Posts

Showing posts from June, 2018

ਪਾਠ ਦਾ ਭੋਗ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ: ਰਤਨ ਸਿੰਘ ਚੇਲਾ ਵਾਸੀ ਪਿੰਡ ਠੱਟਾ ਨਵਾਂ

Image
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਸਤਿਕਾਰਯੋਗ ਸ. ਰਤਨ ਸਿੰਘ ਜੀ ਮਿਤੀ 19 ਜੂਨ 2018 ਦਿਨ ਮੰਗਲਵਾਰ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ। ਉਹਨਾਂ ਦੀ ਆਤਮਿਕ ਸ਼ਾਂਤੀ ਨਮਿੱਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਮਿਤੀ 28 ਜੂਨ 2018 ਦਿਨ ਵੀਰਵਾਰ ਨੂੰ ਸਾਡੇ ਗ੍ਰਹਿ ਪਿੰਡ ਠੱਟਾ ਨਵਾਂ ਜਿਲ੍ਹਾ ਕਪੂਰਥਲਾ ਵਿਖੇ ਪਵੇਗਾ। ਉਪਰੰਤ ਵੈਰਾਗਮਈ ਕੀਰਤਨ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਾਹਿਬ ਪਿੰਡ ਠੱਟਾ ਨਵਾਂ ਵਿਖੇ ਦੁਪਹਿਰ 12:00 ਤੋਂ 2:00 ਵਜੇ ਤੱਕ ਹੋਵੇਗਾ। ਸੋ ਆਪ ਜੀ ਨੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਕਿਰਪਾਲਤਾ ਕਰਨੀ ਜੀ। ਅਕਾਲ ਪੁਰਖ ਦੇ ਭਾਣੇ ਵਿੱਚ: ਸਮੂਹ ਥਿੰਦ ਪਰਿਵਾਰ: 98782-81779

ਅਕਾਲ ਚਲਾਣਾ ਸਤਵਿੰਦਰ ਸਿੰਘ ਸੱਤਾ ਸਪੁੱਤਰ ਨਿਰਵੈਰ ਸਿੰਘ ਵਾਸੀ ਪਿੰਡ ਟਿੱਬਾ

Image
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਸਤਵਿੰਦਰ ਸਿੰਘ ਸੱਤਾ ਸਪੁੱਤਰ ਸ. ਨਿਰਵੈਰ ਸਿੰਘ ਵਾਸੀ ਪਿੰਡ ਟਿੱਬਾ ਅੱਜ ਮਿਤੀ 21.06.2018 ਦਿਨ ਵੀਰਵਾਰ ਨੂੰ ਸਵੇਰੇ 06:00 ਵਜੇ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12:00 ਵਜੇ ਸ਼ਮਸ਼ਾਨ ਘਾਟ ਪਿੰਡ ਟਿੱਬਾ ਵਿਖੇ ਕੀਤਾ ਜਾਵੇਗਾ। ਜਿਕਰਯੋਗ ਹੈ ਕਿ ਸਤਵਿੰਦਰ ਸਿੰਘ ਜੀ ਗੁਰੂ ਘਰ ਦੇ ਲੰਗਰਾਂ ਦੀ ਸੇਵਾ ਵਿੱਚ ਬਹੁਤ ਦਿਲਚਸਪੀ ਰੱਖਦੇ ਸਨ।

ਅਕਾਲ ਚਲਾਣਾ ਰਤਨ ਸਿੰਘ ਚੇਲਾ ਪੁੱਤਰ ਠਾਕਰ ਸਿੰਘ ਵਾਸੀ ਪਿੰਡ ਠੱਟਾ ਨਵਾਂ

Image
ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਰਤਨ ਸਿੰਘ ਪੁੱਤਰ ਠਾਕਰ ਸਿੰਘ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 19.06.2018 ਨੂੰ ਸਵੇਰੇ 2 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਦਾ ਅੰਤਿਮ ਸਸਕਾਰ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਅੱਜ 11 ਵਜੇ ਕਰ ਦਿੱਤਾ ਗਿਆ।

ਅਕਾਲ ਚਲਾਣਾ ਮਾਤਾ ਰਤਨ ਕੌਰ ਪਤਨੀ ਬਚਨ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ

Image
ਆਪ ਜੀ ਨੂੰ ਬੜੇ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਮਾਤਾ ਰਤਨ ਕੌਰ ਜੀ ਪਤਨੀ ਸ. ਬਚਨ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 18.06.2018 ਨੂੰ ਬਾਅਦ ਦੁਪਹਰਿ 2 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਥੋੜ੍ਹੇ ਦਿਨਾਂ ਤੋਂ ਬੀਮਾਰ ਚੱਲੇ ਆ ਰਹੇ ਸਨ। ਪਰਿਵਾਰਕ ਮੈਂਬਰਾਂ ਦਾ ਸੰਪਰਕ ਨੰਬਰ: 99152-41905

ਅਕਾਲ ਚਲਾਣਾ ਰਿਟਾ.ਸੀਨੀਅਰ ਇੰਮੀਗਰੇਸ਼ਨ ਅਫਸਰ ਅਰਜਣ ਸਿੰਘ ਥਿੰਦ ਵਾਸੀ ਪਿੰਡ ਠੱਟਾ ਨਵਾਂ (ਮਲੇਸ਼ੀਆ)

Image
ਆਪ ਜੀ ਨੂੰ ਬਹੁਤ ਹੀ ਦੁਖੀ ਹਿਰਦੇ ਨਾਲ ਸੂਚਿਤ ਕੀਤਾ ਜਾਂਦਾ ਹੈ ਕਿ ਸਵ. ਸ. ਊਧਮ ਸਿੰਘ ਅੰਨੂੰ ਦੇ ਵੱਡੇ ਭਰਾ ਸ. ਚੰਨਣ ਸਿੰਘ ਥਿੰਦ ਦੇ ਸਪੁੱਤਰ ਸ. ਅਰਜਣ ਸਿੰਘ ਥਿੰਦ ਵਾਸੀ ਪਿੰਡ ਠੱਟਾ ਨਵਾਂ (ਹੁਣ ਮਲੇਸ਼ੀਆ) ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ ਮਲੇਸ਼ੀਆ ਵਿਖੇ ਕਰ ਦਿੱਤਾ ਗਿਆ। ਸ. ਅਰਜਣ ਸਿੰਘ ਥਿੰਦ ਨਮਿੱਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿਤੀ 24 ਜੂਨ 2018 ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਰਾਵਾਂਗ ਮਲੇਸ਼ੀਆ ਵਿਖੇ ਹੋਵੇਗਾ। DAR ARJAN SINGH THIND S/O CHANAN SINGH Rtd. Senior Immigration Officer, 1965-2000 & Union Treasurer Ex-Malaysian Gurdwara Council (MGC) Treasurer, 1990’s-2017 Ex-Gurdwara Sahib Rawang Secretary Village: Nava Thatta, District Kapurthala, Jallandar Born: 28 January 1945 Departed: 10 June 2018 Wife: Sohan Kaur a/p Pritham Singh Children / Spouses: 1. Sandeep Singh / Jasmit Kaur 2. Kavita Kaur / Palwinder Singh Khosa 3. Jasdeep Singh / Charanjeet Kaur Grandchildren: Harkeeret Kaur Khosa Harmander Singh Khosa Paveeter Singh Khosa Eshapreet Kaur Thind Manveer Singh Thind Ektapreet Kaur Thind...

B.S.T. ਸੀਨੀਅਰ ਸੈਕੰਡਰੀ ਸਕੂਲ ਸੂਜੋ ਕਾਲੀਆ ਦਾ CBSE ਦੀ ਦਸਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

Image
ਬੀਤੇ ਦਿਨੀਂ ਸੀ.ਬੀ.ਐਸ.ਈ. ਨਵੀਂ ਦਿੱਲੀ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਦਾ ਐਲਾਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੇ ਨਾਮੀ ਸਕੂਲ ਬੀ.ਐਸ.ਟੀ.ਸੀਨੀਅਰ ਸੈਕੰਡਰੀ ਸਕੂਲ ਸੂਜੋਕਾਲੀਆ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਦੇ ਵਿਦਿਆਰਥੀ ਯੁਵਰਾਜ ਸਿੰਘ ਨੇ 83%, ਸਿਮਰਨਜੀਤ ਕੌਰ ਨੇ 79% ਅਤੇ ਅਜ਼ਾਦਬੀਰ ਸਿੰਘ ਨੇ 78% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਸਰਾ ਅਤੇ ਤੀਸਰਾ ਸਥਾਨ ਪ੍ਰਾਪਤ ਕਰਕੇ ਆਪਣਾ, ਮਾਤਾ ਪਿਤਾ ਅਤੇ ਸਕੂਲ ਦਾ ਨਾਮ ਰੌਸਨ ਕੀਤਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਕੈਪਟਨ ਤਜਿੰਦਰ ਸਿੰਘ ਖਾਲਸਾ, ਮੈਨੇਜਰ ਜਸਵਿੰਦਰ ਸਿੰਘ ਖਾਲਸਾ, ਪ੍ਰਿੰਸੀਪਲ ਸੁਰਿੰਦਰ ਕੌਰ ਅਨੇਜਾ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਪ੍ਰਦਾਨ ਕਰਕੇ ਉਹਨਾਂ ਦੀ ਹੌਸਲਾ ਅਫਜ਼ਾਈ ਕੀਤੀ। ਪ੍ਰਿੰਸੀਪਲ ਸੁਰਿੰਦਰ ਕੌਰ ਅਨੇਜਾ ਨੇ ਇਸ ਮੌਕੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਸਮੂਹ ਸਟਾਫ ਅਤੇ ਮਾਪਿਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।