ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ: ਪ੍ਰੋ਼. (ਡਾ.) ਬਲਬੀਰ ਸਿੰਘ ਮੋਮੀ ਵਾਸੀ ਪਿੰਡ ਠੱਟਾ ਨਵਾਂ


ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ

ਪਿੰਡ ਠੱਟਾ ਨਵਾਂ, ਜ਼ਿਲ੍ਹਾ ਕਪੂਰਥਲਾ ਦੇ ਵਾਸੀ ਪ੍ਰੋ਼. (ਡਾ.) ਬਲਬੀਰ ਸਿੰਘ ਮੋਮੀ ਜੋ ਮਿਤੀ 19.09.2026 ਨੂੰ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਯਾਦ ਵਿੱਚ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮਿਤੀ 28 ਸਤੰਬਰ 2026 ਨੂੰ ਹੇਠ ਲਿਖੇ ਪ੍ਰੋਗਰਾਮ ਅਨੁਸਾਰ ਹੋਵੇਗਾ: 


ਭੋਗ ਸ੍ਰੀ ਅਖੰਡ ਪਾਠ ਸਾਹਿਬ
📅 ਮਿਤੀ: 28.09.2026
⏰ ਸਮਾਂ: ਸਵੇਰੇ 11:00 ਵਜੇ
📍 ਸਥਾਨ: ਨਿਵਾਸ ਅਸਥਾਨ, ਠੱਟਾ ਨਵਾਂ

ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ
⏰ ਸਮਾਂ: ਦੁਪਹਿਰ 12:00 ਤੋਂ 1:00 ਵਜੇ ਤੱਕ
📍 ਸਥਾਨ: ਗੁਰਦੁਆਰਾ ਸਾਹਿਬ, ਪਿੰਡ ਠੱਟਾ ਨਵਾਂ

ਇਸ ਮੌਕੇ ਕੀਰਤਨ ਦੀ ਸੇਵਾ ਭਾਈ ਸਤਿੰਦਰਬੀਰ ਸਿੰਘ ਜੀ ਹਜ਼ੂਰੀ ਰਾਗੀ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ਵੱਲੋਂ ਨਿਭਾਈ ਜਾਵੇਗੀ।

ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਸਾਕ-ਸਬੰਧੀਆਂ, ਦੋਸਤਾਂ-ਮਿੱਤਰਾਂ ਅਤੇ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਪ੍ਰੋ਼. (ਡਾ.) ਬਲਬੀਰ ਸਿੰਘ ਮੋਮੀ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ ਅਤੇ ਉਨ੍ਹਾਂ ਦੇ ਜੀਵਨ ਤੇ ਸਮਾਜ ਪ੍ਰਤੀ ਯੋਗਦਾਨ ਨੂੰ ਯਾਦ ਕੀਤਾ ਜਾਵੇਗਾ।

ਸਮੂਹ ਸਾਕ-ਸਬੰਧੀਆਂ, ਦੋਸਤਾਂ-ਮਿੱਤਰਾਂ ਅਤੇ ਇਲਾਕਾ ਨਿਵਾਸੀਆਂ ਨੂੰ ਇਸ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਨਿਮਰ ਬੇਨਤੀ ਹੈ।

ਗੁਰੂ ਦੇ ਭਾਣੇ ਵਿੱਚ:
ਸਮੂਹ ਮੋਮੀ ਪਰਿਵਾਰ
📞 98727-04293


ਵਾਹਿਗੁਰੂ ਜੀ ਕਾ ਖਾਲਸਾ॥
ਵਾਹਿਗੁਰੂ ਜੀ ਕੀ ਫਤਹਿ॥

Post a Comment

Previous Post Next Post