Posts

Showing posts from May, 2019

ਅਕਾਲ ਚਲਾਣਾ ਜਰਨੈਲ ਸਿੰਘ ਵਾਸੀ ਪਿੰਡ ਠੱਟਾ ਪੁਰਾਣਾ

Image
ਆਪ ਜੀ ਨੂੰ ਬੜੇ ਹੀ ਵੈਰਾਗਮਈ ਹਿਰਦੇ ਨਾਲ ਸੂਚਿਤ ਕਰ ਰਹੇ ਹਾਂ ਕਿ ਜਰਨੈਲ ਸਿੰਘ (72) ਪੁੱਤਰ ਸਰੂਪ ਸਿੰਘ ਵਾਸੀ ਪਿੰਡ ਠੱਟਾ ਪੁਰਾਣਾ ਅੱਜ ਮਿਤੀ 31.05.2019 ਦਿਨ ਸ਼ੁੱਕਰਵਾਰ ਨੂੰ ਸਵੇਰੇ 7:00 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 12:00 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।  

ਸੰਤ ਬਾਬਾ ਜਗਤ ਸਿੰਘ ਜੀ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ ਬਰਸੀ 30 ਮਈ ਨੂੰ

Image
ਸੱਚਖੰਡ ਵਾਸੀ ਸੰਤ ਬਾਬਾ ਜਗਤ ਸਿੰਘ ਜੀ ਦੀ 62ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ 32ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ (ਕਪੂਰਥਲਾ) ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ। ਇਸ ਸਬੰਧੀ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 26 ਮਈ ਤੋਂ 28 ਤੱਕ 14 ਸ੍ਰੀ ਅਖੰਡ ਪਾਠ ਸਾਹਿਬ ਦੀ ਪ੍ਰਾਰੰਭਤਾ ਸਮੇਤ ਜਪੁਜੀ ਸਾਹਿਬ ਦੇ ਪਾਠਾਂ ਨਾਲ ਹੋਈ ਗਈ ਹੈ, ਜਿਨਾਂ ਦੇ ਭੋਗ ਮਿਤੀ 28 ਮਈ ਨੂੰ ਸਵੇਰੇ 9 ਵਜੇ ਪੈਣਗੇ। ਮਿਤੀ 28 ਮਈ ਨੂੰ 14 ਸ੍ਰੀ ਅਖੰਡ ਪਾਠ ਸਾਹਿਬ ਦੀ ਪ੍ਰਾਰੰਭਤਾ ਸਮੇਤ ਜਪੁਜੀ ਸਾਹਿਬ ਦੇ ਪਾਠਾਂ ਨਾਲ ਹੋਵੇਗੀ, ਜਿਨਾਂ ਦੇ ਭੋਗ ਮਿਤੀ 30 ਮਈ ਨੂੰ ਸਵੇਰੇ 9 ਵਜੇ ਪੈਣਗੇ। ਉਪਰੰਤ ਖੁੱਲ੍ਹੇ ਪੰਡਾਲ ਵਿੱਚ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥਾ ਬਾਹਰਾ ਵੱਲੋਂ, ਸਕੂਟਰ, ਮੋਟਰ-ਸਾਈਕਲਾਂ ਦੀ ਸੇਵਾ ਸਰਕਾਰੀ ਸਕੂਲ ਟਿੱਬਾ ਅਤੇ ਸੈਦਪੁਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਵੱਲੋਂ ਨਿਭਾਈ ਜਾਵੇਗੀ। ਗੁਰੂ ਕੇ ਲੰਗਰ ਅਤੁੱਟ ਵਰਤੇਗਾ। ਸਮਾਗਮ ਦੀਆਂ ਤਸਵੀਰਾਂ ਅਤੇ ਵੀਡਿਓ ਪਿੰਡ ਦੀ ਵੈਬਸਾਈਟ ‘ਤੇ ਦੇਖੀਆਂ ਜਾ ਸਕਦੀਆਂ ਹਨ।

ਪਿੰਡ ਬੂਲਪੁਰ ਦੇ ਮਿਹਨਤੀ ਕਿਸਾਨਾਂ ਨੇ ਕਾਇਮ ਕੀਤੀ ਮਿਸਾਲ; 1-1 ਪਿਆਜ਼ ਦਾ ਵਜ਼ਨ 1 ਕਿੱਲੋ ਨਾਲੋਂ ਵੱਧ

Image
ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਬੂਲਪੁਰ ਦੇ ਦੋ ਸੂਝਵਾਨ ਤੇ ਮਿਹਨਤੀ ਕਿਸਾਨਾਂ ਨੇ ਆਪਣੇ ਖੇਤਾਂ ਚ ਨਵੀਨਤਮ ਤਰੀਕੇ ਨਾਲ ਪਿਆਜ ਦੀ ਰਿਕਾਰਡ ਪੈਦਾਵਾਰ ਕਰਕੇ ਭਾਰਤ ਦੇ ਕਿਸਾਨਾਂ ਲਈ ਇੱਕ ਮਿਸਾਲ ਕਾਇਮ ਕੀਤੀ ਹੈ । ਹੋਰ ਵੀ ਰੌਚਕ ਤੱਥ ਇਹ ਹੈ ਕਿ ਇੱਕ ਇੱਕ ਪਿਆਜ ਦਾ ਭਾਰ ਇੱਕ ਕਿਲੋ ਤੋ ਵੀ ਵੱਧ ਹੈ । ਪਿੰਡ ਬੂਲਪੁਰ ਦੇ ਕਿਸਾਨ ਸੁਰਜੀਤ ਸਿੰਘ ਥਿੰਦ ਨੇ ਆਪਣੇ ਖੇਤਾਂ ਚ 1ਕਿੱਲੋ 225 ਗ੍ਰਾਮ ਦਾ ਇੱਕ ਪਿਆਜ ਤੇ ਕਿਸਾਨ ਰਣਜੀਤ ਸਿੰਘ ਥਿੰਦ ਬੂਲਪੁਰ ਨੇ 1 ਕਿੱਲੋ 150 ਗ੍ਰਾਮ ਦਾ ਇੱਕ ਪਿਆਜ ਪੈਂਦਾ ਕਰਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ । ਏਨੇ ਵੱਡੇ ਵੱਡੇ ਪਿਆਜਾਂ ਨੂੰ ਵੇਖਣ ਲਈ ਗੁਆਂਢੀ ਪਿੰਡਾਂ ਦੇ ਕਿਸਾਨ ਉਨ੍ਹਾਂ ਦੇ ਖੇਤਾਂ ਚ ਆ ਰਹੇ ਹਨ ਤੇ ਖੇਤੀਬਾੜੀ ਮਾਹਿਰ ਵੀ ਉਨ੍ਹਾਂ ਦੇ ਨਵੇਂ ਤਰੀਕੇ ਤੋਂ ਪ੍ਰਭਾਵਿਤ ਹਨ । ਇਹ ਦੋਵੇ ਕਿਸਾਨ ਪਿਛਲੇ ਕਈ ਦਹਾਕਿਆਂ ਤੋ ਸ਼ਬਜੀਆ ਦੀ ਕਾਸ਼ਤ ਕਰਦੇ ਆ ਰਹੇ ਹਨ ।ਵਰਨਣਯੋਗ ਹੈ ਕਿ ਕਿਸਾਨ ਰਣਜੀਤ ਸਿੰਘ ਥਿੰਦ ਨੇ ਸੰਨ 2012 ਵਿੱਚ 990 ਗਰਾਮ ਤੇ ਕਿਸਾਨ ਸੁਰਜੀਤ ਸਿੰਘ ਥਿੰਦ ਨੇ ਸੰਨ 2017 ਵਿੱਚ 900 ਗਰਾਮ ਭਾਰੇ ਪਿਆਜ ਪੈਂਦਾ ਕੀਤੇ ਸਨ। ਕਿਸਾਨਾਂ ਨੇ ਦੱਸਿਆ ਕਿ ਇਹ ਪਿਆਜ ਜਾਪਾਨੀ ਬੀਜ ਤੋ ਤਿਆਰ ਕੀਤੇ ਗਏ ਹਨ ਤੇ ਇਹਨਾਂ ਪਿਆਜਾਂ ਵਿੱਚ ਕੁੜੱਤਣ ਬਿਲਕੁਲ ਵੀ ਨਹੀਂ ਹੈ । ਇਸ ਦੀ ਵਰਤੋਂ ਸਲਾਦ ਵਿੱਚ ਸਭ ਤੋਂ ਜਿਆਦਾ ਕੀਤੀ ਜਾਂਦੀ ਹੈ । ਕੀ ਕਹਿਣਾ ਹੈ ਕਿਸਾਨ ਰਣਜੀਤ ਸਿੰਘ ਥਿੰਦ ਦਾ :- ਇਸ ਸੰਬੰਧੀ ਕਿਸਾਨ ਰਣਜੀਤ ਸਿੰਘ ...

ਪਿੰਡ ਬੂਲਪੁਰ ਵਿਖੇ ਸੰਤ ਬਾਬਾ ਬੀਰ ਸਿੰਘ ਜੀ ਦਾ ਸਾਲਾਨਾ ਜੋੜ ਮੇਲਾ ਕੁੱਝ ਇਸ ਤਰਾਂ ਮਨਾਇਆ ਗਿਆ-ਦੇਖੋ ਤਸਵੀਰਾਂ

Image
ਪਿੰੰਡ ਬੂਲਪੁਰ ਵਿਖੇ ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ ਸਾਲਾਨਾ ਸ਼ਹੀਦੀ ਜੋੜ ਮੇਲਾ ਅੱਜ ਮਿਤੀ 15 ਮਈ 2016 ਦਿਨ ਐਤਵਾਰ ਨੂੰ  ਹਰ ਸਾਲ ਦੀ ਤਰਾਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ। ਪਰਸੋਂ ਰੋਜ਼ ਤੋਂ ਪ੍ਰਾਰੰਭ ਹੋਏ 31 ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਗਿਆਨੀ ਅਵਤਾਰ ਸਿੰਘ ਦੂਲ੍ਹੋਵਾਲ ਦੇ ਕਵੀਸ਼ਰੀ ਜਥੇ ਅਤੇ ਭਾਈ ਲਖਵਿੰਦਰ ਸਿੰਘ ਲਹਿਰੀ ਦੇ ਢਾਡੀ ਜਥੇ  ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ।  ਚਾਹ ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਸਮਾਗਮ ਦੀਆਂ ਤਸਵੀਰਾਂ ਪਿੰਡ ਠੱਟਾ ਦੀ ਵੈਬਸਾਈਟ ‘ਤੇ ਉਪਲਭਦ ਹਨ।

ਇੰਟਰਨੈਸ਼ਨਲ ਗੋਲਡ ਮੈਡਲਿਸਟ ਕਵੀਸ਼ਰ ਅਵਤਾਰ ਸਿੰਘ ਦੂਲ੍ਹੋਵਾਲ ਦਾ ਜਥਾ ਆਸਟਰੇਲੀਆ ਦੌਰੇ ਤੋਂ ਵਤਨ ਵਾਪਸ ਪਰਤਿਆ

Image
ਇੰਟਰਨੈਸ਼ਨਲ ਗੋਲਡ ਮੈਡਲਿਸਟ ਕਵੀਸ਼ਰ ਅਵਤਾਰ ਸਿੰਘ ਦੂਲ੍ਹੋਵਾਲ, ਸੁਖਵਿੰਦਰ ਸਿੰਘ ਐਮ.ਏ., ਭਾਈ ਸਤਨਾਮ ਸਿੰਘ ਸੰਧੂ ਦਾ ਕਵੀਸ਼ਰੀ ਜਥਾ ਆਸਟਰੇਲੀਆ ਦੌਰੇ ਤੋਂ ਅੱਜ ਸਵੇਰੇ ਵਤਨ ਵਾਪਸ ਪਰਤ ਆਇਆ ਹੈ। ਜਿਕਰਯੋਗ ਹੈ ਕਿ ਖ਼ਾਲਸੇ ਦੀ ਸਾਜਨਾ ਦਿਵਸ ਨੂੰ ਸਮਰਪਿਤ ਗੁਰਦੁਆਰਾ ਗਲੈਨਵੁੱਡ ਵਿਖੇ ਪਿਛਲੇ ਦਿਨਾਂ ਤੋਂ ਸਮਾਗਮ ਚੱਲ ਰਹੇ ਸਨ। ਇਸੇ ਸਬੰਧ ਵਿਚ ਪੰਥ ਪ੍ਰਸਿੱਧ ਕਵੀਸ਼ਰੀ ਜਥਾ ਅਵਤਾਰ ਸਿੰਘ ਦੂਲੋਵਾਲ ਦਾ ਵਿਸ਼ੇਸ਼ ਤੌਰ ‘ਤੇ ਪਹੁੰਚਿਆ ਸੀ। ਭਾਈ ਅਵਤਾਰ ਸਿੰਘ ਦੂਲੋਵਾਲ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਸਤਨਾਮ ਸਿੰਘ ਸੰਧੂ ਦਾ ਇਹ ਜਥਾ ਸਿਡਨੀ ਦੇ ਨਾਲ-ਨਾਲ ਮੈਲਬੌਰਨ, ਬਿ੍ਸਬੇਨ ਆਦਿ ਗੁਰੂ ਘਰਾਂ ਵਿਚ ਪਿਛਲੇ ਇਕ ਮਹੀਨੇ ਤੋਂ ਸਿੱਖੀ ਦਾ ਪ੍ਰਚਾਰ ਕਰ ਰਿਹਾ ਸੀ। ਆਸਟ੍ਰੇਲੀਆ ਸਿੱਖ ਐਸੋਸੀਏਸ਼ਨ ਵਲੋਂ ਕਵੀਸ਼ਰੀ ਜਥੇ ਦੀਆਂ ਸੇਵਾਵਾਂ ਅਤੇ ਸੰਗਤ ਨੂੰ ਗੁਰੂ ਲੜ ਲਾਉਣ ਤੇ ਵਿਸ਼ੇਸ਼ ਸਨਮਾਨ ਚਿੰਨ੍ਹ ਭੇਟ ਕੀਤਾ ਗਿਆ। ਸੈਕਟਰੀ ਜਸਬੀਰ ਸਿੰਘ ਥਿੰਦ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਕਵੀਸ਼ਰੀ ਜਥੇ ਵਲੋਂ ਗੁਰੂ ਸਾਹਿਬ ਅਤੇ ਸਿੱਖਾਂ ਨਾਲ ਸਬੰਧਿਤ ਵਿਸ਼ੇਸ਼ ਵਾਰਾਂ ਸੰਗਤਾਂ ਨਾਲ ਸਾਂਝੀਆਂ ਕੀਤੀਆਂ। ਸਿੱਖਾਂ ਅਤੇ ਮੁਗਲਾਂ ਦੀ ਲੜਾਈ ਨੂੰ ਵਾਰਾਂ ਦੇ ਰੂਪ ਵਿਚ ਲੜੀਵਾਰ ਗਾਇਨ ਕੀਤਾ। ਕਵੀਸ਼ਰੀ ਜਥਾ ਸਿਡਨੀ ਦੇ ਗੁਰੂਘਰ ਵਿਖੇ ਆਖ਼ਰੀ ਦੀਵਾਨ ਤੋਂ ਬਾਅਦ ਪੰਜਾਬ ਵਾਪਸ ਪਰਤ ਆਇਆ ਹੈ।

ਬਾਬਾ ਬੀਰ ਸਿੰਘ ਜੀ 175ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ।

Image
ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ 175ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਜੀ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੀ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਵਲੋਂ ਮਨਾਇਆ ਗਿਆ। ਧੰਨ ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ 175ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਜੀ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੀ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਵਲੋਂ ਮਨਾਇਆ ਗਿਆ। ਮਿਤੀ 8 ਮਈ ਸ਼ਾਮ ਦੇ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਜਤਿੰਦਰ ਸਿੰਘ ਦੇ ਰਾਗੀ ਜਥਾ ਅਤੇ ਭਾਈ ਦਿਲਬਾਗ ਸਿੰਘ ਵਲਟੋਹਾ ਦੇ ਕਵੀਸ਼ਰੀ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਮਿਤੀ 9 ਮਈ ਨੂੰ ਸ਼ਾਮ ਦੇ ਕੀਰਤਨ ਦਰਬਾਰ ਵਿੱਚ ਭਾਈ ਗੁਰਜੀਤ ਸਿੰਘ ਗੌਰੀ ਦੇ ਢਾਡੀ ਜਥਾ ਅਤੇ ਮੀਰੀ ਪੀਰੀ ਜਗਾਧਰੀ ਵਾਲਿਆਂ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਮਿਤੀ 10 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੁੰਦਰ ਦੀਵਾਨ ਸਜਾਏ ਗਏ, ਜਿਸ ਵਿੱਚ ਭਾਈ ਮੇਜਰ ਸਿੰਘ ਖਾਲਸਾ ਦੇ ਢਾਡੀ ਜਥੇ ਅਤੇ ਭਾਈ ਸੁਖਵਿੰਦਰ ਸਿੰਘ ਅਨਮੋਲ ਦੇ ਢਾਡੀ ਜਥੇ ਨੇ ਗੁਰੂ ਜਸ ਸਰਵਣ ਕਰਵਾਇਆ। ਇਸ ਮੌਕੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਊਨੇ ਵਾ...

Mela Sataian LIVE: ਅੱਜ ਸਵੇਰ 8 ਵਜੇ ਤੋਂ ਸਮਾਪਤੀ ਤੱਕ

Image
 

ਅਕਾਲ ਚਲਾਣਾ ਸ੍ਰੀਮਤੀ ਕੁਲਬੀਰ ਕੌਰ ਪਤਨੀ ਸੁਖਦੇਵ ਸਿੰਘ ਦੇਬਾ ਵਾਸੀ ਪਿੰਡ ਠੱਟਾ ਨਵਾਂ

Image
ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਸ੍ਰੀਮਤੀ ਕੁਲਬੀਰ ਕੌਰ (32) ਪਤਨੀ ਸੁਖਦੇਵ ਸਿੰਘ ਦੇਬਾ ਵਾਸੀ ਪਿੰਡ ਠੱਟਾ ਨਵਾਂ ਕੱਲ੍ਹ ਮਿਤੀ 09.05.2019 ਬਾਅਦ ਦੁਪਹਿਰ 1:30 ਵਜੇ ਅਕਾਲ ਚਲਾਣਾ ਕਰ ਗਏ ਹਨ। ਆਪ ਜੀ ਕੁੱਝ ਸਮੇਂ ਤੋਂ ਬੀਮਾਰ ਚੱਲੇ ਆ ਰਹੇ ਸਨ। ਉਹਨਾਂ ਦਾ ਅੰਤਿਮ ਸਸਕਾਰ ਮਿਤੀ 11.05.2019 ਨੂੰ 12 ਵਜੇ ਸ਼ਮਸ਼ਾਨ ਘਾਟ ਠੱਟਾ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕੀਤਾ ਜਾਵੇਗਾ।

Mela Sataian LIVE: ਅੱਜ ਸਵੇਰ 8 ਵਜੇ ਤੋਂ ਸਮਾਪਤੀ ਤੱਕ

Image
 

Mela Sataian LIVE: ਅੱਜ ਸਵੇਰ 8 ਵਜੇ ਤੋਂ ਸਮਾਪਤੀ ਤੱਕ

Image
 

Mela Sataian LIVE: ਅੱਜ ਸ਼ਾਮ 7 ਵਜੇ ਤੋਂ ਦੇਰ ਰਾਤ ਸਮਾਪਤੀ ਤੱਕ

Image
 

Mela 27an: ਅੱਜ ਦੇ ਕਵੀਸ਼ਰੀ ਦਰਬਾਰ ਦਾ ਸਿੱਧਾ ਪ੍ਰਸਾਰਣ ਵੈਬਸਾੲੀਟ thatta.in ‘ਤੇ ਸ਼ਾਮ 7 ਤੋਂ 11 ਵਜੇ ਤੱਕ

ਮਹਾਨ ਸ਼ਹੀਦ ਧੰਨ ਧੰਨ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ 174ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪਰਸਤੀ ਹੇਠ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਮਿਤੀ 10 ਮਈ 2018 (ਮੁਤਾਬਿਕ 27 ਵਿਸਾਖ) ਦਿਨ ਵੀਰਵਾਰ ਨੂੰ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਜਿਸ ਵਿਚ ਮਿਤੀ 4 ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬਾਨ ਦੀ ਲੜੀ ਪ੍ਰਾਰੰਭ ਹੋਵੇਗੀ ਅਤੇ ਮਿਤੀ 10 ਮਈ ਨੂੰ ਭੋਗ ਪੈਣਗੇ। ਮਿਤੀ 8 ਮਈ ਦਿਨ ਮੰਗਲਵਾਰ ਨੂੰ 7-11 ਵਜੇ ਤੱਕ ਰਾਤ ਦਾ ਕਵੀਸ਼ਰੀ ਦੀਵਾਨ ਸੱਜੇਗਾ। ਜਿਸ ਵਿੱਚ ਕਵੀਸ਼ਰ ਭਗਵੰਤ ਸਿੰਘ ਸੂਰਵਿੰਡ, ਕਵੀਸ਼ਰ ਨਿਸ਼ਾਨ ਸਿੰਘ ਝਬਾਲ, ਕਵੀਸ਼ਰ ਗੁਰਵਿੰਦਰ ਸਿੰਘ ਬੈਂਕਾ ਅਤੇ ਕਵੀਸ਼ਰ ਅਵਤਾਰ ਸਿੰਘ ਦੂਲ੍ਹੋਵਾਲ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਮਿਤੀ 9 ਮਈ ਦਿਨ ਬੁੱਧਵਾਰ ਨੂੰ 7-11 ਵਜੇ ਤੱਕ ਰਾਤ ਦਾ ਕੀਰਤਨ ਦਰਬਾਰ ਸੱਜੇਗਾ। ਜਿਸ ਵਿੱਚ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਜੀ ਤਖਤ ਸ੍ਰੀ ਹਰਮੰਦਰ ਸਾਹਿਬ ਪਟਨਾ ਸਾਹਿਬ ਵਾਲੇ, ਭਾਰੀ ਰਾਏ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਜੀ ਮਨਸੂਰ ਵਾਲ ਵਾਲੇ, ਭਾਈ ਹਰਜੀਤ ਸਿੰਘ ਪ੍ਰਚਾਰਕ, ਧਰਮ ਪ੍ਰਚਾਰ ਕਮੇਟੀ ਸੁਲਤਾਨਪੁਰ ਲੋਧੀ ਵਾਲੇ, ਭਾਈ ਜਤਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਮਦਮਾ ਸਾਹਿਬ ਠੱਟਾ ਵਾਲੇ ਗੁਰੂ ਜਸ ਸਰਵਣ ਕਰਵਾਉਣ...

Watch Mela Sataian Live on 9-10 May @ thatta.in

Image
ਧੰਨ ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ 175ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਜੀ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੀ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਵਲੋਂ 10 ਮਈ (ਮੁਤਾਬਿਕ 27 ਵਿਸਾਖ) ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ’ਚ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਇਲਾਕੇ ਭਰ ਦੀਆਂ ਸੰਗਤਾਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ। ਜਿਸ ਵਿੱਚ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਹਿਲੀ ਲੜੀ 6 ਮਈ ਦਿਨ ਸੋਮਵਾਰ ਨੂੰ ਆਰੰਭ ਹੋਵੇਗੀ ਜਿਨ੍ਹਾਂ ਦੇ ਭੋਗ 8 ਮਈ ਨੂੰ ਪੈਣਗੇ, ਦੂਜੀ ਲੜੀ 8 ਮਈ ਦਿਨ ਬੁੱਧਵਾਰ ਨੂੰ ਆਰੰਭ ਹੋਵੇਗੀ ਤੇ 10 ਮਈ ਨੂੰ ਜੋੜ ਮੇਲੇ ਵਾਲੇ ਦਿਨ ਸਵੇਰੇ 9.30 ਵਜੇ ਭੋਗ ਪੈਣਗੇ ਅਤੇ ਤੀਜੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ 10 ਮਈ ਨੂੰ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 12 ਮਈ ਨੂੰ ਸਵੇਰੇ 9.30 ਵਜੇ ਪੈਣਗੇ।ਉਨ੍ਹਾਂ ਦੱਸਿਆ ਕਿ ਮਿਤੀ 8 ਮਈ ਸ਼ਾਮ ਦੇ ਦੀਵਾਨ ਸੱਜਣਗੇ, ਜਿਸ ਵਿੱਚ ਭਾਈ ਜਤੰਦਰ ਸਿੰਘ ਦਾ ਰਾਗੀ ਜਥਾ ਅਤੇ ਭਾਈ ਦਿਲਬਾਗ ਸਿੰਘ ਵਲਟੋਹਾ ਦਾ ਕਵੀਸ਼ਰੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਮਿਤੀ 9 ਮਈ ਨੂੰ ਸ਼ਾਮ ਦੇ ਕੀਰਤਨ ਦਰਬਾਰ ਵਿੱਚ ਭਾਈ ਗੁਰਜੀਤ ਸਿੰਘ ਗੌਰੀ ਦਾ ਢਾਡੀ ਜਥਾ ਅ...

ਗੁ:ਧਰਮਸ਼ਾਲਾ ਕਪੂਰਥਲਾ ਤੋਂ ਦਮਦਮਾ ਸਾਹਿਬ ਠੱਟਾ ਤੱਕ ਦੂਸਰੀ ਪੈਦਲ ਯਾਤਰਾ 5 ਮਈ ਨੂੰ ਸਵੇਰੇ 4 ਵਜੇ

Image
ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦੇ 175ਵੇਂ ਸਾਲਾਨਾ ਸ਼ਹੀਦੀ ਜੋੜ ਮੇਲੇ ਸਤਾਈਆਂ ਨੂੰ ਸਮਰਪਿਤ ਦੂਸਰੀ ਪੈਦਲ ਯਾਤਰਾ ਮਿਤੀ 5 ਮਈ 2019 ਦਿਨ ਐਤਵਾਰ ਨੂੰ ਸਵੇਰੇ 4 ਵਜੇ ਗੁਰਦੁਆਰਾ ਧਰਮਸ਼ਾਲਾ ਕਪੂਰਥਲਾ ਤੋਂ ਪ੍ਰਾਰੰਭ ਹੋ ਕੇ ਗੁਰਦੁਆਰਾ ਸੰਗਤ ਸਾਹਿਬ ਮਾਰਕਫੈਡ ਚੌਂਕ, ਮੁਹੱਲਾ ਸੰਤਪੁਰਾ, ਦੰਦੂਪੁਰ ਰੋਡ, ਭਗਵਾਨਪੁਰ, ਝੁੱਗੀਆਂ ਗੁਲਾਮ, ਮਜਾਹਦਪੁਰ ਕੁੱਲੀਆਂ, ਰੱਤਾ ਨੌ ਅਬਾਦ, ਖਾਲੂ, ਕੋਲੀਆਂਵਾਲ, ਸਾਬੂਵਾਲ, ਟੋਡਰਵਾਲ, ਠੱਟਾ ਨਵਾਂ, ਠੱਟਾ ਪੁਰਾਣਾ ਤੋਂ ਹੁੰਦੀ ਹੋਈ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸਮਾਪਤ ਹੋਵੇਗੀ। ਆਪ ਸਭ ਸੰਗਤਾਂ ਨੂੰ ਸਨਿਮਰ ਬੇਨਤੀ ਹੈ ਕਿ ਪੈਦਲ ਯਾਤਰਾ ਵਿੱਚ ਸ਼ਾਮਿਲ ਹੋ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ।

Watch Mela Sataian Live on 9-10 May @ thatta.in

Image
ਧੰਨ ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ 175ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਜੀ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੀ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਵਲੋਂ 10 ਮਈ (ਮੁਤਾਬਿਕ 27 ਵਿਸਾਖ) ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ’ਚ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਇਲਾਕੇ ਭਰ ਦੀਆਂ ਸੰਗਤਾਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ। ਜਿਸ ਵਿੱਚ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਹਿਲੀ ਲੜੀ 6 ਮਈ ਦਿਨ ਸੋਮਵਾਰ ਨੂੰ ਆਰੰਭ ਹੋਵੇਗੀ ਜਿਨ੍ਹਾਂ ਦੇ ਭੋਗ 8 ਮਈ ਨੂੰ ਪੈਣਗੇ, ਦੂਜੀ ਲੜੀ 8 ਮਈ ਦਿਨ ਬੁੱਧਵਾਰ ਨੂੰ ਆਰੰਭ ਹੋਵੇਗੀ ਤੇ 10 ਮਈ ਨੂੰ ਜੋੜ ਮੇਲੇ ਵਾਲੇ ਦਿਨ ਸਵੇਰੇ 9.30 ਵਜੇ ਭੋਗ ਪੈਣਗੇ ਅਤੇ ਤੀਜੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ 10 ਮਈ ਨੂੰ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 12 ਮਈ ਨੂੰ ਸਵੇਰੇ 9.30 ਵਜੇ ਪੈਣਗੇ। ਉਨ੍ਹਾਂ ਦੱਸਿਆ ਕਿ ਮਿਤੀ 8 ਮਈ ਸ਼ਾਮ ਦੇ ਦੀਵਾਨ ਸੱਜਣਗੇ, ਜਿਸ ਵਿੱਚ ਭਾਈ ਜਤੰਦਰ ਸਿੰਘ ਦਾ ਰਾਗੀ ਜਥਾ ਅਤੇ ਭਾਈ ਦਿਲਬਾਗ ਸਿੰਘ ਵਲਟੋਹਾ ਦਾ ਕਵੀਸ਼ਰੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਮਿਤੀ 9 ਮਈ ਨੂੰ ਸ਼ਾਮ ਦੇ ਕੀਰਤਨ ਦਰਬਾਰ ਵਿੱਚ ਭਾਈ ਗੁਰਜੀਤ ਸਿੰਘ ਗੌਰੀ ਦਾ ਢਾਡੀ ਜਥਾ ...