Posts

Showing posts from June, 2025

Today’s Hukamnama from Gurdwara Sri Ber Sahib Ji Sultanpur Lodhi

Image
ਸੋਮਵਾਰ 30 ਜੂਨ 2025 (16 ਹਾੜ ਸੰਮਤ 557 ਨਾਨਕਸ਼ਾਹੀ) ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ {ਪੰਨਾ 723-724} ਪਦਅਰਥ: ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧। ਆਧਾਰੁ = ਸਹਾਰਾ।ਰਹਾਉ। ਤੂ ਹੈ– ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨। ਦੀਸੈ = ਦਿੱਸਦਾ ਹੈ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ! ਅਨੂਪ = ਹੇ ਸੁੰਦਰ! ਜਨ = ਹੇ ਜਨ! ਸੋਇ = ਉਸ ਪਰਮਾਤਮਾ ਨੂੰ ਹੀ। ਕਰਮਿ = ਮੇਹਰ ਨਾਲ।੩। ਜਿਨਿ = ਜਿਸ (ਮਨੁੱਖ) ਨੇ। ਤਿਸ ਕਉ = {ਲਫ਼ਜ਼ ...

Today’s Hukamnama from Gurdwara Sri Ber Sahib Ji Sultanpur Lodhi

Image
ਐਤਵਾਰ 29 ਜੂਨ 2025 (15 ਹਾੜ ਸੰਮਤ 557 ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ    ੴ ਸਤਿਗੁਰ ਪ੍ਰਸਾਦਿ ॥ ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥ ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥ ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥ ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥ ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥ ਸਬਦੁ ਚੀਨ੍ਹ੍ਹਿ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥ ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥ ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥ ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥ {ਪੰਨਾ 753} ਪਦਅਰਥ: ਨਾਮੈ ਹੀ ਤੇ = ਪਰਮਾਤਮਾ ਦੇ ਨਾਮ ਤੇ ਹੀ। ਨ ਜਾਪੈ = ਕਦਰ ਨਹੀਂ ਪੈਂਦੀ, ਸਮਝ ਨਹੀਂ ਆਉਂਦੀ। ਮਹਾ ਰਸੁ = ਵੱਡੇ ਰਸ ਵਾਲਾ। ਸਾਦੁ = ਸੁਆਦ। ਚੀਨ੍ਹ੍ਹਸਿ = ਪਛਾਣਦਾ। ਆਪੈ = ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ। ਗੁਰਮੁਖਿ = ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ। ਜਾਣੈ = ਸਾਂਝ ਪਾਂਦਾ ਹੈ। ਸੰਤਾਪੈ = ਦੁੱਖ ਦੇਂਦਾ।੧। ਵਿਟਹੁ = ਤੋਂ। ਜਿਨਿ = ਜਿਸ (ਗੁਰੂ) ਨੇ। ਸਿਉ = ਨਾਲ। ਲਿਵ = ਲਗਨ, ਪ੍ਰੀਤਿ। ਚੀਨ੍ਹ੍ਹਿ = ਪਛਾਣ ਕੇ। ਆਤਮੁ = ਆਪਣਾ ਆਪਾ। ਪਰਗਾਸਿਆ = ਰੌਸ਼ਨ ਹੋ ਜਾਂਦਾ ਹੈ...

Today’s Hukamnama from Gurdwara Sri Ber Sahib Ji Sultanpur Lodhi

Image
ਸਨਿੱਚਰਵਾਰ 28 ਜੂਨ 2025 (14 ਹਾੜ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684} ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ। ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪। ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨। ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩। ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲ} ਅਵੈੜਾ।੪। ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂ) ਬਚ ਗਏ।੫। ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ। ਹੇ ਭਾਈ! ਜਿਸ ਮਨੁੱਖ ਨੂੰ ...

Today’s Hukamnama from Gurdwara Sri Ber Sahib Ji Sultanpur Lodhi

Image
ਵੀਰਵਾਰ 26 ਜੂਨ 2025 (12 ਹਾੜ ਸੰਮਤ 557 ਨਾਨਕਸ਼ਾਹੀ) ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧ ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥ {ਪੰਨਾ 728} ਨੋਟ: ਇਸ ਸ਼ਬਦ ਵਿਚ ਦੋ ਅਲੰਕਾਰ ਦਿੱਤੇ ਹੋਏ ਹਨ-ਦੁੱਧ ਰਿੜਕਣ ਦਾ ਅਤੇ ਮੂਰਤੀ ਨੂੰ ਪੂਜਣ ਦਾ। ਭਾਂਡਾ ਧੋ ਮਾਂਜ ਕੇ ਉਸ ਵਿਚ ਦੁੱਧ ਪਾਈਦਾ ਹੈ ਤੇ ਜਾਗ ਲਾਈਦੀ ਹੈ। ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜ ਕੇ ਦੁੱਧ ਭਾਂਡੇ ਵਿਚ ਰਿੜਕੀਦਾ ਹੈ ਤੇ ਮੱਖਣ ਕੱਢੀਦਾ ਹੈ। ਠਾਕਰਾਂ ਦੀ ਮੂਰਤੀ ਨੂੰ ਡੱਬੇ ਵਿਚ ਪਾ ਕੇ ਰੱਖੀਦਾ ਹੈ, ਇਸ਼ਨਾਨ ਕਰਾਈਦਾ ਹੈ, ਫੁੱਲ ਪੱਤਰ ਆਦਿਕ ਭੇਟਾ ਕਰ ਕੇ ਪੂਜਾ ਕਰੀਦੀ ਹੈ। ਪਦਅਰਥ: ਚਉਪਦੇ = ਚਾਰ ਪਦਾਂ ਵਾਲੇ, ਚਾਰ ਬੰਦਾਂ ਵਾਲੇ ਸ਼ਬਦ। ਧੋਇ = ਧੋ ਕੇ। ਬੈਸਿ =...

Today’s Hukamnama from Gurdwara Sri Ber Sahib Ji Sultanpur Lodhi

Image
ਬੁੱਧਵਾਰ 25 ਜੂਨ 2025 (11 ਹਾੜ ਸੰਮਤ 557 ਨਾਨਕਸ਼ਾਹੀ) ਜੈਤਸਰੀ ਮਹਲਾ ੫ ਵਾਰ ਸਲੋਕਾ ਨਾਲਿ    ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਆਦਿ ਪੂਰਨ ਮਧਿ ਪੂਰਨ ਅੰਤਿ ਪੂਰਨ ਪਰਮੇਸੁਰਹ ॥ ਸਿਮਰੰਤਿ ਸੰਤ ਸਰਬਤ੍ਰ ਰਮਣੰ ਨਾਨਕ ਅਘਨਾਸਨ ਜਗਦੀਸੁਰਹ ॥੧॥ ਪੇਖਨ ਸੁਨਨ ਸੁਨਾਵਨੋ ਮਨ ਮਹਿ ਦ੍ਰਿੜੀਐ ਸਾਚੁ ॥ ਪੂਰਿ ਰਹਿਓ ਸਰਬਤ੍ਰ ਮੈ ਨਾਨਕ ਹਰਿ ਰੰਗਿ ਰਾਚੁ ॥੨॥ {ਪੰਨਾ 705-706} ਪਦਅਰਥ: ਆਦਿ = ਜਗਤ ਦੇ ਸ਼ੁਰੂ ਤੋਂ। ਪੂਰਨ = ਸਭ ਥਾਂ ਮੌਜੂਦ। ਮਧਿ = ਵਿਚਕਾਰਲੇ ਸਮੇ। ਅੰਤਿ = ਜਗਤ ਦੇ ਮੁੱਕ ਜਾਣ ਤੇ। ਸਰਬਤ੍ਰ ਰਮਣੰ = ਹਰ ਥਾਂ ਵਿਆਪਕ ਪ੍ਰਭੂ ਨੂੰ। ਅਘ = ਪਾਪ। ਜਗਦੀਸੁਰਹ = (ਜਗਤ+ਈਸੁਰ) ਜਗਤ ਦਾ ਮਾਲਕ।੧। ਪੇਖਨ = ਵੇਖਣ ਵਾਲਾ। ਦ੍ਰਿੜੀਐ = ਪੱਕੀ ਤਰ੍ਹਾਂ ਟਿਕਾ ਰੱਖੀਏ। ਸਾਚੁ = ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ। ਪੂਰਿ ਰਹਿਓ = ਮੌਜੂਦ ਹੈ। ਸਰਬਤ੍ਰ ਮੈ = ਹਰ ਥਾਂ ਵਿਆਪਕ। ਹਰਿ ਰੰਗਿ = ਹਰੀ ਦੇ ਪਿਆਰ ਵਿਚ। ਰਾਚੁ = ਇਕ ਇਕ ਹੋ ਜਾ, ਲੀਨ ਹੋ ਜਾ।੨। ਅਰਥ: ਸੰਤ ਜਨ ਉਸ ਸਰਬ-ਵਿਆਪਕ ਪਰਮੇਸਰ ਨੂੰ ਸਿਮਰਦੇ ਹਨ ਜੋ ਜਗਤ ਦੇ ਸ਼ੁਰੂ ਤੋਂ ਹਰ ਥਾਂ ਮੌਜੂਦ ਹੈ, ਹੁਣ ਭੀ ਸਰਬ-ਵਿਆਪਕ ਹੈ ਤੇ ਅਖ਼ੀਰ ਵਿਚ ਭੀ ਹਰ ਥਾਂ ਹਾਜ਼ਰ ਨਾਜ਼ਰ ਰਹੇਗਾ। ਹੇ ਨਾਨਕ! ਉਹ ਜਗਤ ਦਾ ਮਾਲਕ ਪ੍ਰਭੂ ਸਭ ਪਾਪਾਂ ਦੇ ਨਾਸ ਕਰਨ ਵਾਲਾ ਹੈ।੧। ਉਸ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਮਨ ਵਿਚ ਚੰਗੀ ਤਰ੍ਹਾਂ ਧਾਰਨ ਕਰ...

Today’s Hukamnama from Gurdwara Sri Ber Sahib Ji Sultanpur Lodhi

Image
ਮੰਗਲਵਾਰ 24 ਜੂਨ 2025 (10 ਹਾੜ ਸੰਮਤ 557 ਨਾਨਕਸ਼ਾਹੀ) ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ {ਪੰਨਾ 701} ਪਦਅਰਥ: ਸਿਉ = ਨਾਲ। ਜੋਰਿ = ਜੋੜਿ। ਗਹਉ = ਗਹਉਂ, ਮੈਂ ਫੜ ਲਵਾਂ। ਬਕਉ = ਬਕਉਂ, ਮੈਂ ਬੋਲਾਂ। ਸਭੁ = ਮਿੱਠੇ ਬੋਲ। ਰਸਨਾ = ਜੀਭ (ਨਾਲ) । ਅਕੋਰਿ = ਭੇਟਾ।੧।ਰਹਾਉ। ਕਿਆਰੋ = ਕਿਆਰਾ। ਸਿੰਚੈ = ਸਿੰਜਦਾ ਹੈ। ਸੁਧਾ = ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਸੰਜੋਰਿ = ਚੰਗੀ ਤਰ੍ਹਾਂ ਜੋੜ ਕੇ। ਇਆ ਰਸ ਮਹਿ = ਇਸ ਰਸ ਵਿਚ। ਮਗਨੁ = ਮਸਤ। ਤੇ = ਤੋਂ, ਨਾਲ। ਬਿਖਿਆ = ਮਾਇਆ। ਤੋਰਿ = ਤੋੜ ਕੇ।੧। ਦੀਨ ਦੁਖ ਭੰਜਨ = ਹੇ ਦੀਨਾਂ ਦੇ ਦੁੱਖ ਦੂਰ ਕਰਨ ਵਾਲੇ! ਚਿਤਵਉ = ਚਿਤਵਉਂ, ਮੈਂ ਚਿਤਵਦਾ ਹਾਂ। ਓਰਿ = ਪਾਸਾ, ਓਟ। ਅਭੈ ਪਦੁ = ਨਿਰਭੈਤਾ ਦੀ ਅਵਸਥਾ। ਕੋ = ਦਾ। ਛੋਰਿ = ਛੁੜਾ ਕੇ।੨। ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱ...

Today’s Hukamnama from Gurdwara Sri Ber Sahib Ji Sultanpur Lodhi

Image
ਸੋਮਵਾਰ 23 ਜੂਨ 2025 (9 ਹਾੜ ਸੰਮਤ 557 ਨਾਨਕਸ਼ਾਹੀ) ਵਡਹੰਸੁ ਮਹਲਾ ੪ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰ ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰ ਗਿਆਨ ਅੰਜਨੁ ਸਤਿਗੁਰੂ ਪਾਇਆ ਅਗਿਆਨ ਅੰਧੇਰ ਬਿਨਾਸੇ ॥ ਸਤਿਗੁਰ ਸੇਵਿ ਪਰਮ ਪਦੁ ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿ ਪ੍ਰਭਿ ਕਿਰਪਾ ਧਾਰੀ ਤੇ ਸਤਿਗੁਰ ਸੇਵਾ ਲਾਇਆ ॥ ਹਰਿ ਸਤਿਗੁਰ ਹਰਿ ਸਤਿਗੁਰ ਮੇਲਿ ਹਰਿ ਸਤਿਗੁਰ ਚਰਣ ਹਮ ਭਾਇਆ ॥੧॥ {ਪੰਨਾ 573}ਪਦਅਰਥ: ਹਰਿ = ਹੇ ਹਰੀ! ਮੇਲਿ = ਮਿਲਾਪ ਵਿਚ। ਸਤਿਗੁਰ ਮੇਲਿ = ਗੁਰੂ ਦੇ ਮਿਲਾਪ ਵਿਚ (ਰੱਖ) , ਗੁਰੂ ਦੇ ਚਰਨਾਂ ਵਿਚ ਰੱਖ। ਹਮ = ਮੈਨੂੰ, ਸਾਨੂੰ। ਭਾਇਆ = ਚੰਗੇ ਲੱਗਦੇ ਹਨ। ਤਿਮਰ = ਹਨੇਰਾ। ਅਗਿਆਨੁ = ਬੇ = ਸਮਝੀ, ਆਤਮਕ ਜੀਵਨ ਵਲੋਂ ਬੇ = ਸਮਝੀ। ਗਿਆਨੁ = ਆਤਮਕ ਜੀਵਨ ਦੀ ਸੂਝ। ਅੰਜਨੁ = ਸੁਰਮਾ। ਗੁਰਿ = ਗੁਰੂ ਦੀ ਰਾਹੀਂ। ਸਤਿਗੁਰੂ = ਗੁਰੂ ਦੀ ਰਾਹੀਂ। ਅੰਧੇਰ = ਹਨੇਰੇ। ਸੇਵਿ = ਸੇਵਾ ਕਰ ਕੇ। ਪਰਮ ਪਦੁ = ਸਭ ਤੋਂ ਉੱਚਾ ਦਰਜਾ। ਸਾਸ ਗਿਰਾਸੇ = ਹਰੇਕ ਸਾਹ ਤੇ ਗਿਰਾਹੀ ਨਾਲ। ਪ੍ਰਭਿ = ਪ੍ਰਭੂ ਨੇ। ਤੇ = ਉਹ ਬੰਦੇ।੧।ਅਰਥ: ਹੇ ਹਰੀ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ। ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ। (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ ਅੰਦਰੋਂ) ਆਤਮ...

Today’s Hukamnama from Gurdwara Sri Ber Sahib Ji Sultanpur Lodhi

Image
ਐਤਵਾਰ 22 ਜੂਨ 2025 (8 ਹਾੜ ਸੰਮਤ 557 ਨਾਨਕਸ਼ਾਹੀ) ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ {ਪੰਨਾ 761}ਪਦਅਰਥ: ਪੁਕਾਰਨਿ = (ਜੇਹੜੇ ਮਨੁੱਖ ਕਰਮ ਕਾਂਡ ਆਦਿਕ ਦਾ ਰਾਹ) ਉੱਚੀ ਉੱਚੀ ਦੱਸਦੇ ਹਨ। ਸਭਿ = ਸਾਰੇ। ਗਾਲ੍ਹ੍ਹੀ = ਗੱਲਾਂ। ਹੋਛੀਆ = ਹੋਛੀਆਂ, ਥੋਥੀਆਂ।੧।ਨਿਧਾਨੁ = ਖ਼ਜ਼ਾਨਾ। ਅਪਾਰੁ = ਬੇਅੰਤ। ਮਨਿ = ਮਨ ਵਿਚ। ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ।੧।ਰਹਾਉ।ਮੋਹਿ = ਮੋਹ ਵਿਚ। ਬਾਦਿ = ਝਗੜੇ ਵਿਚ। ਅਹੰਕਾਰਿ = ਅਹੰਕਾਰ ਵਿਚ। ਸਰਪਰ = ਜ਼ਰੂਰ। ਰੁੰਨਿਆ = ਰੋਂਦੇ ਹਨ। ਨ ਪਾਇਨ੍ਹ੍ਹਿ = ਨਹੀਂ ਪਾਂਦੇ। ਮੂਲਿ = ਬਿਲਕੁਲ। ਵਿਛੁੰਨਿਆ = ਵਿਛੁੜੇ ਹੋਏ।੨।ਮੇਰੀ ਮੇਰੀ ਧਾਰਿ = ਮਾਇਆ ਦੀ ਮਮਤਾ ਦੇ ਖ਼ਿਆਲ ਮਨ ਵਿਚ ਟਿਕਾ ਕੇ। ਬੰਧਨਿ = (ਮੋਹ ਦੇ) ਬੰਧਨ ਵਿਚ। ਨਰਕਿ = ਨਰਕ ਵਿਚ, ਦੁੱਖ ਵਿਚ। ਸੁਰਗਿ = ਸੁਰਗ ਵਿਚ, ਸੁਖ ਵਿਚ। ਅਵਤਾਰ = ਜਨਮ।੩।ਸੋਧਤ = ਵਿਚਾਰ ਕਰਦਿਆਂ। ਸੋਧਿ = ਵਿਚਾਰ ਕਰ ਕੇ। ਤਤੁ = ਅਸਲੀਅਤ। ਹਾਰਿਆ = (ਜੀਵਨ = ਬਾਜ਼...

Today’s Hukamnama from Gurdwara Sri Ber Sahib Ji Sultanpur Lodhi

Image
ਸ਼ੁਕਰਵਾਰ 20 ਜੂਨ 2025 (6 ਹਾੜ ਸੰਮਤ 557 ਨਾਨਕਸ਼ਾਹੀ) ਸੂਹੀ ਮਹਲਾ ੫ ॥ ਉਮਕਿਓ ਹੀਉ ਮਿਲਨ ਪ੍ਰਭ ਤਾਈ ॥ ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥ ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥ ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥ ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥ ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥ ਏਕਾ ਸੇਜ ਵਿਛੀ ਧਨ ਕੰਤਾ ॥ ਧਨ ਸੂਤੀ ਪਿਰੁ ਸਦ ਜਾਗੰਤਾ ॥ ਪੀਓ ਮਦਰੋ ਧਨ ਮਤਵੰਤਾ ॥ ਧਨ ਜਾਗੈ ਜੇ ਪਿਰੁ ਬੋਲੰਤਾ ॥੨॥ ਭਈ ਨਿਰਾਸੀ ਬਹੁਤੁ ਦਿਨ ਲਾਗੇ ॥ ਦੇਸ ਦਿਸੰਤਰ ਮੈ ਸਗਲੇ ਝਾਗੇ ॥ ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥ ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥ ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥ ਬੂਝੀ ਤਪਤਿ ਘਰਹਿ ਪਿਰੁ ਪਾਇਆ ॥ ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥ ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥ ਜਹ ਦੇਖਾ ਤਹ ਪਿਰੁ ਹੈ ਭਾਈ ॥ ਖੋਲ੍ਹ੍ਹਿਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥ {ਪੰਨਾ 737-738}ਪਦਅਰਥ: ਉਮਕਿਓ = ਖ਼ੁਸ਼ੀ ਨਾਲ ਉਛਲ ਪਿਆ ਹੈ। ਹੀਉ = ਹਿਰਦਾ। ਤਾਈ = ਵਾਸਤੇ। ਖੋਜਤ ਚਰਿਓ = ਲੱਭਣ ਚੜ੍ਹ ਪਿਆ ਹੈ। ਦੇਖਉ = ਦੇਖਉਂ, ਮੈਂ ਵੇਖਾਂ। ਪ੍ਰਿਅ ਜਾਈ = ਪਿਆਰੇ (ਦੇ ਰਹਿਣ) ਦੀ ਥਾਂ। ਸਦੇਸਰੋ ਪ੍ਰਿਅ = ਪਿਆਰੇ ਦਾ ਸਨੇਹਾ। ਗ੍ਰਿਹਿ = ਹਿਰਦੇ = ਘਰ ਵਿਚ। ਭ੍ਰਮਿ ਭ੍ਰਮਿ = ਭਟਕ ਭਟਕ ਕੇ। ਤਉ = ਤਾਂ ਭੀ। ਨਦਰਿ = ਮੇਹਰ ਦੀ ਨਿਗਾਹ।੧।ਕਿਨ ਬਿਧਿ = ਕਿਨ੍ਹਾਂ ਤਰੀਕਿਆਂ ਨਾਲ? ਹੀਅਰੋ ਨਿਮਾਨੋ = ਇਹ ਵਿਚਾਰਾ ਹਿਰ...

Today’s Hukamnama from Gurdwara Sri Ber Sahib Ji Sultanpur Lodhi

Image
ਵੀਰਵਾਰ 19 ਜੂਨ 2025 (5 ਹਾੜ ਸੰਮਤ 557 ਨਾਨਕਸ਼ਾਹੀ) Page 635 ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥੧॥ ਸੁਣਿ ਪੰਡਿਤ ਕਰਮਾ ਕਾਰੀ ॥ ਜਿਤੁ ਕਰਮਿ ਸੁਖੁ ਊਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੂਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਈ ਊਂਡੀ ਸਿਰ ਕੈ ਭਾਰੀ ॥੨॥ ਦੁਰਮਤਿ ਘਣੀ ਵਿਗੂਤੀ ਭਾਈ ਦੂਜੈ ਭਾਇ ਖੁਆਈ ॥ ਬਿਨੁ ਸਤਿਗੁਰ ਨਾਮੁ ਨ ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ ਪਾਏ ਭਾਈ ਆਵਣੁ ਜਾਣੁ ਰਹਾਈ ॥੩॥ ਸਾਚੁ ਸਹਜੁ ਗੁਰ ਤੇ ਊਪਜੈ ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੂਝੈ ਭਾਈ ਗੁਰ ਬਿਨੁ ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਥੁ ॥ ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਥੁ ॥ ਗੁਰ ਬਿਨੁ ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ ਸੂਤ ਕੋ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੂ ਨ ਜਾਇ ॥੬॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ ਲੇਖੁ ॥ ਮਜਨੁ ਦਾਨੁ ਚੰਗਿਆ...

Today’s Hukamnama from Gurdwara Sri Ber Sahib Ji Sultanpur Lodhi

Image
  ਬੁੱਧਵਾਰ 18 ਜੂਨ 2025 (4 ਹਾੜ ਸੰਮਤ 557 ਨਾਨਕਸ਼ਾਹੀ) ਸੂਹੀ ਮਹਲਾ ੫ ॥ ਦਰਸਨੁ ਦੇਖਿ ਜੀਵਾ ਗੁਰ ਤੇਰਾ ॥ ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥ ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥ ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥ ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥ ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥ ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥ ਚਰਣ ਕਮਲ ਵਸਹਿ ਮੇਰੈ ਚੀਤਾ ॥੩॥ ਨਾਨਕੁ ਏਕ ਕਰੈ ਅਰਦਾਸਿ ॥ ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥ {ਪੰਨਾ 742}ਪਦਅਰਥ: ਦੇਖਿ = ਵੇਖ ਕੇ। ਜੀਵਾ = ਜੀਵਾਂ, ਮੈਂ ਜੀਉ ਪੈਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ। ਗੁਰ = ਹੇ ਗੁਰੂ! ਕਰਮੁ = ਬਖ਼ਸ਼ਸ਼। ਪ੍ਰਭ ਮੇਰਾ = ਹੇ ਮੇਰੇ ਪ੍ਰਭੂ!।੧।ਪ੍ਰਭ = ਹੇ ਪ੍ਰਭੂ! ਕਰਿ = ਬਣਾ ਕੇ। ਚੇਰੇ = ਸੇਵਕ।੧।ਰਹਾਉ।ਦਾਤੇ = ਹੇ ਸਭ ਦਾਤਾਂ ਦੇਣ ਵਾਲੇ! ਗੁਰ ਪ੍ਰਸਾਦਿ = ਗੁਰੂ ਦੀ ਕਿਰਪਾ ਨਾਲ। ਕਿਨੈ ਵਿਰਲੈ = ਕਿਸੇ ਮਨੁੱਖ ਨੇ। ਜਾਤੇ = ਡੂੰਘੀ ਸਾਂਝ ਪਾਈ ਹੈ।੨।ਬਿਨਉ = {विनय} ਬੇਨਤੀ। ਮੀਤਾ = ਹੇ ਮਿੱਤਰ! ਵਸਹਿ = ਵੱਸ ਪੈਣਾ। ਮੇਰੈ ਚੀਤਾ = ਮੇਰੇ ਚਿੱਤ ਵਿਚ।੩।ਨਾਨਕੁ ਕਰੈ = ਨਾਨਕ ਕਰਦਾ ਹੈ। ਅਰਦਾਸਿ = ਬੇਨਤੀ। ਗੁਣ ਤਾਸਿ = ਹੇ ਗੁਣਾਂ ਦੇ ਖ਼ਜ਼ਾਨੇ!।੪।ਅਰਥ: ਹੇ ਮੇਰੇ ਪ੍ਰਭੂ (ਮੇਰੀ) ਇਹ ਅਰਜ਼ੋਈ ਸੁਣ, (ਗੁਰੂ ਦੀ ਰਾਹੀਂ) ਮੈਨੂੰ ਆਪਣਾ ਸੇਵਕ ਬਣਾ ਕੇ (ਆਪਣਾ) ਨਾਮ ਬਖ਼ਸ਼।੧।ਰਹਾਉ।ਹੇ ਗੁਰੂ! ਤੇਰਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ। ਹੇ ਮੇਰ...

Today’s Hukamnama from Gurdwara Sri Ber Sahib Ji Sultanpur Lodhi

Image
ਮੰਗਲਵਾਰ 17 ਜੂਨ 2025 (3 ਹਾੜ ਸੰਮਤ 557 ਨਾਨਕਸ਼ਾਹੀ) ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ {ਪੰਨਾ 701}ਪਦਅਰਥ: ਸਿਉ = ਨਾਲ। ਜੋਰਿ = ਜੋੜਿ। ਗਹਉ = ਗਹਉਂ, ਮੈਂ ਫੜ ਲਵਾਂ। ਬਕਉ = ਬਕਉਂ, ਮੈਂ ਬੋਲਾਂ। ਸਭੁ = ਮਿੱਠੇ ਬੋਲ। ਰਸਨਾ = ਜੀਭ (ਨਾਲ) । ਅਕੋਰਿ = ਭੇਟਾ।੧।ਰਹਾਉ।ਕਿਆਰੋ = ਕਿਆਰਾ। ਸਿੰਚੈ = ਸਿੰਜਦਾ ਹੈ। ਸੁਧਾ = ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਸੰਜੋਰਿ = ਚੰਗੀ ਤਰ੍ਹਾਂ ਜੋੜ ਕੇ। ਇਆ ਰਸ ਮਹਿ = ਇਸ ਰਸ ਵਿਚ। ਮਗਨੁ = ਮਸਤ। ਤੇ = ਤੋਂ, ਨਾਲ। ਬਿਖਿਆ = ਮਾਇਆ। ਤੋਰਿ = ਤੋੜ ਕੇ।੧।ਦੀਨ ਦੁਖ ਭੰਜਨ = ਹੇ ਦੀਨਾਂ ਦੇ ਦੁੱਖ ਦੂਰ ਕਰਨ ਵਾਲੇ! ਚਿਤਵਉ = ਚਿਤਵਉਂ, ਮੈਂ ਚਿਤਵਦਾ ਹਾਂ। ਓਰਿ = ਪਾਸਾ, ਓਟ। ਅਭੈ ਪਦੁ = ਨਿਰਭੈਤਾ ਦੀ ਅਵਸਥਾ। ਕੋ = ਦਾ। ਛੋਰਿ = ਛੁੜਾ ਕੇ।੨।ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ਮਿੱਠੇ ਬੋਲ ਬੋਲਾਂ। ਮੇਰੇ ਇਹ ਪ੍ਰਾਣ ਉਸ ਅੱਗੇ ਭੇਟਾ ਦੇ ਤੌਰ ਤੇ ਦਿੱ...

Today’s Hukamnama from Gurdwara Sri Ber Sahib Ji Sultanpur Lodhi

Image
ਸੋਮਵਾਰ 16 ਜੂਨ 2025 (2 ਹਾੜ ਸੰਮਤ 557 ਨਾਨਕਸ਼ਾਹੀ) ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ {ਪੰਨਾ 735}ਪਦਅਰਥ: ਕੈ ਅੰਤਰਿ = ਦੇ ਅੰਦਰ, ਦੇ ਹਿਰਦੇ ਵਿਚ। ਸਭਿ = ਸਾਰੇ। ਤੇ = ਉਹ ਮਨੁੱਖ {ਬਹੁ-ਵਚਨ}। ਮੁਕਤ = ਰੋਗਾਂ ਤੋਂ ਸੁਤੰਤਰ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਪਾਏ = ਪਾਇਆ, ਪਾ ਲਿਆ।੧।ਮੇਰੇ ਰਾਮ ਹਰਿ ਜਨ = ਮੇਰੇ ਰਾਮ ਦੇ ਹਰੀ ਦੇ ਜਨ। ਆਰੋਗ = ਰੋਗ = ਰਹਿਤ।੧।ਰਹਾਉ।ਮਹਾ ਦੇਉ = ਸ਼ਿਵ। ਤ੍ਰੈ ਗੁਣ = ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ। ਕਮਾਈ = ਕੀਤੀ। ਜਿਨਿ = ਜਿਨ (ਪਰਮਾਤਮਾ) ਨੇ। ਤਿਸਹਿ = {ਲਫ਼ਜ਼ ‘ਤਿਸੁ’ ਦਾ ੁ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਿਆ ਹੈ} ਉਸ ਨੂੰ ਹੀ। ਨ ਚੇਤਹਿ = ਨਹੀਂ...

Today’s Hukamnama from Gurdwara Sri Ber Sahib Ji Sultanpur Lodhi

Image
ਐਤਵਾਰ 15 ਜੂਨ 2025 (1 ਹਾੜ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥ {ਪੰਨਾ 671}ਪਦਅਰਥ: ਜਿਸ ਕਾ, ਤਿਸ ਕਾ = {ਲਫ਼ਜ਼ ‘ਜਿਸੁ’ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}। ਸੋਈ = ਉਹ (ਪ੍ਰਭੂ) ਹੀ। ਸੁਘੜੁ = ਸੁਚੱਜੀ ਆਤਮਕ ਘਾੜਤ ਵਾਲਾ। ਸੁਜਾਨੀ = ਸਿਆਣਾ। ਤਿਨ ਹੀ = ਤਿਨਿ ਹੀ {ਲਫ਼ਜ਼ ‘ਤਿਨ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਣ ਉੱਡ ਗਈ ਹੈ}। ਤਉ = ਤਦੋਂ। ਨੀਕੀ ਬਿਧਿ = ਚੰਗੀ ਹਾਲਤ। ਖਟਾਨੀ = ਬਣ ਗਈ।੧।ਜੀਅ ਕੀ = ਜਿੰਦ ਦੀ। ਏਕੈ ਹੀ ਪਹਿ = ਇਕ ਪਰਮਾਤਮਾ ਦੇ ਪਾਸ ਹੀ। ਮਾਨੀ = ਮੰਨੀ ਜਾਂਦੀ ਹੈ। ਅਵਰਿ = {ਲਫ਼ਜ਼ ‘ਅਵਰ’ ਤੋਂ ਬਹੁ-ਵਚਨ} ਹੋਰ। ਤਿਨ ਕੀਮਤਿ = ਉਹਨਾਂ (ਜਤਨਾਂ) ਦੀ ਕੀਮਤਿ। ਜਾਨੀ = ਜਾਣੀ ਜਾਂਦੀ।ਰਹਾਉ।ਅੰਮ੍ਰਿਤ = ਆਤਮਕ ਜੀਵ...