Posts

Showing posts from February, 2017

ਪਿੰਡ ਠੱਟਾ ਨਵਾਂ ਦੇ ਰੇਡਰ ਜੋਧਾ ਥਿੰਦ ਨੇ ਕਬੱਡੀ ਕੱਪ ਵਿੱਚ ਜਿੱਤੀ ਜੀਪ-ਚਮਕਾਇਆ ਪਿੰਡ ‘ਤੇ ਇਲਾਕੇ ਦਾ ਨਾਮ

Image
ਪਿੰਡ ਠੱਟਾ ਨਵਾਂ ਦੇ ਨੌਜਵਾਨ ਗੱਭਰੂ ਰੇਡਰ ‘ਜੋਧਾ ਥਿੰਦ’ ਨੇ ਪਿੰਡ ਸਠਿਆਲਾ (ਅੰਮ੍ਰਿਤਸਰ) ਵਿਖੇ ਮੀਰੀ ਪੀਰੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਅਤੇ ਰੁਸਤਮੇ-ਹਿੰਦ ਪਹਿਲਵਾਨ ਲਾਭ ਸਿੰਘ ਦੀ ਯਾਦ ਨੂੰ ਸਮਰਪਿਤ 7 ਵੇਂ ਸਾਲਾਨਾ ਕਬੱਡੀ ਮਹਾਂਕੁੰਭ ਵਿੱਚ ਜੀਪ ਜਿੱਤ ਕੇ ਪਿੰਡ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਰੁਸਤਮੇ ਹਿੰਦ ਲਾਭ ਸਿੰਘ ਸਪੋਰਟਸ ਕਲੱਬ ਸਠਿਆਲਾ ਵੱਲੋਂ ਕਰਵਾਏ ਗਏ ਦੋ ਰੋਜ਼ਾ ਖੇਡ ਮੇਲੇ ਵਿੱਚ ਨਾਨਕਸਰ ਕਬੱਡੀ ਕਲੱਬ ਗੁਰਦਾਸਪੁਰ ਦੀ ਟੀਮ ਨੇ ਰਾਇਲ ਕਿੰਗ ਕਬੱਡੀ ਕਲੱਬ ਯੂ.ਐੱਸ.ਏ. ਦੀ ਟੀਮ ਨੂੰ 36-28 ਅੰਕਾਂ ਦੇ ਫਰਕ ਨਾਲ ਹਰਾ ਕੇ ਕਬੱਡੀ ਕੱਪ ‘ਤੇ ਕਬਜ਼ਾ ਕੀਤਾ। ਜੇਤੂ ਟੀਮ ਨੂੰ ਕੈਪਟਨ ਰਘਬੀਰ ਸਿੰਘ ਵਰਪਾਲ, ਲਖਵਿੰਦਰ ਸਿੰਘ ਲੱਖਾ ਵਰਪਾਲ, ਬਚਿੱਤਰ ਸਿੰਘ ਬੱਲ ਅਤੇ ਦੂਸਰਾ ਇਨਾਮ ਰਣਜੀਤ ਸਿੰਘ ਸਹਾਇਕ ਸੁਪਰਡੈਂਟ, ਸੁਖਬੀਰ ਸਿੰਘ, ਉਂਕਾਰ ਸਿੰਘ ਨੇ ਇਨਾਮ ਵੰਡੇ। ਬੈੱਸਟ ਰੇਡਰ ਜੋਧਾ ਤਲਵੰਡੀ ਚੌਧਰੀਆਂ ਨੂੰ ਅਤੇ ਬੈੱਸਟ ਜਾਫੀ ਅੰਮਿ੍ਤ ਔਲਖ ਨੂੰ 1-1 ਲੰਡੀ ਜੀਪ ਦੇ ਕੇ ਸਨਮਾਨਿਤ ਕੀਤਾ ਗਿਆ। ਜੋਧਾ ਥਿੰਦ ਵੱਲੋਂ ਕਬੱਡੀ ਕੱਪ ਵਿੱਚ ਇਸ ਸ਼ਾਨਦਾਰ ਜਿੱਤ ਦੀ ਖਬਰ ਸੁਣਦੇ ਸਾਰ ਹੀ ਪਿੰਡ ਵਿੱਚ ਖੁਸ਼ੀ ਦੀ ਲਹਿਰ ਚੱਲ ਪਈ। ਜੋਧਾ ਥਿੰਦ ਤੇ ਘਰ ਸਾਰਾ ਦਿਨ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਾ ਰਿਹਾ। ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਨੇ ਜੋਧਾ ਥਿੰਦ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿ...

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਸ੍ਰੀ ਹਜ਼ੂਰ ਸਾਹਿਬ ਲਈ ਰਾਸ਼ਨ ਸਮੱਗਰੀ ਦਾ ਟਰਾਲਾ ਰਵਾਨਾ।

Image
 

ਅਕਾਲ ਚਲਾਣਾ ਕੇਵਲ ਸਿੰਘ ਮਹਿਰਿਆਂ ਕੇ ਵਾਸੀ ਪਿੰਡ ਠੱਟਾ ਨਵਾਂ

Image
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਸ. ਕੇਵਲ ਸਿੰਘ ਮਹਿਰਿਆਂ ਕੇ ਵਾਸੀ ਪਿੰਡ ਠੱਟਾ ਨਵਾਂ ਅੱਜ ਸਵੇਰੇ 2:30 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕਾਫੀ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਦ ਦੁਪਹਿਰ 1 ਵਜੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

ਪਿੰਡ ਠੱਟਾ ਨਵਾਂ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

Image
ਪਿੰਡ ਠੱਟਾ ਨਵਾਂ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸਮੂਹ ਨਗਰ ਨਿਵਾਸੀਆਂ ਵੱਲੋਂ ਬਹੁਤ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਸਵੇਰੇ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਸਮਾਗਮ ਵਿੱਚ ਸ਼ਾਮਿਲ ਬੁਲਾਰਿਆਂ ਨੇ ਭਗਤ ਰਵਿਦਾਸ ਜੀ ਦੇ ਜੀਵਨ, ਸੰਘਰਸ਼ ਅਤੇ ਸਿੱਖਿਆਵਾਂ ‘ਤੇ ਆਪਣੇ ਵਿਚਾਰ ਪੇਸ਼ ਕਰਦਿਆਂ ਆਖਿਆ ਕਿ ਭਗਤ ਰਵਿਦਾਸ ਜੀ ਨੇ ਆਪਣੇ ਸਮੇਂ ‘ਚ ਪ੍ਰਾਣੀ ਮਾਤਰ ਨੂੰ ਊਚ ਨੀਚ, ਜਾਤ-ਪਾਤ ਦੇ ਫੋਕੇ ਕਰਮਕਾਂਡੀ ਅਡੰਬਰਾਂ ਦੇ ਬੰਧਨ ਤੋੜ ਕੇ ਮਨੁੱਖੀ ਬਰਾਬਰੀ ਵਾਲੇ ਸਮਾਜ ਦੀ ਸਿਰਜਨਾ ਦਾ ਹੋਕਾ ਬੁਲੰਦ ਕੀਤਾ। ਉਹਨਾਂ ਨੇ ਸਤਿਗੁਰੂ ਦੀ ਕ੍ਰਿਪਾ ਦਾ ਪਾਤਰ ਬਣਨ ਦੀ ਗੱਲ ਬਾਣੀ ‘ਚ ਕੀਤੀ ਹੈ। ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਸਮੇਂ ਧਰਮਾਂ, ਜਾਤ ਬਿਰਾਦਰੀਆਂ ਤੇ ਫਿਰਕਿਆਂ ਦੇ ਵੰਡ ਵਰਨ ਤੋਂ ਉਪਰ ਉਠ ਕੇ ਭਗਤ ਰਵਿਦਾਸ ਜੀ ਦੀ ਬਾਣੀ ਦੇ 16 ਰਾਗਾਂ ‘ਚ 40 ਸ਼ਬਦਾਂ ਨੂੰ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਕਰਕੇ ਢੁੱਕਵਾਂ ਸਨਮਾਨ ਦਿੱਤਾ ਹੈ। ਇਸ ਮੌਕੇ ਸਾਰਾ ਦਿਨ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਨੂੰ ਸਫਲ ਬਣਾਉਣ ਵਿੱਚ ਰਮੇਸ਼ ਕੁਮਾਰ, ਹਰਬਿਲਾਸ, ਗੁਰਨਾਮ ਸਿੰਘ, ਦਿਲਬਾਗ ਸਿੰਘ, ਜਸਵਿੰਦਰ ਸਿੰਘ, ਸਰਬਜੀਤ ਸਿੰਘ, ਪਰਮਜੀਤ ਸਿੰਘ, ਪਿਆਰਾ ਲਾਲ, ਬਖਸ਼ੀਸ਼ ਸਿੰਘ ਥਿੰਦ, ਗੁਰਮੇਲ ਸਿੰਘ, ਗੁਰਦੀਪ ਸਿੰਘ, ਲਖਬੀਰ ਸਿੰਘ, ਮਾ.ਮਹ...

ਪ੍ਰਧਾਨ ਦਵਿੰਦਰਪਾਲ ਸਿੰਘ ਲਾਡੀ ਦੇ ਪਿਤਾ ਮਲਕੀਤ ਸਿੰਘ ਚਤਰੱਥ ਨਮਿੱਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ।

Image
ਕੋਆਪਰੇਟਿਵ ਸੁਸਾਇਟੀ ਠੱਟਾ ਦਰੀਏਵਾਲ ਦੇ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ ਲਾਡੀ ਅਤੇ ਅਰਵਿੰਦਰ ਸਿੰਘ ਦੇ ਪਿਤਾ ਮਲਕੀਤ ਸਿੰਘ ਚਤਰਥ, ਜਿਨ੍ਹਾਂ ਦਾ ਬੀਤੇ ਦਿਨ ਦੇਹਾਤ ਹੋ ਗਿਆ ਸੀ | ਨਮਿੱਤ ਅੰਤਿਮ ਅਰਦਾਸ ਅਤੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਪਿੰਡ ਦਰੀਏਵਾਲ ਵਿਖੇ ਪਾਏ ਗਏ | ਉਪਰੰਤ ਭਾਈ ਕਰਮ ਸਿੰਘ ਨੂਰਪੁਰੀ ਦੇ ਰਾਗੀ ਜਥੇ ਨੇ ਵੈਰਾਗਮਈ ਕੀਰਤਨ ਤੇ ਕਥਾ ਰਾਹੀ ਸੰਗਤਾਂ ਨੂੰ ਸ਼ਬਦ ਗੁਰੂ ਸ਼੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੋੜਿਆ | ਇਸ ਮੌਕੇ ਸ਼ਰਧਾਂਜਲੀ ਸਮਾਗਮ ਵੀ ਕਰਵਾਇਆ | ਜਿਸ ਨੂੰ ਨਵਤੇਜ ਸਿੰਘ ਚੀਮਾ ਵਿਧਾਇਕ, ਪ੍ਰੋ. ਚਰਨ ਸਿੰਘ ਮੀਤ ਪ੍ਰਧਾਨ ਪੰਜਾਬ ਕਾਂਗਰਸ ਅਤੇ ਦਵਿੰਦਰ ਸਿੰਘ ਢੱਪਈ ਨੇ ਸੰਬੋਧਨ ਕੀਤਾ | ਇਸ ਮੌਕੇ ਬਾਬਾ ਮੇਜਰ ਸਿੰਘ, ਭਜਨ ਸਿੰਘ, ਮੁਖਤਾਰ ਸਿੰਘ ਭਗਤਪੁਰ ਬਲਾਕ ਕਾਂਗਰਸ ਪ੍ਰਧਾਨ, ਪ੍ਰਦੇਸ਼ ਕਾਂਗਰਸ ਦੇ ਸਕੱਤਰ ਪਰਵਿੰਦਰ ਸਿੰਘ ਪੱਪਾ ਤੇ ਦੀਪਕ ਧੀਰ ਰਾਜੂ, ਸੁਖਵਿੰਦਰ ਸਿੰਘ ਮੋਨੂੰ, ਸਾਬਕਾ ਸੰਮਤੀ ਮੈਂਬਰ ਮਹਿੰਦਰਪਾਲ ਸਿੰਘ ਸੋਹੀ, ਬਲਵਿੰਦਰ ਸਿੰਘ ਮੋਮੀ, ਪ੍ਰਧਾਨ ਗੁਰਦਿਆਲ ਸਿੰਘ, ਪਰਮਜੀਤ ਸਿੰਘ, ਕਾਮਰੇਡ ਸੁਰਿੰਦਰਜੀਤ ਸਿੰਘ, ਦਰਸ਼ਨ ਸਿੰਘ ਠੱਟਾ ਪੁਰਾਣਾ, ਮਾਸਟਰ ਜਗੀਰ ਸਿੰਘ, ਮੰਗਲ ਸਿੰਘ, ਬਖ਼ਸ਼ੀਸ਼ ਸਿੰਘ, ਹਰਜਿੰਦਰ ਸਿੰਘ ਹਾਜ਼ਰ ਸਨ |

ਪ੍ਰਵਾਸੀ ਭਾਰਤੀ ਸੁਖਜਿੰਦਰ ਸਿੰਘ ਆਸਟਰੇਲੀਆ ਨੇ ਸੈਦਪੁਰ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ।

Image
ਸਰਕਾਰੀ ਪ੍ਰਾਇਮਰੀ ਸਕੂਲ ਸੈਦਪੁਰ ਵਿਖੇ ਪ੍ਰਵਾਸੀ ਭਾਰਤੀ ਸੁਖਜਿੰਦਰ ਸਿੰਘ ਆਸਟਰੇਲੀਆ ਵੱਲੋਂ ਆਪਣੇ ਬਜੁਰਗਾਂ ਦੀ ਯਾਦ ਵਿੱਚ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ ਗਈ । ਇਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸਕੂਲ ਇੰਚਾਰਜ਼ ਨੇ ਕਿਹਾ ਕਿ ਜਿਥੇ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਦਾਂ ਸਮਾਨ ਦਿੱਤਾ ਜਾਂਦਾ ਹੈ, ਉਥੇ ਦਾਨੀ ਸੱਜਣਾ ਦਾ ਸਹਿਯੋਗ ਵੀ ਬਹੁਤ ਜਰੂਰੀ ਹੈ । ਉਨ੍ਹਾਂ ਸੁਖਜਿੰਦਰ ਸਿੰਘ ਦਾ ਸਕੂਲ ਮੈਨਜੈਂਟ ਕਮੇਟੀ, ਸਮੂਹ ਸਟਾਫ਼ ਵੱਲੋਂ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਤ ਕੀਤਾ।

ਪਿੰਡ ਠੱਟਾ ਨਵਾਂ ਵਿਖੇ ਵਿਧਾਨ ਸਭਾ ਚੋਣਾਂ ਪੂਰੇ ਅਮਨੋ-ਅਮਾਨ ਨਾਲ ਸੰਪੰਨ-ਕੁੱਲ੍ਹ 68 ਫੀਸਦੀ ਵੋਟਾਂ ਹੋਈਆਂ ਪੋਲ

Image
ਪਿੰਡ ਠੱਟਾ ਨਵਾਂ ਵਿੱਚ ਵਿਧਾਨ ਸਭਾ ਚੋਣਾਂ ਪੂਰੇ ਅਮਨੋ-ਅਮਾਨ ਨਾਲ ਸੰਪੰਨ ਹੋ ਗਈਆਂ। ਸਰਕਾਰੀ ਹਾਈ ਸਕੂਲ ਠੱਟਾ ਨਵਾਂ ਵਿਖੇ ਬਣੇ ਪੋਲਿੰਗ ਸਟੇਸ਼ਨਾਂ ਵਿੱਚ ਸਵੇਰੇ 8 ਵਜੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਅਤੇ ਸ਼ਾਮ 5 ਵਜੇ ਤੱਕ ਪੋਲਿੰਗ ਚੱਲਦੀ ਰਹੀ। ਵੋਟਾਂ ਦੌਰਾਨ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਤੇ ਸ਼ਾਂਤਮਈ ਢੰਗ ਨਾਲ ਵੋਟਾਂ ਪਾਉਣ ਦਾ ਅਮਲ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਿਆ। ਪੋਲਿੰਗ ਸਟੇਸ਼ਨ 46 ਵਿੱਚ  335 ਮਰਦ ਵੋਟਰਾਂ ਅਤੇ 333 ਔਰਤ ਵੋਟਰਾਂ ਅਤੇ ਪੋਲਿੰਗ ਸਟੇਸ਼ਨ 47 ਵਿੱਚ 259 ਮਰਦ ਵੋਟਰਾਂ ਅਤੇ 255 ਔਰਤ ਵੋਟਰਾਂ ਨੇ ਆਪਣੇ ਵੋਟ ਦਾ ਇਸਤੇਮਾਲ ਬੜੇ ਹੀ ਉਤਸ਼ਾਹ ਨਾਲ ਕੀਤਾ। ਵੋਟ ਕਾਸਟਿੰਗ 68 ਫੀਸਦੀ ਰਹੀ। ਇਸ ਵਾਰ ਰਵਾਇਤੀ ਪਾਰਟੀਆਂ ਅਕਾਲੀ ਅਤੇ ਕਾਂਗਰਸ ਤੋਂ ਇਲਾਵਾ ਆਮ ਆਦਮੀ ਪਾਰਟੀ ਪ੍ਰਤੀ ਨੌਜਵਾਨਾਂ ਖਾਸ ਕਰਕੇ ਵਿਦੇਸ਼ੀ ਵੀਰਾਂ ਵਿੱਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ। ਸਾਰੀਆਂ ਪਾਰਟੀਆਂ ਦੇ ਵਰਕਰਾਂ ਨੇ ਵੀ ਬੜੀ ਤਨਦੇਹੀ ਨਾਲ ਬਿਨਾਂ ਕਿਸੇ ਵੈਰ-ਵਿਰੋਧ ਦੇ ਚੋਣਾਂ ਦੇ ਕੰਮ ਵਿੱਚ ਕੀਤਾ।