Posts

Showing posts from January, 2026

Today’s Hukamnama from Gurdwara Sri Ber Sahib Ji Sultanpur Lodhi

Image
  ਸਨਿੱਚਰਵਾਰ 31 ਜਨਵਰੀ 2026 (18 ਮਾਘਿ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥  { ਪੰਨਾ  660} ਪਦਅਰਥ:  ਜੀਉ = ਜਿੰਦ। ਕੈ ਸਿਉ = ਕਿਸ ਪਾਸ ?  ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧। ਨੀਤ = ਨਿੱਤ। ਨਵਾ  = ( ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ )  ।  ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ। ਅਨਦਿਨੁ = ਹਰ ਰ...

Today’s Hukamnama from Gurdwara Sri Ber Sahib Ji Sultanpur Lodhi

Image
ਸ਼ੁੱਕਰਵਾਰ 30 ਜਨਵਰੀ 2026 (17 ਮਾਘਿ ਸੰਮਤ 557 ਨਾਨਕਸ਼ਾਹੀ) ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥  { ਪੰਨਾ  633} ਪਦਅਰਥ:  ਦੁਖ ਮੈ = ਦੁੱਖਾਂ ਵਿਚ (ਘਿਰਿਆ ਹੋਇਆ ਭੀ )  ।  ਨਹੀ ਮਾਨੈ = ਨਹੀਂ ਪ੍ਰਤੀਤ ਕਰਦਾ, ਨਹੀਂ ਘਬਰਾਂਦਾ। ਸੁਖ ਸਨੇਹੁ = ਸੁਖਾਂ ਦਾ ਮੋਹ। ਭੈ  = { ਲਫ਼ਜ਼ 'ਭਉ '  ਤੋਂ ਬਹੁ-ਵਚਨ } ।  ਜਾ ਕੈ = ਜਿਸ ਦੇ ਮਨ ਵਿਚ।  ਕੰਚਨ = ਸੋਨਾ।੧।ਰਹਾਉ। ਨਿੰਦਿਆ = ਚੁਗ਼ਲੀ = ਬੁਰਾਈ। ਉਸਤਤਿ = ਖ਼ੁਸ਼ਾਮਦ। ਹਰਖ ਸੋਗ ਤੇ = ਖ਼ੁਸ਼ੀ ਗ਼ਮੀ ਤੋਂ। ਮਾਨ = ਆਦਰ। ਅਪਮਾਨਾ = ਨਿਰਾਦਰੀ।੧। ਮਨਸਾ  = { मनीषा }  ਮਨੋਕਾਮਨਾ। ਤੇ = ਤੋਂ।  ਪਰਸੈ = ਛੁੰਹਦਾ। ਤਿਹ ਘਟਿ = ਉਸ ਦੇ ਹਿਰਦੇ ਵਿਚ। ਬ੍ਰਹਮੁ ਨਿਵਾਸਾ = ਪਰਮਾਤਮਾ ਦਾ ਨਿਵਾਸ।੨। ਗੁਰ = ਗੁਰੂ ਨੇ। ਜਿਹ ਨਰ ਕਉ = ਜਿਸ ਮਨੁੱਖ ਉਤੇ। ਤਿਹ = ਉਸ ਨੇ। ਸਿਉ = ਨਾਲ, ਵਿਚ। ਸੰਗਿ = ਨਾਲ।...

Today’s Hukamnama from Gurdwara Sri Ber Sahib Ji Sultanpur Lodhi

Image
ਵੀਰਵਾਰ 29 ਜਨਵਰੀ 2026 (16 ਮਾਘਿ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥  { ਪੰਨਾ  682} ਪਦਅਰਥ:  ਅਉਖੀ = ਦੁੱਖ ਦੇਣ ਵਾਲੀ। ਦੇਈ = ਦੇਂਦਾ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਸਮਾਲੇ = ਚੇਤੇ ਰੱਖਦਾ ਹੈ।  ਦੇਇ = ਦੇ ਕੇ।  ਰਾਖੈ = ਰੱਖਿਆ ਕਰਦਾ ਹੈ। ਕਉ = ਨੂੰ।  ਸਾਸਿ ਸਾਸਿ = ਹਰੇਕ ਸਾਹ ਦੇ ਨਾਲ।੧। ਸਿਉ = ਨਾਲ। ਆਦਿ ਅੰਤਿ = ਸ਼ੁਰੂ ਤੋਂ ਅਖ਼ੀਰ ਤਕ, ਸਦਾ ਹੀ। ਸਹਾਈ = ਮਦਦਗਾਰ। ਧੰਨੁ = ਸਲਾਹੁਣ ਜੋਗ।ਰਹਾਉ। ਮਨਿ = ਮਨ ਵਿਚ। ਬਿਲਾਸ = ਖ਼ੁਸ਼ੀਆਂ। ਦੇਖਿ = ਵੇਖ ਕੇ। ਸਿਮਰਿ = ਸਿਮਰ ਕੇ। ਕਰਿ = ਮਾਣ। ਪ੍ਰਭਿ = ਪ੍ਰਭੂ ਨੇ। ਪੈਜ = ਇੱਜ਼ਤ।੨। ਅਰਥ:  ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ )  । ਰਹਾਉ। ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ...

Today’s Hukamnama from Gurdwara Sri Ber Sahib Ji Sultanpur Lodhi

Image
ਬੁੱਧਵਾਰ 28 ਜਨਵਰੀ 2026 (15 ਮਾਘਿ ਸੰਮਤ 557 ਨਾਨਕਸ਼ਾਹੀ) ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥  { ਪੰਨਾ  633} ਪਦਅਰਥ:  ਦੁਖ ਮੈ = ਦੁੱਖਾਂ ਵਿਚ (ਘਿਰਿਆ ਹੋਇਆ ਭੀ )  ।  ਨਹੀ ਮਾਨੈ = ਨਹੀਂ ਪ੍ਰਤੀਤ ਕਰਦਾ, ਨਹੀਂ ਘਬਰਾਂਦਾ। ਸੁਖ ਸਨੇਹੁ = ਸੁਖਾਂ ਦਾ ਮੋਹ। ਭੈ  = { ਲਫ਼ਜ਼ 'ਭਉ '  ਤੋਂ ਬਹੁ-ਵਚਨ } ।  ਜਾ ਕੈ = ਜਿਸ ਦੇ ਮਨ ਵਿਚ।  ਕੰਚਨ = ਸੋਨਾ।੧।ਰਹਾਉ। ਨਿੰਦਿਆ = ਚੁਗ਼ਲੀ = ਬੁਰਾਈ। ਉਸਤਤਿ = ਖ਼ੁਸ਼ਾਮਦ। ਹਰਖ ਸੋਗ ਤੇ = ਖ਼ੁਸ਼ੀ ਗ਼ਮੀ ਤੋਂ। ਮਾਨ = ਆਦਰ। ਅਪਮਾਨਾ = ਨਿਰਾਦਰੀ।੧। ਮਨਸਾ  = { मनीषा }  ਮਨੋਕਾਮਨਾ। ਤੇ = ਤੋਂ।  ਪਰਸੈ = ਛੁੰਹਦਾ। ਤਿਹ ਘਟਿ = ਉਸ ਦੇ ਹਿਰਦੇ ਵਿਚ। ਬ੍ਰਹਮੁ ਨਿਵਾਸਾ = ਪਰਮਾਤਮਾ ਦਾ ਨਿਵਾਸ।੨। ਗੁਰ = ਗੁਰੂ ਨੇ। ਜਿਹ ਨਰ ਕਉ = ਜਿਸ ਮਨੁੱਖ ਉਤੇ। ਤਿਹ = ਉਸ ਨੇ। ਸਿਉ = ਨਾਲ, ਵਿਚ। ਸੰਗਿ = ਨਾਲ।੩...

Today’s Hukamnama from Gurdwara Sri Ber Sahib Ji Sultanpur Lodhi

Image
ਮੰਗਲਵਾਰ 27 ਜਨਵਰੀ 2026 (14 ਮਾਘਿ ਸੰਮਤ 557 ਨਾਨਕਸ਼ਾਹੀ) ਸਲੋਕ ਮਃ ੧ ॥ ਚੋਰਾ ਜਾਰਾ ਰੰਡੀਆ ਕੁਟਣੀਆ ਦੀਬਾਣੁ ॥ ਵੇਦੀਨਾ ਕੀ ਦੋਸਤੀ ਵੇਦੀਨਾ ਕਾ ਖਾਣੁ ॥ ਸਿਫਤੀ ਸਾਰ ਨ ਜਾਣਨੀ ਸਦਾ ਵਸੈ ਸੈਤਾਨੁ ॥ ਗਦਹੁ ਚੰਦਨਿ ਖਉਲੀਐ ਭੀ ਸਾਹੂ ਸਿਉ ਪਾਣੁ ॥ ਨਾਨਕ ਕੂੜੈ ਕਤਿਐ ਕੂੜਾ ਤਣੀਐ ਤਾਣੁ ॥ ਕੂੜਾ ਕਪੜੁ ਕਛੀਐ ਕੂੜਾ ਪੈਨਣੁ ਮਾਣੁ ॥੧॥  { ਪੰਨਾ  790} ਪਦਅਰਥ:  ਜਾਰ = ਵਿਭਚਾਰੀ ਮਨੁੱਖ। ਰੰਡੀ = ਵਿਭਚਾਰਨ ਇਸਤ੍ਰੀ। ਕੁਟਣੀ = ਦੱਲੀ। ਦੀਬਾਣੁ = ਮਜਲਸ, ਬਹਿਣ ਖਲੋਣ ਦੀ ਸਾਂਝ। ਵੇਦੀਨ = ਅਧਰਮੀ। ਖਾਣੁ = ਖਾਣ ਪੀਣ ਦੀ ਸਾਂਝ। ਗਦਹੁ = ਖੋਤਾ। ਚੰਦਨਿ = ਚੰਦਨ ਨਾਲ। ਖਉਲੀਐ = ਮਲੀਏ। ਸਾਹੂ = ਸੁਆਹ। ਪਾਣੁ = ਪੈਣ ਦਾ ਸੁਭਾਉ, ਵਰਤੋਂ = ਵਿਹਾਰ। ਕੂੜੈ ਕਤਿਐ = ਕੂੜ = ਰੂਪ ਸੂਤ ਕੱਤਣ ਨਾਲ। ਤਾਣੁ = ਤਾਣਾ। ਕਛੀਐ = ਕੱਛੀਦਾ ਹੈ, ਮਿਣੀਦਾ ਹੈ। ਅਰਥ:  ਚੋਰਾਂ, ਲੁੱਚੇ ਬੰਦਿਆਂ, ਵਿਭਚਾਰਨ ਔਰਤਾਂ ਤੇ ਦੱਲੀਆਂ ਦਾ ਆਪੋ ਵਿਚ ਬਹਿਣ ਖਲੋਣ ਹੁੰਦਾ ਹੈ, ਇਹਨਾਂ ਧਰਮ ਤੋਂ ਵਾਂਜਿਆਂ ਦੀ ਆਪੋ ਵਿਚ ਮਿਤ੍ਰਤਾ ਤੇ ਆਪੋ ਵਿਚ ਖਾਣ ਪੀਣ ਹੁੰਦਾ ਹੈ ;  ਰੱਬ ਦੀ ਸਿਫ਼ਤਿ-ਸਾਲਾਹ ਕਰਨ ਦੀ ਇਹਨਾਂ ਨੂੰ ਸੂਝ ਨਹੀਂ ਹੁੰਦੀ, (ਇਹਨਾਂ ਦੇ ਮਨ ਵਿਚ, ਮਾਨੋ) ਸਦਾ ਸ਼ੈਤਾਨ ਵੱਸਦਾ ਹੈ। (ਸਮਝਾਇਆਂ ਭੀ ਸਮਝਦੇ ਨਹੀਂ, ਜਿਵੇਂ )  ਖੋਤੇ ਨੂੰ ਜੇ ਚੰਦਨ ਨਾਲ ਮਲੀਏ ਤਾਂ ਭੀ ਉਸ ਦੀ ਵਰਤੋਂ ਵਿਹਾਰ ਸੁਆਹ ਨਾਲ ਹੀ ਹੁੰਦੀ ਹੈ (ਪਿਛਲੇ ਕੀਤੇ ਕਰਮਾਂ ਦਾ ਗੇ...

Today’s Hukamnama from Gurdwara Sri Ber Sahib Ji Sultanpur Lodhi

Image
  ਸੋਮਵਾਰ 26 ਜਨਵਰੀ 2026 (13 ਮਾਘਿ ਸੰਮਤ 557 ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥ ਗੁਰਿ ਪੂਰੈ ਮੇਰੀ ਰਾਖਿ ਲਈ ॥ ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥ ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥ ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥ ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥  { ਪੰਨਾ  823-824} ਪਦਅਰਥ:  ਗੁਰਿ = ਗੁਰੂ ਨੇ। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਰਿਦੇ ਮਹਿ = ਹਿਰਦੇ ਵਿਚ।੧। ਰਹਾਉ। ਨਿਵਰੇ = ਦੂਰ ਹੋ ਗਏ ਹਨ। ਦੂਤ  = ( ਕਾਮਾਦਿਕ) ਦੁਸ਼ਮਨ। ਬੈਰਾਈ = ਵੈਰੀ। ਕਹਾ ਕਰੈ = ਕੀਹ ਕਰ ਸਕਦਾ ਹੈ ?  ਕੁਝ ਵਿਗਾੜ ਨਹੀਂ ਕਰ ਸਕਦਾ। ਪਰਤਾਪੁ = ਤਾਕਤ।੧। ਰਖੁ = ਟੇਕ, ਆਸਰਾ। ਮਾਹੀ = ਮਾਹਿ, ਵਿਚ। ਤਾ ਕੀ = ਉਸ (ਪ੍ਰਭੂ) ਦੀ। ਜਾ ਤੇ ਊਪਰਿ = ਜਿਸ ਤੋਂ ਵੱਡਾ।੨। ਅਰਥ:  ( ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ। ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ, (ਉਸ ਨਾਮ ਦੀ ਬਰਕਤਿ ਨਾਲ) ਅਨੇਕਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਮੇਰੇ ਮਨ ਵਿਚੋਂ ਦੂਰ ਹੋ ਗਈ ਹੈ।੧। ਰਹਾਉ। ਹੇ ਭਾਈ! ਪੂਰੇ ਗੁਰੂ ਦਾ ਦੱਸਿਆ ਹੋਇਆ ਹਰਿ-ਨਾਮ ਦਾ ਜਾਪ ਜਦੋਂ ਤੋਂ ਮੈਂ ਜਪਣਾ ਸ਼ੁਰੂ ਕ...

Today’s Hukamnama from Gurdwara Sri Ber Sahib Ji Sultanpur Lodhi

Image
ਐਤਵਾਰ 6 ਅਪ੍ਰੈਲ 2025 (24 ਚੇਤਿ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ {ਪੰਨਾ 682} ਪਦਅਰਥ: ਅਉਖੀ = ਦੁੱਖ ਦੇਣ ਵਾਲੀ। ਦੇਈ = ਦੇਂਦਾ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਸਮਾਲੇ = ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੈ = ਰੱਖਿਆ ਕਰਦਾ ਹੈ। ਕਉ = ਨੂੰ। ਸਾਸਿ ਸਾਸਿ = ਹਰੇਕ ਸਾਹ ਦੇ ਨਾਲ।੧। ਸਿਉ = ਨਾਲ। ਆਦਿ ਅੰਤਿ = ਸ਼ੁਰੂ ਤੋਂ ਅਖ਼ੀਰ ਤਕ, ਸਦਾ ਹੀ। ਸਹਾਈ = ਮਦਦਗਾਰ। ਧੰਨੁ = ਸਲਾਹੁਣ ਜੋਗ।ਰਹਾਉ। ਮਨਿ = ਮਨ ਵਿਚ। ਬਿਲਾਸ = ਖ਼ੁਸ਼ੀਆਂ। ਦੇਖਿ = ਵੇਖ ਕੇ। ਸਿਮਰਿ = ਸਿਮਰ ਕੇ। ਕਰਿ = ਮਾਣ। ਪ੍ਰਭਿ = ਪ੍ਰਭੂ ਨੇ। ਪੈਜ = ਇੱਜ਼ਤ।੨। ਅਰਥ: ਹੇ ਭਾਈ! ਮੇਰਾ ਮਨ (ਭੀ) ਉਸ ਪ੍ਰਭੂ ਨਾਲ ਜੁੜਿਆ ਰਹਿੰਦਾ ਹੈ, ਜੋ ਸ਼ੁਰੂ ਤੋਂ ਅਖ਼ੀਰ ਤਕ ਸਦਾ ਹੀ ਮਦਦਗਾਰ ਬਣਿਆ ਰਹਿੰਦਾ ਹੈ। ਸਾਡਾ ਉਹ ਮਿੱਤਰ ਪ੍ਰਭੂ ਧੰਨ ਹੈ (ਉਸ ਦੀ ਸਦਾ ਸਿਫ਼ਤਿ ਕਰਨੀ ਚਾਹੀਦੀ ਹੈ) ।ਰਹਾਉ। ਹੇ ਭਾਈ! ਉਹ ਪ੍ਰਭੂ ਆਪਣੇ ਸੇਵਕ ਨੂੰ) ਕੋਈ ਦੁੱਖ ਦੇਣ ਵਾਲਾ ਸਮਾ ਨਹੀਂ ਵੇਖਣ ਦ...

Today’s Hukamnama from Gurdwara Sri Ber Sahib Ji Sultanpur Lodhi

Image
ਸਨਿੱਚਰਵਾਰ 24 ਜਨਵਰੀ 2026 (11 ਮਾਘਿ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੧ ਛੰਤ      ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤ...

Today’s Hukamnama from Gurdwara Sri Ber Sahib Ji Sultanpur Lodhi

Image
 ਵੀਰ ਵਾ ਰ 23 ਜਨਵਰੀ 2026 (10 ਮਾਘਿ ਸੰਮਤ 557 ਨਾਨਕਸ਼ਾਹੀ) ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ ਤਾਰਨਹਾਰੇ ॥੧॥ ਮਾਧੌ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਊਹਾ ਤੁਹਾਰੋ ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥੨॥ ਖਿਨ ਮਹਿ ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੋ ਗੂੜੋ ਗਹਿਰ ਗੰਭੀਰੋ ਊਚੌ ਅਗਮ ਅਪਾਰੇ ॥੩॥ ਸਾਧਸੰਗਿ ਜਉ ਤੁਮਹਿ ਮਿਲਾਇਓ ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ ਪੁਰਖ ਨਿਰਬਾਣੀ ॥੪॥੭॥੧੮॥  { ਪੰਨਾ  613} ਪਦਅਰਥ:  ਗਰਭ ਮੋਹਿ = ਪੇਟ ਵਿਚ। ਆਪਨ = ਆਪਣਾ। ਦੇ = ਦੇ ਕੇ। ਤਹ = ਉਥੇ, ਮਾਂ ਦੇ ਪੇਟ ਵਿਚ।  ਰਾਖਨਹਾਰੇ = ਬਚਾਣ ਦੀ ਸਮਰਥਾ ਵਾਲੇ। ਪਾਵਕ  = ( ਵਿਕਾਰਾਂ ਦੀ) ਅੱਗ। ਸਾਗਰ = ਸਮੁੰਦਰ। ਅਥਾਹ = ਬਹੁਤ ਡੂੰਘਾ। ਤਾਰਨਹਾਰੇ = ਹੇ ਪਾਰ ਲੰਘਾ ਸਕਣ ਵਾਲੇ ! । ੧। ਮਾਧੌ  = { ਮਾ = ਧਵ = ਮਾਇਆ ਦਾ ਪਤੀ }  ਹੇ ਪ੍ਰਭੂ! ਸਿਰਿ ਮੋਰਾ = ਮੇਰੇ ਸਿਰ ਉੱੱਤੇ। ਈਹਾ = ਇਸ ਲੋਕ ਵਿਚ। ਊਹਾ = ਉਸ ਲੋਕ ਵਿਚ। ਧੋਰਾ = ਆਸਰਾ।ਰਹਾਉ। ਕੀਤੇ ਕਉ = ਬਣਾਈਆਂ ਚੀਜ਼ਾਂ ਨੂੰ। ਮੇਰੈ ਸੰਮਾਨੈ = ਮੇਰੈ ਸਮ ਮਾਨੈ, ਮੇਰੂ ਪਹਾੜ ਦੇ ਬਰਾਬਰ ਮੰਨਦਾ ਹੈ। ਤ੍ਰਿਣੁ = ਤੀਲਾ, ਤੁੱਛ। ਮਾਗਨ ਕਉ = ਮੰਗਣ ਵਾ...

Today’s Hukamnama from Gurdwara Sri Ber Sahib Ji Sultanpur Lodhi

Image
 ਵੀਰ ਵਾ ਰ 22 ਜਨਵਰੀ 2026 (9 ਮਾਘਿ ਸੰਮਤ 557 ਨਾਨਕਸ਼ਾਹੀ) ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ ਨਾਮੁ ਨਿਰਮੋਲਕੁ ਹੀਰਾ ਗੁਰਿ ਦੀਨੋ ਮੰਤਾਨੀ ॥ ਡਿਗੈ ਨ ਡੋਲੈ ਦ੍ਰਿੜੁ ਕਰਿ ਰਹਿਓ ਪੂਰਨ ਹੋਇ ਤ੍ਰਿਪਤਾਨੀ ॥੨॥ ਓਇ ਜੁ ਬੀਚ ਹਮ ਤੁਮ ਕਛੁ ਹੋਤੇ ਤਿਨ ਕੀ ਬਾਤ ਬਿਲਾਨੀ ॥ ਅਲੰਕਾਰ ਮਿਲਿ ਥੈਲੀ ਹੋਈ ਹੈ ਤਾ ਤੇ ਕਨਿਕ ਵਖਾਨੀ ॥੩॥ ਪ੍ਰਗਟਿਓ ਜੋਤਿ ਸਹਜ ਸੁਖ ਸੋਭਾ ਬਾਜੇ ਅਨਹਤ ਬਾਨੀ ॥ ਕਹੁ ਨਾਨਕ ਨਿਹਚਲ ਘਰੁ ਬਾਧਿਓ ਗੁਰਿ ਕੀਓ ਬੰਧਾਨੀ ॥੪॥੫॥  { ਪੰਨਾ  671} ਪਦਅਰਥ:  ਜਿਸ ਕਾ, ਤਿਸ ਕਾ  = { ਲਫ਼ਜ਼ 'ਜਿਸੁ ' ' ਤਿਸੁ '  ਦਾ ੁ ਸੰਬੰਧਕ 'ਕਾ '  ਦੇ ਕਾਰਨ ਉੱਡ ਗਿਆ ਹੈ } ।  ਸੋਈ = ਉਹ (ਪ੍ਰਭੂ) ਹੀ। ਸੁਘੜੁ = ਸੁਚੱਜੀ ਆਤਮਕ ਘਾੜਤ ਵਾਲਾ। ਸੁਜਾਨੀ = ਸਿਆਣਾ। ਤਿਨ ਹੀ = ਤਿਨਿ ਹੀ  { ਲਫ਼ਜ਼ 'ਤਿਨ '  ਦੀ 'ਿ '  ਕ੍ਰਿਆ ਵਿਸ਼ੇਸ਼ਣ 'ਹੀ '  ਦੇ ਕਾਰਣ ਉੱਡ ਗਈ ਹੈ } ।  ਤਉ = ਤਦੋਂ। ਨੀਕੀ ਬਿਧਿ = ਚੰਗੀ ਹਾਲਤ।  ਖਟਾਨੀ = ਬਣ ਗਈ।੧। ਜੀਅ ਕੀ = ਜਿੰਦ ਦੀ। ਏਕੈ ਹੀ ਪਹਿ = ਇਕ ਪਰਮਾਤਮਾ ਦੇ ਪਾਸ ਹੀ। ਮਾਨੀ = ਮੰਨੀ ਜਾਂਦੀ ਹੈ। ਅਵਰਿ ...

Today’s Hukamnama from Gurdwara Sri Ber Sahib Ji Sultanpur Lodhi

Image
ਬੁੱਧਵਾ ਰ 21 ਜਨਵਰੀ 2026 (8 ਮਾਘਿ ਸੰਮਤ 557 ਨਾਨਕਸ਼ਾਹੀ) ਗੂਜਰੀ ਮਹਲਾ ੫ ॥ ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ ਭੋਜਨੁ ਭਾਇਆ ॥ ਹੇ ਮਾਂ! ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਵਾਸਤੇ ਦੇਵ-ਪੂਜਾ ਲਈ ਖ਼ਾਸ ਮੰਤ੍ਰਾਂ ਦਾ) ਜਾਪ ਹੈ, ਹਰਿ-ਨਾਮ ਧਨ ਹੀ (ਮੇਰੇ ਵਾਸਤੇ) ਧੂਣੀਆਂ ਦਾ ਤਪਾਣਾ ਹੈ; ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਆਤਮਕ ਜੀਵਨ ਲਈ) ਖ਼ੁਰਾਕ ਹੈ, ਤੇ, ਇਹ ਖ਼ੁਰਾਕ ਮੈਨੂੰ ਚੰਗੀ ਲੱਗੀ ਹੈ। ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧਸੰਗਤਿ ਮਹਿ ਪਾਇਆ ॥੧॥ ਹੇ ਮਾਂ! ਅੱਖ ਝਮਕਣ ਜਿਤਨੇ ਸਮੇ ਲਈ ਭੀ ਮੈਂ ਆਪਣੇ ਮਨ ਤੋਂ ਨਹੀਂ ਭੁਲਾਂਦਾ, ਮੈਂ ਇਹ ਧਨ ਸਾਧ ਸੰਗਤਿ ਵਿਚ (ਰਹਿ ਕੇ) ਲੱਭਾ ਹੈ ॥੧॥ ਮਾਈ ਖਾਟਿ ਆਇਓ ਘਰਿ ਪੂਤਾ ॥ ਹੇ ਮਾਂ! (ਕਿਸੇ ਮਾਂ ਦਾ ਉਹ) ਪੁੱਤਰ ਖੱਟ ਕੇ ਘਰ ਆਇਆ ਸਮਝ, ਹਰਿ ਧਨੁ ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥੧॥ ਰਹਾਉ ॥ ਜੇਹੜਾ ਤੁਰਦਿਆਂ ਬੈਠਿਆਂ ਜਾਗਦਿਆਂ ਸੁੱਤਿਆਂ ਹਰ ਵੇਲੇ ਹਰਿ-ਨਾਮ-ਧਨ ਦਾ ਹੀ ਵਪਾਰ ਕਰਦਾ ਹੈ ॥੧॥ ਰਹਾਉ ॥ ਹਰਿ ਧਨੁ ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥ ਹੇ ਮਾਂ! ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ-ਧਨ ਨੂੰ ਹੀ ਤੀਰਥ-ਇਸ਼ਨਾਨ ਸਮਝਿਆ ਹੈ ਨਾਮ-ਧਨ ਨੂੰ ਹੀ ਸ਼ਾਸਤ੍ਰ ਆਦਿਕਾਂ ਦੀ ਵਿਚਾਰ ਮਿਥਿਆ ਹੈ, ਜੇਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਹੀ ਸੁਰਤਿ ਜੋੜਦਾ ਹੈ (ਇਸੇ ਨੂੰ ਸਮਾਧੀ ਲਾਣੀ ਸਮਝਦਾ ਹੈ।) ਹਰਿ ਧਨੁ ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥ ਜਿਸ ਮਨੁੱਖ...

Today’s Hukamnama from Gurdwara Sri Ber Sahib Ji Sultanpur Lodhi

Image
ਮੰਗਲਵਾ ਰ 20 ਜਨਵਰੀ 2026 (7 ਮਾਘਿ ਸੰਮਤ 557 ਨਾਨਕਸ਼ਾਹੀ) ਸਲੋਕ ॥ ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥ ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥ ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥ ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥ {ਪੰਨਾ 709} ਪਦਅਰਥ: ਕੀਰਤਨ = ਸਿਫ਼ਤਿ-ਸਾਲਾਹ, ਵਡਿਆਈ। ਲਿਪਤ ਨ = ਨਹੀਂ ਲਿੱਬੜਦਾ, ਨਹੀਂ ਫਸਦਾ। ਪੁਰਖ = ਸਾਰ = ਵਿਆਪਕ। ਭਗਵਾਨ = ਭਾਗਾਂ ਵਾਲਾ, ਪਰਤਾਪਵਾਨ ਪ੍ਰਭੂ।੧। ਭਾਹਿ = ਅੱਗ। ਜਿਨਿ = ਜਿਸ ਪ੍ਰਭੂ ਨੇ। ਮੇਦਨੀ = ਧਰਤੀ, ਸ੍ਰਿਸ਼ਟੀ।੨। ਅਰਥ: ਹੇ ਨਾਨਕ! ਜੇ ਮਨੁੱਖ ਦਿਆਲ ਸਰਬ-ਵਿਆਪੀ ਭਗਵਾਨ ਦੇ ਨਾਮ ਦੀ ਵਡਿਆਈ ਕਰੇ ਤਾਂ ਪ੍ਰਭੂ ਮੇਹਰ ਕਰਦਾ ਹੈ, ਉਸ ਦੇ ਦੁੱਖਾਂ ਦਾ ਨਾਸ ਕਰਦਾ ਹੈ ਤੇ ਉਹ ਮਨੁੱਖ ਮਾਇਆ ਦੇ ਮੋਹ ਵਿਚ ਨਹੀਂ ਫਸਦਾ।੧। ਹੇ ਨਾਨਕ! ਜਿਸ ਪ੍ਰਭੂ ਨੇ ਸਾਰੀ ਸ੍ਰਿਸ਼ਟੀ ਰਚੀ ਹੈ ਉਸ ਦਾ ਸਿਮਰਨ ਕਰ, (ਸਿਮਰਨ ਕੀਤਿਆਂ) ਉਹ ਪ੍ਰਭੂ ਆਪ ਜੀਵ ਦਾ ਰਾਖਾ ਬਣਦਾ ਹੈ ਤੇ ਉਸ ਦੇ ਅੰਦਰ ਦੀ ਬਲਦੀ (ਤ੍ਰਿਸਨਾ ਦੀ) ਅੱਗ ਬੁੱਝ ਜਾਂਦੀ ਹੈ।੨। ਪਉੜੀ ॥ ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥ ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥ ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥ ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥ ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥ {ਪੰਨਾ 710} ਪਦਅਰਥ: ਨ ਬਿਆਪੈ = ਜ਼ੋਰ ਨਹੀਂ ਪਾ ਸਕਦੀ। ਕੋਟਿ ਅਘਾ = ਕਰੋੜ...

Today’s Hukamnama from Gurdwara Sri Ber Sahib Ji Sultanpur Lodhi

Image
ਸੋਮਵਾ ਰ 19 ਜਨਵਰੀ 2026 (6 ਮਾਘਿ ਸੰਮਤ 557 ਨਾਨਕਸ਼ਾਹੀ) ਬਿਲਾਵਲੁ ਮਹਲਾ ੫ ॥ ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥ ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥ ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥ ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥ ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥ ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥ ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥ ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥ ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥ ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥ {ਪੰਨਾ 815} ਪਦਅਰਥ: ਸੁਖ ਸਾਰੁ = ਸੁਖਾਂ ਦਾ ਤੱਤ, ਸਭ ਤੋਂ ਸ੍ਰੇਸ਼ਟ ਸੁਖ। ਜਪਿ = ਜਪ ਕੇ।੧। ਚਰਨ ਕਮਲ = ਕੌਲ ਫੁੱਲ ਵਰਗੇ ਸੋਹਣੇ ਚਰਨ। ਹਉ = ਹਉਂ, ਮੈਂ। ਜੀਵਾ = ਜੀਵਾਂ, ਮੈਂ ਜੀਊਂਦਾ ਹਾਂ, ਮੈਨੂੰ ਆਤਮਕ ਜੀਵਨ ਮਿਲਦਾ ਹੈ। ਆਰਾਧਤੇ = ਸਿਮਰਦਿਆਂ। ਮੁਖਿ = ਮੂੰਹ ਨਾਲ। ਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾ ਨਾਮ = ਜਲ। ਪੀਵਾ = ਪੀਵਾਂ, ਮੈਂ ਪੀਂਦਾ ਹਾਂ।੧।ਰਹਾਉ। ਜੀਅ = {ਲਫ਼ਜ਼ ‘ਜੀਉ’ ਤੋਂ ਬਹੁ-ਵਚਨ}। ਸਭਿ = ਸਾਰੇ। ਸੁਖਿ = ਸੁਖ ਵਿਚ। ਕੈ ਮਨਿ = ਦੇ ਮਨ ਵਿਚ। ਪਰ ਉਪਕਾਰੁ = ਦੂਜਿਆਂ ਦੀ ਭਲਾਈ ਦਾ ਕੰਮ। ਪੋਚ = ਪਾਪ।੨। ਧੰਨੁ = ਭਾਗਾਂ ਵਾਲਾ। ਬਸੰਤ = ਵੱਸਣ ਵਾਲੇ। ਜਹ = ਜਿੱਥੇ। ਜਪੀਐ = ਜਪਿਆ ਜਾਂਦਾ ਹੈ। ਅਤਿ ਘਨਾ = ਬਹੁਤ ...