Today’s Hukamnama from Gurdwara Sri Ber Sahib Ji Sultanpur Lodhi



ਮੰਗਲਵਾਰ 11 ਨਵੰਬਰ 2025 (25 ਕਤਿਕਿ ਸੰਮਤ 557 ਨਾਨਕਸ਼ਾਹੀ)

ਵਡਹੰਸੁ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥ ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ ਤਾਮਿ ਸਾਚਾ ਪਾਈਐ ॥ ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ ॥ ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ ॥ ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥੧॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ ॥ ਨਾਮੁ ਮੀਠਾ ਮਨਹਿ ਲਾਗਾ ਦੂਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ ਫੁਰਮਾਇਆ ॥ ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥ ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥੨॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ ਝਗੜਾ ਸੁਆਮਿ ਸੇਤੀ ਆਪਿ ਆਪੁ ਵਞਾਵਣਾ ॥ ਜਿਸੁ ਨਾਲਿ ਸੰਗਤਿ ਕਰਿ ਸਰੀਕੀ ਜਾਇ ਕਿਆ ਰੂਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥ ਕਉੜਾ ਕੋਇ ਨ ਮਾਗੈ ਮੀਠਾ ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ ॥ ਕਿਛੁ ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ ਮਿਲਿਆ ਕਰਮੁ ਹੋਆ ਧੁਰਿ ਕਦੇ ॥ ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ ॥੪॥੧॥

ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕਰ ਕੇ (ਤੀਰਥ-) ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ। ਉਹੀ ਮਨੁੱਖ ਨ੍ਹਾਤਾ ਹੋਇਆ (ਪਵਿਤ੍ਰ) ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਥਿਰ ਪ੍ਰਭੂ-ਨਾਮ ਸਿਮਰਨ ਦੀ ਕਮਾਈ ਕਰਦਾ ਹੈ। ਜਦੋਂ ਸਦਾ-ਥਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਥਿਰ ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਮਿਲ ਪੈਂਦਾ ਹੈ। ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ) ਉੱਚੀ ਨਹੀਂ ਹੋ ਸਕਦੀ। ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ ਆਪਣਾ ਆਤਮਕ ਜੀਵਨ ਹੋਰ ਖ਼ਰਾਬ ਕਰਦਾ ਹੈ। ਜਿਥੇ ਭੀ (ਭਾਵ, ਸਾਧ ਸੰਗਤਿ ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਪ੍ਰੋਣੀ ਚਾਹੀਦੀ ਹੈ। (ਨਹੀਂ ਤਾਂ) ਹਿਰਦੇ ਨੂੰ ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ?।੧।

Previous Post Next Post