰ ਪੰਚਾਇਤ, ਅਵਤਾਰ ਸਿੰਘ, ਸਾਬਕਾ ਸਰਪੰਚ ਗੁਰਦੀਪ ਸਿੰਘ, ਸੂਬਾ ਸਿੰਘ, ਬਲਬੀਰ ਸਿੰਘ ਬਜਾਜ,  ਕਰਮਜੀਤ ਸਿੰਘ, ਦਿਲਬਾਗ ਸਿੰਘ, ਸੁਖਵਿੰਦਰ ਸਿੰਘ, ਬਲਦੇਵ ਸਿੰਘ, ਗਗਨਦੀਪ ਸਿੰਘ, ਮਲਕੀਤ ਸਿੰਘ, ਸਰਬਜੀਤ ਸਿੰਘ ਅਤੇ ਬਹੁਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ