ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਤੋਂ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸੰਤ ਬਾਬਾ ਹਰਜੀਤ ਸਿੰਘ ਜੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ, ਪੰਜ ਪਿਆਰਿਆਂ ਦੀ ਅਗਵਾਹੀ ਵਿੱਚ ਮਿਤੀ 4 ਜਨਵਰੀ 2026 ਦਿਨ ਐਤਵਾਰ ਨੂੰ ਸਵੇਰੇ 9 ਵਜੇ ਆਰੰਭ ਹੋ ਕੇ ਪਿੰਡ ਠੱਟਾ ਪੁਰਾਣਾ, ਠੱਟਾ ਨਵਾਂ, ਟੋਡਰਵਾਲ, ਸਾਬੂਵਾਲ, ਦਰੀਏਵਾਲ, ਕਾਲੂ ਭਾਟੀਆ, ਦੰਦੂਪੁਰ, ਬੂੜੇਵਾਲ, ਸੂਜੋ ਕਾਲੀਆ, ਮੰਗੂਪੁਰ, ਸੈਦਪੁਰ, ਬੂਲਪੁਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇਗਾ। ਇਲਾਕਾ ਨਿਵਾਸੀਆਂ ਵੱਲੋਂ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦੇ ਸਵਾਗਤ ਵਿੱਚ ਥਾਂ-ਥਾਂ ਤੇ ਚਾਹ ਪਕੌੜਿਆਂ, ਮਠਿਆਈਆਂ, ਫਲ-ਫਰੂਟ ਦਾ ਲੰਗਰ ਲਗਾਇਆ ਜਾਵੇਗਾ। ਨਗਰ ਕੀਰਤਨ ਵਿੱਚ ਗਤਕੇ ਦੇ ਜੌਹਰ ਵੀ ਦਿਖਾਏ ਜਾਣਗੇ।
ਦਸ਼ਮੇਸ਼ ਪਿਤਾ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਮਦਮਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 4 ਜਨਵਰੀ ਨੂੰ
Thatta Shehar Nagina
0
Tags
ਤਾਜ਼ਾ ਖਬਰਾਂ

Post a Comment