Today’s Hukamnama from Gurdwara Sri Ber Sahib Ji Sultanpur Lodhi



ਐਤਵਾਰ 21 ਦਸੰਬਰ 2025 (7 ਪੋਹ ਸੰਮਤ 557 ਨਾਨਕਸ਼ਾਹੀ)

ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ {ਪੰਨਾ 628}ਪਦਅਰਥ: ਪਰਮੇਸਰਿ = ਪਰਮੇਸਰ ਨੇ। ਬੰਨਾ = ਡੱਕਾ, ਰੁਕਾਵਟ, ਬੰਨ੍ਹ। ਭੰਨਾ = ਭੰਨ ਦਿੱਤਾ, ਤੋੜ ਦਿੱਤਾ। ਕਰਹਿ = ਕਰਦੇ ਹਨ। ਨਰ ਨਾਰੀ = (ਉਹ ਸਾਰੇ) ਨਰ ਨਾਰ, ਉਹ ਸਾਰੇ ਜੀਵ। ਪ੍ਰਭਿ = ਪ੍ਰਭੂ ਨੇ।੧।ਰਵਿ ਰਹਿਆ = ਮੌਜੂਦ ਹੈ। ਸਭਨੀ ਜਾਈ = ਸਭ ਥਾਵਾਂ ਵਿਚ।ਰਹਾਉ।ਧੁਰ ਕੀ ਬਾਣੀ = ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਆਈ = ਆ ਵੱਸੀ। ਤਿਨਿ = ਉਸ (ਮਨੁੱਖ) ਨੇ। ਸਾਚੁ = ਸਦਾ-ਥਿਰ ਪ੍ਰਭੂ ਦਾ ਨਾਮ। ਵਖਾਨਾ = ਉਚਾਰਿਆ।੨।ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ।ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜੀਵਾਂ ਉਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ।੧।ਹੇ ਸੰਤ ਜਨੋ! ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ। ਹੇ ਨਾਨਕ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ।੨।੧੩।੭੭।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ