ਪਿੰਡ ਠੱਟਾ ਨਵਾਂ ਵਿਖੇ ਚੌਥਾ ਕਬੱਡੀ ਟੂਰਨਾਮੈਂਟ ਮਿਤੀ 30 ਮਾਰਚ ਨੂੰ ਕਰਵਾਇਆ ਜਾ ਰਿਹਾ ਹੈ।



ਪਿੰਡ ਠੱਟਾ ਨਵਾਂ ਵਿਖੇ ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਚੌਥਾ ਕਬੱਡੀ ਟੂਰਨਾਮੈਂਟ ਮਿਤੀ 30 ਮਾਰਚ 2017 ਦਿਨ ਵੀਰਵਾਰ ਨੂੰ ਸੰਤ ਬਾਬਾ ਗੁਰਚਰਨ ਸਿੰਘ ਜੀ ਦੀ ਰਹਿਨੁਮਾਈ ਹੇਠ ਸਮੂਹ ਨੌਜਵਾਨ ਵੀਰ, ਵਿਦੇਸ਼ੀ ਵੀਰ, ਗਰਾਮ ਪੰਚਾਇਤ ਠੱਟਾ ਨਵਾਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਠੱਟਾ ਨਵਾਂ ਦੇ ਖੇਡ ਮੈਦਾਨ ਵਿੱਚ ਕਰਵਾਇਆ ਜਾ ਰਿਹਾ ਹੈ। ਪ੍ਰਬੰਧਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਟੂਰਨਾਮੈਂਟ ਦੇ ਪ੍ਰਬੰਧ ਦਾ ਕੰਮ ਆਰੰਭ ਕਰ ਦਿੱਤਾ ਗਿਆ ਹੈ ਅਤੇ ਟੀਮਾਂ ਦਾ ਵੇਰਵਾ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਦੱਸ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਪ੍ਰਬੰਧਕਾਂ ਨਾਲ 98763-53462, 98729-01007, 98723-45012, 98037-47124 ਨੰਬਰਾਂ ਤੇ ਸੰਪਰਕ ਕੀਤਾ ਜਾ ਸਕਦਾ ਹੈ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ