ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮੇਲਾ ਸਤਾਈਆਂ 9 ਮਈ ਨੂੰ



ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮੇਲਾ ਸਤਾਈਆਂ ਮਿਤੀ 9 ਮਈ 2025 (ਮੁਤਾਬਿਕ 27 ਵਿਸਾਖ) ਨੂੰ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਸ਼ਹੀਦੀ ਜੋੜ ਮੇਲੇ ਦੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਹਰਜੀਤ ਸਿੰਘ ਜੀ ਨੇ ਦੱਸਿਆ ਕਿ ਮਿਤੀ 5 ਮਈ ਤੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੀ ਪ੍ਰਾਰੰਭਤਾ ਹੋਵੇਗੀ ਅਤੇ ਮਿਤੀ 8 ਮਈ ਨੂੰ ਸ਼ਾਮ 7 ਤੋਂ 10:30 ਵਜੇ ਤੱਕ ਰਾਤ ਦੇ ਧਾਰਮਿਕ ਦੀਵਾਨ ਸੱਜਣਗੇ। ਜਿਸ ਵਿੱਚ ਸਤਿੰਦਰਪਾਲ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਾਲਿਆ ਦਾ ਕੀਰਤਨੀ ਜਥਾ, ਭਾਈ ਜਗਤਾਰ ਸਿੰਘ ਜੀ ਕਥਾਵਾਚਕ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲੇ ਅਤੇ ਭਾਈ ਸੁਖਦੇਵ ਸਿੰਘ ਚਮਕਾਰਾ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ।

ਮਿਤੀ 9 ਮਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਉਪਰੰਤ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਸੁੰਦਰ ਦੀਵਾਨ ਸੱਜਣਗੇ। ਜਿਸ ਵਿੱਚ ਭਾਈ ਜਗਦੀਸ਼ ਸਿੰਘ ਦਾ ਢਾਡੀ ਜਥਾ, ਭਾਈ ਗਰਜਾ ਸਿੰਘ ਦਾ ਢਾਡੀ ਜਥਾ ਅਤੇ ਭਾਈ ਸਰੂਪ ਸਿੰਘ ਕੰਡਿਆਣਾ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ।

ਇਸ 181ਵੇਂ ਸਾਲਾਨਾ ਸ਼ਹੀਦੀ ਜੋੜ ਮੇਲੇ ਤੇ ਇਲਾਕੇ ਭਰ ਦੇ ਸੰਤ ਮਹਾਂਪੁਰਸ਼ ਵਿਸ਼ੇਸ਼ ਤੌਰ ਤੇ ਪਹੁੰਚਣਗੇ। ਗੁਰੂ ਕੇ ਲੰਗਰਾਂ ਦੀ ਸੇਵਾ ਗੁਰੂ ਨਾਨਕ ਸੇਵਕ ਜਥਾ ਬਾਹਰਾ ਵੱਲੋਂ ਕੀਤੀ ਜਾਵੇਗੀ। ਸਟੇਜ ਸਕੱਤਰ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਵੱਲੋਂ ਕੀਤੀ ਜਾਵੇਗੀ। ਸਕੂਟਰ ਸਾਈਕਲਾਂ ਦੀ ਪਾਰਕਿੰਗ ਦੀ ਸੇਵਾ ਸੰਤ ਬਾਬਾ ਖੜਕ ਸਿੰਘ ਸਪੋਰਟਸ ਕਲੱਬ ਦੰਦੂਪੁਰ ਵੱਲੋਂ ਕੀਤੀ ਜਾਵੇਗੀ। ਜੋੜਿਆ ਦੀ ਸੇਵਾ ਗੁਰੂ ਨਾਨਕ ਸੇਵਾ ਸੁਸਾਇਟੀ ਸੁਲਤਾਨਪੁਰ ਲੋਧੀ ਅਤੇ ਮੋਠਾਂਵਾਲ ਵੱਲੋਂ ਕੀਤੀ ਜਾਵੇਗੀ। ਜਨਰੇਟਰ ਦੀ ਸੇਵਾ ਚੰਦੀ ਪਰਿਵਾਰ ਟੋਡਰਵਾਲ ਵੱਲੋਂ, ਸਟੇਜ ਸਜਾਉਣ ਦੀ ਸੇਵਾ ਸੰਤ ਕਰਤਾਰ ਸਿੰਘ ਯਾਦਗਾਰੀ ਕਲੱਬ ਠੱਟਾ ਪੁਰਾਣਾ ਦੇ ਨੌਜਵਾਨਾਂ ਵੱਲੋਂ ਕੀਤੀ ਜਾਵੇਗੀ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ