ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਅੱਜ ਮਿਤੀ 05.01.2026 ਨੂੰ ਗੁਰਦੁਆਰਾ ਸਾਹਿਬ ਪਿੰਡ ਠੱਟਾ ਨਵਾਂ ਵਿਖੇ ਬੜੀ ਹੀ ਧੂਮਧਾਮ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਪਰਸੋਂ ਰੋਜ਼ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਕੁਲਵੰਤ ਸਿੰਘ ਜੀ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਾਲਿਆਂ ਦਾ ਰਾਗੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਇਸ ਮੌਕੇ ਨਿਸ਼ਾਨ ਸਾਹਿਬ ਦੇ ਚੋਲੇ ਦੀ ਸੇਵਾ ਵੀ ਕਰਵਾਈ ਜਾਵੇਗੀ। ਪ੍ਰਬੰਧਕਾਂ ਵੱਲੋਂ ਬੇਨਤੀ ਹੈ ਕਿ ਸਮਾਗਮ ਵਿੱਚ ਹਾਜ਼ਰੀਆਂ ਲਗਵਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਅਤੇ ਆਪਣੇ ਜੀਵਨ ਨੂੰ ਸਫਲਾ ਬਣਾਓ।
ਪਿੰਡ ਠੱਟਾ ਨਵਾਂ ਵਿਖੇ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸਮਾਗਮ ਅੱਜ
Thatta Shehar Nagina
0
Tags
ਤਾਜ਼ਾ ਖਬਰਾਂ

إرسال تعليق