ਐਤਵਾਰ 9 ਨਵੰਬਰ 2025 (23 ਕਤਿਕਿ ਸੰਮਤ 557 ਨਾਨਕਸ਼ਾਹੀ)
| ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਸੋਰਠਿ ਮਹਲਾ ੩ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥ |
