Posts

Showing posts from July, 2025

Today’s Hukamnama from Gurdwara Sri Ber Sahib Ji Sultanpur Lodhi

Image
ਵੀਰਵਾਰ 31 ਜੁਲਾਈ 2025 (16 ਸਾਵਣਿ ਸੰਮਤ 557 ਨਾਨਕਸ਼ਾਹੀ) ਤਿਲੰਗ ਘਰੁ ੨ ਮਹਲਾ ੫ ॥ ਤੁਧੁ ਬਿਨੁ ਦੂਜਾ ਨਾਹੀ ਕੋਇ ॥ ਤੂ ਕਰਤਾਰੁ ਕਰਹਿ ਸੋ ਹੋਇ ॥ ਤੇਰਾ ਜੋਰੁ ਤੇਰੀ ਮਨਿ ਟੇਕ ॥ ਸਦਾ ਸਦਾ ਜਪਿ ਨਾਨਕ ਏਕ ॥੧॥ ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥ ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥ ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥ ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥ ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥ ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥ ਸਿਮਰਿ ਸਿਮਰਿ ਸਿਮਰਿ ਜਨ ਸੋਇ ॥ ਨਾਨਕ ਕਰਮਿ ਪਰਾਪਤਿ ਹੋਇ ॥੩॥ ਜਿਨਿ ਜਪਿਆ ਤਿਸ ਕਉ ਬਲਿਹਾਰ ॥ ਤਿਸ ਕੈ ਸੰਗਿ ਤਰੈ ਸੰਸਾਰ ॥ ਕਹੁ ਨਾਨਕ ਪ੍ਰਭ ਲੋਚਾ ਪੂਰਿ ॥ ਸੰਤ ਜਨਾ ਕੀ ਬਾਛਉ ਧੂਰਿ ॥੪॥੨॥ {ਪੰਨਾ 723-724} ਪਦਅਰਥ: ਕਰਹਿ = ਤੂੰ ਕਰਦਾ ਹੈਂ। ਜੋਰੁ = ਬਲ। ਮਨਿ = ਮਨ ਵਿਚ। ਟੇਕ = ਆਸਰਾ। ਨਾਨਕ = ਹੇ ਨਾਨਕ!।੧। ਆਧਾਰੁ = ਸਹਾਰਾ।ਰਹਾਉ। ਤੂ ਹੈ– ਤੂੰ ਹੀ। ਹੋਵਨਹਾਰ = ਸਦਾ ਕਾਇਮ ਰਹਿਣ ਵਾਲਾ। ਅਗਮ = ਅਪਹੁੰਚ। ਅਗਾਧਿ = ਅਥਾਹ। ਆਪਾਰ = ਅਪਾਰ, ਬੇਅੰਤ। ਤੁਧੁ = ਤੈਨੂੰ। ਸੇਵਹਿ = ਸਿਮਰਦੇ ਹਨ। ਪ੍ਰਸਾਦਿ = ਕਿਰਪਾ ਨਾਲ। ਗਾਹਿ = ਗਾਂਦੇ ਹਨ।੨। ਦੀਸੈ = ਦਿੱਸਦਾ ਹੈ। ਗੁਣ ਨਿਧਾਨ = ਹੇ ਗੁਣਾਂ ਦੇ ਖ਼ਜ਼ਾਨੇ! ਅਨੂਪ = ਹੇ ਸੁੰਦਰ! ਜਨ = ਹੇ ਜਨ! ਸੋਇ = ਉਸ ਪਰਮਾਤਮਾ ਨੂੰ ਹੀ। ਕਰਮਿ = ਮੇਹਰ ਨਾਲ।੩। ਜਿਨਿ = ਜਿਸ (ਮਨੁੱਖ) ਨੇ। ਤਿਸ ਕਉ = {ਲਫ...

Today’s Hukamnama from Gurdwara Sri Ber Sahib Ji Sultanpur Lodhi

Image
ਬੁੱਧਵਾਰ 30 ਜੁਲਾਈ 2025 (15 ਸਾਵਣਿ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੫ ਘਰੁ ੧੨    ੴ ਸਤਿਗੁਰ ਪ੍ਰਸਾਦਿ ॥ ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥ ਵਡੈ ਭਾਗਿ ਭੇਟੇ ਗੁਰਦੇਵਾ ॥ ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥ ਚਰਨ ਕਮਲ ਜਾ ਕਾ ਮਨੁ ਰਾਪੈ ॥ ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥ ਸਾਗਰੁ ਤਰਿਆ ਸਾਧੂ ਸੰਗੇ ॥ ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥ ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥ ਜਮ ਜੰਦਾਰੁ ਨ ਆਵੈ ਨੇੜੇ ॥੪॥ ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥ ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥ {ਪੰਨਾ 683-684} ਪਦਅਰਥ: ਬੰਦਨਾ = ਨਮਸਕਾਰ। ਗੁਣ ਗੋਪਾਲ ਰਾਇ = ਪ੍ਰਭੂ ਪਾਤਿਸ਼ਾਹ ਦੇ ਗੁਣ।ਰਹਾਉ। ਭਾਗਿ = ਕਿਸਮਤ ਨਾਲ। ਭੇਟੇ = ਮਿਲਦਾ ਹੈ। ਕੋਟਿ = ਕ੍ਰੋੜਾਂ। ਸੇਵਾ = ਭਗਤੀ।੪। ਜਾ ਕਾ = ਜਿਸ (ਮਨੁੱਖ) ਦਾ। ਰਾਪੈ = ਰੰਗਿਆ ਜਾਂਦਾ ਹੈ। ਸੋਗ = ਚਿੰਤਾ। ਬਿਆਪੈ = ਜ਼ੋਰ ਪਾਂਦੀ।੨। ਸਾਗਰੁ = ਸਮੁੰਦਰ। ਸਾਧੂ = ਗੁਰੂ। ਰੰਗੇ = ਰੰਗਿ, ਪ੍ਰੇਮ ਨਾਲ।੩। ਪਰ ਧਨ = ਪਰਾਇਆ ਧਨ। ਦੋਖ = ਐਬ। ਫੇੜੇ = ਮੰਦੇ ਕਰਮ। ਜੰਦਾਰੁ = {ਜੰਦਾਲ} ਅਵੈੜਾ।੪। ਪ੍ਰਭਿ = ਪ੍ਰਭੂ ਨੇ। ਉਧਰੇ = (ਵਿਕਾਰਾਂ ਤੋਂ) ਬਚ ਗਏ।੫। ਅਰਥ: ਹੇ ਭਾਈ! ਪਰਮਾਤਮਾ ਨੂੰ ਸਦਾ ਨਮਸਕਾਰ ਕਰਿਆ ਕਰੋ, ਪ੍ਰਭੂ ਪਾਤਿਸ਼ਾਹ ਦੇ ਗੁਣ ਗਾਂਦੇ ਰਹੋ। ਰਹਾਉ। ਹੇ ਭਾਈ! ਜਿਸ ਮਨੁੱਖ ਨੂ...

Today’s Hukamnama from Gurdwara Sri Ber Sahib Ji Sultanpur Lodhi

Image
ਮੰਗਲਵਾਰ 29 ਜੁਲਾਈ 2025 (14 ਸਾਵਣਿ ਸੰਮਤ 557 ਨਾਨਕਸ਼ਾਹੀ) ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥ {ਪੰਨਾ 718} ਪਦਅਰਥ: ਰਿਦੈ = ਹਿਰਦੇ ਵਿਚ। ਉਰ ਧਾਰੇ = ਉਰ ਧਾਰਿ, {ਉਰ = ਹਿਰਦਾ} ਹਿਰਦੇ ਵਿਚ ਟਿਕਾਈ ਰੱਖ। ਸਿਮਰਿ = ਸਿਮਰ ਕੇ। ਸੁਆਮੀ = ਮਾਲਕ = ਪ੍ਰਭੂ। ਹਮਾਰੇ = ਅਸਾਂ ਜੀਵਾਂ ਦੇ।੧।ਰਹਾਉ। ਕੀਰਤਿ = ਸਿਫ਼ਤਿ-ਸਾਲਾਹ। ਤਤੁ ਬੀਚਾਰੇ = ਸਾਰੀਆਂ ਵਿਚਾਰਾਂ ਦਾ ਨਿਚੋੜ। ਗਾਵਤ = ਗਾਂਦਿਆਂ। ਅਤੁਲ = ਜੇਹੜਾ ਤੋਲਿਆ ਨਾਹ ਜਾ ਸਕੇ, ਅਮਿਣਵਾਂ। ਗੁਨ ਠਾਕੁਰ = ਠਾਕੁਰ ਦੇ ਗੁਣ। ਅਗਮ = ਅਪਹੁੰਚ।੧। ਪਾਰਬ੍ਰਹਮਿ = ਪਾਰਬ੍ਰਹਮ ਨੇ। ਬਾਹੁਰਿ = ਮੁੜ, ਫਿਰ। ਕਛੁ ਨ ਬੀਚਾਰੇ = ਕੋਈ ਲੇਖਾ ਨਹੀਂ ਕਰਦਾ। ਸੁਨਿ = ਸੁਣ ਕੇ। ਜਪਿ = ਜਪ ਕੇ। ਜੀਵਾ = ਜੀਵਾਂ, ਮੈ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਕੰਠ = ਗਲਾ। ਮਝਾਰੇ = ਵਿਚ।੨। ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰ...

Today’s Hukamnama from Gurdwara Sri Ber Sahib Ji Sultanpur Lodhi

Image
ਸੋਮਵਾਰ 28 ਜੁਲਾਈ 2025 (13 ਸਾਵਣਿ ਸੰਮਤ 557 ਨਾਨਕਸ਼ਾਹੀ) ਤਿਲੰਗ ਮਹਲਾ ੧ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਇਹੁ ਤਨੁ ਮਾਇਆ ਪਾਹਿਆ ਪਿਆਰੇ ਲੀਤੜਾ ਲਬਿ ਰੰਗਾਏ ॥ ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥ ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥ ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥ ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥ ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥ ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥ ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥ ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥ ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥ ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥ {ਪੰਨਾ 721-722} ਪਦਅਰਥ: ਮਾਇਆ ਪਾਹਿਆ = ਮਾਇਆ ਨਾਲ ਪਾਹਿਆ ਗਿਆ ਹੈ। ਪਾਹਿਆ = ਪਾਹ ਲੱਗੀ ਹੋਈ ਹੈ। ਪਾਹ = ਲਾਗ। {ਨੋਟ:ਕਪੜੇ ਨੂੰ ਕੋਈ ਪੱਕਾ ਰੰਗ ਚਾੜ੍ਹਨ ਤੋਂ ਪਹਿਲਾਂ ਲੂਣ ਫਟਕੜੀ ਜਾਂ ਸੋਡੇ ਦੀ ਲਾਗ ਦੇਈਦੀ ਹੈ। ਸੋਡਾ, ਲੂਣ ਜਾਂ ਫਟਕੜੀ ਪਾਣੀ ਵਿਚ ਰਿੰਨ੍ਹ ਕੇ ਕੱਪੜਾ ਉਸ ਵਿਚ ਡੋਬਿਆ ਜਾਂਦਾ ਹੈ; ਫਿਰ ਰੰਗ ਪਾਣੀ ਵਿਚ ਰਿੰਨ੍ਹ ਕੇ ਉਹ ਲਾਗ ਵਾਲਾ ਕੱਪੜਾ ਉਸ ਵਿਚ ਪਾ ਦੇਈਦਾ ਹੈ}। ਲਬਿ = ਲੱਬ ਨਾਲ, ਜੀਭ ਦੇ ਚਸਕੇ ਨਾਲ। ਲਬੁ = ...

Today’s Hukamnama from Gurdwara Sri Ber Sahib Ji Sultanpur Lodhi

Image
ਐਤਵਾਰ 27 ਜੁਲਾਈ 2025 (12 ਸਾਵਣਿ ਸੰਮਤ 557 ਨਾਨਕਸ਼ਾਹੀ) ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥ ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥ ਜਪਹੁ ਤ ਏਕੋ ਨਾਮਾ ॥ ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥ ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥ ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥ ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥ ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨ੍ਹ੍ਹ ਬਿਧਿ ਸਾਹਿਬੁ ਰਵਤੁ ਰਹੈ ॥੩॥ ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥ ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥ {ਪੰਨਾ 728}ਨੋਟ: ਇਸ ਸ਼ਬਦ ਵਿਚ ਦੋ ਅਲੰਕਾਰ ਦਿੱਤੇ ਹੋਏ ਹਨ-ਦੁੱਧ ਰਿੜਕਣ ਦਾ ਅਤੇ ਮੂਰਤੀ ਨੂੰ ਪੂਜਣ ਦਾ। ਭਾਂਡਾ ਧੋ ਮਾਂਜ ਕੇ ਉਸ ਵਿਚ ਦੁੱਧ ਪਾਈਦਾ ਹੈ ਤੇ ਜਾਗ ਲਾਈਦੀ ਹੈ। ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜ ਕੇ ਦੁੱਧ ਭਾਂਡੇ ਵਿਚ ਰਿੜਕੀਦਾ ਹੈ ਤੇ ਮੱਖਣ ਕੱਢੀਦਾ ਹੈ।ਠਾਕਰਾਂ ਦੀ ਮੂਰਤੀ ਨੂੰ ਡੱਬੇ ਵਿਚ ਪਾ ਕੇ ਰੱਖੀਦਾ ਹੈ, ਇਸ਼ਨਾਨ ਕਰਾਈਦਾ ਹੈ, ਫੁੱਲ ਪੱਤਰ ਆਦਿਕ ਭੇਟਾ ਕਰ ਕੇ ਪੂਜਾ ਕਰੀਦੀ ਹੈ।ਪਦਅਰਥ: ਚਉਪਦੇ = ਚਾਰ ਪਦਾਂ ਵਾਲੇ, ਚਾਰ ਬੰਦਾਂ ਵਾਲੇ ਸ਼ਬਦ। ਧੋਇ = ਧੋ ਕੇ। ਬੈਸਿ = ਬੈਠ ਕੇ, ਟਿਕ ਕੇ। ਤਉ = ...

Today’s Hukamnama from Gurdwara Sri Ber Sahib Ji Sultanpur Lodhi

Image
ਸਨਿੱਚਰਵਾਰ 26 ਜੁਲਾਈ 2025 (11 ਸਾਵਣਿ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ {ਪੰਨਾ 665} ਪਦਅਰਥ: ਕਾਚਾ = ਕੱਚਾ, ਟੁੱਟ ਜਾਣ ਵਾਲਾ, ਨਾਸ ਹੋ ਜਾਣ ਵਾਲਾ। ਸੰਚਹਿ = ਇਕੱਠਾ ਕਰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਭੂਲੇ = ਕੁਰਾਹੇ ਪਏ ਹੋਏ। ਅੰਧ = (ਮਾਇਆ ਦੇ ਮੋਹ ਵਿਚ) ਅੰਨ੍ਹੇ। ਬਿਖਿਆ = ਮਾਇਆ। ਕੈ ਧਨਿ = ਦੇ ਧਨ ਨਾਲ। ਪਰਾਪਤਿ = ਰਜੇਵਾਂ, ਤਸੱਲੀ, ਸੰਤੋਖ।੧। ਸਾਚਾ = ਸਦਾ ਕਾਇਮ ਰਹਿਣ ਵਾਲਾ। ਗੁਰਮਤੀ = ਗੁਰੂ ਦੀ ਮਤਿ ਉੱਤੇ ਤੁਰ ਕੇ। ਫੁਨਿ = ਮੁੜ ਮੁੜ। ਆਵੈ = ਮਿਲਦਾ ਹੈ, ਲੱਭਦਾ ਹੈ। ਜਾਏ = ਹੱਥੋਂ ਖੁੱਸ ਜਾਂਦਾ ਹੈ।ਰਹਾਉ। ਸਭਿ = ਸਾਰੇ। ਮਰਹਿ = ਆਤਮਕ ਜੀਵਨ ਗਵ...

Today’s Hukamnama from Gurdwara Sri Ber Sahib Ji Sultanpur Lodhi

Image
ਸ਼ੁੱਕਰਵਾਰ 25 ਜੁਲਾਈ 2025 (10 ਸਾਵਣਿ ਸੰਮਤ 557 ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੁ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਛੈ ਜਿਨ ਹਰਿ ਨਾਮੁ ਰਿਦੈ ਪਰੋਈ ॥੨॥੫॥੩੩॥ {ਪੰਨਾ 617} ਪਦਅਰਥ: ਜੀਅਨ ਕੋ = ਸਭ ਜੀਵਾਂ ਦਾ। ਸਭ ਮਲੁ = ਸਾਰੀ ਮੈਲ {ਲਫ਼ਜ਼ ‘ਮਲੁ’ ਸ਼ਕਲੋਂ ਪੁਲਿੰਗ ਦਿੱਸਦਾ ਹੈ, ਪਰ ਹੈ ਇਹ ਇਸਤ੍ਰੀ-ਲਿੰਗ। ਵੇਖੋ ‘ਗੁਰਬਾਣੀ ਵਿਆਕਰਣ’}। ਨਿਧਾਨ = ਖ਼ਜ਼ਾਨਾ। ਕਉ = ਵਾਸਤੇ। ਬਰਤਨਿ = ਹਰ ਵੇਲੇ ਕੰਮ ਆਉਣ ਵਾਲੀ ਚੀਜ਼।੧। ਬਾਹੁੜਿ = ਫਿਰ, ਮੁੜ।੧।ਰਹਾਉ। ਸਾਧ ਸੰਗੁ = ਭਲੇ ਮਨੁੱਖਾਂ ਦੀ ਸੰਗਤਿ। ਤਿਨ ਭੇਟਤ = ਉਹਨਾਂ ਨੂੰ ਮਿਲਿਆਂ। ਦੁਰਮਤਿ = ਖੋਟੀ ਮਤਿ। ਬਾਂਛੈ = ਮੰਗਦਾ ਹੈ, ਚਾਹੁੰਦਾ ਹੈ। ਜਿਨ = ਜਿਨ੍ਹਾਂ ਨੇ। ਰਿਦੈ = ਹਿਰਦੈ ਵਿਚ।੨। ਅਰਥ: ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ।੧।ਰਹਾਉ। ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ...

Today’s Hukamnama from Gurdwara Sri Ber Sahib Ji Sultanpur Lodhi

Image
ਵੀਰਵਾਰ 24 ਜੁਲਾਈ 2025 (9 ਸਾਵਣਿ ਸੰਮਤ 557 ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥ ਭੂਲੇ ਮਾਰਗੁ ਜਿਨਹਿ ਬਤਾਇਆ ॥ ਐਸਾ ਗੁਰੁ ਵਡਭਾਗੀ ਪਾਇਆ ॥੧॥ ਸਿਮਰਿ ਮਨਾ ਰਾਮ ਨਾਮੁ ਚਿਤਾਰੇ ॥ ਬਸਿ ਰਹੇ ਹਿਰਦੈ ਗੁਰ ਚਰਨ ਪਿਆਰੇ ॥੧॥ ਰਹਾਉ ॥ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨਾ ॥ ਬੰਧਨ ਕਾਟਿ ਮੁਕਤਿ ਗੁਰਿ ਕੀਨਾ ॥੨॥ ਦੁਖ ਸੁਖ ਕਰਤ ਜਨਮਿ ਫੁਨਿ ਮੂਆ ॥ ਚਰਨ ਕਮਲ ਗੁਰਿ ਆਸ੍ਰਮੁ ਦੀਆ ॥੩॥ ਅਗਨਿ ਸਾਗਰ ਬੂਡਤ ਸੰਸਾਰਾ ॥ ਨਾਨਕ ਬਾਹ ਪਕਰਿ ਸਤਿਗੁਰਿ ਨਿਸਤਾਰਾ ॥੪॥੩॥੮॥ {ਪੰਨਾ 803-804} ਪਦਅਰਥ: ਭੂਲੇ = (ਜੀਵਨ ਦੇ ਸਹੀ ਰਸਤੇ ਤੋਂ) ਖੁੰਝੇ ਜਾ ਰਹੇ ਨੂੰ। ਮਾਰਗੁ = (ਜੀਵਨ ਦਾ ਸਹੀ) ਰਸਤਾ। ਜਿਨਹਿ = ਜਿਨਿ ਹੀ, ਜਿਸ (ਗੁਰੂ) ਨੇ। ਵਡ ਭਾਗੀ = ਵੱਡੇ ਭਾਗਾਂ ਨਾਲ।੧। ਮਨਾ = ਹੇ ਮਨ! ਚਿਤਾਰੇ = ਚਿਤਾਰਿ, ਚਿਤਾਰ ਕੇ, ਧਿਆਨ ਜੋੜ ਕੇ। ਹਿਰਦੈ = ਹਿਰਦੇ ਵਿਚ।੧।ਰਹਾਉ। ਕਾਮਿ = ਕਾਮ ਵਿਚ। ਕ੍ਰੋਧਿ = ਕ੍ਰੋਧ ਵਿਚ। ਲੀਨਾ = ਫਸਿਆ ਹੋਇਆ। ਕਾਟਿ = ਕੱਟ ਕੇ। ਗੁਰਿ = ਗੁਰੂ ਨੇ। ਮੁਕਤਿ = ਖ਼ਲਾਸੀ।੨। ਕਰਤ = ਕਰਦਿਆਂ। ਜਨਮਿ = ਜਨਮ ਵਿਚ (ਆ ਕੇ) , ਜੰਮ ਕੇ। ਫੁਨਿ = ਮੁੜ। ਗੁਰਿ = ਗੁਰੂ ਨੇ। ਆਸ੍ਰਮੁ = ਸਹਾਰਾ, ਟਿਕਾਣਾ।੩। ਅਗਨਿ ਸਾਗਰ = (ਤ੍ਰਿਸ਼ਨਾ ਦੀ) ਅੱਗ ਦਾ ਸਮੁੰਦਰ। ਬੂਡਤ = ਡੁੱਬ ਰਿਹਾ ਹੈ। ਪਕਰਿ = ਫੜ ਕੇ। ਸਤਿਗੁਰਿ = ਸਤਿਗੁਰੂ ਨੇ। ਨਿਸਤਾਰਾ = ਪਾਰ ਲੰਘਾ ਦਿੱਤਾ।੪। ਅਰਥ: ਹੇ (ਮੇਰੇ) ਮਨ! ਧਿ...

ਅਕਾਲ ਚਲਾਣਾ ਟੇਲਰ ਮਾਸਟਰ ਅਰਜਨ ਸਿੰਘ ਕਰੀਰ (74) ਵਾਸੀ ਪਿੰਡ ਠੱਟਾ ਨਵਾਂ (ਜ਼ਿਲ੍ਹਾ ਕਪੂਰਥਲਾ)

Image
ਆਪ ਜੀ ਨੂੰ ਬਹੁਤ ਹੀ ਗਹਿਰੇ ਦੁੱਖ ਨਾਲ ਸੂਚਿਤ ਕਰ ਰਹੇ ਹਾਂ ਕਿ ਟੇਲਰ ਮਾਸਟਰ ਅਰਜਨ ਸਿੰਘ ਕਰੀਰ (74) ਪੁੱਤਰ ਫਤਹਿ ਸਿੰਘ ਵਾਸੀ ਪਿੰਡ ਠੱਟਾ ਨਵਾਂ ਅੱਜ ਮਿਤੀ 24.07.2025 ਨੂੰ ਸੰਖੇਪ ਜਿਹੀ ਬੀਮਾਰੀ ਪਿਛੋਂ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਅੰਤਿਮ ਸਸਕਾਰ ਅੱਜ ਸ਼ਮਸ਼ਾਨ ਘਾਟ ਪਿੰਡ ਠੱਟਾ ਨਵਾਂ ਵਿਖੇ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ। ਆਪ ਜੀ ਨਮਿੱਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿਤੀ 02.08.2025 ਨੂੰ ਉਹਨਾਂ ਦੇ ਗ੍ਰਹਿ ਪਿੰਡ ਠੱਟਾ ਨਵਾਂ ਵਿਖੇ ਹੋਵੇਗਾ।  

Today’s Hukamnama from Gurdwara Sri Ber Sahib Ji Sultanpur Lodhi

Image
ਬੁੱਧਵਾਰ 23 ਜੁਲਾਈ 2025 (8 ਸਾਵਣਿ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੩ ॥ ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥ ਮਨਮੁਖ ਭੂਲੇ ਅੰਧ ਗਾਵਾਰ ॥ ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥ ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥ ਸਾਚਾ ਧਨੁ ਗੁਰਮਤੀ ਪਾਏ ॥ ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥ ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥ ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥ ਸਤਿਗੁਰੁ ਭੇਟੇ ਪੂਰੈ ਭਾਗਿ ॥ ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥ ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥ ਪੂਰੈ ਭਾਗਿ ਹਰਿ ਨਾਮਿ ਸਮਾਣੀ ॥ ਸਿਧ ਸਾਧਿਕ ਤਰਸਹਿ ਸਭਿ ਲੋਇ ॥ ਪੂਰੈ ਭਾਗਿ ਪਰਾਪਤਿ ਹੋਇ ॥੩॥ ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥ ਊਤਮ ਬ੍ਰਹਮੁ ਪਛਾਣੈ ਕੋਇ ॥ ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥ ਨਾਨਕ ਆਪੇ ਵੇਖੈ ਆਪੇ ਸਚਿ ਲਾਏ ॥੪॥੭॥ {ਪੰਨਾ 665} ਪਦਅਰਥ: ਕਾਚਾ = ਕੱਚਾ, ਟੁੱਟ ਜਾਣ ਵਾਲਾ, ਨਾਸ ਹੋ ਜਾਣ ਵਾਲਾ। ਸੰਚਹਿ = ਇਕੱਠਾ ਕਰਦੇ ਹਨ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਭੂਲੇ = ਕੁਰਾਹੇ ਪਏ ਹੋਏ। ਅੰਧ = (ਮਾਇਆ ਦੇ ਮੋਹ ਵਿਚ) ਅੰਨ੍ਹੇ। ਬਿਖਿਆ = ਮਾਇਆ। ਕੈ ਧਨਿ = ਦੇ ਧਨ ਨਾਲ। ਪਰਾਪਤਿ = ਰਜੇਵਾਂ, ਤਸੱਲੀ, ਸੰਤੋਖ।੧। ਸਾਚਾ = ਸਦਾ ਕਾਇਮ ਰਹਿਣ ਵਾਲਾ। ਗੁਰਮਤੀ = ਗੁਰੂ ਦੀ ਮਤਿ ਉੱਤੇ ਤੁਰ ਕੇ। ਫੁਨਿ = ਮੁੜ ਮੁੜ। ਆਵੈ = ਮਿਲਦਾ ਹੈ, ਲੱਭਦਾ ਹੈ। ਜਾਏ = ਹੱਥੋਂ ਖੁੱਸ ਜਾਂਦਾ ਹੈ।ਰਹਾਉ। ਸਭਿ = ਸਾਰੇ। ਮਰਹਿ = ਆਤਮਕ ਜੀਵਨ ਗਵਾ ਲ...

Today’s Hukamnama from Gurdwara Sri Ber Sahib Ji Sultanpur Lodhi

Image
ਮੰਗਲਵਾਰ 22 ਜੁਲਾਈ 2025 (7 ਸਾਵਣਿ ਸੰਮਤ 557 ਨਾਨਕਸ਼ਾਹੀ) ਜੈਤਸਰੀ ਮਹਲਾ ੫ ॥ ਕੋਈ ਜਨੁ ਹਰਿ ਸਿਉ ਦੇਵੈ ਜੋਰਿ ॥ ਚਰਨ ਗਹਉ ਬਕਉ ਸੁਭ ਰਸਨਾ ਦੀਜਹਿ ਪ੍ਰਾਨ ਅਕੋਰਿ ॥੧॥ ਰਹਾਉ ॥ ਮਨੁ ਤਨੁ ਨਿਰਮਲ ਕਰਤ ਕਿਆਰੋ ਹਰਿ ਸਿੰਚੈ ਸੁਧਾ ਸੰਜੋਰਿ ॥ ਇਆ ਰਸ ਮਹਿ ਮਗਨੁ ਹੋਤ ਕਿਰਪਾ ਤੇ ਮਹਾ ਬਿਖਿਆ ਤੇ ਤੋਰਿ ॥੧॥ ਆਇਓ ਸਰਣਿ ਦੀਨ ਦੁਖ ਭੰਜਨ ਚਿਤਵਉ ਤੁਮ੍ਹ੍ਹਰੀ ਓਰਿ ॥ ਅਭੈ ਪਦੁ ਦਾਨੁ ਸਿਮਰਨੁ ਸੁਆਮੀ ਕੋ ਪ੍ਰਭ ਨਾਨਕ ਬੰਧਨ ਛੋਰਿ ॥੨॥੫॥੯॥ {ਪੰਨਾ 701} ਪਦਅਰਥ: ਸਿਉ = ਨਾਲ। ਜੋਰਿ = ਜੋੜਿ। ਗਹਉ = ਗਹਉਂ, ਮੈਂ ਫੜ ਲਵਾਂ। ਬਕਉ = ਬਕਉਂ, ਮੈਂ ਬੋਲਾਂ। ਸਭੁ = ਮਿੱਠੇ ਬੋਲ। ਰਸਨਾ = ਜੀਭ (ਨਾਲ) । ਅਕੋਰਿ = ਭੇਟਾ।੧।ਰਹਾਉ। ਕਿਆਰੋ = ਕਿਆਰਾ। ਸਿੰਚੈ = ਸਿੰਜਦਾ ਹੈ। ਸੁਧਾ = ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਸੰਜੋਰਿ = ਚੰਗੀ ਤਰ੍ਹਾਂ ਜੋੜ ਕੇ। ਇਆ ਰਸ ਮਹਿ = ਇਸ ਰਸ ਵਿਚ। ਮਗਨੁ = ਮਸਤ। ਤੇ = ਤੋਂ, ਨਾਲ। ਬਿਖਿਆ = ਮਾਇਆ। ਤੋਰਿ = ਤੋੜ ਕੇ।੧। ਦੀਨ ਦੁਖ ਭੰਜਨ = ਹੇ ਦੀਨਾਂ ਦੇ ਦੁੱਖ ਦੂਰ ਕਰਨ ਵਾਲੇ! ਚਿਤਵਉ = ਚਿਤਵਉਂ, ਮੈਂ ਚਿਤਵਦਾ ਹਾਂ। ਓਰਿ = ਪਾਸਾ, ਓਟ। ਅਭੈ ਪਦੁ = ਨਿਰਭੈਤਾ ਦੀ ਅਵਸਥਾ। ਕੋ = ਦਾ। ਛੋਰਿ = ਛੁੜਾ ਕੇ।੨। ਅਰਥ: ਹੇ ਭਾਈ! ਜੇ ਕੋਈ ਮਨੁੱਖ ਮੈਨੂੰ ਪਰਮਾਤਮਾ (ਦੇ ਚਰਨਾਂ) ਨਾਲ ਜੋੜ ਦੇਵੇ, ਤਾਂ ਮੈਂ ਉਸ ਦੇ ਚਰਨ ਫੜ ਲਵਾਂ, ਮੈਂ ਜੀਭ ਨਾਲ (ਉਸ ਦੇ ਧੰਨਵਾਦ ਦੇ) ...

Today’s Hukamnama from Gurdwara Sri Ber Sahib Ji Sultanpur Lodhi

Image
ਸਨਿੱਚਰਵਾਰ 21 ਜੂਨ 2025 (7 ਹਾੜ ਸੰਮਤ 557 ਨਾਨਕਸ਼ਾਹੀ) ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ {ਪੰਨਾ 653}ਪਦਅਰਥ: ਇਕ ਮਨਿ = ਇਕ ਮਨ ਨਾਲ। ਇਕ ਚਿਤਿ = ਇਕ ਚਿੱਤ ਨਾਲ। ਭਾਇ = ਪ੍ਰੇਮ ਨਾਲ। ਦੇਇ = ਦੇਂਦਾ ਹੈ।ਅਰਥ: ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖ਼ਸ਼ ਕੇ ਪਛੁਤਾਉਂਦਾ ਨਹੀਂ।ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ {ਪੰਨਾ 653}ਅਰਥ: ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤਿਆਂ ਸੁਖ ਮਿਲਦਾ ਹੈ; ਹੇ ਨਾਨਕ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ।੧।ਮਃ ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ {ਪੰਨਾ 653}ਪਦਅਰਥ: ਲਾਇਅਨ = ਲਾਏ ਹਨ ਉਸ (ਹਰੀ) ਨੇ। ਸਾਰ = ਸੰਭਾਲ।ਅਰਥ: ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖ਼ਸ਼ਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ {ਪੰਨਾ 653}ਅਰਥ: ਹੇ ਨਾਨਕ! ਜੋ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵ...

Today’s Hukamnama from Gurdwara Sri Ber Sahib Ji Sultanpur Lodhi

Image
ਸੋਮਵਾਰ 21 ਜੁਲਾਈ 2025 (6 ਸਾਵਣਿ ਸੰਮਤ 557 ਨਾਨਕਸ਼ਾਹੀ) ਵਡਹੰਸੁ ਮਹਲਾ ੩ ਛੰਤ    ੴ ਸਤਿਗੁਰ ਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਰਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਸਮਾਇਆ ॥ ਸਾ ਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾ ਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥੧॥ {ਪੰਨਾ 567} ਪਦਅਰਥ: ਪਿਰ = ਪਤੀ। ਕੈ ਰੰਗਿ = ਦੇ ਪ੍ਰੇਮ = ਰੰਗ ਵਿਚ। ਰਤੀ = ਰੰਗੀ ਹੋਈ। ਮੁਈਏ = ਹੇ ਮੁਈਏ! ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀਏ! ਨਾਰੇ = ਹੇ ਜੀਵ = ਇਸਤ੍ਰੀਏ! ਸਚੈ = ਸਦਾ-ਥਿਰ ਪ੍ਰਭੂ ਵਿਚ। ਸਬਦਿ = ਗੁਰੂ ਦੇ ਸ਼ਬਦ ਦੀ ਰਾਹੀਂ। ਰਾਵੇ = ਮਾਣਦਾ ਹੈ, ਮਿਲਿਆ ਹੋਇਆ ਹੈ। ਭਾਇ = ਪ੍ਰੇਮ ਦੇ ਕਾਰਨ। ਕੰਤਿ = ਕੰਤ ਨੇ। ਸਿਉ = ਨਾਲ। ਨੇਹੁ = ਪਿਆਰ। ਆਪੁ = ਆਪਾ = ਭਾਵ। ਸਾ ਧਨ = ਜੀਵ = ਇਸਤ੍ਰੀ। ਸੁਹਾਈ = ਸੋਹਣੇ ਜੀਵਨ ਵਾਲੀ। ਕਸਾਈ = ਖਿੱਚੀ ਹੋਈ। ਪ੍ਰੇਮ ਕਸਾਈ = ਪ੍ਰੇਮ ਦੀ ਖਿੱਚੀ ਹੋਈ। ਪਿਰਿ = ਪਿਰ ਨੇ {ਨੋਟ:ਲਫ਼ਜ਼ ‘ਪਿਰ’, ‘ਪਿਰੁ’ ਅਤੇ ‘ਪਿਰਿ’ ਦੇ ਵਿਆਕਰਣਿਕ ਅਰਥ ਦਾ ਖਿਆਲ ਰੱਖੋ}। ਸਾਹਿ = ਸ਼ਾਹਿ, ਸ਼ਾਹ ਨੇ।੧। ਅਰਥ: ਹੇ ਮਾਇਆ ਦੇ ਮੋਹ ...