ਪਿੰਡ ਸੈਦਪੁਰ ਵਿਖੇ 7ਵਾਂ ਕਬੱਡੀ ਟੂਰਨਾਮੈਂਟ 1 ਅਪ੍ਰੈਲ ਦਿਨ ਐਤਵਾਰ ਨੂੰ



ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਸੁਸਾਇਟੀ ਸੈਦਪੁਰ ਵਲੋਂ ਨਗਰ ਨਿਵਾਸੀਆਂ, ਐਨ.ਆਰ.ਆਈਜ਼ ਵੀਰਾਂ ਤੇ ਗ੍ਰਾਮ ਪੰਚਾਇਤ ਸੈਦਪੁਰ ਦੇ ਸਹਿਯੋਗ ਨਾਲ ਸੰਤ ਬਾਬਾ ਬੀਰ ਸਿੰਘ, ਸੰਤ ਕਰਤਾਰ ਸਿੰਘ ਅਤੇ ਬਾਬਾ ਨਾਥ ਜੀ ਦੀ ਯਾਦ ਨੂੰ ਸਮਰਪਿਤ ਇੱਕ ਰੋਜਾ ਜੋੜ ਮੇਲਾ ਅਤੇ ਇੱਕ ਰੋਜਾ ਕਬੱਡੀ ਕੱਪ 1 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦੇਦਿਆਂ ਕਲੱਬ ਦੇ ਸੀਨੀਅਰ ਮੈਂਬਰ ਕੁਲਬੀਰ ਸਿੰਘ ਅਡਵੋਕੇਟ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਨਰਿੰਦਰਜੀਤ ਸਿੰਘ ਚੰਦੀ, ਸੰਤੋਖ ਸਿੰਘ ਤੇ ਸੁਰਜੀਤ ਸਿੰਘ ਪੀ.ਟੀ.ਆਈ ਨੇ ਦੱਸਿਆ ਕਿ ਕਬੱਡੀ ਕੱਪ ਵਿੱਚ ਸੱਦੀਆਂ 8 ਟੀਮਾਂ ਭਾਗ ਲੈਣਗੀਆਂ। ਬੈਸਟ ਰੇਡਰ ਤੇ ਜਾਫੀ ਨੂੰ 32 ਇੰਚ ਐਲ.ਈ.ਡੀ. ਦਿੱਤੀਆਂ ਜਾਣਗੀਆਂ। ਖੇਡ ਮੇਲੇ ਦਾ ਉਦਘਾਟਨ ਸੰਤ ਬਾਬਾ ਗੁਰਚਰਨ ਸਿੰਘ ਕਾਰਸੇਵਾ ਦਮਦਮਾ ਸਾਹਿਬ ਵਾਲੇ ਕਰਨਗੇ। 72 ਕਿਲੋਗ੍ਰਾਮ ਵਰਗ ਭਾਰ ਦੇ ਮੈਚ ਵੀ ਕਰਵਾਏ ਜਾ ਰਹੇ ਹਨ।


Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ