ਸ੍ਰੀ ਗੁਰੂ ਨਾਨਕ ਦੇਵ ਜੀ ਕੀਰਤਨ ਸੇਵਾ ਸੁਸਾਇਟੀ ਤਲਵੰਡੀ ਚੌਧਰੀਆਂ ਵੱਲੋਂ ਇਲਾਕਾ ਨਿਵਾਸੀ ਸਾਧ ਸੰਗਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਠਵਾਂ ਕੀਰਤਨ ਦਰਬਾਰ ਤਲਵੰਡੀ ਚੌਧਰੀਆਂ ਦੀ ਦਾਣਾ ਮੰਡੀ ਵਿਖੇ ਅੱਜ 18 ਨਵੰਬਰ ਦਿਨ ਸ਼ਨੀਵਾਰ ਨੂੰ ਸ਼ਾਮ 5 ਵਜੇ ਤੋਂ ਰਾਤ 1 ਵਜੇ ਤੱਕ ਕਰਵਾਇਆ ਜਾਵੇਗਾ। ਇਸ ਮੌਕੇ ‘ਤੇ ਸਮਾਗਮ ਦੀਆਂ ਮੁਕੰਮਲ ਤਿਆਰੀਆਂ ਵਜੋਂ ਕੀਤੀ ਗਈ ਮੀਟਿੰਗ ਉਪਰੰਤ ਸੁਸਾਇਟੀ ਦੇ ਪ੍ਰਧਾਨ ਪਲਵਿੰਦਰ ਸਿੰਘ ਬਿੱਕਾ ਨੇ ਦੱਸਿਆ ਕਿ ਇਸ ਰਾਤਰੀ ਸਮਾਗਮ ਵਿਚ ਸੰਤ ਮਹਾਂਪੁਰਸ਼ ਜਗਜੀਤ ਸਿੰਘ ਹਰਖੋਵਾਲ ਤੇ ਬਾਬਾ ਗੁਰਚਰਨ ਸਿੰਘ ਕਾਰਸੇਵਾ ਦਮਦਮਾ ਸਾਹਿਬ ਵਾਲਿਆਂ ਤੋਂ ਇਲਾਵਾ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ, ਭਾਈ ਹਰਜੀਤ ਸਿੰਘ ਤੇ ਰਾਗੀ ਭਾਈ ਦਵਿੰਦਰ ਸਿੰਘ ਸੋਢੀ ਅਤੇ ਭਾਈ ਰਵਿੰਦਰ ਸਿੰਘ, ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲੇ ਤੇ ਕਈ ਹੋਰ ਰਾਗੀ ਜਥੇ ਪੁੱਜ ਰਹੇ ਹਨ। ਇਸ ਮੌਕੇ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੀ ਆਫਿਸ਼ੀਅਲ ਵੈਬਸਾਈਟ sultanpurlodhi.in ਦਾ ਰਸਮੀ ਉਦਘਾਟਨ ਭਾਈ ਦਵਿੰਦਰ ਸਿੰਘ ਸੋਢੀ, ਭਾਈ ਪਿੰਦਰਪਾਲ ਸਿੰਘ ਜੀ ਅਤੇ ਭਾਈ ਰਵਿੰਦਰ ਸਿੰਘ ਜੀ ਵੱਲੋਂ ਸਾਂਝੇ ਰੂਪ ਵਿੱਚ ਕੀਤਾ ਜਾਵੇਗਾ। ਸਮਾਗਮ ਦਾ ਸਿੱਧਾ ਪ੍ਰਸਾਰਣ ਪਿੰਡ ਤਲਵੰਡੀ ਚੌਧਰੀਆਂ ਦੀ ਵੈਬਸਾਈਟ talwandichaudhrian.com ‘ਤੇ ਅੱਜ ਸ਼ਾਮ 6 ਵਜੇ ਤੋਂ ਦੇਰ ਰਾਤ ਸਮਾਪਤੀ ਤੱਕ ਕੀਤਾ ਜਾ ਰਿਹਾ ਹੈ।
ਤਲਵੰਡੀ ਚੌਧਰੀਆਂ ਵਿਖੇ ਕੀਰਤਨ ਦਰਬਾਰ ਅੱਜ; talwandichaudhrian.com ‘ਤੇ ਦੇਖੋ LIVE
Thatta Shehar Nagina
0
Tags
ਤਾਜ਼ਾ ਖਬਰਾਂ

Post a Comment