ਦਮਦਮਾ ਸਾਹਿਬ ਤੋਂ ਨਗਰ ਕੀਰਤਨ ਦਾ ਵੱਖ-ਵੱਖ ਪਿੰਡਾਂ ‘ਚ ਪਹੁੰਚਣ ‘ਤੇ ਕੀਤਾ ਗਿਆ ਨਿੱਘਾ ਸਵਾਗਤ-ਦੇਖੋ ਤਸਵੀਰਾਂ

 


ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਪ੍ਰੇਰਨਾ ਸਦਕਾ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਠੱਟਾ ਪੁਰਾਣਾ, ਠੱਟਾ ਨਵਾਂ, ਟੋਡਰਵਾਲ, ਸਾਬੂਵਾਲ, ਦਰੀਏਵਾਲ, ਕਾਲੂਭਾਟੀਆ, ਦੰਦੂਪੁਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚਿਆ। ਨਗਰ ਕੀਰਤਨ ਦੇ ਵੱਖ ਵੱਖ ਪਿੰਡਾਂ ਵਿੱਚ ਪਹੁੰਚਣ ਤੇ ਸੰਗਤ ਵੱਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਪਿੰਡਾਂ ਦੀ ਸੰਗਤ ਵੱਲੋਂ ਚਾਹ ਪਕੌੜਿਆਂ ਅਤੇ ਫਲਾਂ ਦੇ ਲੰਗਰ ਲਗਾਏ ਗਏ। ਛੋਟੇ ਛੋਟੇ ਬੱਚਿਆਂ ਵੱਲੋਂ ਗਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਦੇ ਸਵਾਗਤ ਲਈ ਨੌਜਵਾਨਾਂ ਵੱਲੋਂ ਪਿੰਡ ਦੇ ਆਲੇ ਦੁਆਲੇ ਤੇ ਗਲੀਆਂ ਬਜ਼ਾਰਾਂ ਦੀ ਸਫਾਈ ਅਤੇ ਸਜਾਵਟ ਵੀ ਕੀਤੀ ਗਈ। ਨਗਰ ਕੀਰਤਨ ਦੀਆਂ ਤਸਵੀਰਾਂ ਦੇਖਣ ਲਈ ਵੈਬਸਾਈਟ ਦੇ ਗੈਲਰੀ-ਤਸਵੀਰਾਂ-ਸਮਾਗਮ-ਨਗਰ ਕੀਰਤਨ ਦਮਦਮਾ ਸਾਹਿਬ ਪੰਨੇ ‘ਤੇ ਕਲਿੱਕ ਕਰੋ ਜਾਂ ਸਿੱਧੇ ਜਾਣ ਲਈ ਹੇਠਾਂ ਲਿੰਕ ਤੇ ਕਲਿੱਕ ਕਰੋ ਜੀ:

http://wp.me/P3Q4l3-7vk

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ