Posts

Showing posts from December, 2025

ਪਿੰਡ ਠੱਟਾ ਨਵਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਚੌਥੀ ਪ੍ਰਭਾਤ ਫੇਰੀ ਦਾ ਰੂਟ

Image
ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਚੌਥੀ ਪ੍ਰਭਾਤ ਫੇਰੀ ਮਿਤੀ 1 ਜਨਵਰੀ 2026 ਨੂੰ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਜੀਤ ਸਿੰਘ ਦੁਬਈ ਵਾਲੇ, ਨਿਰਮਲ ਸਿੰਘ, ਸ਼ਿੰਗਾਰ ਸਿੰਘ ਮੋਮੀ, ਜਸਬੀਰ ਸਿੰਘ ਮੋਮੀ, ਸਰਬਜੀਤ ਸਿੰਘ, ਬਖਸ਼ੀਸ਼ ਸਿੰਘ ਚੂਹਲਾ, ਸੁਖਦੇਵ ਸਿੰਘ ਚੂਹਲਾ, ਕੁਲਵੰਤ ਸਿੰਘ ਚੂਹਲਾ, ਸਾਹਬੀ ਚੀਨੀਆ, ਮਲਕੀਤ ਸਿੰਘ, ਜਗਜੀਤ ਸਿੰਘ ਸੋਨਾ, ਬਲਬੀਰ ਸਿੰਘ ਬੂੜੇਵਾਲ, ਮਿਸਤਰੀ ਜਗਤਾਰ ਸਿੰਘ, ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਪ੍ਰਧਾਨ, ਸਰਵਣ ਸਿੰਘ ਚੂਹਲਾ, ਸ਼ਿੰਗਾਰ ਸਿੰਘ, ਬਲਕਾਰ ਸਿੰਘ ਮੋਮੀ, ਗੁਰਮੁਖ ਸਿੰਘ, ਅਰਜਨ ਸਿੰਘ ਸ਼ਾਹ, ਜਸਬੀਰ ਸਿੰਘ ਜੱਸਾ, ਬਲਵਿੰਦਰ ਕੁਮਾਰ, ਸੁਖਦੇਵ ਸਿੰਘ ਦੇਬਾ, ਗੁਲਜਾਰ ਸਿੰਘ ਬਾਲੂ, ਬਲਜੀਤ ਸਿੰਘ ਬਾਲੂ, ਇੰਦਰਜੀਤ ਸਿੰਘ ਬਜਾਜ, ਬਲਬੀਰ ਕੌਰ ਭੈਣ ਜੀ, ਮਾਸਟਰ ਪਿਆਰਾ ਸਿੰਘ, ਬਿਕਰਮ ਸਿੰਘ ਮੋਮੀ, ਦਵਿੰਦਰ ਸਿੰਘ ਸੋਢੀ, ਬਲਬੀਰ ਸਿੰਘ ਬਜਾਜ, ਸੁਖਦੇਵ ਸਿੰਘ ਬਾਲੂ, ਜਸਵਿੰਦਰ ਸਿੰਘ ਬਾਲੂ, ਹਰਜਿੰਦਰ ਸਿੰਘ ਬਾਲੂ, ਨੰਬਰਦਾਰ ਸੁਰਿੰਦਰ ਸਿੰਘ ਮੋਮੀ, ਕਵੀਸ਼ਰ ਸੁਖਵਿੰਦਰ ਸਿੰਘ ਮੋਮੀ, ਸੁਖਦੇਵ ਸਿੰਘ ਕਰੀਰ, ਹਰਮਿੰਦਰ ਸਿੰਘ ਟੀਂਡਾ, ਕਸ਼ਮੀਰ ਸਿੰਘ ਅੰਨੂ, ਮਾਸਟਰ ਹਰਬਖਸ਼ ਸਿੰਘ ਕਰੀਰ, ਜਸਬੀਰ ਸਿੰਘ ਬੰਕਾ, ਰਮੇਸ਼ ਕੁਮਾਰ, ਬਲਜਿੰਦਰ ਸਿੰਘ ਕਰੀਰ, ਸੁਖਦੇਵ ਸਿੰਘ ਸੁੱਖਾ ਕਰੀਰ ਦੇ ਘਰਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗੀ।

Today’s Hukamnama from Gurdwara Sri Ber Sahib Ji Sultanpur Lodhi

Image
ਬੁੱਧ ਵਾਰ 31 ਦਸੰਬਰ 2025 (17 ਪੋਹ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ ਦੀਨ ਦਰਦ ਨਿਵਾਰਿ ਠਾਕੁਰ ਰਾਖੈ ਜਨ ਕੀ ਆਪਿ ॥ ਤਰਣ ਤਾਰਣ ਹਰਿ ਨਿਧਿ ਦੂਖੁ ਨ ਸਕੈ ਬਿਆਪਿ ॥੧॥ ਸਾਧੂ ਸੰਗਿ ਭਜਹੁ ਗੁਪਾਲ ॥ ਆਨ ਸੰਜਮ ਕਿਛੁ ਨ ਸੂਝੈ ਇਹ ਜਤਨ ਕਾਟਿ ਕਲਿ ਕਾਲ ॥ ਰਹਾਉ ॥ ਆਦਿ ਅੰਤਿ ਦਇਆਲ ਪੂਰਨ ਤਿਸੁ ਬਿਨਾ ਨਹੀ ਕੋਇ ॥ ਜਨਮ ਮਰਣ ਨਿਵਾਰਿ ਹਰਿ ਜਪਿ ਸਿਮਰਿ ਸੁਆਮੀ ਸੋਇ ॥੨॥ ਬੇਦ ਸਿੰਮ੍ਰਿਤਿ ਕਥੈ ਸਾਸਤ ਭਗਤ ਕਰਹਿ ਬੀਚਾਰੁ ॥ ਮੁਕਤਿ ਪਾਈਐ ਸਾਧਸੰਗਤਿ ਬਿਨਸਿ ਜਾਇ ਅੰਧਾਰੁ ॥੩॥ ਚਰਨ ਕਮਲ ਅਧਾਰੁ ਜਨ ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦॥ {ਪੰਨਾ 675} ਪਦਅਰਥ: ਦੀਨ = ਗਰੀਬ, ਅਨਾਥ। ਨਿਵਾਰਿ = ਦੂਰ ਕਰ ਕੇ। ਜਨ = ਸੇਵਕ। ਰਾਖੈ = ਲਾਜ ਰੱਖਦਾ ਹੈ। ਤਰਣ = ਜਹਾਜ਼। ਨਿਧਿ = ਖ਼ਜ਼ਾਨਾ। ਨ ਸਕੈ ਬਿਆਪਿ = ਪੋਹ ਨਹੀਂ ਸਕਦਾ।੧। ਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚ। ਗੋਪਾਲ = ਧਰਤੀ ਦਾ ਪਾਲਣ ਵਾਲਾ। ਆਨ = {अन्य} ਕੋਈ ਹੋਰ। ਸੰਜਮ = ਜੁਗਤਿ। ਕਟਿ = ਕੱਟ ਲੈ। ਕਲਿ ਕਾਲ = ਸੰਸਾਰ ਦੀ ਕਲਪਣਾ, ਜਗਤ ਦੇ ਝੰਬੇਲੇ।ਰਹਾਉ। ਆਦਿ = ਸ਼ੁਰੂ ਤੋਂ। ਅੰਤਿ = ਅਖ਼ੀਰ ਵਿਚ। ਆਦਿ ਅੰਤਿ = ਜਗਤ ਦੇ ਸ਼ੁਰੂ ਤੋਂ ਲੈ ਕੇ ਅਖ਼ੀਰ ਤਕ, ਸਦਾ ਹੀ। ਦਇਆਲ = ਦਇਆ ਦਾ ਘਰ। ਪੂਰਨ = ਸਰਬ = ਵਿਆਪਕ। ਨਿਵਾਰਿ = ਦੂਰ ਕਰ ਲੈ। ਜਪਿ = ਜਪ ਕੇ। ਸੋਇ = ਉਹੀ।੨। ਕਰਹਿ = ਕਰਦੇ ਹਨ। ਮੁਕਤ...

ਪਿੰਡ ਠੱਟਾ ਨਵਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਤੀਸਰੀ ਪ੍ਰਭਾਤ ਫੇਰੀ ਦਾ ਰੂਟ

Image
ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਤੀਸਰੀ ਪ੍ਰਭਾਤ ਫੇਰੀ ਮਿਤੀ 31 ਦਸੰਬਰ 2025 ਨੂੰ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਕੁਲਵਿੰਦਰ ਸਿੰਘ ਛਣਕਾ, ਗੁਰਦੀਪ ਸਿੰਘ ਗੀਹਨਾ, ਚਰਨ ਸਿੰਘ, ਸਵਰਨ ਸਿੰਘ, ਅਮਰਜੀਤ ਸਿੰਘ ਨੰਬਰਦਾਰ, ਰੇਸ਼ਮ ਸਿੰਘ ਅੰਨੂੰ, ਜੋਗਾ ਸਿੰਘ, ਸਤਨਾਮ ਸਿੰਘ ਬੱਬੂ, ਸਵਰਨ ਸਿੰਘ ਖੋਜਾ, ਸੁਖਦੇਵ ਸਿੰਘ ਦੇਬੀ, ਮਹਿੰਦਰ ਸਿੰਘ ਖੋਜਾ, ਸੁਖਦੇਵ ਸਿੰਘ ਖੋਜਾ, ਮਾਸਟਰ ਗੁਰਦੀਪ ਸਿੰਘ ਖੋਜਾ, ਦਲਜੀਤ ਸਿੰਘ ਮੂਦਾ, ਸਾਧੂ ਸਿੰਘ ਸਾਬਕਾ ਸਰਪੰਚ, ਮਨਿੰਦਰ ਸਿੰਘ, ਕਸ਼ਮੀਰ ਸਿੰਘ ਅੰਨੂ, ਜਸਵੰਤ ਸਿੰਘ ਲਾਡਾ, ਬਲਬੀਰ ਕੌਰ ਚੀਨੀਆ, ਮਲਕੀਤ ਸਿੰਘ ਚੀਨੀਆ, ਬਖਸ਼ੀਸ਼ ਸਿੰਘ, ਰਣਜੀਤ ਸਿੰਘ ਚੇਲਾ, ਬਲਦੇਵ ਸਿੰਘ ਆੜ੍ਹਤੀਆ, ਭਜਨ ਸਿੰਘ, ਕੁਲਵੰਤ ਸਿੰਘ, ਰਣਜੀਤ ਸਿੰਘ, ਸਵਰਨ ਸਿੰਘ, ਕੇਵਲ ਸਿੰਘ, ਚਰਨ ਸਿੰਘ ਚੀਨੀਆ, ਬਲਬੀਰ ਸਿੰਘ ਚੀਨੀਆ, ਬਖਸ਼ੀਸ਼ ਸਿੰਘ ਚੀਨੀਆ, ਅਵਤਾਰ ਸਿੰਘ ਥਾਣੇਦਾਰ, ਹਰਮੇਲ ਸਿੰਘ, ਗੁਰਦੀਪ ਸਿੰਘ, ਨਿਰਮਲ ਸਿੰਘ ਚੀਨੀਆ, ਦਿਲਬਾਗ ਸਿੰਘ ਅਮਲੀਆ ਕੇ, ਨਿਰਮਲ ਸਿੰਘ ਚੀਨੀਆ, ਗੁਰਦੀਪ ਸਿੰਘ, ਰੇਸ਼ਮ ਸਿੰਘ, ਜਸਬੀਰ ਸਿੰਘ, ਸੂਬਾ ਸਿੰਘ, ਮਾਸਟਰ ਜਸਬੀਰ ਸਿੰਘ, ਬੀਬੀ ਨਿਰਮਲ ਕੌਰ ਦੇ ਘਰਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗੀ।

Today’s Hukamnama from Gurdwara Sri Ber Sahib Ji Sultanpur Lodhi

Image
ਮੰਗਲ ਵਾਰ 30 ਦਸੰਬਰ 2025 (16 ਪੋਹ ਸੰਮਤ 557 ਨਾਨਕਸ਼ਾਹੀ) ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656} ਪਦਅਰਥ: ਕਿਆ = ਕੀਹ ਲਾਭ? ਗੁਨੀਐ {Skt. गण्} ਵਿਚਾਰੀਏ। ਕਿਆ ਹੋਈ = ਕੋਈ ਲਾਭ ਨਹੀਂ ਹੋਵੇਗਾ। ਜਉ = ਜੇ। ਸਹਜ = {Skt. सहज = as a natural result of} ਕੁਦਰਤੀ ਨਤੀਜੇ ਦੇ ਤੌਰ ਤੇ, ਸੁਭਾਵਿਕ ਹੀ। ਸੋਈ = ਉਹ ਪ੍ਰਭੂ।੧। ਨ ਜਪਸਿ = ਤੂੰ ਨਹੀਂ ਜਪਦਾ। ਗਵਾਰਾ = ਹੇ ਗੰਵਾਰ! ਹੇ ਮੂਰਖ! ਬਾਰੰ ਬਾਰਾ = ਮੁੜ ਮੁੜ।੧।ਰਹਾਉ। ਅੰਧਿਆਰੇ = ਹਨੇਰੇ ਵਿਚ। ਚਹੀਐ = ਚਾਹੀਦਾ ਹੈ, ਲੋੜ ਹੁੰਦੀ ਹੈ। ਅਗੋਚਰ = ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ {ਅ = ਗੋ = ਚਰ}। ਲਹੀਐ = ਲੱਭ ਪਏ। ਪਾਈ = (ਜਿਸ ਨੇ) ਲੱਭ ਲਈ। ਘਟਿ = (ਉਸ ਦੇ) ਹਿਰਦੇ ਵਿਚ। ਸਮਾਈ ਰਹਿਆ = ਅਡੋਲ ਜਗਦਾ ਰਹਿੰਦਾ ਹੈ।੨। ਕਹਿ = ਕਹੇ, ਕਹਿੰਦਾ ਹੈ। ਅਬ = ...

ਪਿੰਡ ਠੱਟਾ ਨਵਾਂ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਨੂੰ ਸਮਰਪਿਤ ਦੂਸਰੀ ਪ੍ਰਭਾਤ ਫੇਰੀ ਦਾ ਰੂਟ

Image
ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਦੂਸਰੀ ਪ੍ਰਭਾਤ ਫੇਰੀ ਮਿਤੀ 30 ਦਸੰਬਰ 2025 ਨੂੰ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਵਰਿੰਦਰ ਸਿੰਘ ਰੀਟਾ, ਨਰਿੰਦਰਜੀਤ ਸਿੰਘ, ਤੇਜਾ ਸਿੰਘ ਫੌਜੀ, ਅਮਰਦੀਪ ਸਿੰਘ ਚੱਕੀ ਵਾਲੇ, ਜੀਤ ਸਿੰਘ ਸੱਪਾਂ ਕੇ, ਮੇਜਰ ਸਿੰਘ, ਸਵਰਨ ਸਿੰਘ, ਚਰਨ ਸਿੰਘ, ਰਾਜਾ ਸੱਪ, ਬਲਦੇਵ ਸਿੰਘ, ਰਤਨ ਸਿੰਘ, ਪਰਮਜੀਤ ਸਿੰਘ, ਹਰਵਿੰਦਰ ਸਿੰਘ, ਮਨਜੀਤ ਸਿੰਘ ਰਾਣਾ, ਰੇਸ਼ਮ ਸਿੰਘ ਸ਼ਹੀਦ, ਮਿਸਤਰੀ ਰਾਜੂ ਦੇਵਗੁਣ, ਸੰਤੋਖ ਸਿੰਘ ਬੇਰੀ ਵਾਲੇ, ਸ਼ਿੰਗਾਰ ਸਿੰਘ ਝੰਡ, ਥਾਣੇਦਾਰ ਨਿਰੰਜਣ ਸਿੰਘ ਝੰਡ, ਭਜਨ ਸਿੰਘ ਬੇਰੀ ਵਾਲੇ, ਤਰਸੇਮ ਸਿੰਘ ਝੰਡ, ਗੁਰਮੇਜ ਸਿੰਘ, ਜਰਨੈਲ ਸਿੰਘ ਬੇਰੀ ਵਾਲੇ, ਬਲਕਾਰ ਸਿੰਘ ਝੰਡ, ਬਤਨ ਸਿੰਘ ਝੰਡ, ਦਿਲਬਾਗ ਸਿੰਘ ਝੰਡ, ਸੁਖਦੇਵ ਸਿੰਘ ਚੇਲਾ, ਬਲਵੰਤ ਸਿੰਘ ਬੇਰੀ ਵਾਲੇ, ਕਸ਼ਮੀਰ ਸਿੰਘ, ਮਹਿੰਦਰ ਸਿੰਘ ਘਪਲਾ, ਪ੍ਰੀਤਮ ਸਿੰਘ ਸੰਧਾ, ਪਰਮਜੀਤ ਸਿੰਘ ਕਮਲਾ, ਤਰਸੇਮ ਸਿੰਘ ਝੰਡ, ਬਲਬੀਰ ਸਿੰਘ ਝੰਡ, ਅਸ਼ੋਕ ਕੁਮਾਰ, ਸਵਰਨ ਸਿੰਘ ਜੰਮੂ, ਮਲਕੀਤ ਸਿੰਘ ਸੱਪ, ਬੀਬੀ ਸੁਨੀਤਾ, ਜਸਵਿੰਦਰ ਸਿੰਘ ਸੱਪ, ਮਲਕੀਤ ਸਿੰਘ, ਬਖਸ਼ੀਸ਼ ਸਿੰਘ, ਕੁਲਦੀਪ ਸਿੰਘ ਸੱਪ, ਅਵਤਾਰ ਸਿੰਘ ਨਿਆਣਾ ਦੇ ਘਰਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗੀ।

Today’s Hukamnama from Gurdwara Sri Ber Sahib Ji Sultanpur Lodhi

Image
ਸੋਮ ਵਾਰ 29 ਦਸੰਬਰ 2025 (15 ਪੋਹ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੧ ਛੰਤ    ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡ...

ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਪਹਿਲੀ ਪ੍ਰਭਾਤ ਫੇਰੀ ਦਾ ਰੂਟ

Image
ਪਿੰਡ ਠੱਟਾ ਨਵਾਂ ਵਿਖੇ ਗੁਰਪੁਰਬ ਨੂੰ ਸਮਰਪਿਤ ਪਹਿਲੀ ਪ੍ਰਭਾਤ ਫੇਰੀ ਮਿਤੀ 29 ਦਸੰਬਰ 2025 ਨੂੰ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਅਰੰਭ ਹੋ ਕੇ ਰਾਜੇ ਦੇ ਘਰ ਤੋਂ ਸੁਖਦੇਵ ਸਿੰਘ ਮੋਮੀ, ਮਿਸਤਰੀ ਮਨਿੰਦਰ ਸਿੰਘ ਦੇਵਗੁਣ, ਮਿਸਤਰੀ ਮਦਨ ਸਿੰਘ ਦੇਵਗੁਣ, ਮੁਖਤਾਰ ਸਿੰਘ, ਗੁਰਦੀਪ ਸਿੰਘ ਬਾਬੇ ਕਿਆਂ ਕੇ, ਮਾਸਟਰ ਸੁਰਜੀਤ ਸਿੰਘ, ਜਗਿੰਦਰ ਸਿੰਘ ਮੋਮੀ, ਸ਼ਿੰਗਾਰ ਸਿੰਘ ਬੇਰੀ ਕਿਆਂ ਕੇ, ਡੇਰਾ-ਚੀਨੀਆਂ ਦਾ ਸੰਤੋਖ ਸਿੰਘ ਬਾਵਾ, ਫੁੰਮਣ ਸਿੰਘ ਪ੍ਰਧਾਨ, ਗੁਰਮੇਲ ਸਿੰਘ ਚੀਨੀਆ, ਰੇਸ਼ਮ ਸਿੰਘ, ਸਰਬਜੀਤ ਸਿੰਘ ਚੀਨੀਆ, ਜੀਤ ਸਿੰਘ ਚੀਨੀਆ, ਰਣਜੀਤ ਸਿੰਘ ਚੀਨੀਆ, ਹਰਭੇਜ ਸਿੰਘ ਚੇਲਾ, ਸੂਬੇਦਾਰ ਪ੍ਰੀਤਮ ਸਿੰਘ, ਨਿਰਮਲ ਸਿੰਘ ਚੇਲਾ, ਸੁਖਦੇਵ ਸਿੰਘ ਚੇਲਾ, ਦਰਸ਼ਨ ਸਿੰਘ, ਜਗੀਰ ਸਿੰਘ ਝੰਡ, ਕਰਮਜੀਤ ਸਿੰਘ ਚੇਲਾ, ਦਿਲਬਾਗ ਸਿੰਘ ਚੇਲਾ, ਨੰਬਰਦਾਰ ਬਲਵੰਤ ਸਿੰਘ ਚੇੇਲਾ, ਬਲਦੇਵ ਸਿੰਘ ਚੇਲਾ, ਸਿੰਗਾਰ ਸਿੰਘ ਚੇਲਾ, ਬਖਸ਼ੀਸ਼ ਸਿੰਘ ਚੀਨੀਆ, ਜਗਦੀਸ਼ ਸਿੰਘ ਚੀਨੀਆ, ਮਹਿੰਗਾ ਸਿੰਘ ਚੇਲਾ, ਰਣਜੀਤ ਸਿੰਘ ਚੇਲਾ, ਮਲਕੀਤ ਸਿੰਘ ਸ਼ਾਹ, ਚਰਨਜੀਤ ਸਿੰਘ ਮੂਦਿਆਂ ਕੇ, ਮਾਸਟਰ ਦਲਬੀਰ ਸਿੰਘ, ਦੀਦਾਰ ਸਿੰਘ, ਗੁਰਮੇਲ ਸਿੰਘ, ਰੋਮੀ, ਬਲਵਿੰਦਰ ਸਿੰਘ, ਬਖਸ਼ੀਸ਼ ਸਿੰਘ ਨਿਆਣਾ, ਮੱਸਾ ਸਿੰਘ ਦੇ ਘਰਾਂ ਤੋਂ ਹੁੰਦੀ ਹੋਈ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗੀ।

Today’s Hukamnama from Gurdwara Sri Ber Sahib Ji Sultanpur Lodhi

Image
ਐਤਵਾਰ 28 ਦਸੰਬਰ 2025 (14 ਪੋਹ ਸੰਮਤ 557 ਨਾਨਕਸ਼ਾਹੀ) ਸਲੋਕੁ ਮਃ ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ ਏਕ ਸਬਦਿ ਲਿਵ ਲਾਇ ॥ ਨਵ ਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ ਜੋ ਹਰਿ ਹਿਰਦੈ ਸਦਾ ਵਸਾਇ ॥ {ਪੰਨਾ 649} ਪਦਅਰਥ: ਬਿੰਦੈ = ਜਾਣਦਾ ਹੈ। ਬ੍ਰਹਮੁ = ਪਰਮਾਤਮਾ। ਬ੍ਰਹਮਤੁ = ਬ੍ਰਾਹਮਣ ਵਾਲਾ ਲੱਛਣ। ਏਕ ਸਬਦਿ = ਕੇਵਲ ਸ਼ਬਦ ਵਿਚ। ਅਰਥ: ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ, ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ; ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ, ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ। ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ {ਪੰਨਾ 649} ਪਦਅਰਥ: ਕਰਿ = ਕਰ ਕੇ। ਅਰਥ: ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੇ ਨਾਨਕ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁੰਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ।੧। ਮਃ ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥ {ਪੰਨਾ 649} ਪਦਅਰਥ: ਸੀਤਲੁ = ਠੰਡੇ, ਸ਼ਾਂਤ, ਸੰਤੋਖੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਗੁਰਮੁਖਿ = ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ। ਅਰਥ: ਜਵਾਨ ਹੋਵੇ ਭਾਵੇਂ ਬੁੱਢਾ-ਮਨਮੁਖ ਦੀ ਤ੍ਰਿਸ਼ਨਾ...

ਪ੍ਰੋ. ਕੁਲਵੰਤ ਸਿੰਘ ਥਿੰਦ

Image
 

ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਦੇ ਅਵਤਾਰ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ 29 ਦਸੰਬਰ ਤੋਂ 4 ਜਨਵਰੀ ਤੱਕ।

Image
ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਪਿੰਡ ਠੱਟਾ ਨਵਾਂ ਵਿਖੇ ਹਰ ਸਾਲ ਦੀ ਤਰਾਂ ਮਿਤੀ 29 ਦਸੰਬਰ 2025 ਤੋਂ 4 ਜਨਵਰੀ 2026 ਤੱਕ ਕੱਢੀਆਂ ਜਾਣਗੀਆਂ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਪ੍ਰਭਾਤ ਫੇਰੀਆਂ ਪੜਾਅ-ਵਾਰ ਰੋਜ਼ਾਨਾ ਅੰਮ੍ਰਿਤ ਵੇਲੇ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ਤੋਂ ਪ੍ਰਾਰੰਭ ਹੋਣਗੀਆਂ ਜਿਸ ਵਿੱਚ ਸੰਗਤਾਂ ਸ਼ਬਦ ਗਾਇਣ ਕਰਦੀਆਂ ਗਲੀ ਮੁਹੱਲੇ ਵਿੱਚ ਪਹੁੰਚਣਗੀਆਂ। ਪ੍ਰਭਾਤ ਫੇਰੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਦੇ ਆਲੇ-ਦੁਆਲੇ ਅਤੇ ਗਲੀ ਮੁਹੱਲਿਆਂ ਦੀ ਸਾਫ-ਸਫਾਈ ਆਰੰਭ ਹੋ ਚੁੱਕੀ ਹੈ।

Today’s Hukamnama from Gurdwara Sri Ber Sahib Ji Sultanpur Lodhi

Image
ਐਤ ਵਾਰ 21 ਦਸੰਬਰ 2025 (7 ਪੋਹ ਸੰਮਤ 557 ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ {ਪੰਨਾ 628}ਪਦਅਰਥ: ਪਰਮੇਸਰਿ = ਪਰਮੇਸਰ ਨੇ। ਬੰਨਾ = ਡੱਕਾ, ਰੁਕਾਵਟ, ਬੰਨ੍ਹ। ਭੰਨਾ = ਭੰਨ ਦਿੱਤਾ, ਤੋੜ ਦਿੱਤਾ। ਕਰਹਿ = ਕਰਦੇ ਹਨ। ਨਰ ਨਾਰੀ = (ਉਹ ਸਾਰੇ) ਨਰ ਨਾਰ, ਉਹ ਸਾਰੇ ਜੀਵ। ਪ੍ਰਭਿ = ਪ੍ਰਭੂ ਨੇ।੧।ਰਵਿ ਰਹਿਆ = ਮੌਜੂਦ ਹੈ। ਸਭਨੀ ਜਾਈ = ਸਭ ਥਾਵਾਂ ਵਿਚ।ਰਹਾਉ।ਧੁਰ ਕੀ ਬਾਣੀ = ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਆਈ = ਆ ਵੱਸੀ। ਤਿਨਿ = ਉਸ (ਮਨੁੱਖ) ਨੇ। ਸਾਚੁ = ਸਦਾ-ਥਿਰ ਪ੍ਰਭੂ ਦਾ ਨਾਮ। ਵਖਾਨਾ = ਉਚਾਰਿਆ।੨।ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ...

Today’s Hukamnama from Gurdwara Sri Ber Sahib Ji Sultanpur Lodhi

Image
ਸਨਿੱਚਰ ਵਾਰ 20 ਦਸੰਬਰ 2025 (6 ਪੋਹ ਸੰਮਤ 557 ਨਾਨਕਸ਼ਾਹੀ) ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥ ਪੜੇ ਸੁਨੇ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥੧॥ ਹਰਿ ਕਾ ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥ ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ {ਪੰਨਾ 655-656} ਪਦਅਰਥ: ਕਿਆ = ਕੀਹ ਲਾਭ? ਗੁਨੀਐ {Skt. गण्} ਵਿਚਾਰੀਏ। ਕਿਆ ਹੋਈ = ਕੋਈ ਲਾਭ ਨਹੀਂ ਹੋਵੇਗਾ। ਜਉ = ਜੇ। ਸਹਜ = {Skt. सहज = as a natural result of} ਕੁਦਰਤੀ ਨਤੀਜੇ ਦੇ ਤੌਰ ਤੇ, ਸੁਭਾਵਿਕ ਹੀ। ਸੋਈ = ਉਹ ਪ੍ਰਭੂ।੧। ਨ ਜਪਸਿ = ਤੂੰ ਨਹੀਂ ਜਪਦਾ। ਗਵਾਰਾ = ਹੇ ਗੰਵਾਰ! ਹੇ ਮੂਰਖ! ਬਾਰੰ ਬਾਰਾ = ਮੁੜ ਮੁੜ।੧।ਰਹਾਉ। ਅੰਧਿਆਰੇ = ਹਨੇਰੇ ਵਿਚ। ਚਹੀਐ = ਚਾਹੀਦਾ ਹੈ, ਲੋੜ ਹੁੰਦੀ ਹੈ। ਅਗੋਚਰ = ਜਿਸ ਤਕ ਗਿਆਨ = ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ {ਅ = ਗੋ = ਚਰ}। ਲਹੀਐ = ਲੱਭ ਪਏ। ਪਾਈ = (ਜਿਸ ਨੇ) ਲੱਭ ਲਈ। ਘਟਿ = (ਉਸ ਦੇ) ਹਿਰਦੇ ਵਿਚ। ਸਮਾਈ ਰਹਿਆ = ਅਡੋਲ ਜਗਦਾ ਰਹਿੰਦਾ ਹੈ।੨। ਕਹਿ = ਕਹੇ, ਕਹਿੰਦਾ ਹੈ। ਅਬ =...

Today’s Hukamnama from Gurdwara Sri Ber Sahib Ji Sultanpur Lodhi

Image
ਸ਼ੁੱਕਰ ਵਾਰ 19 ਦਸੰਬਰ 2025 (5 ਪੋਹ ਸੰਮਤ 557 ਨਾਨਕਸ਼ਾਹੀ) ਰਾਗੁ ਸੂਹੀ ਮਹਲਾ ੫ ਘਰੁ ੩    ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥ {ਪੰਨਾ 760} ਪਦਅਰਥ: ਮਿਥਨ = ਨਾਸਵੰਤ। ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ!।੧। ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ।੧।ਰਹਾਉ। ਭੈ = {ਲਫ਼ਜ਼ ‘ਭਉ’ ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤਿ ਵਿਚ। ਭੇਟਨ = ਨੇੜੇ ਛੁਂਹਦਾ।੨। ਅਨੂਪ = ਅਦੁੱਤੀ। ਰਵਣ = ਸਿਮਰਨ।੩। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਰਸਨ = ਜੀਭ (ਨਾਲ) । ਨ ਬਿਆਪੈ = ਜ਼ੋਰ...

Today’s Hukamnama from Gurdwara Sri Ber Sahib Ji Sultanpur Lodhi

Image
ਵੀਰ ਵਾਰ 18 ਦਸੰਬਰ 2025 (4 ਪੋਹ ਸੰਮਤ 557 ਨਾਨਕਸ਼ਾਹੀ) ਹੀ ਮਹਲਾ ੫ ॥ ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥ ਹਰਿ ਅੰਮ੍ਰਿਤਿ ਭਰੇ ਭੰਡਾਰ ਸਭੁ ਕਿਛੁ ਹੈ ਘਰਿ ਤਿਸ ਕੈ ਬਲਿ ਰਾਮ ਜੀਉ ॥ ਬਾਬੁਲੁ ਮੇਰਾ ਵਡ ਸਮਰਥਾ ਕਰਣ ਕਾਰਣ ਪ੍ਰਭੁ ਹਾਰਾ ॥ ਜਿਸੁ ਸਿਮਰਤ ਦੁਖੁ ਕੋਈ ਨ ਲਾਗੈ ਭਉਜਲੁ ਪਾਰਿ ਉਤਾਰਾ ॥ ਆਦਿ ਜੁਗਾਦਿ ਭਗਤਨ ਕਾ ਰਾਖਾ ਉਸਤਤਿ ਕਰਿ ਕਰਿ ਜੀਵਾ ॥ ਨਾਨਕ ਨਾਮੁ ਮਹਾ ਰਸੁ ਮੀਠਾ ਅਨਦਿਨੁ ਮਨਿ ਤਨਿ ਪੀਵਾ ॥੧॥ {ਪੰਨਾ 778} ਪਦਅਰਥ: ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਟੇਕ = ਸਹਾਰਾ। ਸਤਿਗੁਰਿ = ਗੁਰੂ ਨੇ। ਤੁਸਿ ਕੈ = ਪ੍ਰਸੰਨ ਹੋ ਕੇ। ਬਲਿਰਾਮ ਜੀਉ = (ਮੈਂ) ਪ੍ਰਭੂ ਜੀ ਤੋਂ ਸਦਕੇ ਹਾਂ। ਅੰਮ੍ਰਿਤਿ = ਆਤਮਕ ਜੀਵਨ ਦੇਣ ਵਾਲੇ ਨਾਮ = ਜਲ ਨਾਲ। ਭੰਡਾਰ = ਖ਼ਜ਼ਾਨੇ। ਸਭੁ ਕਿਛੁ = ਹਰੇਕ ਪਦਾਰਥ। ਘਰਿ ਤਿਸ ਕੈ = ਉਸ (ਪ੍ਰਭੂ) ਦੇ ਘਰ ਵਿਚ। ਤਿਸ ਕੈ = {ਸੰਬੰਧਕ ‘ਕੈ’ ਦੇ ਕਾਰਨ ਲਫ਼ਜ਼ ‘ਤਿਸੁ’ ਦਾ ੁ ਉੱਡ ਗਿਆ ਹੈ}। ਬਾਬੁਲੁ = ਪਿਤਾ = ਪ੍ਰਭੂ। ਸਮਰਥਾ = ਤਾਕਤਾਂ ਦਾ ਮਾਲਕ। ਕਰਣ ਕਾਰਣ ਹਾਰਾ = ਕਾਰਣ ਕਰਣਹਾਰਾ, ਹਰੇਕ ਸਬਬ ਬਣਾ ਸਕਣ ਵਾਲਾ। ਸਿਮਰਤ = ਸਿਮਰਦਿਆਂ। ਭਉਜਲੁ = ਸੰਸਾਰ = ਸਮੁੰਦਰ। ਆਦਿ = ਸ਼ੁਰੂ ਤੋਂ। ਜੁਗਾਦਿ = ਜੁਗਾਂ ਦੇ ਸ਼ੁਰੂ ਤੋਂ। ਉਸਤਤਿ = ਵਡਿਆਈ। ਕਰਿ = ਕਰ ਕੇ। ਜੀਵਾ = ਜੀਵਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ। ਮਹਾ ਰਸੁ =...