Posts

Showing posts from November, 2016

ਪਿੰਡ ਬੂੜੇਵਾਲ ਵਿਖੇ ਸੁਲਤਾਨਪੁਰ ਲੋਧੀ ਬਲਾਕ-1 ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸ਼ੁਰੂ।

Image
 

ਅਕਾਲ ਚਲਾਣਾ ਸ੍ਰੀਮਤੀ ਅਮਰਜੀਤ ਕੌਰ ਪਤਨੀ ਮਾਸਟਰ ਹਰਬਖਸ਼ ਸਿੰਘ ਵਾਸੀ ਪਿੰਡ ਠੱਟਾ ਨਵਾਂ।

Image
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ (ਮਾਸਟਰ ਸੁਖਵਿੰਦਰ ਸਿੰਘ ਕਰੀਰ, ਦਲਵਿੰਦਰ ਸਿੰਘ ਕਰੀਰ ਅਤੇ ਹਰਜਿੰਦਰ ਸਿੰਘ ਕਰੀਰ) ਬਹੁਤ ਹੀ ਪੂਜਨੀਕ ਮਾਤਾ ਸ੍ਰੀਮਤੀ ਅਮਰਜੀਤ ਕੌਰ, ਪਤਨੀ ਮਾਸਟਰ ਹਰਬਖਸ਼ ਸਿੰਘ ਕਰੀਰ ਵਾਸੀ ਪਿੰਡ ਠੱਟਾ ਨਵਾਂ, ਅੱਜ ਦੁਪਹਿਰ 12:30 ਵਜੇ ਸੰਖੇਪ ਜਿਹੀ ਬੀਮਾਰੀ ਪਿੱਛੋਂ ਅਕਾਲ ਚਲਾਣਾ ਕਰ ਗਏ ਹਨ। ਮਾਤਾ ਜੀ ਦਾ ਅੰਤਿਮ ਸਸਕਾਰ ਕੱਲ੍ਹ ਮਿਤੀ 1 ਦਸੰਬਰ 2016 ਦਿਨ ਵੀਰਵਾਰ ਬਾਅਦ ਦੁਪਹਿਰ 12:00 ਸ਼ਮਸ਼ਾਨ ਘਾਟ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।  

ਪਿੰਡ ਠੱਟਾ ਨਵਾਂ ਵਿਖੇ ਸੁਲਤਾਨਪੁਰ ਲੋਧੀ ਬਲਾਕ-2 ਦੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ ਸ਼ੌਕਤ ਨਾਲ ਸ਼ੁਰੂ।

Image
ਸੁਲਤਾਨਪੁਰ ਲੋਧੀ ਬਲਾਕ 2 ਦੀਆਂ 39ਵੀਂਆਂ ਮਿੰਨੀ ਪ੍ਰਾਇਮਰੀ ਸਕੂਲ ਖੇਡਾਂ ਬੀ.ਪੀ.ਈ.ਓ ਸੁੱਚਾ ਸਿੰਘ ਦੀ ਅਗਵਾਈ ਹੇਠ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਠੱਟਾ ਵਿਖੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਹੋ ਗਈਆਂ | ਇਨ੍ਹਾਂ ਖੇਡਾਂ ਵਿਚ ਬਲਾਕ ਨਾਲ ਸਬੰਧਿਤ 7 ਸੈਂਟਰਾਂ ਦੇ 400 ਦੇ ਕਰੀਬ ਖਿਡਾਰੀ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈ ਰਹੇ ਹਨ | ਖੇਡਾਂ ਦਾ ਉਦਘਾਟਨ ਮਾਸਟਰ ਮਹਿੰਗਾ ਸਿੰਘ, ਸਰਪੰਚ ਜਸਬੀਰ ਕੌਰ, ਬੀ.ਪੀ.ਈ.ਓ ਸੁੱਚਾ ਸਿੰਘ, ਸੁਖਵਿੰਦਰ ਸਿੰਘ ਤੇ ਸਮੁੱਚੀ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਨੇ ਸਾਂਝੇ ਤੌਰ ‘ਤੇ ਕੀਤਾ | ਇਸ ਮੌਕੇ ਮਾਸਟਰ ਮਹਿੰਗਾ ਸਿੰਘ ਵੱਲੋਂ 5100 ਰੁਪਏ ਤੇ ਸਰਪੰਚ ਜਸਬੀਰ ਕੌਰ ਵੱਲੋਂ 2100 ਰੁਪਏ ਟੂਰਨਾਮੈਂਟ ਕਮੇਟੀ ਨੂੰ ਦਿੱਤੇ | ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਬੀ.ਪੀ.ਈ.ਓ ਸੁੱਚਾ ਸਿੰਘ ਨੇ ਕਿਹਾ ਕਿ ਖੇਡਾਂ ਸਾਨੂੰ ਅਨੁਸ਼ਾਸਨ ਸਿਖਾਉਣ ਦੇ ਨਾਲ-ਨਾਲ ਸਰੀਰਕ ਵਿਕਾਸ ਵੀ ਕਰਦੀਆਂ ਹਨ | ਕਬੱਡੀ ਦੇ ਉਦਘਾਟਨੀ ਮੈਚ ਵਿਚ ਮੁਹੱਬਲੀਪੁਰ ਸੈਂਟਰ ਜ਼ਬਰਦਸਤ ਮੁਕਾਬਲੇ ਦੌਰਾਨ ਠੱਟਾ ਸੈਂਟਰ ਨੂੰ 62-47 ਨਾਲ ਹਰਾਇਆ | ਖੋ-ਖੋ ਵਿਚ ਠੱਟਾ ਸੈਂਟਰ ਨੇ ਮੁਹੱਬਲੀਪੁਰ ਨੂੰ ਹਰਾਇਆ | ਜ਼ਿਲ੍ਹਾ ਖੇਡ ਕੋਆਰਡੀਨੇਟਰ ਜੋਗਿੰਦਰ ਸਿੰਘ ਅਮਾਨੀਪੁਰ ਨੇ ਦੱਸਿਆ ਕਿ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਇਨਾਮਾਂ ਦੀ ਵੰਡ ਕਰਨਗੇ | ਇਸ ਮੌਕੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਸੰਤ ਗੁਰਚਰਨ ਸਿੰਘ...

ਸਵ.ਬਲਕਾਰ ਸਿੰਘ ਠੱਟਾ ਨਵਾਂ ਨਮਿੱਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 1 ਦਸੰਬਰ ਨੂੰ।

Image
 

ਪਿੰਡ ਠੱਟਾ ਨਵਾਂ ਵਿਖੇ ਬਲਾਕ ਸੁਲਤਾਨਪੁਰ ਲੋਧੀ 2 ਦੀਆਂ ਪ੍ਰਾਇਮਰੀ ਸਕੂਲ ਖੇਡਾਂ 28 ਤੇ 29 ਨਵੰਬਰ ਨੂੰ।

Image
ਛੋਟੇ ਬੱਚਿਆਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ ਲਈ ਸਿੱਖਿਆ ਬਲਾਕ ਸੁਲਤਾਨਪੁਰ ਲੋਧੀ 2 ਦੀਆਂ 39ਵੀਂਆਂ ਪ੍ਰਾਇਮਰੀ ਸਕੂਲ ਖੇਡਾਂ ਬੀ.ਪੀ.ਈ.ਓ. ਸੁੱਚਾ ਸਿੰਘ ਦੀ ਅਗਵਾਈ ਹੇਠ ਗਰਾਮ ਪੰਚਾਇਤ ਠੱਟਾ ਦੇ ਸਹਿਯੋਗ ਨਾਲ 28 ਤੇ 29 ਨਵੰਬਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਠੱਟਾ ਵਿਚ ਸਕੂਲ ਮੁਖੀਆਂ ਦੀ ਇਕ ਜ਼ਰੂਰੀ ਮੀਟਿੰਗ ਹੋਈ | ਜਿਸ ਵਿਚ ਖੇਡਾਂ ਦੇ ਪ੍ਰਬੰਧ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਬੀ.ਪੀ.ਈ.ਓ. ਸੁੱਚਾ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਕਬੱਡੀ ਸਰਕਲ ਤੇ ਨੈਸ਼ਨਲ ਸਟਾਇਲ, ਕੁਸ਼ਤੀਆਂ, ਫੁੱਟਬਾਲ, ਖੋ-ਖੋ ਤੇ ਐਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ | ਇਸ ਮੌਕੇ ਸਰਪੰਚ ਜਸਬੀਰ ਕੌਰ, ਯੂਥ ਆਗੂ ਸੁਖਵਿੰਦਰ ਸਿੰਘ ਥਿੰਦ, ਸੀ. ਐਚ. ਟੀ ਬਲਵਿੰਦਰ ਕੌਰ, ਦਲਬੀਰ ਸਿੰਘ ਠੱਟਾ, ਸੁਖਵਿੰਦਰ ਸਿੰਘ, ਪੰਚ ਦਲਜੀਤ ਸਿੰਘ, ਪੰਚ ਅਜੀਤ ਸਿੰਘ, ਸੰਤੋਖ ਸਿੰਘ ਐਚ.ਟੀ, ਹਰਜਿੰਦਰ ਸਿੰਘ ਢੋਟ, ਸੁਖਦੇਵ ਸਿੰਘ, ਅਰੁਣ ਹਾਂਡਾ ਆਦਿ ਹਾਜ਼ਰ ਸਨ |-ਥਿੰਦ

ਤਖਤ ਸ੍ਰੀ ਪਟਨਾ ਸਾਹਿਬ ਵਿਖੇ 10 ਦਿਨ ਲਗਾਤਾਰ ਲੰਗਰ ਲਗਾਏ ਜਾਣਗੇ-ਸੰਤ ਬਾਬਾ ਗੁਰਚਰਨ ਸਿੰਘ ਜੀ

Image
 

ਪਿੰਡ ਠੱਟਾ ਨਵਾਂ ਨੂੰ ਮਿਲੀ 17 ਲੱਖ ਦੀ ਗਰਾਂਟ-ਬਜ਼ਾਰ, ਸ਼ਮਸ਼ਾਨ ਘਾਟ ਤੇ ਰਸਤਾ ਪੱਕਾ ਕਰਨ ‘ਤੇ ਹੋਵੇਗੀ ਖਰਚ

Image
ਸਾਬਕਾ ਵਿੱਤ ਮੰਤਰੀ ਬੀਬੀ ਉਪਿੰਦਰਜੀਤ ਕੌਰ ਵੱਲੋਂ ਪਿੰਡ ਠੱਟਾ ਨਵਾਂ ਵਿੱਚ ਵਿਕਾਸ ਕਾਰਜਾਂ ਲਈ 17 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਗਰਾਮ ਪੰਚਾਇਤ ਠੱਟਾ ਨਵਾਂ ਨੂੰ ਪ੍ਰਦਾਨ ਕੀਤੇ। ਡਾ. ਉਪਿੰਦਰਜੀਤ ਕੌਰ ਨੇ ਕਿਹਾ ਕਿ ਰਾਜ ਦੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਸਰਕਾਰ ਨੇ ਪੰਜਾਬ ਦਾ ਸੰਪੂਰਨ ਵਿਕਾਸ ਕੀਤਾ ਹੈ ਅਤੇ ਹਲਕਾ ਸੁਲਤਾਨਪੁਰ ਲੋਧੀ ਨੇ ਵਿਕਾਸ ਦੀਆਂ ਨਵੀਆਂ ਮੰਜਿਲਾਂ ਛੂਹੀਆਂ ਹਨ। ਉਹਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਬਾਦਲ ਸਰਕਾਰ ਵੱਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਕਰੋੜਾਂ ਰੁਪਏ ਖ਼ਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਲਕਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਕਿਸੇ ਵੀ ਪਿੰਡ ਵਾਸੀ ਨੂੰ ਜੇਕਰ ਸਰਕਾਰੀ ਕੰਮ ਕਰਵਾਉਣ ਜਾ ਹੋਰ ਕੋਈ ਵੀ ਮੁਸ਼ਕਲ ਆਉਂਦੀ ਹੈ ਤਾਂ ਤੁਰੰਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਸੂਝਵਾਨ ਵਰਕਰਾਂ ਦੀ ਟੀਮ ਨਾਲ ਸੰਪਰਕ ਕਰ ਸਕਦਾ ਹੈ। ਗਰਾਂਟ ਦੀ ਵਰਤੋਂ ਬਾਰੇ ਵਿਸ਼ੇਸ਼ ਤੌਰ ‘ਤੇ ਜਾਣਕਾਰੀ ਦਿੰਦੇ ਹੋਏ ਸਰਪੰਚ ਸ੍ਰੀਮਤੀ ਜਸਵੀਰ ਕੌਰ ਅਤੇ ਸਮਾਜ ਸੇਵਕ ਸੁਖਵਿੰਦਰ ਸਿੰਘ ਥਿੰਦ ਨੇ ਦੱਸਿਆ ਕਿ ਇਸ ਗਰਾਂਟ ਵਿੱਚੋਂ 15 ਲੱਖ ਰੁਪਏ ਮੇਨ ਬਜਾਰ ਜੋ ਕਿ ਲੱਗਭੱਗ 24500 ਸਕੇਅਰ ਫੁੱਟ ਹੈ, ਨੂੰ ਕੰਕਰੀਟ ਪਾ ਕੇ ਪੱਕਾ ਕਰਵਾਇਆ ਜਾਵੇਗਾ। 1 ਲੱਖ ਰੁਪਏ ਨਾਲ ਮਜ੍ਹਬੀ ਸਿੰਘਾਂ ਦੇ ਸ਼ਮਸ਼ਾਨ ਘਾਟ ਵਿੱਚ ਸਬਮਰਸੀਬਲ ਮੋਟਰ ਲਗਵਾ ਕੇ ਫੈਂਸਿੰਗ ਕਰਵਾਈ ...

ਬੀ.ਸੀ. ਵਰਗ ਦੇ 200 ਯੂਨਿਟ ਬਿਜਲੀ ਮੁਆਫ ਕਰਨ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ।

Image
 

ਬੀ.ਐਸ.ਟੀ.ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ‘ਚ ਸਪੋਰਟਸ ਮੀਟ ਸਮਾਪਤ।

Image
 

ਪਿੰਡ ਠੱਟਾ ਨਵਾਂ ਦੀ ਕੋਆਪ੍ਰਟਿਵ ਸੁਸਾਇਟੀ ਵਿੱਚ ਲਗਾਇਆ ਗਿਆ ਕਿਸਾਨ ਜਾਗਰੂਕਤਾ ਕੈਂਪ।

Image
 

ਪਿੰਡ ਟਿੱਬਾ ਵਿਖੇ ਇਨਕਲਾਬੀ ਨਾਟਕਾਂ ਨੇ ਲੋਕਾਂ ਨੂੰ ਦਿੱਤਾ ਕ੍ਰਾਂਤੀਕਾਰੀ ਸੋਚ ਦਾ ਸੁਨੇਹਾ।

Image
 

ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਵਿੱਚ ਪ੍ਰਸ਼ਨ-ਉੱਤਰ ਪ੍ਰਤੀਯੋਗਤਾ ਕਰਵਾਈ ਗਈ।

Image
 

ਅਕਾਲ ਚਲਾਣਾ ਸ. ਬਲਕਾਰ ਸਿੰਘ ਸੱਪਾਂ ਕੇ (68) ਵਾਸੀ ਪਿੰਡ ਠੱਟਾ ਨਵਾਂ।

Image
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸ. ਬਲਕਾਰ ਸਿੰਘ ਸੱਪਾਂ ਕੇ (68) ਵਾਸੀ ਪਿੰਡ ਠੱਟਾ ਨਵਾਂ ਬੀਤੀ ਰਾਤ 12 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਮਿਤੀ 22 ਨਵੰਬਰ 2016 ਦਿਨ ਮੰਗਲਵਾਰ ਨੂੰ 11 ਵਜੇ ਸ਼ਮਸ਼ਾਨ ਘਾਟ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਵਿਖੇ ਸਾਲਾਨਾ ਇਨਾਮ ਵੰਡ ਸਬੰਧੀ ਸਮਾਗਮ ਕਰਵਾਇਆ।

Image
ਵਿਦਿਆਰਥੀਆਂ ਵਿਚਲੇ ਹੁਨਰ ਅਤੇ ਕਲਾ ਨੂੰ ਸਿੱਖਿਆ ਹੀ ਨਿਖਾਰਦੀ ਹੈ ਜਿਸ ਵਿਚ ਅਧਿਆਪਕ ਦਾ ਅਹਿਮ ਰੋਲ ਹੁੰਦਾ ਹੈ, ਇਸ ਸਾਰਥਿਕ ਕਾਰਜ ਵਿਚ ਪਬਲਿਕ ਵਿੱਦਿਅਕ ਅਦਾਰੇ ਆਪਣਾ ਵੱਡਾ ਯੋਗਦਾਨ ਪਾ ਰਹੇ ਹਨ | ਇਹ ਸ਼ਬਦ ਸ਼੍ਰੀਮਤੀ ਇੰਦੂ ਵਰਮਾ ਹੈੱਡ ਆਫ਼ ਪੋ੍ਰਗਰਾਮ ਜਲੰਧਰ ਦੂਰਦਰਸ਼ਨ ਨੇ ਅੱਜ ਬੀ.ਐਸ.ਟੀ.ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਵਿਖੇ ਵਿਦਿਆਰਥੀਆਂ ਦੇ ਸਾਲਾਨਾ ਇਨਾਮ ਵੰਡ ਸਮਾਗਮ ਵਿਚ ਹਾਜ਼ਰੀ ਭਰ ਰਹੇ ਬੱਚਿਆਂ ਤੇ ਮਾਪਿਆਂ ਨੂੰ ਸੰਬੋਧਨ ਹੁੰਦਿਆਂ ਕਹੇ | ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ ਸਭਿਆਚਾਰ ਅਤੇ ਸਾਂਝੀਵਾਲਤਾ ਨੂੰ ਚੰਗੀਆਂ ਲੀਹਾਂ ਤੇ ਪਾਉਣ ਲਈ ਵੱਡਾ ਯੋਗਦਾਨ ਪਾ ਰਹੇ ਹਨ | ਸਮਾਗਮ ਵਿਚ ਸ਼੍ਰੀਮਤੀ ਇੰਦੂ ਵਰਮਾ ਬਤੌਰ ਮੁੱਖ ਮਹਿਮਾਨ ਜੱਦ ਕਿ ਵਿਸ਼ੇਸ਼ ਮਹਿਮਾਨ ਡਿਪਟੀ ਡਾਇਰੈਕਟਰ ਜਲੰਧਰ ਦੂਰਦਰਸ਼ਨ ਅਤੇ ਚੇਅਰਮੈਨ ਇਕਬਾਲ ਸਿੰਘ ਖੈੜਾ ਸਮਾਗਮ ਵਿਚ ਹਾਜ਼ਰ ਹੋਏ |ਕੈਪਟਨ ਤਜਿੰਦਰ ਸਿੰਘ ਐਮ.ਡੀ. ਨੇ ਆਏ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਨੂੰ ਜੀ ਆਇਆਂ ਕਿਹਾ ਅਤੇ ਆਉਣ ਦਾ ਧੰਨਵਾਦ ਕੀਤਾ | ਸਮਾਗਮ ਦਾ ਆਗਾਜ਼ ਬੱਚਿਆਂ ਨੇ ਧਾਰਮਿਕ ਸ਼ਬਦ ਨਾਲ ਕੀਤਾ | ਨੰਨੇ ਮੁੰਨੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪਹਿਰਾਵਿਆਂ ਵਿਚ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਸਮਰਪਿਤ ਦੇਸ਼ ਭਗਤੀ ਦੇ ਗੀਤ, ਲੇਖ, ਨਾਟਕ, ਕਵਿਤਾਵਾਂ, ਕੋਰੀਓਗ੍ਰਾਫੀ ਦੀ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ | ਪਿ੍ੰਸੀਪਲ ਸੁਰਿੰਦਰ ਕੌਰ ਅਨੇਜਾ ਨੇ ਸਕੂਲ ਦੀ ਸਾਲ...

ਸ. ਨਛੱਤਰ ਸਿੰਘ ਮੋਮੀ ਸੁਪਰਡੈਂਟ ਮਾਰਕੀਟ ਕਮੇਟੀ ਦੀ ਸੇਵਾ ਮੁਕਤੀ ‘ਤੇ ਸਨਮਾਨ ਸਮਾਰੋਹ 30 ਨਵੰਬਰ ਨੂੰ।

Image
 

ਪਿੰਡ ਠੱਟਾ ਨਵਾਂ ਦੇ ਜਸ਼ਨਪ੍ਰੀਤ ਸਿੰਘ ਨੇ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿੱਚ ਜਿੱਤਿਆ ਗੋਲਡ ਮੈਡਲ।

Image
 

ਪਿੰਡ ਮੰਗੂਪੁਰ ਵਿਖੇ ਗੁਰਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ।

Image
ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਪਿੰਡ ਮੰਗੂਪੁਰ, ਨੂਰੋਵਾਲ, ਹੁਸੈਨਪੁਰ, ਦੂਲੋਵਾਲ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਗੁਰਦੁਆਰਾ ਗੁਰੂ ਨਾਨਕ ਨਿਵਾਸ ਮੰਗੂਪੁਰ ਵਿਖੇ ਮਨਾਇਆ ਗਿਆ | ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਵਿਚ ਅੱਜ 15 ਆਖੰਡ ਪਾਠਾਂ ਦੀ ਦੂਜੀ ਲੜ੍ਹੀ ਦੇ ਭੋਗ ਪਾਏ ਗਏ | ਇਸ ਉਪਰੰਤ ਪਾਈ ਅਮਰੀਕ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਵਿਚਾਰਾਂ ਹਾਜ਼ਰਾਂ ਨਾਲ ਸਾਂਝੀਆਂ ਕੀਤੀਆਂ | ਸਮਾਗਮ ਨੂੰ ਸੰਬੋਧਨ ਕਰਦਿਆਂ ਰੇਸ਼ਮ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ | ਇਸ ਮੌਕੇ ਨਿਸ਼ਕਾਮ ਸੇਵਾ ਨਿਭਾਉਣ ਲਈ ਸਵਰਨ ਸਿੰਘ ਤੇ ਕਸ਼ਮੀਰ ਸਿੰਘ ਜਰਮਨੀ ਵੱਲੋਂ ਰੇਸ਼ਮ ਸਿੰਘ ਤੇ ਐਡਵੋਕੇਟ ਮਲਕੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਾਬਕਾ ਸਰਪੰਚ ਸੁਰਿੰਦਰ ਸਿੰਘ ਨੇ ਦੱਸਿਆ ਕਿ 10 ਨਵੰਬਰ ਤੋਂ ਸ਼ੁਰੂ ਹੋਏ ਇਹ ਸਮਾਗਮ 15 ਨਵੰਬਰ ਸ਼ਾਮ ਨੂੰ ਸਮਾਪਤ ਹੋਣਗੇ | ਸਮਾਗਮ ਦੌਰਾਨ ਸੁਰਿੰਦਰ ਸਿੰਘ, ਲਾਭ ਸਿੰਘ, ਬਾਬਾ ਬਹਾਦਰ ਸਿੰਘ, ਬਚਿੱਤਰ ਸਿੰਘ, ਜੋਗਿੰਦਰ ਸਿੰਘ, ਸ਼ਿੰਗਾਰਾ ਸਿੰਘ, ਬਲਵਿੰਦਰ ਸਿੰਘ, ਬਾਬਾ ਇੰਦਰ ਸਿੰਘ, ਜਸਵੰਤ ਸਿੰਘ, ਕੁਲਵਿੰਦਰ ਸਿੰਘ, ਹਰਭਜਨ ਸਿੰਘ, ਅਨੋਕ ਸਿੰਘ, ਬਗੀਚਾ ਸਿੰਘ, ਸੁੱਖਰਾਮ ਸਿੰਘ, ਹਰਭਜਨ ਸਿੰਘ ਕਾਹਲੋਂ, ਜੀਤ ਸਿੰਘ, ਸ਼ਬੇਗ ਸਿੰਘ ਲੋਕ ਸੰਪਰਕ ਅਫ਼ਸਰ ਤੇ ਹੋਰ ਹਾਜ਼ਰ ਸਨ |

ਪਿੰਡ ਟਿੱਬਾ ਵਿਖੇ ਸ਼ਹੀਦ ਭਗਤ ਸਿੰਘ ਤੇ ਨਾਟਕਕਾਰ ਭਾਅ ਜੀ ਗੁਰਸ਼ਰਨ ਸਿੰਘ ਨੂੰ ਸਮਰਪਿਤ ਨਾਟਕ ਮੇਲਾ 20 ਨੂੰ।

Image
ਨਾਟਕ ਕਮੇਟੀ ਤੇ ਗ੍ਰਾਮ ਪੰਚਾਇਤ ਟਿੱਬਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਤੇ ਭਾਅ ਜੀ ਗੁਰਸ਼ਰਨ ਸਿੰਘ ਉਰਫ਼ ਭਾਈ ਮੰਨਾ ਸਿੰਘ ਦੀ ਸੋਚ ਨੂੰ ਸਮਰਪਿਤ 20 ਨਵੰਬਰ ਦਿਨ ਐਤਵਾਰ ਨੂੰ ਸ਼ਾਮ ਨਾਟਕ ਮੇਲਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਤਰਕਸ਼ੀਲ ਸੁਸਾਇਟੀ ਇਕਾਈ ਟਿੱਬਾ ਦੇ ਪ੍ਰਧਾਨ ਨੇ ਦੱਸਿਆ ਕਿ ਸਮਾਗਮ ਵਿਚ ਪ੍ਰੋ. ਜਗਮੋਹਣ ਸਿੰਘ ਸ਼ਹੀਦ ਭਗਤ ਸਿੰਘ ਦੇ ਭਾਣਜਾ ਲੁਧਿਆਣਾ ਤੋਂ ਬਤੌਰ ਮੁੱਖ ਮਹਿਮਾਨ ਪਹੁੰਚ ਰਹੇ ਹਨ | ਅੰਧਵਿਸ਼ਵਾਸੀ, ਬੇਰੁਜ਼ਗਾਰੀ ਤੇ ਕਿਸਾਨੀ ਸੰਕਟ ਦੀਆਂ ਸਮੱਸਿਆਵਾਂ ਨੂੰ ਉਭਾਰਦੇ ਨਾਟਕ ‘ਨਵਾਂ ਜਨਮ’ ਤੇ ‘ਪੰਜਾਬ ਤਾਂ ਆਵਾਜ਼ਾਂ ਮਾਰਦਾ’ ਪੇਸ਼ ਕੀਤੇ ਜਾਣਗੇ | ਸ਼ਹੀਦ ਭਗਤ ਸਿੰਘ ਵਿਚਾਰ ਮੰਚ ਆਰ.ਸੀ.ਐਫ. ਤੇ ਆਜ਼ਾਦ ਕਲਾ ਮੰਚ ਛੰਨਾ ਸ਼ੇਰ ਸਿੰਘ ਵੱਲੋਂ ਕੋਰੀਓਗ੍ਰਾਫ਼ੀ, ਗੀਤ ਸੰਗੀਤ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਬੁਲਾਰੇ ਆਪਣੇ ਵਿਚਾਰ ਵੀ ਪੇਸ਼ ਕਰਨਗੇ | ਇਸ ਮੌਕੇ ਅਮਰਜੀਤ ਸਿੰਘ ਥਿੰਦ, ਸੁਖਦੇਵ ਸਿੰਘ ਜੇ.ਈ. ਬਿਜਲੀ ਬੋਰਡ, ਮਾਸਟਰ ਜਸਵਿੰਦਰ ਸਿੰਘ, ਅਵਤਾਰ ਸਿੰਘ, ਬਲਜੀਤ ਸਿੰਘ ਬੱਬਾ, ਡਾ. ਸਤਬੀਰ ਸਿੰਘ, ਹਰਪ੍ਰੀਤ ਸਿੰਘ ਰੂਬੀ ਹਾਜ਼ਰ ਸਨ |

ਗੁ: ਦਮਦਮਾ ਸਾਹਿਬ ਠੱਟਾ ਤੋਂ 16ਵੀਂ ਮਹਾਨ ਪੈਦਲ ਯਾਤਰਾ ਗੁ: ਸ੍ਰੀ ਬੇਰ ਸਾਹਿਬ ਪਹੁੰਚੀ।

Image
ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖ਼ੁਸ਼ੀ ਵਿਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪੁਰਾਣਾ ਠੱਟਾ ਤੋਂ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਠੱਟਾ ਟਿੱਬਾ ਬਾਹਰੇ ਇਲਾਕੇ ਦੀ ਸੰਗਤ ਵੱਲੋਂ 16ਵੀਂ ਮਹਾਨ ਪੈਦਲ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੱਕ ਸਜਾਈ ਗਈ | ਅੱਜ ਸਵੇਰੇ 3 ਵਜੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸ ਕਰਨ ਉਪਰੰਤ ਪੈਦਲ ਯਾਤਰਾ ਆਰੰਭ ਹੋਈ | ਪੈਦਲ ਯਾਤਰਾ ਵਿਚ ਬਜ਼ੁਰਗ ਔਰਤ ਤੇ ਬੱਚੇ ਵੱਡੀ ਗਿਣਤੀ ਵਿਚ ਸ਼ਾਮਲ ਹੋਏ | ਪੈਦਲ ਯਾਤਰਾ ਸੈਦਪੁਰ, ਟਿੱਬਾ, ਬਿਧੀਪੁਰ, ਤਲਵੰਡੀ ਚੌਧਰੀਆਂ, ਪੱਮਣਾ, ਸ਼ਾਲਾਪੁਰ, ਸਵਾਲ, ਸਰਾਏ ਜੱਟਾਂ, ਮੇਵਾ ਸਿੰਘ ਵਾਲਾ, ਕੁਲੀਆਂ, ਅਦਾਲਤ ਚੱਕ ਤੋਂ ਹੁੰਦੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਪਹੁੰਚੀ | ਇੱਥੇ ਪਹੁੰਚਣ ‘ਤੇ ਗੁਰਦੁਆਰਾ ਸਾਹਿਬ ਵੱਲੋਂ ਪੈਦਲ ਯਾਤਰਾ ਵਿਚ ਸ਼ਾਮਲ ਸੰਗਤਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ | ਸੰਤ ਬਾਬਾ ਬੀਰ ਸਿੰਘ ਸਪੋਰਟਸ ਕਲੱਬ ਦੇ ਪ੍ਰਧਾਨ ਗੁਰਦਿਆਲ ਸਿੰਘ ਨੇ ਪੈਦਲ ਯਾਤਰਾ ਲਈ ਸਹਿਯੋਗ ਦੇਣ ਵਾਲੀਆਂ ਸੰਗਤਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ | ਇਸ ਮੌਕੇ ਸੰਤ ਬਾਬਾ ਗੁਰਚਰਨ ਸਿੰਘ, ਬਾਬਾ ਬਲਵਿੰਦਰ ਸਿੰਘ, ਗੁਰਦਿਆਲ ਸਿੰਘ, ਨਿਰਮਲ ਸਿੰਘ, ਜੋਗਾ ਸਿੰਘ, ਡੀ.ਐਸ.ਪੀ. ਬਚਨ ਸਿੰਘ, ਸੁਖਦੇਵ ਸਿੰਘ, ਬਚਿੱਤਰ ਸਿੰਘ, ਚਰਨ ਸਿੰਘ ਦਰੀਏਵਾਲ, ਤੀਰਥ ਸਿੰਘ ਠੱਟਾ, ਤਰਸੇਮ ਸਿੰਘ, ਪਰਮਿੰਦਰ ਸਿੰਘ ਠੱਟਾ, ਸਵਰਨ ਸਿੰਘ ਆਦਿ ਹ...

ਪਿੰਡ ਠੱਟਾ ਨਵਾਂ ਵਿਖੇ ਦੂਸਰਾ ਮਹਾਨ ਕੀਰਤਨ ਦਰਬਾਰ 19 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ।

Image
 

ਪਿੰਡ ਠੱਟਾ ਨਵਾਂ ਵਿਖੇ ਦੂਸਰਾ ਮਹਾਨ ਕੀਰਤਨ ਦਰਬਾਰ 19 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਕਰਵਾਇਆ ਜਾ ਰਿਹਾ ਹੈ।

Image
 

ਪਿੰਡ ਮੰਗੂਪੁਰ ‘ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮਾਗਮ 10 ਨਵੰਬਰ ਤੋਂ।

Image
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਮੰਗੂਪੁਰ, ਨੂਰੋਵਾਲ, ਹੁਸੈਨਪੁਰ ਦੂਲੋਵਾਲ ਅਤੇ ਇਲਾਕਾ ਨਿਵਾਸੀਆਂ ਵੱਲੋਂ ਸਲਾਨਾ ਸਮਾਗਮ (ਮੇਲਾ ਜਲੇਬੀਆਂ ਵਾਲਾ) 10 ਨਵੰਬਰ ਤੋਂ ਗੁਰਦੁਆਰਾ ਗੁਰੂ ਨਾਨਕ ਨਿਵਾਸ ਮੰਗੂਪੁਰ ਵਿਖੇ ਸ਼ੁਰੂ ਹੋ ਰਿਹਾ ਹੈ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 25 ਸ੍ਰੀ ਅਖੰਡ ਪਾਠਾਂ ਦੀ ਲੜੀ 10 ਨਵੰਬਰ ਦਿਨ ਸ਼ੁੱਕਰਵਾਰ ਤੋਂ ਸ਼ੁਰੂ ਹੋਵੇਗੀ | ਇਸ ਦਿਨ ਪਹਿਲੀ ਲੜੀ ਤਹਿਤ 13 ਸ੍ਰੀ ਅਖੰਡ ਪਾਠਾਂ ਦੀ ਪਹਿਲੀ ਲੜੀ ਅਰੰਭ ਹੋਵੇਗੀ ਜਿਸ ਦੇ 12 ਨਵੰਬਰ ਨੂੰ ਭੋਗ ਪੈਣਗੇ | ਇਸੇ ਦਿਨ ਦੂਜੀ ਲੜੀ ਤਹਿਤ 12 ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਦੇ 14 ਨਵੰਬਰ ਨੂੰ ਭੋਗ ਪੈਣਗੇ | ਇਸ ਉਪਰੰਤ ਦੀਵਾਨ ਸਜਾਏ ਜਾਣਗੇ | ਮੇਲੇ ਦੀ ਸਮਾਪਤੀ 15 ਨਵੰਬਰ ਦਿਨ ਮੰਗਲਵਾਰ ਨੂੰ ਹੋਵੇਗੀ | ਪ੍ਰਬੰਧਕਾਂ ਨੇ ਦੱਸਿਆ ਮੇਲੇ ਦੌਰਾਨ ਗੁਰੂ ਕਾ ਅਤੁੱਟ ਲੰਗਰ ਚੱਲੇਗਾ |

16ਵੀਂ ਮਹਾਨ ਪੈਦਲ ਯਾਤਰਾ-ਗੁ: ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਗੁ: ਸ੍ਰੀ ਬੇਰ ਸਾਹਿਬ ਤੱਕ 13 ਨਵੰਬਰ ਨੂੰ।

Image
 

ਪਿੰਡ ਦੰਦੂਪੁਰ ਵਿਖੇ ਬਾਬਾ ਖੜਗ ਸਿੰਘ ਜੀ ਦੀ ਯਾਦ ‘ਚ ਕਬੱਡੀ ਕੱਪ’ਤੇ ਤਲਵੰਡੀ ਚੌਧਰੀਆਂ ਦਾ ਕਬਜ਼ਾ।

Image
 

ਪਿੰਡ ਠੱਟਾ ਨਵਾਂ ਦੇ ਮੂਲ ਨਿਵਾਸੀ ਸੁਖਜਿੰਦਰ ਸਿੰਘ ਅਮਰੀਕਾ ਦੇ ਸ਼ਹਿਰ ਤੋਂ ਯੂਥ.ਅ.ਦ(ਬ) ਦੇ ਮੀਤ ਪ੍ਰਧਾਨ ਨਿਯੁਕਤ।

Image
ਪਿੰਡ ਠੱਟਾ ਨਵਾਂ ਦੇ ਮੂਲ ਨਿਵਾਸੀ ਅਤੇ ਉੱਘੇ ਸਮਾਜ ਸੇਵੀ ਸੁਖਜਿੰਦਰ ਸਿੰਘ ਸੁੱਖੀ ਅਮਰੀਕਾ (ਕੈਲੇਫੌਰਨੀਆ) ਦੇ ਸ਼ਹਿਰ ਕੈਰਨ ਕਾਊਂਟੀ ਤੋਂ ਯੂਥ ਅਕਾਲੀ ਦਲ (ਬਾਦਲ) ਦੇ ਮੀਤ ਪ੍ਰਧਾਨ ਨਿਯੁਕਤ ਹੋਏ ਹਨ। ਜਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਸੁੱਖੀ ਪਿੰਡ ਠੱਟਾ ਨਵਾਂ ਦੇ ਸਾਬਕਾ ਮੈਂਬਰ ਪੰਚਾਇਤ ਬਚਨ ਸਿੰਘ ਫੌਜੀ ਦੇ ਸਪੁੱਤਰ ਹਨ ਅਤੇ ਤਕਰੀਬਨ 20 ਸਾਲ ਤੋਂ ਅਮਰੀਕਾ ਵਿੱਚ ਖੁਸ਼ਹਾਲ ਜੀਵਨ ਬਤੀਤ ਕਰ ਰਹੇ ਹਨ। ਆਪ ਅਮਰੀਕਾ ਵਿੱਚ ‘ਸੁੱਖੀ ਮਿਊਜੀਕਲ ਗਰੁੱਪ’ ਵੀ ਚਲਾ ਰਹੇ ਹਨ। ਪਿੰਡ ਦੇ ਵਿਕਾਸ ਅਤੇ ਲੋੜਵੰਦਾਂ ਦੀ ਮਦਦ ਲਈ ਹਰ ਵੇਲੇ ਤਤਪਰ ਰਹਿਣ ਵਾਲੇ ਸੁਖਜਿੰਦਰ ਸਿੰਘ ਨੇ ਫੋਨ ‘ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਪਾਰਟੀ ਵੱਲੋਂ ਮਿਲੀ ਇਸ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।

ਭਾਈ ਅਵਤਾਰ ਸਿੰਘ ਦੂਲ੍ਹੋਵਾਲ, ਭਾਈ ਸੁਖਵਿੰਦਰ ਸਿੰਘ ਮੋਮੀ ਦਾ ਕਵੀਸ਼ਰੀ ਜਥਾ ਫਿਲਪਾਈਨ ਦੇ ਵਿਦੇਸ਼ੀ ਦੌਰੇ ‘ਤੇ

Image
ਭਾਈ ਅਵਤਾਰ ਸਿੰਘ ਦੂਲ੍ਹੋਵਾਲ, ਭਾਈ ਸੁਖਵਿੰਦਰ ਸਿੰਘ ਮੋਮੀ ਅਤੇ ਭਾਈ ਸਤਨਾਮ ਸਿੰਘ ਸੰਧੂ ਦਾ ਕਵੀਸ਼ਰੀ ਜਥਾ ਬੀਤੇ ਦਿਨੀਂ ਫਿਲਪਾਈਨਜ਼ ਦੇ ਸ਼ਹਿਰ ਮਨੀਲਾ ਦੇ ਵਿਦੇਸ਼ੀ ਦੌਰੇ ‘ਤੇ ਰਵਾਨਾ ਹੋ ਗਿਆ ਹੈ। ਕਵੀਸ਼ਰੀ ਜਥੇ ਦੇ ਮੈਂਬਰ ਕਵੀਸ਼ਰ ਸੁਖਵਿੰਦਰ ਸਿੰਘ ਮੋਮੀ ਐਮ.ਏ. ਨੇ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੱਥਾ 15 ਦਿਨਾਂ ਲਈ ਮਨੀਲਾ ਦੇ ਗੁਰੂ ਘਰ ਵਿਖੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ।