ਪਿੰਡ ਠੱਟਾ ਨਵਾਂ ਵਿਖੇ ‘ਮੇਲਾ ਮਾਘੀ’ 14 ਜਨਵਰੀ ਦਿਨ ਬੁੱਧਵਾਰ ਨੂੰ



ਪਿੰਡ ਠੱਟਾ ਨਵਾਂ ਵਿਖੇ ਮਹੰਤ ਹਰਬੰਸ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਮੁਕਤਸਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਮੇਲਾ ਮਾਘੀ ਸੰਤ ਬਾਬਾ ਹਰਜੀਤ ਸਿੰਘ ਜੀ ਦਮਦਮਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ, ਗਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਮਿਤੀ 01 ਜਨਵਰੀ 2026 ਤੋਂ ਅਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਮਿਤੀ 14.01.2026 ਨੂੰ ਪੈਣਗੇ। ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਭਾਈ ਕੁਲਵੰਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਾਲਿਆਂ ਦਾ ਕੀਰਤਨੀ ਜਥਾ, ਗਿਆਨੀ ਗੁਰਦੇਵ ਸਿੰਘ ਕੋਮਲ ਸ਼ਾਹਕੋਟ ਵਾਲਿਆਂ ਦਾ ਢਾਡੀ ਜਥਾ, ਗਿਆਨੀ ਸੁਰਜੀਤ ਸਿੰਘ ਵਾਰਿਸ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਗੁਰੂ ਕੇ ਲੰਗਰ ਦੀ ਸੇਵਾ ਪਿੰਡ ਦੇ ਸਮੂਹ ਨੌਜਵਾਨ ਵੀਰਾਂ ਵੱਲੋਂ ਕੀਤੀ ਜਾਵੇਗੀ। ਸਟੇਜ ਸੈਕਟਰੀ ਦੀ ਸੇਵਾ ਇੰਦਰਜੀਤ ਸਿੰਘ ਬਜਾਜ ਸਾਬਕਾ ਸਰਪੰਚ ਵਲੋਂ ਨਿਭਾਈ ਜਾਵੇਗੀ।

Previous Post Next Post