ਪਿੰਡ ਠੱਟਾ ਨਵਾਂ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ 31 ਜੁਲਾਈ ਨੂੰ।
ਪਿੰਡ ਠੱਟਾ ਨਵਾ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਮਿਤੀ 31.07.2026 ਦਿਨ ਸ਼ੁੱਕਰਵਾਰ ਨੂੰ ਕਰਵਾਇਆ ਜਾ ਰਿਹਾ ਹੈ। ਸਰਪੰਚ ਸੁਖਵਿੰਦਰ ਸਿੰਘ ਸੌਂਦ ਨੇ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਠੱਟਾ ਨਵਾਂ ਅਤੇ ਸਮੂਹ ਗ੍ਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਸੇਵਾ ਕੇਂਦਰ ਕੋਲ ਸ਼ਹੀਦ ਊਧਮ ਸਿੰਘ ਦੀ ਬਣ ਰਹੀ ਨਵੀਂ ਯਾਦਗਾਰ 'ਤੇ ਇਹ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਦਿਨ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਪ੍ਰਾਰੰਭ ਹੋਣਗੇ। ਪਾਠ ਦੇ ਭੋਗ ਉਪਰੰਤ ਇੰਟਰਨੈਸ਼ਨਲ ਗੋਲਡ ਮੈਡਲਿਸਟ ਪੰਥਕ ਪ੍ਰਸਿੱਧ ਕਵੀਸ਼ਰੀ ਜਥਾ ਭਾਈ ਅਵਤਾਰ ਸਿੰਘ ਦੂਲ੍ਹੋਵਾਲ ਵਾਲੇ ਅਤੇ ਗਿਆਨੀ ਜਤਿੰਦਰਪਾਲ ਸਿੰਘ ਜੋਧ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਇਸ ਮੌਕੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਵਿਖੇ ਲਗਾਏ ਗਏ ਬੁੱਤ ਅਤੇ ਨਾਲ ਹੀ ਉਸਾਰੇ ਗਏ ਸ਼ਹੀਦ ਊਧਮ ਸਿੰਘ ਯਾਦਗਾਰੀ ਕਮਿਊਨਿਟੀ ਹਾਲ ਦਾ ਉਦਘਾਟਨ ਵੀ ਕੀਤਾ ਜਾਵੇਗਾ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਠੱਟਾ ਨਵਾਂ ਅਤੇ ਸਮੂਹ ਗ੍ਰਾਮ ਪੰਚਾਇਤ ਠੱਟਾ ਨਵਾਂ ਵੱਲੋਂ ਬੇਨਤੀ ਹੈ ਕਿ ਪਰਿਵਾਰ ਸਮੇਤ ਇਸ ਸਮਾਗਮ ਵਿੱਚ ਦਰਸ਼ਨ ਦੇਣ ਦੀ ਕਿਰਪਾਲਤਾ ਕਰਨੀ।
