ਪਿੰਡ ਠੱਟਾ ਵਿੱਚ ਚਾਲੀ ਮੁਕਤਿਆਂ ਦੀ ਯਾਦ ‘ਚ ਮੇਲਾ ਮਾਘੀ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।



ਪਿੰਡ ਠੱਟਾ ਨਵਾਂ ਵਿਖੇ ਚਾਲੀ ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮੇਲਾ ਮਾਘੀ ਸੰਤ ਬਾਬਾ ਗੁਰਚਰਨ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਮਿਤੀ 01 ਜਨਵਰੀ 2017 ਤੋਂ ਚੱਲੀ ਆ ਰਹੀ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਦੇ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਤੀਰਥ ਸਿੰਘ ਦੇ ਰਾਗੀ ਜਥੇ, ਢਾਡੀ ਰਾਮ ਸਿੰਘ ਰਫਤਾਰ ਅਤੇ ਢਾਡੀ ਬਲਬੀਰ ਸਿੰਘ ਪਾਰਸ ਬੀਬੀਆਂ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਟਰਬਨ ਪ੍ਰਾਈਡ ਦਸਤਾਰ ਅਕੈਡਮੀ ਵੱਲੋਂ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ ਅਤੇ ਦਸਤਾਰ ਮੁਕਾਬਲੇ ਵੀ ਕਰਵਾਏ ਗਏ। ਜਿਨ੍ਹਾਂ ਵਿੱਚ ਬੱਚਿਆਂ ਨੇ ਵੱਖ-ਵੱਖ ਗਰੁੱਪਾਂ ਵਿੱਚ ਭਾਗ ਲਿਆ। ਪ੍ਰਬੰਧਕਾਂ ਵੱਲੋਂ ਜੇਤੂ ਬੱਚਿਆਂ ਨੂੰ ਯਾਦਗਾਰੀ ਚਿੰਨ ਪ੍ਰਦਾਨ ਕਰਕੇ ਸਨਮਾਨਤ ਕੀਤਾ ਗਿਆ। ਗੁਰੂ ਕੇ ਲੰਗਰ ਦੀ ਸੇਵਾ ਪਿੰਡ ਦੇ ਸਮੂਹ ਨੌਜਵਾਨ ਵੀਰਾਂ ਵੱਲੋਂ ਕੀਤੀ ਗਈ। ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵਲੋਂ ਨਿਭਾਈ ਗਈ। ਮੇਲਾ ਮਾਘੀ ਦੀਆਂ ਤਸਵੀਰਾਂ ਦੇਖਣ ਲਈ ਹੇਠਾਂ ਲਿੰਕ ‘ਤੇ ਕਲਿੱਕ ਕਰੋ ਜੀ:

http://wp.me/P3Q4l3-fJ

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ