Skip to main content

31 ਜੁਲਾਈ ਦਾ ਦਿਨ ਪਿੰਡ ਠੱਟਾ ਦੇ ਇਤਿਹਾਸ ਵਿੱਚ ਲਿਖਿਆ ਗਿਆ ਸੁਨਹਿਰੀ ਅੱਖਰਾਂ ਨਾਲ।


ਪਿੰਡ ਠੱਟਾ ਨਵਾ ਵਿਖੇ ਸ਼ਹੀਦ ਊਧਮ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਠੱਟਾ ਨਵਾਂ, ਸਮੂਹ ਗ੍ਰਾਮ ਪੰਚਾਇਤ ਠੱਟਾ ਨਵਾਂ, ਇਲਾਕਾ ਨਿਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। 

ਸ਼ਹੀਦ ਊਧਮ ਸਿੰਘ ਯਾਦ ਵਿੱਚ ਉਸਾਰੇ ਗਏ ਕਮਿਊਨਿਟੀ ਹਾਲ ਵਿਖੇ ਸਵੇਰੇ 9 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ਼ਹੀਦ ਊਧਮ ਸਿੰਘ ਦੀ ਯਾਦਗਾਰ ਵਿਖੇ ਲਗਾਏ ਗਏ ਬੁੱਤ ਅਤੇ ਨਾਲ ਹੀ ਉਸਾਰੇ ਗਏ ਸ਼ਹੀਦ ਊਧਮ ਸਿੰਘ ਯਾਦਗਾਰੀ ਕਮਿਊਨਿਟੀ ਹਾਲ ਦਾ ਉਦਘਾਟਨ ਵੀ ਕੀਤਾ ਗਿਆ। 

ਇਸ ਦੇ ਨਾਲ ਹੀ ਸਰਕਾਰੀ ਹਾਈ ਸਕੂਲ ਠੱਟਾ ਨਵਾਂ ਦੇ ਸਾਹਮਣੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਸਥਾਪਨਾ ਵੀ ਕੀਤੀ ਗਈ। 

ਇਸ ਸਮਾਗਮ ਵਿੱਚ ਸੰਤ ਬਾਬਾ ਹਰਜੀਤ ਸਿੰਘ ਜੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਅਤੇ ਸੰਤ ਬਾਬਾ ਜੈ ਸਿੰਘ ਜੀ ਮਹਿਮਦਵਾਲ ਵਾਲਿਆਂ ਨੇ ਇਸ ਕਾਰਜ ਵਿੱਚ ਸਹਿਯੋਗੀ ਸੱਜਣਾਂ ਅਤੇ ਨਗਰ ਦੇ ਹੋਣਹਾਰ ਬੱਚਿਆਂ ਦਾ ਮਾਣ-ਸਨਮਾਨ ਵੀ ਕੀਤਾ ਗਿਆ। 










ਰਪੰਚ ਸੁਖਵਿੰਦਰ ਸਿੰਘ ਸੌਂਦ, ਚੇਅਰਮੈਨ ਰਾਮਗੜ੍ਹੀਆ ਵੈੱਲਫ਼ੇਅਰ ਬੋਰਡ ਕਪੂਰਥਲਾ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਵੱਲੋਂ ਸਥਾਪਿਤ ਕੀਤਾ ਗਿਆ ਸ਼ਹੀਦ ਊਧਮ ਸਿੰਘ ਦਾ ਬੁੱਤ ਸਾਡੇ ਬੱਚਿਆਂ ਨੂੰ ਦੇਸ਼ ਭਗਤੀ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। 

ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਵੱਲੋਂ ਜਨਰਲ ਓਡਵਾਇਰ ਨੂੰ ਉਸ ਦੇ ਦੇਸ਼ ਵਿੱਚ ਜਾ ਕੇ ਲਲਕਾਰ ਕੇ ਮਾਰਨ ਦਾ ਜ਼ੋ ਕਾਰਜ ਕੀਤਾ ਉਸ ਦੀ ਦੁਨੀਆਂ ਵਿੱਚ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸ਼ਹੀਦਾਂ ਨੇ ਜ਼ੋ ਦੇਸ਼ ਵਿੱਚ ਧਰਮ ਨਿਰਪੱਖਤਾ, ਸਮਾਜਿਕ ਨਿਆਂ ਅਤੇ ਸੱਚੇ ਲੋਕਤੰਤਰ ਦੀ ਸਥਾਪਿਤੀ ਦੇ ਸੁਪਨੇ ਸਿਰਜੇ ਸਨ,ਉਹ ਜ਼ਲਦੀ ਪੂਰੇ ਹੋਣ ਤਾਂ ਜ਼ੋ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਮੁੱਲ ਮੁੜ ਸਕੇ। ਇਸ ਮੌਕੇ ਸਮੂਹ ਨਗਰ ਨਿਵਾਸੀਆਂ, ਪ੍ਰਵਾਸੀ ਭਾਰਤੀਆਂ ਅਤੇ ਇਲਾਕ਼ਾ ਨਿਵਾਸੀਆਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਗ੍ਰਾਮ ਪੰਚਾਇਤ ਆਉਣ ਵਾਲੇ ਸਮੇਂ ਵਿੱਚ ਵੀ ਪਿੰਡ ਦੀ ਹਰ ਪੱਖ ਤੋਂ ਤਰੱਕੀ ਲਈ ਵਚਨਬੱਧ ਰਹੇਗੀ। 

ਉਪਰੰਤ ਇੰਟਰਨੈਸ਼ਨਲ ਗੋਲਡ ਮੈਡਲਿਸਟ ਪੰਥਕ ਪ੍ਰਸਿੱਧ ਕਵੀਸ਼ਰੀ ਜਥਾ ਭਾਈ ਅਵਤਾਰ ਸਿੰਘ ਦੂਲ੍ਹੋਵਾਲ ਵਾਲੇ ਅਤੇ ਗਿਆਨੀ ਜਤਿੰਦਰਪਾਲ ਸਿੰਘ ਜੋਧ ਦਾ ਢਾਡੀ ਜਥਾ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ। ਸਮਾਗਮ ਵਿੱਚ ਚਾਹ-ਪਕੌੜਿਆਂ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਜੀ ਨੌਰੰਗਾਬਾਦ ਵਾਲਿਆਂ ਦੇ 182ਵੇਂ ਸ਼ਹੀਦੀ ਜੋੜ ਮੇਲੇ 'ਸਤਾਈਆਂ' ਨੂੰ ਸਮਰਪਿਤ ਮਹਾਨ ਨਗਰ ਕੀਰਤਨ ਗੁਰਦੁਆਰਾ ਸ੍ਰੀ ਸੰਗਤ ਸਾਹਿਬ ਮਾਰਕਫੈੱਡ ਚੌਂਕ ਕਪੂਰਥਲਾ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ, ਪੰਜ ਪਿਆਰਿਆਂ ਦੀ ਅਗਵਾਈ ਵਿੱਚ ਮਹੱਲਾ ਸੰਤਪੁਰਾ ਤੋਂ ਪ੍ਰਾਰੰਭ ਹੋ ਕੇ ਪਿੰਡ ਭਗਤਪੁਰ, ਭਗਵਾਨਪੁਰ, ਝੁੱਗੀਆਂ ਗੁਲਾਮ, ਮਜਾਦਪੁਰ, ਕੁੱਲੀਆਂ, ਰੱਤਾ ਨੌ ਅਬਾਦ, ਕੋਲੀਆਂਵਾਲ, ਅੱਡਾ ਸਾਬੂਵਾਲ, ਦਰੀਏਵਾਲ, ਟੋਡਰਵਾਲ, ਨਵਾਂ ਠੱਟਾ, ਪੁਰਾਣਾ ਠੱਟਾ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚਿਆ। ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚਣ ’ਤੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਤੇ ਇਲਾਕੇ ਦੀਆਂ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਵਿਚ ਨਿੱਘਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਠੱਟਾ ਵਿਖੇ ਨਗਰ ਕੀਰਤਨ ਦੇ ਸਮਾਪਤੀ ਦੀ ਅਰਦਾਸ ਹੋਈ। ਇਸ ਮੌਕੇ ਪੰਜ ਪਿਆਰੇ ਸਾਹਿਬਾਨ ਤੇ ਨਗਰ ਕੀਰਤਨ ਦੇ ਪ੍ਰਬੰਧਕਾਂ ਦਾ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਲੈ ਕੇ ਸਮਾਪਤੀ ਤੱਕ ਦੇ ਸਫਰ ਦੌਰਾਨ ਸਮੁੱਚੇ ਇਲਾਕੇ ਦੀਆਂ ਸੰਗਤਾਂ ਵੱਲੋਂ ਥਾਂ-ਥਾਂ ਨਿੱਘਾ ਸਵਾਗਤ ਕੀਤਾ ਗਿਆ ਤੇ ਨਗਰ ਕੀਰਤਨ ਦੀਆਂ ਸ...

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਤੋਂ ਏ. ਸੀ., ਏ. ਸੀ. ਦੀਆਂ ਪਾਈਪਾਂ ਅਤੇ ਸੈਨੇਟਰੀ ਦਾ ਸਾਮਾਨ ਚੋਰੀ ਹੋਣ ਦੀ ਜਾਣਕਾਰੀ ਮਿਲੀ ਹੈ।  ਜਾਣਕਾਰੀ ਦਿੰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ਦੇ ਸੀ.ਐੱਚ.ਟੀ. ਰਾਮ ਸਿੰਘ ਨੇ ਦੱਸਿਆ ਕਿ ਛੁੱਟੀਆਂ ਤੋਂ ਬਾਅਦ ਅੱਜ ਜਦੋਂ ਸਕੂਲ ਖੁੱਲ੍ਹੇ ਤਾਂ ਤਿੰਨ ਕਮਰਿਆਂ ਵਿੱਚ ਲੱਗੇ ਏ.ਸੀ. ਚਲਾਏ ਤਾਂ ਕਮਰੇ ਠੰਢੇ ਨਾ ਹੋਣ ਤੇ ਜਦੋਂ ਉਨ੍ਹਾਂ ਨੂੰ ਸ਼ੱਕ ਪਿਆ ਤਾਂ ਕਮਰਿਆਂ ਦੀਆਂ ਛੱਤਾਂ ’ਤੇ ਜਾ ਕੇ ਦੇਖਿਆ। ਉੱਥੇ ਇੱਕ ਏ.ਸੀ.ਦਾ ਆਊਟ ਡੋਰ ਯੂਨਿਟ ਗ਼ਾਇਬ ਸੀ ਅਤੇ ਦੂਜੇ ਦੋਵਾਂ ਏ. ਸੀਜ਼ ਦੀਆਂ ਪਾਈਪਾਂ ਚੋਰੀ ਕੀਤੀਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਉਹ ਛੁੱਟੀਆਂ ਦੌਰਾਨ ਵੀ ਸਕੂਲ ਗੇੜਾ ਮਾਰਦੇ ਸਨ ਅਤੇ 20 ਜੂਨ ਤੱਕ ਸਭ ਠੀਕ ਸੀ। ਚੋਰੀ ਦੀ ਘਟਨਾ 20 ਤੋਂ 30 ਜੂਨ ਵਿਚਕਾਰ ਹੋਈ ਜਾਪਦੀ ਹੈ। ਇਸ ਮੌਕੇ ਸਕੂਲ ਸਟਾਫ ਮੈਂਬਰਾਂ ਅੰਜੂ ਬਾਲਾ, ਹਰਜੀਤ ਕੌਰ, ਕਮਲਪ੍ਰੀਤ ਕੌਰ ਅਤੇ ਹਰਵਿੰਦਰ ਸਿੰਘ ਟੋਡਰਵਾਲ ਨੇ ਦੱਸਿਆ ਕਿ ਸਕੂਲ ਵਿੱਚ ਪਿਛਲੇ ਸਾਲ ਤਿੰਨ ਏ. ਸੀ. ਲਾਉਣ ਦੀ ਸੇਵਾ ਸੀ.ਐੱਚ.ਟੀ. ਰਾਮ ਸਿੰਘ ਵੱਲੋਂ ਕੀਤੀ ਗਈ ਸੀ ਜਿਸ ਦੀ ਮਾਪਿਆਂ ਨੇ ਖੂਬ ਪ੍ਰਸੰਸਾ ਕੀਤੀ ਸੀ। ਉਨ੍ਹਾਂ ਦੱਸਿਆ ਕਿ ਏਸੀ ਚੋਰੀ ਹੋਣ ਨਾਲ ਬੱਚਿਆਂ ਦੇ ਮਾਪਿਆਂ ਵਿੱਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਤਰੁੰਤ ਚੋਰਾਂ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ। ਸਟਾਫ ਮੈਂਬਰਾਂ ਨੇ ਦੱਸਿਆ ਕਿ ਚੋਰੀ ਦੀ ਘਟਨਾ ਸੰਬ...

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ

ਮਹਾਨ ਸ਼ਹੀਦ ਪੂਰਨ ਬ੍ਰਹਮ ਗਿਆਨੀ ਪਰਉਪਕਾਰੀ ਸੰਤ ਬਾਬਾ ਬੀਰ ਸਿੰਘ ਜੀ ਦਾ ਜਨਮ ਦਿਹਾੜਾ 15 ਅਗਸਤ ਨੂੰ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਬੜੀ ਸ਼ਰਧਾ ਭਾਵਨਾ ਅਤੇ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਵਿਸ਼ਾਲ ਇਕੱਤਰਤਾ ਗੁਰਦੁਆਰਾ ਦਮਦਮਾ ਸਾਹਿਬ ਠੱਟਾ ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਵਾਲਿਆਂ ਦੀ ਅਗਵਾਈ ਹੇਠ ਹੋਈ ਜਿਸ ਵਿਚ ਸਮੁੱਚੇ ਇਲਾਕੇ ਦੀਆਂ ਵੱਡੀ ਗਿਣਤੀ ਵਿੱਚਸੰਗਤਾਂ ਨੇ ਭਾਗ ਲਿਆ ਅਤੇ ਆਪੋ ਆਪਣੇ ਵਿਚਾਰ ਸਾਂਝੇ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਸੰਤ ਬਾਬਾ ਹਰਜੀਤ ਸਿੰਘ ਕਾਰ ਸੇਵਾ ਦਮਦਮਾ ਸਾਹਿਬ ਠੱਟਾ ਵਾਲਿਆਂ ਨੇ ਦੱਸਿਆ ਕਿ 13 ਅਗਸਤ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਮੇਤ ਜਪੁਜੀ ਸਾਹਿਬ ਜੀ ਦੇ ਪਾਠ ਪ੍ਰਾਰੰਭ ਹੋਣਗੇ ਅਤੇ 15 ਅਗਸਤ ਸ਼ਨੀਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣਗੇ ਉਪਰੰਤ ਸੁੰਦਰ ਦੀਵਾਨ ਸਜਾਏ ਜਾਣਗੇ। ਇਨ੍ਹਾਂ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਸੰਤ ਮਹਾਂਪੁਰਸ਼ ਅਤੇ ਹੋਰ ਸ਼ਖਸ਼ੀਅਤਾਂ ਸ਼ਿਰਕਤ ਕਰਨਗੀਆਂ। ਜਨਮ ਦਿਹਾੜੇ ਸਬੰਧੀ ਸਜਾਏ ਜਾ ਰਹੇ ਸੁੰਦਰ ਦੀਵਾਨ ਸਮਾਗਮ ਦੌਰਾਨ ਭਾਈ ਕੁਲਵੰਤ ਸਿੰਘ ਹਜੂਰੀ ਰਾਗੀ ਗੁਰਦੁਆਰਾ ਦਮਦਮਾ ਸਾਹਿਬ ਠੱਟਾ,ਭਾਈ ਗਗਨਦੀਪ ਸਿੰਘ ਕਥਾਵਾਚਕ ਪਟਨਾ ਸਾਹਿਬ, ਕਵੀ...