ਸੰਤ ਬਾਬਾ ਜਗਤ ਸਿੰਘ ਜੀ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ ਬਰਸੀ 30 ਮਈ ਨੂੰ



ਸੱਚਖੰਡ ਵਾਸੀ ਸੰਤ ਬਾਬਾ ਜਗਤ ਸਿੰਘ ਜੀ ਦੀ 62ਵੀਂ ਅਤੇ ਸੰਤ ਬਾਬਾ ਹੀਰਾ ਸਿੰਘ ਜੀ ਦੀ 32ਵੀਂ ਬਰਸੀ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ (ਕਪੂਰਥਲਾ) ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ।ਇਸ ਸਬੰਧੀ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 26 ਮਈ ਤੋਂ 28 ਤੱਕ 14 ਸ੍ਰੀ ਅਖੰਡ ਪਾਠ ਸਾਹਿਬ ਦੀ ਪ੍ਰਾਰੰਭਤਾ ਸਮੇਤ ਜਪੁਜੀ ਸਾਹਿਬ ਦੇ ਪਾਠਾਂ ਨਾਲ ਹੋਈ ਗਈ ਹੈ, ਜਿਨਾਂ ਦੇ ਭੋਗ ਮਿਤੀ 28 ਮਈ ਨੂੰ ਸਵੇਰੇ 9 ਵਜੇ ਪੈਣਗੇ। ਮਿਤੀ 28 ਮਈ ਨੂੰ 14 ਸ੍ਰੀ ਅਖੰਡ ਪਾਠ ਸਾਹਿਬ ਦੀ ਪ੍ਰਾਰੰਭਤਾ ਸਮੇਤ ਜਪੁਜੀ ਸਾਹਿਬ ਦੇ ਪਾਠਾਂ ਨਾਲ ਹੋਵੇਗੀ, ਜਿਨਾਂ ਦੇ ਭੋਗ ਮਿਤੀ 30 ਮਈ ਨੂੰ ਸਵੇਰੇ 9 ਵਜੇ ਪੈਣਗੇ।ਉਪਰੰਤ ਖੁੱਲ੍ਹੇ ਪੰਡਾਲ ਵਿੱਚ ਸੁੰਦਰ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿਚ ਪੰਥ ਦੇ ਮਹਾਨ ਰਾਗੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਹਾਜ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥਾ ਬਾਹਰਾ ਵੱਲੋਂ, ਸਕੂਟਰ, ਮੋਟਰ-ਸਾਈਕਲਾਂ ਦੀ ਸੇਵਾ ਸਰਕਾਰੀ ਸਕੂਲ ਟਿੱਬਾ ਅਤੇ ਸੈਦਪੁਰ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਵੱਲੋਂ ਨਿਭਾਈ ਜਾਵੇਗੀ। ਗੁਰੂ ਕੇ ਲੰਗਰ ਅਤੁੱਟ ਵਰਤੇਗਾ। ਸਮਾਗਮ ਦੀਆਂ ਤਸਵੀਰਾਂ ਅਤੇ ਵੀਡਿਓ ਪਿੰਡ ਦੀ ਵੈਬਸਾਈਟ ‘ਤੇ ਦੇਖੀਆਂ ਜਾ ਸਕਦੀਆਂ ਹਨ।


Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ