ਬੀ.ਐਸ.ਟੀ. ਸਕੂਲ ਸੂਜੋ ਕਾਲੀਆ ਵਿਖੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ-ਤਸਵੀਰਾਂ ਦੇਖਣ ਲਈ ਕਲਿੱਕ ਕਰੋ



ਇਲਾਕੇ ਦੇ ਨਾਮਵਰ ਸਕੂਲ ਬੀ.ਐਸ.ਟੀ. ਸੀਨੀਅਰ ਸੈਕੰਡਰੀ ਸਕੂਲ ਸੂਜੋ ਕਾਲੀਆ ਵਿਖੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਸਕੂਲ ਦੇ ਵਿਦਿਆਰਥੀਆਂ ਦੁਆਰਾ ਵਧ-ਚੜ੍ਹ ਕੇ ਹਿੱਸਾ ਲਿਆ ਗਿਆ। ਛੋਟੇ-ਛੋਟੇ ਬੱਚਿਆਂ ਦੁਆਰਾ ਤੋਤਲੀ ਜ਼ੁਬਾਨ ਵਿੱਚ ਗੁਰਬਾਣੀ ਉਚਾਰਣ ਇਸ ਮੁਕਾਬਲੇ ਦਾ ਵਿਸ਼ੇਸ਼ ਆਕਰਸ਼ਣ ਰਿਹਾ।ਹਾਜ਼ਰੀਨ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਧਾਰਮਿਕ ਪ੍ਰੀਖਿਆ 2018 ਦੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ।ਮੁੱਖ ਮਹਿਮਾਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਆਖਿਆ ਕਿ ਅਜੋਕੇ ਸਮੇਂ ਵਿੱਚ ਗੁਰਬਾਣੀ ਹੀ ਇੱਕੋ ਇੱਕ ਸਹਾਰਾ ਹੈਜੋ ਮਨੁੱਖ ਨੂੰ ਡੋਲਣ ਨਹੀਂ ਦਿੰਦਾ। ਸਾਨੂੰ ਸਾਰਿਆਂ ਨੂੰ ਹੀ ਆਪਣੇ ਘਰਾਂ ਵਿੱਚ ਪਰਿਵਾਰ ਸਮੇਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇਸਹਿਜ ਪਾਠ ਆਰੰਭ ਕਰਨੇ ਚਾਹੀਦੇ ਹਨ।ਇਸ ਮੌਕੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਸੁਰਿੰਦਰ ਕੌਰ ਅਨੇਜਾ ਨੂੰ ਉਹਨਾਂ ਦੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ਤੇ ਸਨਮਾਨਤ ਕੀਤਾ ਗਿਆ।ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੈਪਟਨ ਤਜਿੰਦਰ ਸਿੰਘ ਖਾਲਸਾ,ਮੈਨੇਜਰ ਜਸਵਿੰਦਰ ਸਿੰਘ ਖਾਲਸਾ,ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਨੇਜਾ,ਸਿੱਖ ਮਿਸ਼ਨਰੀ ਕਾਲਜ ਭਾਣੋ ਲੰਙਾ ਸਰਕਲ ਇੰਚਾਰਜਗੁਰਚੇਤਨ ਸਿੰਘ ਖਾਲਸਾ ਅਤੇ ਸਟਾਫ ਮੈਂਬਰਜ਼ ਮੌਜੂਦ ਸਨ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ