Posts

Showing posts from June, 2026

Today’s Hukamnama from Gurdwara Sri Ber Sahib Ji Sultanpur Lodhi

Image
 ਮੰਗਲਵਾਰ 30 ਜੂਨ 2026 (16 ਹਾੜ ਸੰਮਤ 558 ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਡੇਰਾ ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥ ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥੨॥੧੩॥੭੭॥ {ਪੰਨਾ 628} ਪਦਅਰਥ: ਪਰਮੇਸਰਿ = ਪਰਮੇਸਰ ਨੇ। ਬੰਨਾ = ਡੱਕਾ, ਰੁਕਾਵਟ, ਬੰਨ੍ਹ। ਭੰਨਾ = ਭੰਨ ਦਿੱਤਾ, ਤੋੜ ਦਿੱਤਾ। ਕਰਹਿ = ਕਰਦੇ ਹਨ। ਨਰ ਨਾਰੀ = (ਉਹ ਸਾਰੇ) ਨਰ ਨਾਰ, ਉਹ ਸਾਰੇ ਜੀਵ। ਪ੍ਰਭਿ = ਪ੍ਰਭੂ ਨੇ।੧। ਰਵਿ ਰਹਿਆ = ਮੌਜੂਦ ਹੈ। ਸਭਨੀ ਜਾਈ = ਸਭ ਥਾਵਾਂ ਵਿਚ।ਰਹਾਉ। ਧੁਰ ਕੀ ਬਾਣੀ = ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ। ਆਈ = ਆ ਵੱਸੀ। ਤਿਨਿ = ਉਸ (ਮਨੁੱਖ) ਨੇ। ਸਾਚੁ = ਸਦਾ-ਥਿਰ ਪ੍ਰਭੂ ਦਾ ਨਾਮ। ਵਖਾਨਾ = ਉਚਾਰਿਆ।੨। ਅਰਥ: ਹੇ ਸੰਤ ਜਨੋ! ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ।ਰਹਾਉ। ਹੇ ਸੰਤ ਜਨੋ! ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਡੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ। ਜਿਨ੍ਹਾਂ ਜ...

Today’s Hukamnama from Gurdwara Sri Ber Sahib Ji Sultanpur Lodhi

Image
ਸੋਮਵਾਰ 29 ਜੂਨ 2026 (15 ਹਾੜ ਸੰਮਤ 558 ਨਾਨਕਸ਼ਾਹੀ )  ਧਨਾਸਰੀ ਮਹਲਾ ੪ ॥ ਹਮ ਅੰਧੁਲੇ ਅੰਧ ਬਿਖੈ ਬਿਖੁ ਰਾਤੇ ਕਿਉ ਚਾਲਹ ਗੁਰ ਚਾਲੀ ॥ ਸਤਗੁਰੁ ਦਇਆ ਕਰੇ ਸੁਖਦਾਤਾ ਹਮ ਲਾਵੈ ਆਪਨ ਪਾਲੀ ॥੧॥ ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ ਹਰਿ ਕੇ ਸੰਤ ਸੁਣਹੁ ਜਨ ਭਾਈ ਗੁਰੁ ਸੇਵਿਹੁ ਬੇਗਿ ਬੇਗਾਲੀ ॥ ਸਤਗੁਰੁ ਸੇਵਿ ਖਰਚੁ ਹਰਿ ਬਾਧਹੁ ਮਤ ਜਾਣਹੁ ਆਜੁ ਕਿ ਕਾਲ੍ਹ੍ਹੀ ॥੨॥ ਹਰਿ ਕੇ ਸੰਤ ਜਪਹੁ ਹਰਿ ਜਪਣਾ ਹਰਿ ਸੰਤੁ ਚਲੈ ਹਰਿ ਨਾਲੀ ॥ ਜਿਨ ਹਰਿ ਜਪਿਆ ਸੇ ਹਰਿ ਹੋਏ ਹਰਿ ਮਿਲਿਆ ਕੇਲ ਕੇਲਾਲੀ ॥੩॥ ਹਰਿ ਹਰਿ ਜਪਨੁ ਜਪਿ ਲੋਚ ਲਚਾਨੀ ਹਰਿ ਕਿਰਪਾ ਕਰਿ ਬਨਵਾਲੀ ॥ ਜਨ ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ {ਪੰਨਾ 667} ਪਦਅਰਥ: ਅੰਧੁਲੇ ਅੰਧ = ਬਹੁਤ ਹੀ ਅੰਨ੍ਹੇ। ਬਿਖੈ ਬਿਖੁ = ਮਾਇਕ ਪਦਾਰਥਾਂ ਦਾ ਜ਼ਹਰ। ਰਾਤੇ = ਮਗਨ। ਕਿਉ ਚਾਲਹ = ਅਸੀ ਕਿਵੇਂ ਚੱਲ ਸਕਦੇ ਹਾਂ? ਲਾਵੈ = ਲਾ ਲਏ। ਪਾਲੀ = ਪੱਲੇ, ਲੜ।੧। ਮੀਤ = ਹੇ ਮਿੱਤਰੋ! ਭਲ = ਭਲਾ। ਨਿਰਾਲੀ = ਅਨੋਖੀ, ਅਚਰਜ।੧।ਰਹਾਉ। ਗੁਰੁ ਸੇਵਿਹੁ = ਗੁਰੂ ਦੀ ਸਰਨ ਪੈ ਜਾਓ। ਬੇਗਿ = ਛੇਤੀ। ਬੇਗਿ ਬੇਗਾਲੀ = ਬਹੁਤ ਛੇਤੀ। ਖਰਚੁ ਹਰਿ = ਪ੍ਰਭੂ ਦਾ ਨਾਮ (ਜੀਵਨ = ਸਫ਼ਰ ਵਾਸਤੇ) ਖ਼ਰਚ। ਬਾਧਹੁ = (ਪੱਲੇ) ਬੰਨ੍ਹ ਲਵੋ। ਕਾਲ੍ਹ੍ਹੀ = ਕੱਲ੍ਹ, ਭਲਕੇ।੨। ਜਪਣਾ = ਜਾਪ। ਚਲੈ ਹਰਿ ਨਾਲੀ = ਹਰੀ ਦੀ ਰਜ਼ਾ ਵਿਚ ਤੁਰਦਾ ਹੈ। ਕੇਲ ...

Today’s Hukamnama from Gurdwara Sri Ber Sahib Ji Sultanpur Lodhi

Image
  ਐਤਵਾਰ 28 ਜੂਨ 2026 (14 ਹਾੜ ਸੰਮਤ 558 ਨਾਨਕਸ਼ਾਹੀ ) ਜੈਤਸਰੀ ਮਹਲਾ ੪ ॥ ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥ ਦਰਸਨੁ ਸਾਧ ਮਿਲਿਓ ਵਡਭਾਗੀ ਸਭਿ ਕਿਲਬਿਖ ਗਏ ਗਵਾਝਾ ॥ ਸਤਿਗੁਰੁ ਸਾਹੁ ਪਾਇਆ ਵਡ ਦਾਣਾ ਹਰਿ ਕੀਏ ਬਹੁ ਗੁਣ ਸਾਝਾ ॥੩॥ ਜਿਨ ਕਉ ਕ੍ਰਿਪਾ ਕਰੀ ਜਗਜੀਵਨਿ ਹਰਿ ਉਰਿ ਧਾਰਿਓ ਮਨ ਮਾਝਾ ॥ ਧਰਮ ਰਾਇ ਦਰਿ ਕਾਗਦ ਫਾਰੇ ਜਨ ਨਾਨਕ ਲੇਖਾ ਸਮਝਾ ॥੪॥੫॥ {ਪੰਨਾ 697} ਪਦਅਰਥ: ਜਿਨ ਹਿਰਦੇ = ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ। ਤਿਨ ਮਾਤ = ਉਹਨਾਂ ਦੀ ਮਾਂ। ਬਾਂਝਾ = ਸੰਢ, ਜਿਸ ਦੇ ਘਰ ਸੰਤਾਨ ਪੈਦਾ ਨਾਹ ਹੋ ਸਕੇ। ਸੁੰਞੀ = ਸੱਖਣੀ। ਦੇਹ = ਕਾਂਇਆਂ, ਸਰੀਰ। ਓਇ = ਉਹ {ਲਫ਼ਜ਼ 'ਓਹ' ਤੋਂ ਬਹੁ-ਵਚਨ}। ਮੁਏ = ਆਤਮਕ ਮੌਤ ਮਰ ਗਏ। ਕਰਾਂਝਾ = ਕ੍ਰੁਝ ਕ੍ਰੁਝ ਕੇ।੧। ਮਾਝਾ = ਅੰਦਰ, ਜੋ ਅੰਦਰ ਹੀ ਵੱਸ ਰਿਹਾ ਹੈ। ਕ੍ਰਿਪਾਲਿ = ਕ੍ਰਿਪਾਲ ਨੇ। ਪ੍ਰਭਿ = ਪ੍ਰਭੂ ਨੇ। ਗੁਰਿ = ਗੁਰੂ ਨੇ।ਰਹਾਉ। ਕੀਰਤਿ = ਸਿਫ਼ਤਿ-ਸਾਲਾਹ। ਕਲਜੁਗਿ = ਜਗਤ ਵਿਚ। ਪਦੁ = ਆਤਮਕ ਦਰਜਾ। ਪਾਈਐ = ਮਿਲਦਾ ਹੈ। ਮਾਝਾ = ...

Today’s Hukamnama from Gurdwara Sri Ber Sahib Ji Sultanpur Lodhi

Image
ਸਨਿੱਚਰ ਵਾਰ 27 ਜੂਨ 2026 (13 ਹਾੜ ਸੰਮਤ 558 ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥ {ਪੰਨਾ 619} ਪਦਅਰਥ: ਹਮਰੀ = ਅਸਾਂ ਜੀਵਾਂ ਦੀ। ਗਣਤ = ਕੀਤੇ ਕਰਮਾਂ ਦਾ ਹਿਸਾਬ। ਨ ਗਣੀਆ = ਨਹੀਂ ਗਿਣਦਾ। ਕਾਈ ਗਣਤ = ਕੋਈ ਭੀ ਲੇਖਾ। ਬਿਰਦੁ = ਮੁੱਢ = ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਛਾਣਿ = ਪਛਾਣੈ, ਚੇਤੇ ਰੱਖਦਾ ਹੈ। ਦੇਇ = ਦੇ ਕੇ। ਰਾਖੇ = (ਕੁਕਰਮਾਂ ਤੋਂ) ਬਚਾਈ ਰੱਖਦਾ ਹੈ। ਮਾਣਿ = ਮਾਣੈ, ਮਾਣਦਾ ਹੈ।੧। ਸਾਚਾ = ਸਦਾ ਕਾਇਮ ਰਹਿਣ ਵਾਲਾ। ਸਦ = ਸਦਾ। ਬੰਧੁ = ਰੋਕ, ਬੰਨ੍ਹ (ਕੁਕਰਮਾਂ ਦੇ ਰਾਹ ਵਿਚ) ਰੁਕਾਵਟ। ਸਤਿਗੁਰਿ = ਗੁਰੂ ਨੇ। ਕਲਿਆਣ = (ਆਤਮਕ) ਸੁਖ।ਰਹਾਉ। ਜੀਉ = ਜਿੰਦ। ਪਾਇ = ਪਾ ਕੇ। ਪਿੰਡੁ = ਸਰੀਰ। ਜਿਨ = ਜਿਸ (ਪ੍ਰਭੂ) ਨੇ। ਸਜਾਇਆ = ਪੈਦਾ ਕੀਤਾ। ਪੈਜ = ਇੱਜ਼ਤ। ਸਦ = ਸਦਾ।੨। ਅਰਥ: ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ। ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ...

Today’s Hukamnama from Gurdwara Sri Ber Sahib Ji Sultanpur Lodhi

Image
ਸ਼ੁੱਕਰਵਾਰ 26 ਜੂਨ 2026 (12 ਹਾੜ ਸੰਮਤ 558 ਨਾਨਕਸ਼ਾਹੀ) ਸੂਹੀ ਮਹਲਾ ੪ ॥ ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥ ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥ ਮੇਰੇ ਰਾਮ ਹਰਿ ਜਨ ਆਰੋਗ ਭਏ ॥ ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥ ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥ ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥ ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥ ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥ ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥ { ਪੰਨਾ 735} ਪਦਅਰਥ: ਕੈ ਅੰਤਰਿ = ਦੇ ਅੰਦਰ, ਦੇ ਹਿਰਦੇ ਵਿਚ। ਸਭਿ = ਸਾਰੇ। ਤੇ = ਉਹ ਮਨੁੱਖ { ਬਹੁ-ਵਚਨ } । ਮੁਕਤ = ਰੋਗਾਂ ਤੋਂ ਸੁਤੰਤਰ। ਪਰਮ ਪਦੁ = ਸਭ ਤੋਂ ਉੱਚਾ ਆਤਮਕ ਦਰਜਾ। ਪਾਏ = ਪਾਇਆ, ਪਾ ਲਿਆ।੧। ਮੇਰੇ ਰਾਮ ਹਰਿ ਜਨ = ਮੇਰੇ ਰਾਮ ਦੇ ਹਰੀ ਦੇ ਜਨ। ਆਰੋਗ = ਰੋਗ = ਰਹਿਤ।੧।ਰਹਾਉ। ਮਹਾ ਦੇਉ = ਸ਼ਿਵ। ਤ੍ਰੈ ਗੁਣ = ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਦੇ ਕਾਰਨ। ਕਮਾਈ = ਕੀਤੀ। ਜਿਨਿ = ਜਿਨ (ਪਰਮਾਤਮਾ) ਨੇ। ਤਿਸਹਿ = { ਲਫ਼ਜ਼ 'ਤਿਸੁ ' ਦਾ ੁ ਕ੍ਰਿਆ ਵਿਸ਼ੇਸ਼ਣ 'ਹੀ ' ਦੇ ਕਾਰਨ ਉੱਡ ਗ...

Today’s Hukamnama from Gurdwara Sri Ber Sahib Ji Sultanpur Lodhi

Image
ਵੀਰ ਵਾਰ 25 ਜੂਨ 2026 (11 ਹਾੜ ਸੰਮਤ 558 ਨਾਨਕਸ਼ਾਹੀ) ਸਲੋਕ ਮਃ ੧ ॥ ਦੁਇ ਦੀਵੇ ਚਉਦਹ ਹਟਨਾਲੇ ॥ ਜੇਤੇ ਜੀਅ ਤੇਤੇ ਵਣਜਾਰੇ ॥ ਖੁਲ੍ਹ੍ਹੇ ਹਟ ਹੋਆ ਵਾਪਾਰੁ ॥ ਜੋ ਪਹੁਚੈ ਸੋ ਚਲਣਹਾਰੁ ॥ ਧਰਮੁ ਦਲਾਲੁ ਪਾਏ ਨੀਸਾਣੁ ॥ ਨਾਨਕ ਨਾਮੁ ਲਾਹਾ ਪਰਵਾਣੁ ॥ ਘਰਿ ਆਏ ਵਜੀ ਵਾਧਾਈ ॥ ਸਚ ਨਾਮ ਕੀ ਮਿਲੀ ਵਡਿਆਈ ॥੧॥ { ਪੰਨਾ 789} ਪਦਅਰਥ: ਦੁਇ = ਦੋਵੇਂ, ਚੰਦ ਤੇ ਸੂਰਜ। ਚਉਦਹ = ਚੌਦਾਂ ਲੋਕ। ਹਟਨਾਲੇ = ਬਾਜ਼ਾਰ। ਲਾਹਾ = ਨਫ਼ਾ। ਘਰਿ = ਘਰ ਵਿਚ, ਭਟਕਣ ਤੋਂ ਹਟ ਕੇ ਪ੍ਰਭੂ ਦੇ ਦਰ ਤੇ। ਵਧਾਈ ਵਜੀ = ਵਧਾਈ ਵੱਜਦੀ ਹੈ, ਚੜ੍ਹਦੀ ਕਲਾ ਬਣਦੀ ਹੈ। ਅਰਥ: ਜਗਤ-ਰੂਪ ਸ਼ਹਰ ਵਿਚ ਚੰਦ ਤੇ ਸੂਰਜ, ਮਾਨੋ, ਦੋ ਲੈਂਪ ਜਗ ਰਹੇ ਹਨ, ਤੇ ਚੌਦਾਂ ਲੋਕ (ਇਹ ਜਗਤ-ਸ਼ਹਰ ਦੇ, ਮਾਨੋ) ਬਜ਼ਾਰ ਹਨ , ਸਾਰੇ ਜੀਵ (ਇਸ ਸ਼ਹਰ ਦੇ) ਵਪਾਰੀ ਹਨ। ਜਦੋਂ ਹੱਟ ਖੁਲ੍ਹ ਪਏ (ਜਗਤ-ਰਚਨਾ ਹੋਈ ) , ਵਪਾਰ ਹੋਣ ਲੱਗ ਪਿਆ। ਜੋ ਜੋ ਵਪਾਰੀ ਏਥੇ ਆਉਂਦਾ ਹੈ ਉਹ ਮੁਸਾਫ਼ਿਰ ਹੀ ਹੁੰਦਾ ਹੈ। ( ਹਰੇਕ ਜੀਵ-ਵਪਾਰੀ ਦੀ ਕਰਣੀ-ਰੂਪ ਸਉਦੇ ਤੇ) ਧਰਮ-ਰੂਪ ਦਲਾਲ ਨਿਸ਼ਾਨ ਲਾਈ ਜਾਂਦਾ ਹੈ (ਕਿ ਇਸ ਦਾ ਸਉਦਾ ਖਰਾ ਹੈ ਜਾਂ ਖੋਟਾ ) , ਹੇ ਨਾਨਕ! ਸ਼ਾਹ-ਪ੍ਰਭੂ ਦੇ ਹੱਟ ਤੇ ) ' ਨਾਮ ' ਨਫ਼ਾ ਹੀ ਕਬੂਲ ਹੁੰਦਾ ਹੈ। ਜੋ (ਇਹ ਨਫ਼ਾ ਖੱਟ ਕੇ) ਹਜ਼ੂਰੀ ਵਿਚ ਅੱਪੜਦਾ ਹੈ ਉਸ ਨੂੰ ਲਾਲੀ ਚੜ੍ਹਦੀ ਹੈ ਤੇ ਸੱਚੇ ਨਾਮ ਦੀ (ਪ੍ਰਾਪਤੀ ਦੀ) ਉਸ ਨੂੰ ਵਡਿਆਈ ਮਿਲਦੀ ਹੈ।੧। ਮਃ ੧ ॥ ਰਾਤੀ ਹੋਵਨਿ ਕਾਲੀਆ ਸੁਪੇਦਾ ਸ...

Today’s Hukamnama from Gurdwara Sri Ber Sahib Ji Sultanpur Lodhi

Image
ਬੁੱਧ ਵਾਰ 24 ਜੂਨ 2026 (10 ਹਾੜ ਸੰਮਤ 558 ਨਾਨਕਸ਼ਾਹੀ) ਸੋਰਠਿ ਮਹਲਾ ੧ ਘਰੁ ੧ ॥ ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥ ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ ਰਹਾਉ ॥ ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥ ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥ ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥੩॥ ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥ ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥੨॥ { ਪੰਨਾ 595} ਪਦਅਰਥ: ਹਾਲੀ = ਹਲ ਵਾਹੁਣ ਵਾਲਾ। ਕਿਰਸਾਣੀ = ਵਾਹੀ ਦਾ ਕੰਮ। ਕਰਣੀ = ਉੱਚਾ ਆਚਰਨ। ਸਰਮੁ = { श्रम } ਮੇਹਨਤ, ਉੱਦਮ। ਰਖੁ = ਰਾਖਾ। ਗਰੀਬੀ ਵੇਸੁ = ਸਾਦਾ ਲਿਬਾਸ, ਸਾਦਗੀ, ਸਾਦਾ ਜੀਵਨ। ਭਾਉ = ਪ੍ਰੇਮ। ਕਰਮ = ਬਖ਼ਸ਼ਸ਼। ਕਰਮ ਕਰਿ = ( ਪਰਮਾਤਮਾ ਦੀ) ਮੇਹਰ ਨਾਲ। ਜੰਮਸੀ = ਉੱਗੇਗਾ, ਪੈਦਾ ਹੋਵੇਗਾ। ਭਾਗਠ = ਭਾਗਾਂ ਵਾਲੇ, ਧਨਾਢ।੧। ਬਾਬਾ = ਹੇ ਭਾਈ! ਇਨਿ = ਇਸ ਨੇ।ਰਹਾਉ। ਹਾਣੁ = ਬੀਤਣਾ, ਗੁਜ਼ਰਨਾ। ਆਰਜਾ = ਉਮਰ। ਆਰਜਾ ਹਾਣੁ = ਉਮਰ ਦਾ ਬੀਤਣਾ, ਸੁਆਸਾਂ...

Today’s Hukamnama from Gurdwara Sri Ber Sahib Ji Sultanpur Lodhi

Image
ਮੰਗਲ ਵਾਰ 23 ਜੂਨ 2026 (9 ਹਾੜ ਸੰਮਤ 558 ਨਾਨਕਸ਼ਾਹੀ) ਸੋਰਠਿ ਮਹਲਾ ੩ ਘਰੁ ੧ ਤਿਤੁਕੀ      ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ { ਪੰਨਾ 637} ਨੋਟ: ਤਿ-ਤੁਕੀ-ਤਿੰਨ ਤੁਕਾਂ ਵਾਲੀ, ਉਹ ਅਸ਼ਟਪਦੀ ਜਿਸ ਦੇ ਹਰੇਕ ਬੰਦ ਵਿਚ ਤਿੰਨ ਤੁਕਾਂ ਹਨ। ਪਦਅਰਥ: ਹਰਿ ਜੀਉ = ਹੇ ਪ੍ਰਭੂ ਜੀ! ਧੁਰਿ = ਧੁਰ ਤੋਂ, ਸ਼ੁਰੂ ਤੋਂ, ਜਦੋਂ ਦਾ ਸੰਸਾਰ ਬਣਿਆ ਹੈ ਤਦੋਂ ਦਾ। ਪ੍ਰਹਿਲਾਦ ਜਨ = ਪ੍ਰਹਿਲਾਦ ਅਤੇ ਇਹੋ ਜਿਹੇ ਹੋਰ ਸੇਵਕ। ਮਾਰਿ = ਮਾਰ ਕੇ। ਪਚਾਇਆ = ਖ਼ੁਆਰ ਕੀਤਾ, ਤਬਾਹ ਕਰ ਦਿੱਤਾ। ਪਰਤੀਤਿ = ਸਰਧਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਰਮਿ = ਭਟਕਣਾ ਵਿਚ।੧। ਵਡਿਆਈ = ਇੱਜ਼ਤ। ਪੈਜ = ਲਾਜ। ਸੁਆਮੀ = ਹੇ ਸੁਆਮੀ ! । ਰਹਾਉ। ਜਮੁ = ਮੌਤ, ਮੌਤ ਦਾ ਡਰ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਕਾਲੁ = ਮੌਤ ਦਾ ਡਰ। ਮਨਿ = ਮਨ ਵਿਚ। ਨਾਮੇ ਹੀ = ਨਾਮ ਵਿਚ ਜੁੜ ਕੇ ਹੀ। ਮੁਕਤਿ = ...

Today’s Hukamnama from Gurdwara Sri Ber Sahib Ji Sultanpur Lodhi

Image
ਸੋਮ ਵਾਰ 22 ਜੂਨ 2026 (8 ਹਾੜ ਸੰਮਤ 558 ਨਾਨਕਸ਼ਾਹੀ) ਧਨਾਸਰੀ ਛੰਤ ਮਹਲਾ ੪ ਘਰੁ ੧      ੴ ਸਤਿਗੁਰ ਪ੍ਰਸਾਦਿ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥ ਆਪਿ ਕਰਤਾ ਕਰੇ ਸੋਈ ਆਪਿ ਦੇਇ ਤ ਪਾਈਐ ॥ ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥੧॥ { ਪੰਨਾ 690} ਪਦਅਰਥ: ਧਿਆਈਐ = ਸਿਮਰਿਆ ਜਾ ਸਕਦਾ ਹੈ। ਸੁਭਾਇ = ਪ੍ਰੇਮ ਵਿਚ। ਸਹਜਿ = ਆਤਮਕ ਅਡੋਲਤਾ ਵਿਚ। ਗਾਈਐ = ਗਾ ਸਕੀਦਾ ਹੈ। ਵਿਗਸੈ = ਖਿੜਿਆ ਰਹਿੰਦਾ ਹੈ। ਗਾਇ = ਗਾ ਕੇ। ਅਨਦਿਨੁ = ਹਰ ਰੋਜ਼, ਹਰ ਵੇਲੇ { अनुदिन } । ਸਾਚੇ ਭਾਵਏ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਚੰਗਾ ਲੱਗੇ। ਭਾਵਏ = ਭਾਵੈ, ਚੰਗਾ ਲੱਗੇ। ਨਾਮਿ = ਨਾਮ ਵਿਚ। ਸਮਾਵਏ = ਸਮਾਵੈ, ਸਮਾ ਜਾਂਦਾ ਹੈ। ਦੇਇ = ਦੇਂਦਾ ਹੈ। ਤ = ਤਾਂ, ਤਦੋਂ।੧। ਅਰਥ: ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। (ਪਰਮਾਤਮਾ ਦੇ) ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂ...

Today’s Hukamnama from Gurdwara Sri Ber Sahib Ji Sultanpur Lodhi

Image
  ਐਤ ਵਾਰ 21 ਜੂਨ 2026 (7 ਹਾੜ ਸੰਮਤ 558 ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥ ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥ ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥ ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥ { ਪੰਨਾ 610} ਪਦਅਰਥ: ਸੁਖੀਆ = ( ਆਤਮਕ) ਸੁਖ ਮਾਣਨ ਵਾਲਾ। ਕਉ = ਨੂੰ। ਪੇਖੈ = ਦਿੱਸਦਾ ਹੈ। ਕੈ ਭਾਣੈ = ਦੇ ਖ਼ਿਆਲ ਵਿਚ। ਰੋਗੀ = ( ਵਿਕਾਰਾਂ ਦੇ ) ਰੋਗ ਵਿਚ ਫਸਿਆ ਹੋਇਆ। ਕਰਾਵਨਹਾਰ = ( ਜੀਵਾਂ ਪਾਸੋਂ) ਕਰਾਣ ਦੀ ਸਮਰਥਾ ਰੱਖਣ ਵਾਲਾ। ਹਾਥਿ = ਹੱਥ ਵਿਚ। ਸੰਜੋਗੀ = ( ਆਤਮਕ ਸੁਖ ਤੇ ਆਤਮਕ ਰੋਗ ਦਾ) ਮੇਲ।੧। ਜਿਨਿ = ਜਿਸ (ਮਨੁੱਖ) ਨੇ। ਭਰਮੁ = ਭਟਕਣਾ। ਤਿਸ ਕੈ = { ਲਫ਼ਜ਼ 'ਤਿਸੁ ' ਦਾ ੁ ਸੰਬੰਧਕ 'ਕੈ ' ਦੇ ਕਾਰਨ ਉੱਡ ਗਿਆ ਹੈ } । ਸਗਲੋ = ਸਭ ਵਿਚ।ਰਹਾਉ। ਸੰਗਿ = ਸੰਗਤਿ ਵਿਚ। ਸੀਤਲੁ = ਸ਼ਾਂਤ, ਠੰਡਾ। ਸਗਲੀ = ਸਾਰੀ ਲੁਕਾਈ। ਰੋਗਿ = ਰੋਗ ਵਿਚ। ਬ...

Today’s Hukamnama from Gurdwara Sri Ber Sahib Ji Sultanpur Lodhi

Image
ਸਨਿੱਚਰਵਾਰ 20 ਜੂਨ 2026 (6 ਹਾੜ ਸੰਮਤ 558 ਨਾਨਕਸ਼ਾਹੀ) ਟੋਡੀ ਮਹਲਾ ੫ ॥ ਹਰਿ ਹਰਿ ਚਰਨ ਰਿਦੈ ਉਰ ਧਾਰੇ ॥ ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥ ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥ ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥ ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥ ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥ { ਪੰਨਾ 718} ਪਦਅਰਥ: ਰਿਦੈ = ਹਿਰਦੇ ਵਿਚ। ਉਰ ਧਾਰੇ = ਉਰ ਧਾਰਿ , { ਉਰ = ਹਿਰਦਾ } ਹਿਰਦੇ ਵਿਚ ਟਿਕਾਈ ਰੱਖ। ਸਿਮਰਿ = ਸਿਮਰ ਕੇ। ਸੁਆਮੀ = ਮਾਲਕ = ਪ੍ਰਭੂ। ਹਮਾਰੇ = ਅਸਾਂ ਜੀਵਾਂ ਦੇ।੧।ਰਹਾਉ। ਕੀਰਤਿ = ਸਿਫ਼ਤਿ-ਸਾਲਾਹ। ਤਤੁ ਬੀਚਾਰੇ = ਸਾਰੀਆਂ ਵਿਚਾਰਾਂ ਦਾ ਨਿਚੋੜ। ਗਾਵਤ = ਗਾਂਦਿਆਂ। ਅਤੁਲ = ਜੇਹੜਾ ਤੋਲਿਆ ਨਾਹ ਜਾ ਸਕੇ, ਅਮਿਣਵਾਂ। ਗੁਨ ਠਾਕੁਰ = ਠਾਕੁਰ ਦੇ ਗੁਣ। ਅਗਮ = ਅਪਹੁੰਚ।੧। ਪਾਰਬ੍ਰਹਮਿ = ਪਾਰਬ੍ਰਹਮ ਨੇ। ਬਾਹੁਰਿ = ਮੁੜ, ਫਿਰ। ਕਛੁ ਨ ਬੀਚਾਰੇ = ਕੋਈ ਲੇਖਾ ਨਹੀਂ ਕਰਦਾ। ਸੁਨਿ = ਸੁਣ ਕੇ। ਜਪਿ = ਜਪ ਕੇ। ਜੀਵਾ = ਜੀਵਾਂ, ਮੈ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ। ਕੰਠ = ਗਲਾ। ਮਝਾਰੇ = ਵਿਚ।੨। ਅਰਥ: ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ। ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ।੧।ਰਹਾਉ। ਹੇ...

Today’s Hukamnama from Gurdwara Sri Ber Sahib Ji Sultanpur Lodhi

Image
ਸ਼ੁੱਕਰਵਾਰ 19 ਜੂਨ 2026 (5 ਹਾੜ ਸੰਮਤ 558 ਨਾਨਕਸ਼ਾਹੀ) ਧਨਾਸਰੀ ਮਹਲਾ ੩ ॥ ਨਾਵੈ ਕੀ ਕੀਮਤਿ ਮਿਤਿ ਕਹੀ ਨ ਜਾਇ ॥ ਸੇ ਜਨ ਧੰਨੁ ਜਿਨ ਇਕ ਨਾਮਿ ਲਿਵ ਲਾਇ ॥ ਗੁਰਮਤਿ ਸਾਚੀ ਸਾਚਾ ਵੀਚਾਰੁ ॥ ਆਪੇ ਬਖਸੇ ਦੇ ਵੀਚਾਰੁ ॥੧॥ ਹਰਿ ਨਾਮੁ ਅਚਰਜੁ ਪ੍ਰਭੁ ਆਪਿ ਸੁਣਾਏ ॥ ਕਲੀ ਕਾਲ ਵਿਚਿ ਗੁਰਮੁਖਿ ਪਾਏ ॥੧॥ ਰਹਾਉ ॥ ਹਮ ਮੂਰਖ ਮੂਰਖ ਮਨ ਮਾਹਿ ॥ ਹਉਮੈ ਵਿਚਿ ਸਭ ਕਾਰ ਕਮਾਹਿ ॥ ਗੁਰ ਪਰਸਾਦੀ ਹੰਉਮੈ ਜਾਇ ॥ ਆਪੇ ਬਖਸੇ ਲਏ ਮਿਲਾਇ ॥੨॥ ਬਿਖਿਆ ਕਾ ਧਨੁ ਬਹੁਤੁ ਅਭਿਮਾਨੁ ॥ ਅਹੰਕਾਰਿ ਡੂਬੈ ਨ ਪਾਵੈ ਮਾਨੁ ॥ ਆਪੁ ਛੋਡਿ ਸਦਾ ਸੁਖੁ ਹੋਈ ॥ ਗੁਰਮਤਿ ਸਾਲਾਹੀ ਸਚੁ ਸੋਈ ॥੩॥ ਆਪੇ ਸਾਜੇ ਕਰਤਾ ਸੋਇ ॥ ਤਿਸੁ ਬਿਨੁ ਦੂਜਾ ਅਵਰੁ ਨ ਕੋਇ ॥ ਜਿਸੁ ਸਚਿ ਲਾਏ ਸੋਈ ਲਾਗੈ ॥ ਨਾਨਕ ਨਾਮਿ ਸਦਾ ਸੁਖੁ ਆਗੈ ॥੪॥੮॥ {ਪੰਨਾ 666} ਪਦਅਰਥ: ਨਾਵੈ ਕੀ = (ਪਰਮਾਤਮਾ ਦੇ) ਨਾਮ ਦੀ। ਮਿਤਿ = ਮਾਪ, ਮਰਯਾਦਾ। ਸੇ = ਉਹ {ਬਹੁ-ਵਚਨ}। ਧੰਨੁ = ਭਾਗਾਂ ਵਾਲੇ। ਨਾਮਿ = ਨਾਮ ਵਿਚ। ਲਿਵ = ਲਗਨ। ਸਾਚੀ = ਅਟੱਲ, ਕਦੇ ਉਕਾਈ ਨਾਹ ਖਾਣ ਵਾਲੀ। ਸਾਚਾ ਵੀਚਾਰੁ = ਸਦਾ-ਥਿਰ ਪ੍ਰਭੂ ਦੇ ਗੁਣਾਂ ਦਾ ਵਿਚਾਰ। ਦੇ = ਦੇਂਦਾ ਹੈ।੧। ਅਚਰਜੁ = ਹੈਰਾਨ ਕਰਨ ਵਾਲਾ। ਕਲੀ ਕਾਲ ਵਿਚਿ = ਝਗੜਿਆਂ = ਭਰੇ ਜੀਵਨ = ਸਮੇ ਵਿਚ।੧।ਰਹਾਉ। ਹਮ = ਅਸੀ ਜੀਵ। ਮਨ ਮਾਹਿ = (ਜੇ) ਮਨ ਵਿਚ (ਵਿਚਾਰ ਕਰ ਵੇਖੀਏ) । ਕਮਾਹਿ = (ਅਸੀ) ਕਰਦੇ ਹਾਂ। ਗੁਰ ਪਰਸਾਦੀ = ਗੁਰੂ ਦੀ ਕਿਰਪਾ ਨਾਲ ਹੀ। ਆਪੇ = (ਪ੍ਰਭੂ) ਆਪ ਹੀ।੨। ਬਿਖਿਆ = ...

Today’s Hukamnama from Gurdwara Sri Ber Sahib Ji Sultanpur Lodhi

Image
ਵੀਰਵਾਰ 18 ਜੂਨ 2026 (4 ਹਾੜ ਸੰਮਤ 558 ਨਾਨਕਸ਼ਾਹੀ) ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ { ਪੰਨਾ 633} ਪਦਅਰਥ: ਦੁਖ ਮੈ = ਦੁੱਖਾਂ ਵਿਚ (ਘਿਰਿਆ ਹੋਇਆ ਭੀ ) । ਨਹੀ ਮਾਨੈ = ਨਹੀਂ ਪ੍ਰਤੀਤ ਕਰਦਾ, ਨਹੀਂ ਘਬਰਾਂਦਾ। ਸੁਖ ਸਨੇਹੁ = ਸੁਖਾਂ ਦਾ ਮੋਹ। ਭੈ = { ਲਫ਼ਜ਼ 'ਭਉ ' ਤੋਂ ਬਹੁ-ਵਚਨ } । ਜਾ ਕੈ = ਜਿਸ ਦੇ ਮਨ ਵਿਚ। ਕੰਚਨ = ਸੋਨਾ।੧।ਰਹਾਉ। ਨਿੰਦਿਆ = ਚੁਗ਼ਲੀ = ਬੁਰਾਈ। ਉਸਤਤਿ = ਖ਼ੁਸ਼ਾਮਦ। ਹਰਖ ਸੋਗ ਤੇ = ਖ਼ੁਸ਼ੀ ਗ਼ਮੀ ਤੋਂ। ਮਾਨ = ਆਦਰ। ਅਪਮਾਨਾ = ਨਿਰਾਦਰੀ।੧। ਮਨਸਾ = { मनीषा } ਮਨੋਕਾਮਨਾ। ਤੇ = ਤੋਂ। ਪਰਸੈ = ਛੁੰਹਦਾ। ਤਿਹ ਘਟਿ = ਉਸ ਦੇ ਹਿਰਦੇ ਵਿਚ। ਬ੍ਰਹਮੁ ਨਿਵਾਸਾ = ਪਰਮਾਤਮਾ ਦਾ ਨਿਵਾਸ।੨। ਗੁਰ = ਗੁਰੂ ਨੇ। ਜਿਹ ਨਰ ਕਉ = ਜਿਸ ਮਨੁੱਖ ਉਤੇ। ਤਿਹ = ਉਸ ਨੇ। ਸਿਉ = ਨਾਲ, ਵਿਚ। ਸੰਗਿ = ਨਾਲ।੩। ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦ...

Today’s Hukamnama from Gurdwara Sri Ber Sahib Ji Sultanpur Lodhi

Image
ਬੁੱਧ ਵਾਰ 17 ਜੂਨ 2026 (3 ਹਾੜ ਸੰਮਤ 558 ਨਾਨਕਸ਼ਾਹੀ) ਸੋਰਠਿ ਮਹਲਾ ੫ ॥ ਦੁਰਤੁ ਗਵਾਇਆ ਹਰਿ ਪ੍ਰਭਿ ਆਪੇ ਸਭੁ ਸੰਸਾਰੁ ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥੧॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੂਖ ਸਹਜ ਆਨਦ ਗੁਣ ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੈ ਸਾਹਿਬਿ ਸੁਣਿ ਨਾਨਕ ਕੀ ਅਰਦਾਸਾ ॥੨॥੧੭॥੪੫॥ { ਪੰਨਾ 620} ਪਦਅਰਥ: ਦੁਰਤੁ = { दुरित } ਪਾਪ। ਪ੍ਰਭਿ = ਪ੍ਰਭੂ ਨੇ। ਆਪੇ = ਆਪ ਹੀ। ਸਭੁ = ਸਾਰਾ। ਉਬਾਰਿਆ = ( ਪਾਪਾਂ ਤੋਂ) ਬਚਾਇਆ ਹੈ। ਪਾਰਬ੍ਰਹਮਿ = ਪਾਰਬ੍ਰਹਮ ਨੇ। ਬਿਰਦੁ = ਮੁੱਢ = ਕਦੀਮਾਂ ਦਾ ਸੁਭਾਉ। ਸਮਾਰਿਆ = ਚੇਤੇ ਰੱਖਿਆ ਹੈ।੧। ਰਾਜੇ ਰਾਮ ਕੀ = ਰਾਮ ਰਾਜੇ ਕੀ, ਪ੍ਰਭੂ = ਪਾਤਿਸ਼ਾਹ ਦੀ। ਰਖਵਾਲੀ = ਰਾਖੀ, ਸਹਾਇਤਾ। ਸਹਜ = ਆਤਮਕ ਅਡੋਲਤਾ। ਸੁਖਾਲੀ = ਸੁਖੀ।ਰਹਾਉ। ਪਤਿਤ ਉਧਾਰਣੁ = ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ। ਮੋਹਿ = ਮੈਨੂੰ। ਤਿਸ ਕਾ = { ਲਫ਼ਜ਼ 'ਤਿਸੁ ' ਦਾ ੁ ਸੰਬੰਧਕ 'ਕਾ ' ਦੇ ਕਾਰਨ ਉੱਡ ਗਿਆ ਹੈ } । ਭਰਵਾਸਾ = ਆਸਰਾ। ਸਭਿ = ਸਾਰੇ। ਸੁਣਿ = ਸੁਣੈ, ਸੁਣਦਾ ਹੈ।੨। ਅਰਥ: ਹੇ ਭਾਈ! ਪ੍ਰਭੂ-ਪਾਤਿਸ਼ਾਹ (ਜਿਸ ਮਨੁੱਖ ਦੀ ਪਾਪਾਂ ਵਲੋਂ) ਰਾਖੀ ਕਰਦਾ ਹੈ, ਉਸ ਦਾ ਮਨ ਸੁਖੀ ਹੋ ਜਾਂਦਾ ਹੈ, ਉਸ ਦਾ ਸਰੀਰ ਸੁਖੀ ਹੋ ਜਾਂਦਾ ਹੈ। (ਹੇ ਭਾਈ! ਤੁਸੀ...

Today’s Hukamnama from Gurdwara Sri Ber Sahib Ji Sultanpur Lodhi

Image
  ਮੰਗਲਵਾਰ 16 ਜੂਨ 2026 (2 ਹਾੜ ਸੰਮਤ 558 ਨਾਨਕਸ਼ਾਹੀ) ਸਲੋਕੁ ਮਃ ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ ਮਾਰਸੀ ਅੰਤਿ ਗਇਆ ਪਛੁਤਾਇ ॥੧॥ {ਪੰਨਾ 591} ਅਰਥ: ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈ; ਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਊਂਦਾ ਹੈ, ਇਸ ਦਾ ਵਿਕਾਰਾਂ ਦੇ) ਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈ; ਹੇ ਨਾਨਕ! ਅਖ਼ੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਜ਼ਾ ਦੇਵੇਗਾ।੧। ਮਃ ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥ {ਪੰਨਾ 592} ਪਦਅਰਥ: ਪੁਰਖੁ = ਪਤੀ, ਮਰਦ। ਸਗਲੀ = ਸਾਰੀ ਸ੍ਰਿਸ਼ਟੀ। ਸਬਾਈ = ਸਾਰੀ। ਸਭਿ ਘਟ = ਸਾਰੇ ਸਰੀਰ। ਅਲਿਪਤੁ = ਵੱਖਰਾ, ਨਿਰਾਲਾ। ਅਰਥ: ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂ) ਇਸਤ੍ਰੀਆਂ ਹਨ; ਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ...

Today’s Hukamnama from Gurdwara Sri Ber Sahib Ji Sultanpur Lodhi

Image
  ਸੋਮਵਾਰ 15 ਜੂਨ 2026 (1 ਹਾੜ ਸੰਮਤ 558 ਨਾਨਕਸ਼ਾਹੀ) ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ {ਪੰਨਾ 669-670} ਪਦਅਰਥ: ਪੂਰਕੁ = ਪੂਰੀਆਂ ਕਰਨ ਵਾਲਾ। ਦਾਤਾ = ਦੇਣ ਵਾਲਾ। ਸਰਬ = ਸਾਰੇ। ਜਾ ਕੈ ਵਸਿ = ਜਿਸ ਦੇ ਇਖ਼ਤਿਆਰ ਵਿਚ। ਧੇਨ = ਗਾਂ। ਕਾਮ = ਵਾਸਨਾ। ਕਾਮਧੇਨ = ਸ੍ਵਰਗ ਦੀ ਉਹ ਗਾਂ ਜੋ ਸਾਰੀਆਂ ਵਾਸਨਾਂ ਪੂਰੀਆਂ ਕਰ ਦੇਂਦੀ ਹੈ। ਜੀਅੜੇ = ਹੇ ਸੋਹਣੀ ਜਿੰਦੇ! ਤਾ = ਤਦੋਂ। ਪਾਵਹਿ = ਪਾ ਲਏਂਗਾ।੧। ਮਨ = ਹੇ ਮਨ! ਸਤਿ ਨਾਮੁ = ਸਦਾ-ਥਿਰ ਰਹਿਣ ਵਾਲਾ ਹਰਿ = ਨਾਮ। ਹਲਤਿ = {अत्र} ਇਸ ਲੋਕ ਵਿਚ। ਪਲਤਿ = {परत्र} ਪਰਲੋਕ ਵਿਚ। ਮੁਖ ਊਜਲ = ਉੱਜਲ ਮੂੰਹ ਵਾਲੇ, ਸੁਰਖ਼ = ਰੂ। ਪੁਰਖੁ = ਸਰਬ = ਵਿਆਪਕ। ਨਿਰੰਜਨਾ = ਮਾਇਆ ਤੋਂ ਨਿਰਲੇਪ ਪ੍ਰਭੂ।ਰਹਾਉ। ਜਹ = ਜਿਥੇ, ਜਿਸ ਹਿਰਦੇ ਵਿਚ। ਤਹ = ਉਸ ਹਿਰਦੇ ਵਿਚੋਂ। ਉਪਾਧਿ = ਝਗੜਾ = ਬਖੇੜਾ। ਗਤੁ ਕੀਨੀ = ਚਾਲੇ ਪਾ ਜਾਂਦਾ ਹੈ। ਕਉ = ਨੂੰ। ਗੁਰਿ = ਗੁਰੂ ਨੇ। ਭਵਜਲੁ = ਸੰਸਾਰ = ਸਮੁੰਦਰ।੨। ਅਰਥ: ਹੇ ਮਨ! ਸਦਾ-ਥਿਰ ਪ੍...

Today’s Hukamnama from Gurdwara Sri Ber Sahib Ji Sultanpur Lodhi

Image
 ਐਤਵਾਰ 14 ਜੂਨ 2026 (31 ਜੇਠ ਸੰਮਤ 558 ਨਾਨਕਸ਼ਾਹੀ) ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ {ਪੰਨਾ 660} ਪਦਅਰਥ: ਜੀਉ = ਜਿੰਦ। ਕੈ ਸਿਉ = ਕਿਸ ਪਾਸ? ਕਰੀ = ਮੈਂ ਕਰਾਂ। ਦੂਖ ਵਿਸਾਰਣੁ = ਦੁੱਖ ਦੂਰ ਕਰਨ ਵਾਲਾ ਪ੍ਰਭੂ। ਸੇਵਿਆ = ਮੈਂ ਸਿਮਰਿਆ ਹੈ।੧। ਨੀਤ = ਨਿੱਤ। ਨਵਾ = (ਭਾਵ, ਦਾਤਾਂ ਦੇ ਦੇ ਕੇ ਅੱਕਣ ਵਾਲਾ ਨਹੀਂ) । ਦਾਤਾਰੁ = ਦਾਤਾਂ ਦੇਣ ਵਾਲਾ।੧।ਰਹਾਉ। ਅਨਦਿਨੁ = ਹਰ ਰੋਜ਼, ਸਦਾ। ਅੰਤਿ = ਆਖ਼ਰ ਨੂੰ। ਮੇਰੀ ਕਾਮਣੀ = ਹੇ ਮੇਰੀ ਜਿੰਦੇ!...

Today’s Hukamnama from Gurdwara Sri Ber Sahib Ji Sultanpur Lodhi

Image
ਸਨਿੱਚਰ ਵਾਰ 13 ਜੂਨ 2026 (30 ਜੇਠ ਸੰਮਤ 558 ਨਾਨਕਸ਼ਾਹੀ) ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ ਮਨਮੁਖ ਭਰਮਿ ਭੁਲਾਇਆ ॥੧॥ ਹਰਿ ਜੀ ਏਹ ਤੇਰੀ ਵਡਿਆਈ ॥ ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥ ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ ਲਾਗੀ ਗੁਰ ਕੈ ਸਹਜਿ ਸੁਭਾਈ ॥੨॥ {ਪੰਨਾ 637} ਨੋਟ: ਤਿ-ਤੁਕੀ-ਤਿੰਨ ਤੁਕਾਂ ਵਾਲੀ, ਉਹ ਅਸ਼ਟਪਦੀ ਜਿਸ ਦੇ ਹਰੇਕ ਬੰਦ ਵਿਚ ਤਿੰਨ ਤੁਕਾਂ ਹਨ। ਪਦਅਰਥ: ਹਰਿ ਜੀਉ = ਹੇ ਪ੍ਰਭੂ ਜੀ! ਧੁਰਿ = ਧੁਰ ਤੋਂ, ਸ਼ੁਰੂ ਤੋਂ, ਜਦੋਂ ਦਾ ਸੰਸਾਰ ਬਣਿਆ ਹੈ ਤਦੋਂ ਦਾ। ਪ੍ਰਹਿਲਾਦ ਜਨ = ਪ੍ਰਹਿਲਾਦ ਅਤੇ ਇਹੋ ਜਿਹੇ ਹੋਰ ਸੇਵਕ। ਮਾਰਿ = ਮਾਰ ਕੇ। ਪਚਾਇਆ = ਖ਼ੁਆਰ ਕੀਤਾ, ਤਬਾਹ ਕਰ ਦਿੱਤਾ। ਪਰਤੀਤਿ = ਸਰਧਾ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਭਰਮਿ = ਭਟਕਣਾ ਵਿਚ।੧। ਵਡਿਆਈ = ਇੱਜ਼ਤ। ਪੈਜ = ਲਾਜ। ਸੁਆਮੀ = ਹੇ ਸੁਆਮੀ!।ਰਹਾਉ। ਜਮੁ = ਮੌਤ, ਮੌਤ ਦਾ ਡਰ। ਜੋਹਿ ਨ ਸਾਕੈ = ਤੱਕ ਨਹੀਂ ਸਕਦਾ। ਕਾਲੁ = ਮੌਤ ਦਾ ਡਰ। ਮਨਿ = ਮਨ ਵਿਚ। ਨਾਮੇ ਹੀ = ਨਾਮ ਵਿਚ ਜੁੜ ਕੇ ਹੀ। ਮੁਕਤਿ = ਮੌਤ ਦੇ ਡਰ ਤੋਂ ਖ਼ਲਾਸੀ। ਰਿ...