ਸੰਤ ਕਰਤਾਰ ਸਿੰਘ ਜੀ ਤੇ ਸੰਤ ਤਰਲੋਚਨ ਸਿੰਘ ਜੀ ਦੀ ਬਰਸੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਈ ਗਈ



ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸੰਤ ਬਾਬਾ ਕਰਤਾਰ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ 23ਵੀਂ ਅਤੇ ਸੰਤ ਬਾਬਾ ਤਰਲੋਚਨ ਸਿੰਘ ਜੀ ਦੀ 14ਵੀਂ ਬਰਸੀ ਬਹਤੁ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ। 15 ਅਕਤੂਬਰ ਤੋਂ 40 ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੋ ਪੜਾਵਾਂ ਵਿੱਚ ਪ੍ਰਾਰੰਭ ਹੋਈ ਜਿਨ੍ਹਾਂ ਦੇ ਭੋਗ ਅੱਜ ਸਵੇਰੇ 10 ਵਜੇ ਨਿਰਵਿਘਨਤਾ ਸਹਿਤ ਪੲੇ। 16 ਅਕਤੂਬਰ ਦੀ ਰਾਤ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਭਾਈ ਕਾਰਜ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਬਲਵਿੰਦਰ ਸਿੰਘ ਰੰਗੀਲਾ, ਭਾਈ ਗੁਰਜੀਤ ਸਿੰਘ ਬੈਂਕਾ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਗੋਇੰਦਵਾਲ ਸਾਹਿਬ ਵਾਲੇ ਅਤੇ ਭਾਈ ਜਤਿੰਦਰ ਸਿੰਘ ਹਜੂਰੀ ਰਾਗੀ ਦਮਦਮਾ ਸਾਹਿਬ ਵਾਲਿਆ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। 17 ਅਕਤੂਬਰ ਨੂੰ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿੱਚ ਜਥੇਦਾਰ ਗਿਆਨੀ ਇਕਬਾਲ ਸਿੰਘ ਜੀ ਤਖਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਾਲਿਆਂ ਨੇ ਕਥਾ ਦੁਆਰਾ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ। ਭਾਈ ਜੋਗਾ ਸਿੰਘ ਜੋਗੀ ਦੇ ਕਵੀਸ਼ਰੀ ਜਥੇ, ਭਾਈ ਭਗਵਾਨ ਸਿੰਘ ਸੂਰਵਿੰਡ ਦੇ ਕਵੀਸ਼ਰੀ ਜਥੇ, ਭਾਈ ਅਵਤਾਰ ਸਿੰਘ ਦੂਲ੍ਹੋਵਾਲ ਦੇ ਕਵੀਸ਼ਰੀ ਜਥੇ ਅਤੇ ਭਾਈ ਬਲਵਿੰਦਰ ਸਿੰਘ ਦਮਦਮਾ ਸਾਹਿਬ ਵਾਲਿਆਂ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਲੰਗਰ ਸੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਜੋੜਿਆਂ ਅਤੇ ਸਾਈਕਲ/ਸਕੂਟਰਾਂ ਦੀ ਪਾਰਕਿੰਗ ਦੀ ਸੇਵਾ ਸ.ਹਾ.ਸਕੂਲ ਠੱਟਾ ਨਵਾਂ ਅਤੇ ਸ.ਸ.ਸ.ਸਕੂਲ ਟਿੱਬਾ ਦੇ ਵਿਦਿਆਰਥੀਆਂ ਵੱਲੋਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਟਿੱਬਾ ਵੱਲੋਂ, ਸਾਊਂਡ ਦੀ ਸੇਵਾ ਕਰੀਰ ਸਾਊਂਡ ਠੱਟਾ ਨਵਾਂ ਵੱਲੋਂ, ਸਟੇਜ ਸਜਾਉਣ ਦੀ ਸੇਵਾ ਸੰਤ ਬਾਬਾ ਕਰਤਾਰ ਸਿੰਘ ਸਪੋਰਟਸ ਕਲੱਬ ਵੱਲੋਂ, ਸੰਗਤਾਂ, ਸੰਤ-ਮਹਾਂਪੁਰਸ਼ਾਂ ਦੀ ਸੇਵਾ ਗੁਰੂ ਗੋਬਿੰਦ ਸਿੰਘ ਸੇਵਾ ਸੁਸਾਇਟੀ ਖਾਲੂ ਵੱਲੋਂ ਅਤੇ ਸਟੇਜ ਸਕੱਤਰ ਦੀ ਭੂਮਿਕਾ ਇੰਦਰਜੀਤ ਸਿੰਘ ਬਜਾਜ ਵੱਲੋਂ ਬਾਖੂਬੀ ਨਿਭਾਈ ਗਈ। ਇਸ ਪੂਰੇ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓ ਪਿੰਡ ਦੀ ਵੈਬਸਾਈਟ www.thatta.in ਤੇ ਦੇਖੀਆਂ ਜਾ ਸਕਦੀਆਂ ਹਨ।

ਤਸਵੀਰਾਂ ਦੇਖਣ ਲਈ ਹੇਠਾਂ ਲਿੰਕ ‘ਤੇ ਕਲਿੱਕ ਕਰੋ ਜੀ: 

http://wp.me/P3Q4l3-fv

 

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ