Watch Mela Sataian Live on 9-10 May @ thatta.in



ਧੰਨ ਧੰਨ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦਾ 175ਵਾਂ ਸਾਲਾਨਾ ਸ਼ਹੀਦੀ ਜੋੜ ਮੇਲਾ ਸਤਾਈਆਂ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਜੀ ਠੱਟਾ ਵਿਖੇ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਬੜੀ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਵਲੋਂ 10 ਮਈ (ਮੁਤਾਬਿਕ 27 ਵਿਸਾਖ) ਨੂੰ ਮਨਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ’ਚ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਇਲਾਕੇ ਭਰ ਦੀਆਂ ਸੰਗਤਾਂ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ।

ਜਿਸ ਵਿੱਚ ਸੰਤ ਬਾਬਾ ਗੁਰਚਰਨ ਸਿੰਘ ਜੀ ਕਾਰ ਸੇਵਾ ਵਾਲਿਆਂ ਨੇ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਹਿਲੀ ਲੜੀ 6 ਮਈ ਦਿਨ ਸੋਮਵਾਰ ਨੂੰ ਆਰੰਭ ਹੋਵੇਗੀ ਜਿਨ੍ਹਾਂ ਦੇ ਭੋਗ 8 ਮਈ ਨੂੰ ਪੈਣਗੇ, ਦੂਜੀ ਲੜੀ 8 ਮਈ ਦਿਨ ਬੁੱਧਵਾਰ ਨੂੰ ਆਰੰਭ ਹੋਵੇਗੀ ਤੇ 10 ਮਈ ਨੂੰ ਜੋੜ ਮੇਲੇ ਵਾਲੇ ਦਿਨ ਸਵੇਰੇ 9.30 ਵਜੇ ਭੋਗ ਪੈਣਗੇ ਅਤੇ ਤੀਜੀ ਲੜੀ ਦੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ 10 ਮਈ ਨੂੰ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 12 ਮਈ ਨੂੰ ਸਵੇਰੇ 9.30 ਵਜੇ ਪੈਣਗੇ।ਉਨ੍ਹਾਂ ਦੱਸਿਆ ਕਿ ਮਿਤੀ 8 ਮਈ ਸ਼ਾਮ ਦੇ ਦੀਵਾਨ ਸੱਜਣਗੇ, ਜਿਸ ਵਿੱਚ ਭਾਈ ਜਤੰਦਰ ਸਿੰਘ ਦਾ ਰਾਗੀ ਜਥਾ ਅਤੇ ਭਾਈ ਦਿਲਬਾਗ ਸਿੰਘ ਵਲਟੋਹਾ ਦਾ ਕਵੀਸ਼ਰੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਮਿਤੀ 9 ਮਈ ਨੂੰ ਸ਼ਾਮ ਦੇ ਕੀਰਤਨ ਦਰਬਾਰ ਵਿੱਚ ਭਾਈ ਗੁਰਜੀਤ ਸਿੰਘ ਗੌਰੀ ਦਾ ਢਾਡੀ ਜਥਾ ਅਤੇ ਮੀਰੀ ਪੀਰੀ ਜਗਾਧਰੀ ਵਾਲਿਆਂ ਦਾ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਮਿਤੀ 10 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੁੰਦਰ ਦੀਵਾਨ ਸੱਜਣਗੇ ਜਿਸ ਵਿੱਚ ਭਾਈ ਮੇਜਰ ਸਿੰਘ ਖਾਲਸਾ ਦਾ ਢਾਡੀ ਜਥਾ ਅਤੇ ਭਾਈ ਸੁਖਵਿੰਦਰ ਸਿੰਘ ਅਨਮੋਲ ਦਾ ਢਾਡੀ ਜਥਾ ਗੁਰੂ ਜਸ ਸਰਵਣ ਕਰਵਾਏਗਾ।

ਸ਼ਹੀਦੀ ਦਿਹਾੜੇ ਤੇ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਊਨੇ ਵਾਲੇ, ਸੰਤ ਬਾਬਾ ਦਇਆ ਸਿੰਘ ਟਾਹਲੀ ਸਾਹਿਬ ਵਾਲੇ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਵਾਲੇ, ਸੰਤ ਬਾਬਾ ਗੁਰਰਾਜਪਾਲ ਸਿੰਘ ਅੰਮ੍ਰਿਤਸਰ ਵਾਲੇ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵਾਲੇ, ਸੰਤ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲੇ, ਸੰਤ ਬਾਬਾ ਜਗਤਾਰ ਸਿੰਘ ਗੁਰਦੁਆਰਾ ਅੰਤਰਯਾਮਤਾ ਸਾਹਿਬ ਵਾਲੇ, ਸੰਤ ਬਾਬਾ ਨਿਰਮਲ ਦਾਸ ਬੂੜੇਵਾਲ ਵਾਲੇ, ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਵਾਲੇ, ਸੰਤ ਬਾਬਾ ਆਤਮਾ ਨੰਦ ਬਿਧੀਪੁਰ ਵਾਲੇ, ਸੇਵਾਦਾਰ ਬਾਬਾ ਜੱਗਾ ਸਿੰਘ, ਸੰਤ ਬਾਬਾ ਅਵਤਾਰ ਸਿੰਘ ਬਿਧੀਚੰਦੀਏ ਸੁਰ ਸਿੰਘ ਵਾਲੇ, ਸੰਤ ਬਾਬਾ ਗੁਰਨਾਮ ਸਿੰਘ ਗੋਇੰਦਵਾਲ ਵਾਲੇ, ਬਾਬਾ ਘੋਲਾ ਸਿੰਘ ਸੋਹਾਵਾ ਸਾਹਿਬ ਸਰਹਾਲੀ ਵਾਲੇ, ਬਾਬਾ ਹਰਦੀਪ ਸਿੰਘ ਲਾਲੀ ਅੰਮ੍ਰਿਤਸਰ ਵਾਲੇ, ਸੰਤ ਬਾਬਾ ਮੇਹਰ ਸਿੰਘ ਨਬੀਆ ਬਾਦ ਕਰਨਾਲ ਵਾਲੇ, ਬਾਬਾ ਬਲਵਿੰਦਰ ਸਿੰਘ ਨਾਨਕਸਰ ਜਲੰਧਰ ਵਾਲੇ, ਸੰਤ ਬਾਬਾ ਗੁਰਦਿਆਲ ਸਿੰਘ ਮਨਸੂਰ ਵਾਲੇ ਮਹਾਂਪੁਰਸ਼ ਵਿਸ਼ੇਸ ਤੌਰ ਤੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਸਮੁੱਚੇ ਕਾਰਜਾਂ ਲਈ ਵੱਖ-ਵੱਖ ਕਮੇਟੀਆਂ ਬਣਾਈਆਂ ਗਈਆਂ ਤੇ ਜੋੜ ਮੇਲੇ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਣ ਲਈ ਸਮੂਹ ਸੇਵਾਦਾਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ।ਸਕੂਟਰ ਸਾਈਕਲਾਂ ਦੀ ਪਾਰਕਿੰਗ ਦੀ ਸੇਵਾ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਅਤੇ ਸ.ਸ.ਸ.ਸਕੂਲ ਟਿੱਬਾ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ, ਜੋੜਿਆ ਦੀ ਸੇਵਾ ਗੁਰੂ ਨਾਨਕ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਅਤੇ ਮੋਠਾਂਵਾਲ ਵੱਲੋਂ, ਲੰਗਰ ਦੀ ਸੇਵਾ ਗੁਰੂ ਨਾਨਕ ਸੇਵਕ ਜਥੇ ਵੱਲੋਂ, ਜਨਰੇਟਰ ਦੀ ਸੇਵਾ ਚੰਦੀ ਪਰਿਵਾਰ ਟੋਡਰਵਾਲ ਵੱਲੋਂ, ਸਟੇਜ ਸਜਾਉਣ ਦੀ ਸੇਵਾ ਸੰਤ ਕਰਤਾਰ ਸਿੰਘ ਯਾਦਗਾਰੀ ਕਲੱਬ ਠੱਟਾ ਪੁਰਾਣਾ ਵੱਲੋਂ, ਟੈਂਟ ਦੀ ਸੇਵਾ ਰਾਣਾ ਟੈਂਟ ਹਾਊਸ ਸੈਦਪੁਰ ਵੱਲੋਂ, ਸਾਊਂਡ ਦੀ ਸੇਵਾ ਕਰੀਰ ਸਾਊਂਡ ਠੱਟਾ ਨਵਾਂ ਵੱਲੋਂ, ਲਾਈਟ ਦੀ ਸੇਵਾ ਮਨਜੀਤ ਸਿੰਘ ਨਸੀਰਪੁਰ ਵੱਲੋਂ ਅਤੇ ਸਟੇਜ ਸੈਕਟਰੀ ਦੀ ਸੇਵਾ ਸਾਬਕਾ ਸਰਪੰਚ ਇੰਦਰਜੀਤ ਸਿੰਘ ਬਜਾਜ ਵੱਲੋਂ ਨਿਭਾਈ ਜਾਵੇਗੀ। ਇਸ 3 ਦਿਨਾ ਸਮਾਗਮ ਦਾ ਸਿੱਧਾ ਪ੍ਰਸਾਰਣ ਪਿੰਡ ਠੱਟਾ ਦੀ ਵੈਬਸਾਈਟ thatta.in ‘ਤੇ ਦੇਖਿਆ ਜਾ ਸਕੇਗਾ। ਇਸ ਮੌਕੇ ਭਾਈ ਬਲਵਿੰਦਰ ਸਿੰਘ ਯੂ. ਪੀ. ਵਾਲੇ, ਇੰਦਰਜੀਤ ਸਿੰਘ ਸਟੇਜ ਸਕੱਤਰ, ਭਾਈ ਜੋਗਾ ਸਿੰਘ, ਭਾਈ ਕੁਲਵੰਤ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਬਚਿੱਤਰ ਸਿੰਘ, ਗੁਰਦਿਆਲ ਸਿੰਘ ਪ੍ਰਧਾਨ, ਜਥੇ. ਸੂਬਾ ਸਿੰਘ ਠੱਟਾ, ਭਾਈ ਸਤਿੰਦਰਪਾਲ ਸਿੰਘ, ਸਵਰਨ ਸਿੰਘ ਸੈਦਪੁਰ, ਸਵਰਨ ਸਿੰਘ ਸਾਬਕਾ ਸਰਪੰਚ, ਸੂਰਤ ਸਿੰਘ ਸਰਪੰਚ ਅਮਰਕੋਟ, ਹਰਜਿੰਦਰ ਸਿੰਘ, ਗੁਰਦੀਪ ਸਿੰਘ ਸਾਬਕਾ ਸਰਪੰਚ, ਮਲਕੀਤ ਸਿੰਘ ਦੰਦੂਪੁਰ, ਸੁਖਵਿੰਦਰ ਸਿੰਘ ਸਾਬਾ, ਸੁੱਚਾ ਸਿੰਘ ਫੌਜੀ, ਅਵਤਾਰ ਸਿੰਘ ਜੋਸਨ, ਬਚਨ ਸਿੰਘ ਸਾਬਕਾ ਡੀ. ਐੱਸ. ਪੀ., ਸੁਖਵੰਤ ਸਿੰਘ ਪੰਚ, ਸੁਖਦੇਵ ਸਿੰਘ ਸੋਢੀ, ਕਰਨੈਲ ਸਿੰਘ, ਅਮਰੀਕ ਸਿੰਘ, ਮਨਜੀਤ ਸਿੰਘ, ਸੁਰਜੀਤ ਸਿੰਘ, ਤਰਸੇਮ ਸਿੰਘ, ਬਲਜਿੰਦਰ ਸਿੰਘ ਦਰੀਏਵਾਲ, ਬਖਸ਼ੀਸ਼ ਸਿੰਘ, ਬਲਕਾਰ ਸਿੰਘ ਦੰਦੂਪੁਰ, ਜੀਤ ਸਿੰਘ, ਦਿਲਬਾਗ ਸਿੰਘ, ਜੋਗਿੰਦਰ ਸਿੰਘ ਦੰਦੂਪੁਰ ਆਦਿ ਹਾਜ਼ਰ ਸਨ। 

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ