ਗੁ: ਦਮਦਮਾ ਸਾਹਿਬ ਵਿਖੇ ਸੰਤ ਬਾਬਾ ਜਗਤ ਸਿੰਘ ਜੀ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ ਬਰਸੀ 29 ਮਈ ਨੂੰ।



ਸੱਚਖੰਡ ਵਾਸੀ ਸੰਤ ਬਾਬਾ ਜਗਤ ਸਿੰਘ ਜੀ ਦੀ 61ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ 31ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ  (ਕਪੂਰਥਲਾ) ਵਿਖੇ ਮਿਤੀ 29 ਮਈ 2018 ਦਿਨ ਮੰਗਲਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਦੱਸਿਆ ਕਿ ਮਿਤੀ 25-27 ਮਈ 2018 ਨੂੰ 13 ਅਤੇ 27-29 ਨੂੰ 13 ਸ੍ਰੀ ਅਖੰਡ ਪਾਠ ਸਾਹਿਬ ਦੀ ਪ੍ਰਾਰੰਭਤਾ ਹੋਵੇਗੀ,ਜਿਨਾਂ ਦੇ ਭੋਗ ਮਿਤੀ 29 ਮਈ 2018 ਦਿਨ ਮੰਗਲਵਾਰ ਨੂੰ ਸਵੇਰੇ 9 ਵਜੇ ਪੈਣਗੇ। ਉਪਰੰਤ ਸੁੰਦਰ ਧਾਰਮਿਕ ਦੀਵਾਨ ਸੱਜਣਗੇ ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ।ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਸਕੂਟਰ, ਮੋਟਰ-ਸਾਈਕਲਾਂ ਦੀ ਸੇਵਾ ਸਰਕਾਰੀ ਸਕੂਲ ਟਿੱਬਾ ਅਤੇ ਸੈਦਪੁਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵੱਲੋਂ ਕੀਤੀ ਜਾਵੇਗੀ।ਸਮਾਗਮ ਦੀਆਂ ਤਸਵੀਰਾਂ ਅਤੇ ਵੀਡਿਓ ਪਿੰਡ ਦੀ ਵੈਬਸਾਈਟ ‘ਤੇ ਦੇਖੀਆਂ ਜਾ ਸਕਣਗੀਆਂ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ