Posts

Showing posts from August, 2026

Today’s Hukamnama from Gurdwara Sri Ber Sahib Ji Sultanpur Lodhi

Image
Tuesday , 18th August 2026 (2 Bhaadon, Samvat 558 Nanakshahi) ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਗੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥੪॥੩॥੫੩॥ { ਪੰਨਾ 621-622} ਪਦਅਰਥ: ਗੁਰਿ = ਗੁਰੂ ਨੇ। ਪ੍ਰਭਿ = ਪ੍ਰਭੂ ਨੇ। ਲੋਚ = ਤਾਂਘ। ਕਰਿ ਇਸਨਾਨੁ = ਮਨ ਨੂੰ ਨਾਮ ਜਲ ਨਾਲ ਪਵਿਤ੍ਰ ਕਰ ਕੇ। ਗ੍ਰਿਹਿ ਆਏ = ਅੰਤਰ = ਆਤਮੇ ਟਿਕ ਗਏ ਹਾਂ, ਮਾਇਆ ਦੀ ਖ਼ਾਤਰ ਭਟਕਣ ਤੋਂ ਬਚ ਗਏ ਹਾਂ।੧। ਨਾਮਿ = ਨਾਮ ਵਿਚ (ਜੁੜ ਕੇ ਹੀ ) । ਨਿਸਤਰੀਐ = ਪਾਰ ਲੰਘ ਸਕੀਦਾ ਹੈ। ਧਿਆਈਐ = ਧਿਆਉਣਾ ਚਾਹੀਦਾ ਹੈ। ਅਨਦਿਨੁ = ਹਰਿ ਰੋਜ਼, ਹਰ ਵੇਲੇ। ਸੁਕ੍ਰਿਤੁ = ਨੇਕ ਕਰਮ। ਕਰੀਐ = ਕਰਨਾ ਚਾਹੀਦਾ ਹੈ।੧।ਰਹਾਉ। ਮਾਰਗੁ = ( ਜੀਵਨ ਦਾ ) ਰਸਤਾ। ਕੋ = ਕੋਈ ਵਿਰਲਾ। ਕੋਟਿ = ਕ੍ਰੋੜਾਂ। ਕਿਲਬਿਖ = ਪਾਪ।੨। ਉਸਤਤਿ = ਸਿਫ਼ਤਿ-ਸਾਲਾਹ। ਜਿਨਿ = ਜਿਸ (ਪ੍ਰਭੂ) ਨੇ। ਕਲ = ਕ...

Today’s Hukamnama from Gurdwara Sri Ber Sahib Ji Sultanpur Lodhi

Image
Monday, 17th August 2026 (1 Bhaadon, Samvat 558 Nanakshahi) ਸੋਰਠਿ ਮਹਲਾ ੩ ॥ ਸੋ ਸਿਖੁ ਸਖਾ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥੧॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਬਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥੨॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥ ਐਥੈ ਬੂਝੈ ਸੁ ਆਪੁ ਪਛਾਣੈ ਹਰਿ ਪ੍ਰਭੁ ਹੈ ਤਿਸੁ ਕੇਰਾ ॥੩॥ ਸਤਿਗੁਰੂ ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ ਕਰਿ ਵੇਖੈ ਸਭ ਊਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥੪॥੬॥ { ਪੰਨਾ 601-602} ਪਦਅਰਥ: ਸੋ = ਉਹ ਮਨੁੱਖ। ਸਖਾ = ਮਿੱਤਰ। ਬੰਧਪੁ = ਰਿਸ਼ਤੇਦਾਰ। ਜਿ = ਜੇਹੜਾ। ਭਾਣੈ = ਮਰਜ਼ੀ ਵਿਚ, ਮਰਜ਼ੀ ਅਨੁਸਾਰ। ਵਿਛੁੜਿ = ਵਿੱਛੁੜ ਕੇ।੧। ਸੁਹੇਲੇ = ਸੁਖੀ। ਕਿਲਵਿਖ = ਪਾਪ। ਆਪੇ = ਪ੍ਰਭੂ ਆਪ ਹੀ।ਰਹਾਉ। ਕੁਟੰਬੁ = ਪਰਵਾਰ। ਸਭੁ = ਸਾਰਾ। ਜੀਅ ਕੇ ਬੰਧਨ = ਜਿੰਦ ਵਾਸਤੇ ਬੰਧਨ। ਭੁਲਾ = ਕੁਰਾਹੇ ਪਿਆ ਰਹਿੰਦ...

Today’s Hukamnama from Gurdwara Sri Ber Sahib Ji Sultanpur Lodhi

Image
Sunday , 16th August 2026 (32 Saawan, Samvat 558 Nanakshahi) ਧਨਾਸਰੀ ਮਹਲਾ ੧ ਛੰਤ ੴ ਸਤਿਗੁਰ ਪ੍ਰਸਾਦਿ ॥ ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥ ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥ ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥ ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥ ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥ ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥ ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥ ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥ ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥ ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥ ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥ ਗਾਵੈ ਗਾਵਣਹਾਰੁ ਸਬਦਿ ਸੁਹਾਵਣੋ ॥ ਸਾਲਾਹਿ ਸਾਚੇ ਮੰਨਿ ਸਤਿਗੁਰੁ ਪੁੰਨ ਦਾਨ ਦਇਆ ਮਤੇ ॥ ਪਿਰ ਸੰਗਿ ਭਾਵੈ ਸਹਜਿ ਨਾਵੈ ਬੇਣੀ ਤ ਸੰਗਮੁ ਸਤ ਸਤੇ ॥ ਆਰਾਧਿ ਏਕੰਕਾਰੁ ਸਾਚਾ ਨਿਤ ਦੇਇ ਚੜੈ ਸਵਾਇਆ ॥ ਗਤਿ ਸੰਗਿ ਮੀਤਾ ਸੰਤਸੰਗਤਿ ਕਰਿ ਨਦਰਿ ਮੇਲਿ ਮਿਲਾਇਆ ॥੩॥ ਕਹਣੁ ਕਹੈ ਸਭੁ ਕੋਇ ਕੇਵਡੁ ਆਖੀਐ ॥ ਹਉ ਮੂਰਖੁ ਨੀਚੁ ਅਜਾਣੁ ਸਮਝਾ ਸਾਖੀਐ ॥ ਸਚੁ ਗੁਰ ਕੀ ਸਾਖੀ ਅੰਮ੍ਰਿਤ ਭਾਖੀ ਤਿਤੁ ਮਨੁ ਮਾਨਿਆ ਮੇਰਾ ॥ ਕੂਚੁ ਕਰਹਿ ਆਵਹਿ ਬਿਖੁ ਲਾਦੇ ਸਬਦਿ ਸਚੈ ਗੁਰੁ ਮੇਰਾ ॥ ਆਖਣਿ ਤੋਟਿ ਨ ਭਗਤਿ ਭੰਡਾਰੀ ਭਰਿ...

Today’s Hukamnama from Gurdwara Sri Ber Sahib Ji Sultanpur Lodhi

Image
Saturday , 15th August 2026 (31 Saawan, Samvat 558 Nanakshahi) ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ ॥੨॥ {ਪੰਨਾ 639} ਪਦਅਰਥ: ਸਭੁ = ਸਾਰਾ। ਜਿਨਹਿ = ਜਿਨਿ ਹੀ, ਜਿਸ ਨੇ ਹੀ {ਲਫ਼ਜ਼ 'ਜਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ}। ਭਾਈ = ਹੇ ਭਾਈ! ਕਰਣ = ਜਗਤ। ਕਰਣ ਕਾਰਣ = ਜਗਤ ਦਾ ਮੂਲ। ਸਮਰਥੁ = ਸਭੁ ਤਾਕਤਾਂ ਦਾ ਮਾਲਕ। ਜੀਉ = ਜਿੰਦ। ਪਿੰਡੁ = ਸਰੀਰ। ਦੇ ਕਰਿ = ਦੇ ਕੇ। ਵਥੁ = ਵਸਤ, ਸੱਤਿਆ। ਕਿਨਿ = ਕਿਸ ਦੀ ਰਾਹੀਂ? ਕਿਸ ਪਾਸੋਂ? ਕਹੀਐ = ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ = ਕਿਵੇਂ? ਅਕਥੁ = ਉਹ ਜਿਸ ਦਾ ਸਰੂਪ ਬਿਆਨ ਨਾਹ ਕੀਤਾ ਜਾ ਸਕੇ। ਗੁਰੁ ਗੋਬਿੰਦੁ = ਗੋਬਿੰਦ ਦਾ ਰੂਪ ਗੁਰੂ। ਜਿਸ ਤੇ = {ਲਫ਼ਜ਼ 'ਜਿਸੁ'...

Today’s Hukamnama from Gurdwara Sri Ber Sahib Ji Sultanpur Lodhi

Image
Friday,  14th August 2026 (30 Saawan, Samvat 558 Nanakshahi) ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੂਠੈ ਕੀ ਰੇ ਝੂਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ਸਾਕਤ ਸੰਗਿ ਨ ਛੁਟਕੀ ਰੇ ॥੧॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥੧॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾ ਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥੨॥੪॥੩੭॥ { ਪੰਨਾ 535} ਪਦਅਰਥ: ਉਲਟੀ = ਉਲਟਾ ਲੈ, ਪਰਤਾਅ ਲੈ। ਸਿਉ = ਨਾਲ, ਨਾਲੋਂ। ਸਾਕਤ = ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ। ਰੇ = ਹੇ ਮਨ! ਛੁਟਕੀ ਛੁਟਕੀ = ਜ਼ਰੂਰ ਟੁੱਟ ਜਾਂਦੀ ਹੈ। ਸਾਕਤ ਸੰਗਿ = ਸਾਕਤ ਦੀ ਸੰਗਤਿ ਵਿਚ। ਨ ਛੁਟਕੀ = ਵਿਕਾਰਾਂ ਵਲੋਂ ਖ਼ਲਾਸੀ ਨਹੀਂ ਹੁੰਦੀ।੧।ਰਹਾਉ। ਕਾਜਰ = ਕੱਜਲ, ਕਾਲਖ। ਭਰਿ = ਭਰ ਕੇ। ਮੰਦਰੁ = ਘਰ। ਜੋ ਪੈਸੇ = ਜੇਹੜਾ ਮਨੁੱਖ (ਉਸ ਵਿਚ) ਪਏਗਾ। ਕਾਲੂਖੀ = ਕਾਲਖ = ਭਰਿਆ। ਗੁਰ ਮਿਲਿ = ਗੁਰੂ ਨੂੰ ਮਿਲ ਕੇ। ਜਿਸੁ ਤ੍ਰਿਕੁਟੀ = ਜਿਸ ਮਨੁੱਖ ਦੀ ਤ੍ਰਿਊੜੀ। ਤ੍ਰਿਕੁਟੀ = { ਤ੍ਰਿ = ਤਿੰਨ। ਕੁਟੀ = ਵਿੰਗੀ ਲਕੀਰ } ਮੱਥੇ ਦੀਆਂ ਤਿੰਨ ਵਿੰਗੀਆਂ ਲਕੀਰਾਂ ; ਤ੍ਰਿਊੜੀ, ਅੰਦਰਲੀ ਖਿੱਝ।੧। ਮਾਗਉ = ਮਾਗਉਂ, ਮੈਂ ਮੰਗਦਾ ਹਾਂ। ਕ੍ਰਿਪਾਲ = ਹੇ ਕਿਰਪਾ ਦੇ ਘਰ! ਕ੍ਰ...

Today’s Hukamnama from Gurdwara Sri Ber Sahib Ji Sultanpur Lodhi

Image
Thursday , 13th August 2026 (29 Saawan, Samvat 558 Nanakshahi) ਸਲੋਕੁ ਮਃ ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ { ਪੰਨਾ 646} ਪਦਅਰਥ: ਜਗਿ = ਜਗਤ ਵਿਚ । ਤੋਟਾ = ਘਾਟਾ । ਸੰਸਾਰਿ = ਸੰਸਾਰ ਵਿਚ । ਸਭਿ = ਸਾਰੇ ਜੀਵ । ਅਰਥ: ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ ; ਹੇ ਨਾਨਕ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ । ਪਰ ਸਤਿਗੁਰੂ ਦੇ ਸਨਮੁਖ ਜੀਵ ਸ਼ਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ । ੧ । ਮਃ ੩ ॥ ਸਹਜੇ ਜਾਗੈ ਸਹਜੇ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ ਹੋਵੈ ॥ { ਪੰਨਾ 646} ਅਰਥ: ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ , ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ । ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥ { ਪੰਨਾ 646} ਅਰਥ: ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੌਖ਼ਲਾ ਰਹਿੰਦਾ ਹੈ ; ਮਨ ਵਿਚ ਚਿੰਤਾ ਹੋਣ ਕਰ ਕੇ ਉਹ (ਸੁਖ ਦੀ) ਨੀਂਦਰ ਨਹੀ...

ਗੁ. ਦਮਦਮਾ ਸਾਹਿਬ ਠੱਟਾ ਵਿਖੇ ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜਾ 15 ਅਗਸਤ ਨੂੰ

Image
ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਨੌਰੰਗਾਬਾਦ ਵਾਲਿਆਂ ਦਾ ਜਨਮ ਦਿਹਾੜਾ 15 ਅਗਸਤ ਨੂੰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਤ ਬਾਬਾ ਹਰਜੀਤ ਸਿੰਘ ਜੀ ਨੇ ਦੱਸਿਆ ਕਿ ਮਿਤੀ 13 ਅਗਸਤ ਨੂੰ ਸਵੇਰੇ 10 ਵਜੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ ਮਿਤੀ 15 ਅਗਸਤ ਨੂੰ ਸਵੇਰੇ 9 ਵਜੇ ਪਾਏ ਜਾਣਗੇ। ਉਪਰੰਤ ਸੁੰਦਰ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਅਤੇ ਢਾਡੀ ਜਥੇ ਭਾਈ ਕੁਲਵੰਤ ਸਿੰਘ, ਭਾਈ ਗਗਨਦੀਪ ਸਿੰਘ, ਕਵੀਸ਼ਰੀ ਜਥਾ ਭਾਈ ਤਰਸੇਮ ਸਿੰਘ ਮੰਢ ਅਤੇ ਭਾਈ ਮਨਬੀਰ ਸਿੰਘ ਐੱਮ. ਏ. ਦਾ ਜਥਾ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਨਗੇ। ਇਸ ਮੌਕੇ ਗੁਰੂ ਕੇ ਲੰਗਰਾਂ ਵਿੱਚ ਖੀਰ-ਮਾਲਪੂੜੇ ਅਤੇ ਮਠਿਆਈਆਂ ਦੇ ਲੰਗਰ ਵਰਤਾਏ ਜਾਣਗੇ। ਉਹਨਾਂ ਵੱਲੋਂ ਵੱਖ-ਵੱਖ ਸੇਵਾ ਸੁਸਾਇਟੀਆਂ ਵੱਲੋਂ ਲੰਗਰ, ਪਾਰਕਿੰਗ ਅਤੇ ਜੋੜਿਆਂ ਦੀ ਸੇਵਾ ਕੀਤੀ ਜਾਵੇਗੀ। ਇਸ ਸਮੇਂ ਬਾਬਾ ਹਰਜੀਤ ਸਿੰਘ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਗੁਰਮਤਿ ਸਮਾਗਮ ਵਿਚ ਹੁੰਮ ਹੁਮਾ ਕੇ ਹਾਜ਼ਰੀਆਂ ਭਰਨ ਅਤੇ ਆਪਣਾ ਜੀਵਣ ਸਫਲ ਕਰਨ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Today’s Hukamnama from Gurdwara Sri Ber Sahib Ji Sultanpur Lodhi

Image
Wednesday , 12th August 2026 (28 Saawan, Samvat 558 Nanakshahi) ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ ੴ ਸਤਿਗੁਰ ਪ੍ਰਸਾਦਿ ॥ ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥ ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥ ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥ ਵਿਚਿ ਮਨ ਕੋਟਵਰੀਆ ॥ ਨਿਜ ਮੰਦਰਿ ਪਿਰੀਆ ॥ ਤਹਾ ਆਨਦ ਕਰੀਆ ॥ ਨਹ ਮਰੀਆ ਨਹ ਜਰੀਆ ॥੧॥ ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥ ਬਿਖਨਾ ਘਿਰੀਆ ॥ ਅਬ ਸਾਧੂ ਸੰਗਿ ਪਰੀਆ ॥ ਹਰਿ ਦੁਆਰੈ ਖਰੀਆ ॥ ਦਰਸਨੁ ਕਰੀਆ ॥ ਨਾਨਕ ਗੁਰ ਮਿਰੀਆ ॥ ਬਹੁਰਿ ਨ ਫਿਰੀਆ ॥੨॥੧॥੪੪॥ {ਪੰਨਾ 746} ਪਦਅਰਥ: ਪ੍ਰੀਤਿ ਪ੍ਰੀਤਿ = ਪ੍ਰੀਤਾਂ ਵਿਚੋਂ ਪ੍ਰੀਤਿ। ਗੁਰੀਆ = ਵੱਡੀ। ਮਨ = ਹੇ ਮਨ! ਲੇਖੈ = ਲੇਖੇ ਵਿਚ, ਪਰਵਾਨ। ਅਵਰੁ = ਕੋਈ ਹੋਰ (ਉੱਤਮ) । ਮਨਹਿ = ਮਨ ਵਿਚੋਂ। ਦੁਬਿਧਾ = ਡਾਂਵਾਂ = ਡੋਲ ਹਾਲਤ। ਕੁਰੀਆ = ਪਗਡੰਡੀ, ਰਸਤਾ।੧।ਰਹਾਉ। ਨਿਰਗੁਨ = ਮਾਇਆ ਦੇ ਤਿੰਨ ਗੁਣਾਂ ਤੋਂ ਨਿਰਲੇਪ। ਹਰੀਆ = ਪਰਮਾਤਮਾ। ਸਰਗੁਨ ਧਰੀਆ = ਮਾਇਆ ਦੇ ਤਿੰਨ ਗੁਣਾਂ ਵਾਲਾ ਸਰੂਪ ਧਾਰਿਆ। ਭਿੰਨ = ਵੱਖ। ਕੋਟਵਰੀਆ = ਕੋਤਵਾਲ। ਨਿਜ ਮੰਦਰਿ = ਆਪਣੇ ਮੰਦਰ ਵਿਚ। ਜਰੀਆ = ਬੁਢੇਪਾ।੧। ਕਿਰਤਨਿ = ਇਸ ਕੀਤੇ ਹੋਏ ਜਗਤ ਵਿਚ, ਰਚੇ ਹੋਏ ਸੰਸਾਰ (ਦੇ ਮੋਹ) ਵਿਚ। ਜੁਰੀਆ = ਜੁੜਿਆ ਹੋਇਆ। ਪਰ ਕਉ = ਪਰਾਏ (ਧਨ) ਨੂੰ। ਹਿਰੀਆ = ਤ...

Today’s Hukamnama from Gurdwara Sri Ber Sahib Ji Sultanpur Lodhi

Image
Tuesday , 11th August 2026 (27 Saawan, Samvat 558 Nanakshahi) ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥ ੧ ॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥ ੧ ॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥ ੨ ॥ ਜੇਤਾ ਮੋਹੁ ਪਰੀਤਿ ਸੁਆਦ ॥ ਸਭਾ ਕਾਲਖ ਦਾਗਾ ਦਾਗ ॥ ਦਾਗ ਦੋਸ ਮੁਹਿ ਚਲਿਆ ਲਾਇ ॥ ਦਰਗਹ ਬੈਸਣ ਨਾਹੀ ਜਾਇ ॥ ੩ ॥ ਕਰਮਿ ਮਿਲੈ ਆਖਣੁ ਤੇਰਾ ਨਾਉ ॥ ਜਿਤੁ ਲਗਿ ਤਰਣਾ ਹੋਰੁ ਨਹੀ ਥਾਉ ॥ ਜੇ ਕੋ ਡੂਬੈ ਫਿਰਿ ਹੋਵੈ ਸਾਰ ॥ ਨਾਨਕ ਸਾਚਾ ਸਰਬ ਦਾਤਾਰ ॥ ੪ ॥ ੩ ॥ ੫ ॥ { ਪੰਨਾ 661-662} ਪਦਅਰਥ: ਤਪਤੁ ਹੈ– ਦੁਖੀ ਹੁੰਦਾ ਹੈ । ਬਾਰੋ ਬਾਰ = ਬਾਰ ਬਾਰ , ਮੁੜ ਮੁੜ । ਤਪਿ ਤਪਿ = ਤਪ ਕੇ ਤਪ ਕੇ, ਦੁਖੀ ਹੋ ਹੋ ਕੇ । ਬੇਕਾਰ = ਵਿਕਾਰਾਂ ਵਿਚ । ਜੈ ਤਨਿ = ਜਿਸ ਸਰੀਰ ਵਿਚ । ਵਿਸਰਿ ਜਾਇ = ਭੁੱਲ ਜਾਂਦੀ ਹੈ । ਪਕਾ ਰੋਗੀ = ਕੋੜ੍ਹ ਦੇ ਰੋਗ ਵਾਲਾ । ੧ । ਬਹੁਤਾ ਬੋਲਣੁ = ( ਸਹੇੜੇ ਹੋਏ ਦੁੱਖਾਂ ਬਾਰੇ) ਬਹੁਤੇ ਗਿਲੇ । ਝਖਣੁ = ਵਿਅਰਥ ਬਕਵਾਸ । ਸੋਇ = ਉਹ ਪ੍ਰਭੂ । ੧ । ਰਹਾਉ । ਜਿਨਿ = ਜਿਸ (ਪਰਮਾਤਮਾ) ਨੇ । ਤਾਤੁ = ਤੁਰਤ, ਛੇਤੀ ਛੇਤੀ । ਅਗਨੀ ਪਾਇ = ( ਸਰੀਰ ਵਿਚ) ਅੱਗ (ਨਿੱਘ ) ਪਾ ਕੇ । ਮਨੁ = ਜਿੰਦ । ਪਵਣੁ = ਸੁਆਸ ...

Today’s Hukamnama from Gurdwara Sri Ber Sahib Ji Sultanpur Lodhi

Image
Monday , 10th August 2026 (26 Saawan, Samvat 558 Nanakshahi) ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ {ਪੰਨਾ 561} ਪਦਅਰਥ: ਮੈ ਮਨਿ = ਮੇਰੇ ਮਨ ਵਿਚ। ਹਰੇ = ਹੇ ਹਰੀ! ਪਾਵਾ = ਪਾਵਾਂ, ਮੈਂ ਪਾ ਲਵਾਂ। ਪੁਛਾ = ਪੁਛਾਂ, ਮੈਂ ਪੁੱਛਦੀ ਹਾਂ। ਜਾਇ = ਜਾ ਕੇ। ਸਤਗੁਰੈ = ਗੁਰੂ ਨੂੰ। ਪੁਛਿ = ਪੁੱਛ ਕੇ। ਮੁਗਧੁ = ਮੂਰਖ। ਸਮਝਾਵਾ = ਸਮਝਾਵਾਂ, ਮੈਂ ਸਮਝਾਂਦੀ ਹਾਂ।੧। ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧। ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦ...

Today’s Hukamnama from Gurdwara Sri Ber Sahib Ji Sultanpur Lodhi

Image
Sunday, 9th August 2026 (25 Saawan, Samvat 558 Nanakshahi) ਸੋਰਠਿ ਮਹਲਾ ੯ ॥ ਮਨ ਰੇ ਕਉਨੁ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗ ਕਾਹੂ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥੧॥ ਨਾ ਹਰਿ ਭਜਿਓ ਨ ਗੁਰ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੰਜਨੁ ਤੇਰੈ ਤੈ ਖੋਜਤ ਉਦਿਆਨਾ ॥੨॥ ਬਹੁਤੁ ਜਨਮ ਭਰਮਤ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ {ਪੰਨਾ 631-632} ਪਦਅਰਥ: ਕੁਮਤਿ = ਭੈੜੀ ਮਤਿ। ਦਾਰਾ = ਇਸਤ੍ਰੀ। ਰਾਸਿ = ਰਸ ਵਿਚ। ਰਚਿਓ = ਮਸਤ ਹੈਂ।ਰਹਾਉ। ਮੁਕਤਿ ਪੰਥੁ = (ਇਹਨਾਂ) ਵਿਕਾਰਾਂ ਤੋਂ ਖ਼ਲਾਸੀ ਦਾ ਰਾਹ। ਨਾਹਨਿ = ਨਹੀਂ। ਧਾਇਆ = ਦੌੜਿਆ ਫਿਰਦਾ ਹੈਂ। ਸੰਗ = ਸਾਥ। ਕਾਹੂ = ਕਿਸੇ ਨੇ ਭੀ। ਬਿਰਥਾ = ਵਿਅਰਥ ਹੀ। ਆਪੁ = ਆਪਣੇ ਆਪ ਨੂੰ।੧। ਗਿਆਨਾ = ਆਤਮਕ ਜੀਵਨ ਦੀ ਸੂਝ। ਘਟ = ਹਿਰਦਾ। ਤੇਰੈ ਘਟ ਹੀ ਮਾਹਿ = ਤੇਰੇ ਹਿਰਦੇ ਵਿਚ ਹੀ। ਉਦਿਆਨਾ = ਜੰਗਲ।੨। ਤੈ ਹਾਰਿਓ = ਤੂੰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਲਈ ਹੈ। ਅਸਥਿਰ = ਅਡੋਲਤਾ ਵਿਚ ਰੱਖਣ ਵਾਲੀ। ਮਾਨਸ ਦੇਹ ਪਦ = ਮਨੁੱਖਾ ਸਰੀਰ ਦਾ ਦਰਜਾ। ਪਾਇ = ਹਾਸਲ ਕਰ ਕੇ। ਨਾਨਕ = ਹੇ ਨਾਨਕ!।੩। ਅਰਥ: ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰ...

Today’s Hukamnama from Gurdwara Sri Ber Sahib Ji Sultanpur Lodhi

Image
Saturday, 8th August 2026 (24 Saawan, Samvat 558 Nanakshahi) ਸਲੋਕੁ ਮਃ ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥ { ਪੰਨਾ 643} ਪਦਅਰਥ: ਜਿਨਿ = ਜਿਸ (ਮਾਇਆ ਦੀ ਅਪਣੱਤ) ਨੇ। { ਨੋਟ : ' ਮਾਇਆ ' ਤੇ 'ਮਮਤਾ ' ਦੋ ਵੱਖੋ ਵੱਖ ਚੀਜ਼ਾਂ ਨਹੀਂ ਲੈਣੀਆਂ ; ਲਫ਼ਜ਼ 'ਜਿਨਿ ' (= ਜਿਸ ਨੇ ) ' ਇਕ-ਵਚਨ ' ਹੈ। ਅਰਥ: ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ ) , ਮਨਮੁਖ (ਇਸ 'ਮਮਤਾ ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ। ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥ { ਪੰਨਾ 643} ਅਰਥ: ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕਜ਼ੀਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ। ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ ਪਾਇਆ ॥੧॥ { ਪੰਨਾ 644} ਅਰਥ: ( ਪਰ) ਹੇ ਨਾਨਕ! ਨਾਮ ਉਹ...

Today’s Hukamnama from Gurdwara Sri Ber Sahib Ji Sultanpur Lodhi

Image
Friday , 7th August 2026 (23 Saawan, Samvat 558 Nanakshahi) ਸੋਰਠਿ ਮਹਲਾ ੯ ॥ ਜੋ ਨਰੁ ਦੁਖ ਮੈ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥੧॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨ ਅਪਮਾਨਾ ॥੧॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਨਿ ਤਿਹ ਘਟਿ ਬ੍ਰਹਮੁ ਨਿਵਾਸਾ ॥੨॥ ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥੩॥੧੧॥ { ਪੰਨਾ 633} ਪਦਅਰਥ: ਦੁਖ ਮੈ = ਦੁੱਖਾਂ ਵਿਚ (ਘਿਰਿਆ ਹੋਇਆ ਭੀ ) । ਨਹੀ ਮਾਨੈ = ਨਹੀਂ ਪ੍ਰਤੀਤ ਕਰਦਾ, ਨਹੀਂ ਘਬਰਾਂਦਾ। ਸੁਖ ਸਨੇਹੁ = ਸੁਖਾਂ ਦਾ ਮੋਹ। ਭੈ = { ਲਫ਼ਜ਼ 'ਭਉ ' ਤੋਂ ਬਹੁ-ਵਚਨ } । ਜਾ ਕੈ = ਜਿਸ ਦੇ ਮਨ ਵਿਚ। ਕੰਚਨ = ਸੋਨਾ।੧।ਰਹਾਉ। ਨਿੰਦਿਆ = ਚੁਗ਼ਲੀ = ਬੁਰਾਈ। ਉਸਤਤਿ = ਖ਼ੁਸ਼ਾਮਦ। ਹਰਖ ਸੋਗ ਤੇ = ਖ਼ੁਸ਼ੀ ਗ਼ਮੀ ਤੋਂ। ਮਾਨ = ਆਦਰ। ਅਪਮਾਨਾ = ਨਿਰਾਦਰੀ।੧। ਮਨਸਾ = { मनीषा } ਮਨੋਕਾਮਨਾ। ਤੇ = ਤੋਂ। ਪਰਸੈ = ਛੁੰਹਦਾ। ਤਿਹ ਘਟਿ = ਉਸ ਦੇ ਹਿਰਦੇ ਵਿਚ। ਬ੍ਰਹਮੁ ਨਿਵਾਸਾ = ਪਰਮਾਤਮਾ ਦਾ ਨਿਵਾਸ।੨। ਗੁਰ = ਗੁਰੂ ਨੇ। ਜਿਹ ਨਰ ਕਉ = ਜਿਸ ਮਨੁੱਖ ਉਤੇ। ਤਿਹ = ਉਸ ਨੇ। ਸਿਉ = ਨਾਲ, ਵਿਚ। ਸੰਗਿ = ਨਾਲ।੩। ਅਰਥ: ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀ...

Today’s Hukamnama from Gurdwara Sri Ber Sahib Ji Sultanpur Lodhi

Image
Thurs day , 6th August 2026 (22 Saawan, Samvat 558 Nanakshahi) ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ ਤੇਰੈ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ ਊਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ ਨਾਨਕ ਬਿਨੁ ਸਾਧਸੰਗਮ ਸਭ ਮਿਥਿਆ ਸੰਸਾਰੀ ॥੧॥ { ਪੰਨਾ 547} ਪਦਅਰਥ: ਸੁਧਰਮੀੜਿਆ = ਹੇ ਸੁਧਰਮੀ! ਹੇ ਸ੍ਰੇਸ਼ਟ ਧਰਮ ਵਾਲੇ! ਹੇ (ਸਾਰੀਆਂ ਜੂਨਾਂ ਵਿਚੋਂ) ਉੱਤਮ ਫ਼ਰਜ਼ ਵਾਲੇ । ਕਤ = ਕਿਉਂ ? ਨੇਤ੍ਰੀ ਦੇਖਿ = ਅੱਖਾਂ ਨਾਲ ਵੇਖ । ਬਿਉਹਾਰੀ = ਵਿਹਾਰ ਕਰਨ ਵਾਲਾ । ਸੰਗਿ = ਨਾਲ । ਵੇਸ = ਕੱਪੜੇ । ਸੁਵਰਨ = ਸੋਨਾ । ਰੂਪਾ = ਚਾਂਦੀ । ਊਣੇ = ਖ਼ਾਲੀ, ਵਿਅਰਥ । ਕਲਤ੍ਰ = ਇਸਤ੍ਰੀ । ਹਸਤ ਘੋਰਿ = ਹਾਥੀ ਘੋੜੇ । ਵਿਕਾਰੀ = ਵਿਕਾਰਾਂ ਵਲ ਲੈ ਜਾਣ ਵਾਲੇ । ਮਿਥਿਆ = ਨਾਸਵੰਤ । ਸੰਸਾਰੀ = ਸੰਸਾਰ ਦੇ ਉੱਦਮ । ੧ । ਅਰਥ: ਹੇ (ਸਾਰੀਆਂ) ਜੂਨਾਂ ਵਿਚੋਂ (ਉੱਤਮ ਫ਼ਰਜ਼ ਵਾਲੇ !) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਬੋਲ ਬੋਲਿਆ ਕਰ । (ਸਿਫ਼ਤਿ-ਸਾਲਾਹ ਵਲੋਂ) ਤੂੰ ਕਿਉਂ ਚੁੱਪ ਵੱਟੀ ਹੋਈ ਹੈ ? ਆਪਣੀਆਂ ਅੱਖਾਂ ਨਾਲ (ਧਿਆਨ ਨਾਲ) ਵੇਖ ; ( ਨਿਰਾ) ਮਾਇਆ ਦਾ ਹੀ ਵਿਹਾਰ ਕਰਨ ਵਾਲਾ (ਇਥੋਂ ਖ਼ਾਲੀ ਹੱਥ) ਤੁਰ ਪੈਂਦਾ ਹੈ । ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ ਨਾਲ ਨਹੀਂ ਜਾ ਸਕਦੀ ।...