Today’s Hukamnama from Gurdwara Sri Ber Sahib Ji Sultanpur Lodhi

Monday, 24th August 2026 (8 Bhaadon, Samvat 558 Nanakshahi)

ਸੂਹੀ ਮਹਲਾ ੫ ॥ ਸਿਮ੍ਰਿਤਿ ਬੇਦ ਪੁਰਾਣ ਪੁਕਾਰਨਿ ਪੋਥੀਆ ॥ ਨਾਮ ਬਿਨਾ ਸਭਿ ਕੂੜੁ ਗਾਲ੍ਹ੍ਹੀ ਹੋਛੀਆ ॥੧॥ ਨਾਮੁ ਨਿਧਾਨੁ ਅਪਾਰੁ ਭਗਤਾ ਮਨਿ ਵਸੈ ॥ ਜਨਮ ਮਰਣ ਮੋਹੁ ਦੁਖੁ ਸਾਧੂ ਸੰਗਿ ਨਸੈ ॥੧॥ ਰਹਾਉ ॥ ਮੋਹਿ ਬਾਦਿ ਅਹੰਕਾਰਿ ਸਰਪਰ ਰੁੰਨਿਆ ॥ ਸੁਖੁ ਨ ਪਾਇਨ੍ਹ੍ਹਿ ਮੂਲਿ ਨਾਮ ਵਿਛੁੰਨਿਆ ॥੨॥ ਮੇਰੀ ਮੇਰੀ ਧਾਰਿ ਬੰਧਨਿ ਬੰਧਿਆ ॥ ਨਰਕਿ ਸੁਰਗਿ ਅਵਤਾਰ ਮਾਇਆ ਧੰਧਿਆ ॥੩॥ ਸੋਧਤ ਸੋਧਤ ਸੋਧਿ ਤਤੁ ਬੀਚਾਰਿਆ ॥ ਨਾਮ ਬਿਨਾ ਸੁਖੁ ਨਾਹਿ ਸਰਪਰ ਹਾਰਿਆ ॥੪॥ {ਪੰਨਾ 761}

ਪਦਅਰਥ: ਪੁਕਾਰਨਿ = (ਜੇਹੜੇ ਮਨੁੱਖ ਕਰਮ ਕਾਂਡ ਆਦਿਕ ਦਾ ਰਾਹ) ਉੱਚੀ ਉੱਚੀ ਦੱਸਦੇ ਹਨਸਭਿ = ਸਾਰੇਗਾਲ੍ਹ੍ਹੀ = ਗੱਲਾਂਹੋਛੀਆ = ਹੋਛੀਆਂ, ਥੋਥੀਆਂ

ਨਿਧਾਨੁ = ਖ਼ਜ਼ਾਨਾਅਪਾਰੁ = ਬੇਅੰਤਮਨਿ = ਮਨ ਵਿਚਸਾਧੂ ਸੰਗਿ = ਗੁਰੂ ਦੀ ਸੰਗਤਿ ਵਿਚਰਹਾਉ

ਮੋਹਿ = ਮੋਹ ਵਿਚਬਾਦਿ = ਝਗੜੇ ਵਿਚਅਹੰਕਾਰਿ = ਅਹੰਕਾਰ ਵਿਚਸਰਪਰ = ਜ਼ਰੂਰਰੁੰਨਿਆ = ਰੋਂਦੇ ਹਨਨ ਪਾਇਨ੍ਹ੍ਹਿ = ਨਹੀਂ ਪਾਂਦੇਮੂਲਿ = ਬਿਲਕੁਲਵਿਛੁੰਨਿਆ = ਵਿਛੁੜੇ ਹੋਏ

ਮੇਰੀ ਮੇਰੀ ਧਾਰਿ = ਮਾਇਆ ਦੀ ਮਮਤਾ ਦੇ ਖ਼ਿਆਲ ਮਨ ਵਿਚ ਟਿਕਾ ਕੇਬੰਧਨਿ = (ਮੋਹ ਦੇ) ਬੰਧਨ ਵਿਚਨਰਕਿ = ਨਰਕ ਵਿਚ, ਦੁੱਖ ਵਿਚਸੁਰਗਿ = ਸੁਰਗ ਵਿਚ, ਸੁਖ ਵਿਚਅਵਤਾਰ = ਜਨਮ

ਸੋਧਤ = ਵਿਚਾਰ ਕਰਦਿਆਂਸੋਧਿ = ਵਿਚਾਰ ਕਰ ਕੇਤਤੁ = ਅਸਲੀਅਤਹਾਰਿਆ = (ਜੀਵਨ = ਬਾਜ਼ੀ) ਹਾਰਦੇ ਹਨ

ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਦਾ ਬੇਅੰਤ ਖ਼ਜ਼ਾਨਾ (ਪਰਮਾਤਮਾ ਦੇ) ਭਗਤਾਂ ਦੇ ਹਿਰਦੇ ਵਿਚ ਵੱਸਦਾ ਹੈਗੁਰੂ ਦੀ ਸੰਗਤਿ ਵਿਚ (ਨਾਮ ਜਪਿਆਂ) ਜਨਮ ਮਰਨ ਦੇ ਦੁੱਖ ਅਤੇ ਮੋਹ ਆਦਿਕ ਹਰੇਕ ਕਲੇਸ਼ ਦੂਰ ਹੋ ਜਾਂਦਾ ਹੈਰਹਾਉ

ਹੇ ਭਾਈ! ਜੇਹੜੇ ਮਨੁੱਖ ਵੇਦ ਪੁਰਾਣ ਸਿੰਮ੍ਰਿਤੀਆਂ ਆਦਿਕ ਧਰਮ-ਪੁਸਤਕਾਂ ਪੜ੍ਹ ਕੇ (ਨਾਮ ਨੂੰ ਲਾਂਭੇ ਛੱਡ ਕੇ ਕਰਮ ਕਾਂਡ ਆਦਿਕ ਦਾ ਉਪਦੇਸ਼) ਉੱਚੀ ਉੱਚੀ ਸੁਣਾਂਦੇ ਹਨ, ਉਹ ਮਨੁੱਖ ਥੋਥੀਆਂ ਗੱਲਾਂ ਕਰਦੇ ਹਨਪਰਮਾਤਮਾ ਦੇ ਨਾਮ ਤੋਂ ਬਿਨਾ ਝੂਠਾ ਪਰਚਾਰ ਹੀ ਇਹ ਸਾਰੇ ਲੋਕ ਕਰਦੇ ਹਨ

ਹੇ ਭਾਈ! ਪ੍ਰਭੂ ਦੇ ਨਾਮ ਤੋਂ ਵਿਛੁੜੇ ਹੋਏ ਮਨੁੱਖ ਕਦੇ ਭੀ ਆਤਮਕ ਆਨੰਦ ਨਹੀਂ ਮਾਣਦੇਉਹ ਮਨੁੱਖ ਮਾਇਆ ਦੇ ਮੋਹ ਵਿਚ, ਸ਼ਾਸਤ੍ਰਾਰਥ ਵਿਚ, ਅਹੰਕਾਰ ਵਿਚ ਫਸ ਕੇ ਜ਼ਰੂਰ ਦੁਖੀ ਹੁੰਦੇ ਹਨ

ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਮਾਇਆ ਦੀ ਮਮਤਾ ਦਾ ਖ਼ਿਆਲ ਮਨ ਵਿਚ ਟਿਕਾ ਕੇ ਮੋਹ ਦੇ ਬੰਧਨ ਵਿਚ ਬੱਝੇ ਰਹਿੰਦੇ ਹਨਨਿਰੀ ਮਾਇਆ ਦੇ ਝੰਬੇਲਿਆਂ ਦੇ ਕਾਰਨ ਉਹ ਲੋਕ ਦੁੱਖ ਸੁਖ ਭੋਗਦੇ ਰਹਿੰਦੇ ਹਨ

ਹੇ ਭਾਈ! ਚੰਗੀ ਤਰ੍ਹਾਂ ਪੜਤਾਲ ਕਰ ਕੇ ਨਿਰਨਾ ਕਰ ਕੇ ਅਸੀ ਇਸ ਅਸਲੀਅਤ ਉਤੇ ਪਹੁੰਚੇ ਹਾਂ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾਨਾਮ ਤੋਂ ਵਾਂਜੇ ਰਹਿਣ ਵਾਲੇ ਜ਼ਰੂਰ (ਮਨੁੱਖਾ ਜਨਮ ਦੀ ਬਾਜ਼ੀ) ਹਾਰ ਕੇ ਜਾਂਦੇ ਹਨ

ਆਵਹਿ ਜਾਹਿ ਅਨੇਕ ਮਰਿ ਮਰਿ ਜਨਮਤੇ ॥ ਬਿਨੁ ਬੂਝੇ ਸਭੁ ਵਾਦਿ ਜੋਨੀ ਭਰਮਤੇ ॥੫॥ ਜਿਨ੍ਹ੍ਹ ਕਉ ਭਏ ਦਇਆਲ ਤਿਨ੍ਹ੍ਹ ਸਾਧੂ ਸੰਗੁ ਭਇਆ ॥ ਅੰਮ੍ਰਿਤੁ ਹਰਿ ਕਾ ਨਾਮੁ ਤਿਨ੍ਹ੍ਹੀ ਜਨੀ ਜਪਿ ਲਇਆ ॥੬॥ ਖੋਜਹਿ ਕੋਟਿ ਅਸੰਖ ਬਹੁਤੁ ਅਨੰਤ ਕੇ ॥ ਜਿਸੁ ਬੁਝਾਏ ਆਪਿ ਨੇੜਾ ਤਿਸੁ ਹੇ ॥੭॥ ਵਿਸਰੁ ਨਾਹੀ ਦਾਤਾਰ ਆਪਣਾ ਨਾਮੁ ਦੇਹੁ ॥ ਗੁਣ ਗਾਵਾ ਦਿਨੁ ਰਾਤਿ ਨਾਨਕ ਚਾਉ ਏਹੁ ॥੮॥੨॥੫॥੧੬॥ {ਪੰਨਾ 762}

ਪਦਅਰਥ: ਆਵਹਿ = ਸੰਸਾਰ ਵਿਚ ਆਉਂਦੇ ਹਨਜਾਹਿ = (ਸੰਸਾਰ ਤੋਂ) ਚਲੇ ਜਾਂਦੇ ਹਨਮਰਿ ਮਰਿ = ਆਤਮਕ ਮੌਤ ਸਹੇੜ ਸਹੇੜ ਕੇਵਾਦਿ = ਵਿਅਰਥਭਰਮਤੇ = ਭਟਕਦੇ ਹਨ

ਕਉ = ਨੂੰ, ਉਤੇਸੰਗੁ = ਸਾਥਅੰਮ੍ਰਿਤੁ = ਆਤਮਕ ਜੀਵਨ ਦੇਣ ਵਾਲਾਜਨੀ = ਜਨੀਂ, ਜਨਾਂ ਨੇ

ਖੋਜਹਿ = ਖੋਜਦੇ ਹਨਕੋਟਿ = ਕ੍ਰੋੜਾਂਅਸੰਖ = ਅਣਗਿਣਤਅਨੰਤ = ਬੇਅੰਤਕੇ = ਕਈ, ਅਨੇਕਾਂਨੇੜਾ = ਨਿਕਟਤਾ, ਨੇੜਤਿਸੁ ਹੇ = ਉਸ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ

ਦਾਤਾਰ = ਹੇ ਦਾਤਾਰ! ਗਾਵਾ = ਗਾਵਾਂ, ਮੈਂ ਗਾਂਦਾ ਹਰਾਂਨਾਨਕ = ਹੇ ਨਾਨਕ! ਆਖ-)

ਅਰਥ: (ਪਰਮਾਤਮਾ ਦੇ ਨਾਮ ਤੋਂ ਖੁੰਝ ਕੇ) ਅਨੇਕਾਂ ਪ੍ਰਾਣੀ (ਮੁੜ ਮੁੜ) ਜੰਮਦੇ ਹਨ ਮਰਦੇ ਹਨਆਤਮਕ ਮੌਤ ਸਹੇੜ ਸਹੇੜ ਕੇ ਮੁੜ ਮੁੜ ਜਨਮ ਲੈਂਦੇ ਰਹਿੰਦੇ ਹਨ। (ਆਤਮਕ ਜੀਵਨ ਦੀ) ਸੂਝ ਤੋਂ ਬਿਨਾ ਉਹਨਾਂ ਦਾ ਸਾਰਾ ਹੀ ਉੱਦਮ ਵਿਅਰਥ ਰਹਿੰਦਾ ਹੈ, ਉਹ ਅਨੇਕਾਂ ਜੂਨਾਂ ਵਿਚ ਭਟਕਦੇ ਰਹਿੰਦੇ ਹਨ

ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ ਉਹਨਾਂ ਨੂੰ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦੇ ਰਹਿੰਦੇ ਹਨ

ਹੇ ਭਾਈ! ਕ੍ਰੋੜਾਂ ਅਣਗਿਣਤ, ਬੇਅੰਤ, ਅਨੇਕਾਂ ਹੀ ਪ੍ਰਾਣੀ (ਪਰਮਾਤਮਾ ਦੀ) ਭਾਲ ਕਰਦੇ ਹਨ, ਪਰ ਪਰਮਾਤਮਾ ਆਪ ਜਿਸ ਮਨੁੱਖ ਨੂੰ ਸੂਝ ਬਖ਼ਸ਼ਦਾ ਹੈ, ਉਸ ਮਨੁੱਖ ਨੂੰ ਪ੍ਰਭੂ ਦੀ ਨੇੜਤਾ ਮਿਲ ਜਾਂਦੀ ਹੈ

ਹੇ ਨਾਨਕ! ਪ੍ਰਭੂ-ਚਰਨਾਂ ਵਿਚ ਅਰਦਾਸ ਕਰ, ਤੇ ਆਖ-) ਹੇ ਦਾਤਾਰ! ਮੇਰੇ ਅੰਦਰ ਇਹ ਤਾਂਘ ਹੈ ਕਿ ਮੈਂ ਦਿਨ ਰਾਤ ਤੇਰੇ ਗੁਣ ਗਾਂਦਾ ਰਹਾਂਮੈਨੂੰ ਆਪਣਾ ਨਾਮ ਬਖ਼ਸ਼ਮੈਂ ਤੈਨੂੰ ਕਦੇ ਨਾਹ ਭੁਲਾਵਾਂ



Popular posts from this blog

ਕਪੂਰਥਲਾ ਤੋਂ ਗੁ: ਦਮਦਮਾ ਸਾਹਿਬ ਠੱਟਾ ਵਿਖੇ ਪਹੁੰਚੇ ਮਹਾਨ ਨਗਰ ਕੀਰਤਨ ਦਾ ਨਿੱਘਾ ਸਵਾਗਤ

ਸਰਕਾਰੀ ਐਲੀਮੈਂਟਰੀ ਸਕੂਲ ਠੱਟਾ ਨਵਾਂ ’ਚੋਂ ਏ.ਸੀ. ਤੇ ਸੈਨੇਟਰੀ ਦਾ ਸਾਮਾਨ ਚੋਰੀ

ਮਹਾਨ ਸ਼ਹੀਦ ਸੰਤ ਬਾਬਾ ਬੀਰ ਸਿੰਘ ਦਾ ਜਨਮ ਦਿਹਾੜਾ ਗੁ: ਦਮਦਮਾ ਸਾਹਿਬ ਠੱਟਾ ਵਿਖੇ 15 ਅਗਸਤ ਨੂੰ