ਪਿੰਡ ਠੱਟਾ ਨਵਾਂ ਵਿਖੇ ‘ਮੇਲਾ ਮਾਘੀ’ 14 ਜਨਵਰੀ ਦਿਨ ਮੰਗਲਵਾਰ ਨੂੰ ਮਨਾਇਆ ਜਾ ਰਿਹਾ ਹੈ।



ਪਿੰਡ ਠੱਟਾ ਨਵਾਂ ਵਿਖੇ ਚਾਲੀ ਮੁਕਤਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮੇਲਾ ਮਾਘੀ ਸੰਤ ਬਾਬਾ ਹਰਜੀਤ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਮਿਤੀ 01 ਜਨਵਰੀ 2025 ਤੋਂ ਅਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਉਪਰੰਤ ਖੁੱਲ੍ਹੇ ਦੀਵਾਨ ਵਿੱਚ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਭਾਈ ਸਤਿੰਦਰਪਾਲ ਸਿੰਘ ਦਾ ਰਾਗੀ ਜਥਾ, ਭਾਈ ਮਨਜੀਤ ਸਿੰਘ ਦਾ ਰਾਗੀ ਜਥਾ, ਭਾਈ ਸੀਤਲ ਸਿੰਘ ਸੀਤਲ ਦਾ ਢਾਡੀ ਜਥਾ, ਭਾਈ ਜਤਿੰਦਰ ਸਿੰਘ ਦਾ ਢਾਡੀ ਜਥਾ, ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਗੁਰੂ ਕੇ ਲੰਗਰ ਦੀ ਸੇਵਾ ਪਿੰਡ ਦੇ ਸਮੂਹ ਨੌਜਵਾਨ ਵੀਰਾਂ ਵੱਲੋਂ ਕੀਤੀ ਜਾਵੇਗੀ। ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਵਲੋਂ ਨਿਭਾਈ ਜਾਵੇਗੀ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ