ਸੰਤ ਬਾਬਾ ਜਗਤ ਸਿੰਘ ਜੀ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ ਬਰਸੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਈ ਗਈ

ਸੱਚਖੰਡ ਵਾਸੀ ਸੰਤ ਬਾਬਾ ਜਗਤ ਸਿੰਘ ਜੀ ਦੀ 61ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ 31ਵੀਂ ਬਰਸੀਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ  (ਕਪੂਰਥਲਾ) ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਗਈ।ਮਿਤੀ 25 ਮਈ ਤੋਂ 26 ਸ੍ਰੀ ਅਖੰਡ ਪਾਠ ਸਾਹਿਬ ਦੀ ਪ੍ਰਾਰੰਭਤਾ ਸਮੇਤ ਜਪੁਜੀ ਸਾਹਿਬ ਦੇ ਪਾਠਾਂ ਨਾਲ ਹੋਈ, ਜਿਨਾਂ ਦੇ ਭੋਗ ਅੱਜ ਸਵੇਰੇ 9 ਵਜੇ ਨਿਰਵਿਘਨਤਾ ਸਹਿਤ ਪਏ।ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ।ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ।ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਸਕੂਟਰ, ਮੋਟਰ-ਸਾਈਕਲਾਂ ਦੀ ਸੇਵਾ ਸਰਕਾਰੀ ਸਕੂਲ ਟਿੱਬਾ ਅਤੇਸੈਦਪੁਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਵੱਲੋਂ ਬਾਖੂਬੀ ਨਿਭਾਈ ਗਈ।ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੀਆਂ ਤਸਵੀਰਾਂ ਅਤੇ ਵੀਡਿਓਪਿੰਡ ਦੀ ਵੈਬਸਾਈਟ ‘ਤੇ ਦੇਖੀਆਂ ਜਾ ਸਕਦੀਆਂ ਹਨ।


Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ