ਪਿੰਡ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ 31 ਜੁਲਾਈ ਨੂੰ ਮਨਾਇਆ ਜਾਵੇਗਾ।

ਪਿੰਡ ਠੱਟਾ ਪੁਰਾਣਾ ਵਿਖੇ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ ਸਮੂਹ ਨਗਰ ਨਿਵਾਸੀ ਸੰਗਤਾਂ ਅਤੇ ਵਿਦੇਸ਼ੀ ਵੀਰਾਂ ਦੇ ਸਹਿਯੋਗ ਨਾਲ ਮਿਤੀ 31.07.2026 ਨੂੰ ਬਹੁਤ ਹੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਵਿਸ਼ੇਸ਼ ਤੌਰ 'ਤੇ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਕਿ ਸਵੇਰੇ ਅੰਮ੍ਰਿਤ ਵੇਲੇ ਸੰਤ ਬਾਬਾ ਹਰਜੀਤ ਸਿੰਘ ਜੀ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਪਾਠ ਉਪਰੰਤ ਹਜ਼ੂਰੀ ਰਾਗੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਏਗਾ। ਉਪਰੰਤ ਸਵੇਰੇ 9 ਵਜੇ ਸ਼ਹੀਦ ਊਧਮ ਸਿੰਘ ਜੀ ਦੀ ਬਣਾਈ ਯਾਦਗਾਰ ਵਿਖੇ ਸ਼ਹੀਦ ਦੇ ਸਮਾਰਕ 'ਤੇ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਜਾਵੇਗੀ। ਇਸ ਮੌਕੇ ਪੂਰੀ-ਛੋਲੇ ਦਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਪ੍ਰਬੰਧਕਾਂ ਨੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਨੂੰ ਅਪੀਲ ਕੀਤੀ ਕਿ ਸ਼ਹੀਦ ਊਧਮ ਸਿੰਘ ਦੇ ਇਸ ਸਮਾਗਮ ਵਿੱਚ ਹਾਜ਼ਰੀਆਂ ਭਰ ਕੇ ਆਪਣਾ ਜੀਵਨ ਸਫਲਾ ਕਰੋ ਜੀ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ